Saturday, 18 April 2026

ਅਮਰੀਕੀ ਰਾਜਦੂਤ ਨੇ ਟਰੰਪ ਅਤੇ ਮੋਦੀ ਦੀ ਦੋਸਤੀ ਨੂੰ ਦੱਸਿਆ ਅਸਲੀ

ਕਿਹਾ : ਅਗਲੇ ਸਾਲ ਭਾਰਤ ਆ ਸਕਦੇ ਹਨ ਡੋਨਾਲਡ ਟਰੰਪ

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ਵਿਚ ਅਮਰੀਕਾ ਦੇ ਨਵੇਂ ਰਾਜਦੂਤ ਸਰਜੀਓ ਗੋਰ ਨੇ ਨਵੀਂ ਦਿੱਲੀ ਵਿਚ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਰਜੀਓ ਗੋਰ ਨੇ ਕਿਹਾ ਕਿ ਅਮਰੀਕਾ ਲਈ ਭਾਰਤ ਤੋਂ ਜ਼ਿਆਦਾ ਜ਼ਰੂਰੀ ਕੋਈ ਦੇਸ਼ ਨਹੀਂ ਹੈ। ਉਨ੍ਹਾਂ ਨੇ ਟਰੇਡ ਡੀਲ ਨੂੰ ਲੈ ਕੇ ਕਿਹਾ ਹੈ ਕਿ ਭਲਕੇ ਮੰਗਲਵਾਰ ਨੂੰ ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਫੋਨ ’ਤੇ ਗੱਲਬਾਤ ਹੋ ਸਕਦੀ ਹੈ। ਅਮਰੀਕੀ ਰਾਜਦੂਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋਸਤੀ ਨੂੰ ਅਸਲੀ ਦੱਸਿਆ। ਗੋਰ ਨੇ ਉਮੀਦ ਜਤਾਈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਹਨ। ਸਰਜੀਓ ਗੋਰ ਨੇ ਆਪਣੇ ਪਹਿਲੇ ਸੰਬੋਧਨ ਦੀ ਸ਼ੁਰੂਆਤ ‘ਨਮਸਤੇ’ ਦੇ ਨਾਲ ਕੀਤੀ ਅਤੇ ਕਿਹਾ ਕਿ ਭਾਰਤ ਵਿਚ ਅਮਰੀਕੀ ਰਾਜਦੂਤ ਦਾ ਹੋਣਾ, ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਗੋਰ ਨੇ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ ਅਤੇ ਸਭ ਤੋਂ ਵੱਡੇ ਲੋਕਤੰਤਰ ਦਾ ਸੰਗਮ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.