Thursday, 11 June 2026

ਟਰੰਪ ਨੇ ਇਰਾਨ ਦੇ ਊਰਜਾ ਪਲਾਂਟਾਂ ’ਤੇ ਹਮਲੇ 6 ਅਪਰੈਲ ਤੱਕ ਰੋਕੇ


ਤਹਿਰਾਨ ਨੂੰ ਹੋਰਮੁਜ਼ ਜਲਮਾਰਗ ਮੁੜ ਖੋਲ੍ਹਣ ਲਈ 10 ਦਿਨਾਂ ਦੀ ਦਿੱਤੀ ਮੋਹਲਤ
ਵਾਸ਼ਿੰਗਟਨ/ਬਿਊਰੋ ਨਿਊਜ਼  
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਇਰਾਨ ਦੇ ਊਰਜਾ ਬੁਨਿਆਦੀ ਢਾਂਚੇ ’ਤੇ ਹਮਲੇ 6 ਅਪਰੈਲ ਤੱਕ ਰੋਕ ਰਹੇ ਹਨ ਅਤੇ ਤਹਿਰਾਨ ਨੂੰ ਹੋਰਮੁਜ਼ ਜਲਮਾਰਗ ਮੁੜ ਖੋਲ੍ਹਣ ਲਈ 10 ਦਿਨਾਂ ਦੀ ਮੋਹਲਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੰਗ ਖਤਮ ਕਰਨ ਲਈ ਗੱਲਬਾਤ ਬਹੁਤ ਵਧੀਆ ਚੱਲ ਰਹੀ ਹੈ। ਇਹ ਕਦਮ ਟਰੰਪ ਦੀ ਪਿਛਲੀ ਉਸ ਚਿਤਾਵਨੀ ਤੋਂ ਪਿੱਛੇ ਹਟਣ ਦਾ ਸੰਕੇਤ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇ ਮਹੱਤਵਪੂਰਨ ਸਮੁੰਦਰੀ ਰਸਤਾ ਬੰਦ ਰਿਹਾ ਤਾਂ ਅਮਰੀਕਾ ਇਰਾਨ ਦੇ ਊਰਜਾ ਪਲਾਂਟਾਂ ਨੂੰ ਨਿਸ਼ਾਨਾ ਬਣਾਏਗਾ। ਉਧਰ ਦੂਜੇ ਪਾਸੇ ਇਰਾਨ ਨੇ ਧਮਕੀ ਦਿੱਤੀ ਹੈ ਕਿ ਜੇ ਅਮਰੀਕਾ ਅਜਿਹੀ ਕਾਰਵਾਈ ਕਰਦਾ ਹੈ ਤਾਂ ਉਹ ਵੀ ਜਵਾਬੀ ਹਮਲਾ ਕਰੇਗਾ। ਜ਼ਿਕਰਯੋਗ ਹੈ ਕਿ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਅੱਜ 28 ਦਿਨ ਹੋ ਗਏ ਹਨ ਅਤੇ ਇਸ ਜੰਗ ਨਾਲ ਹੁਣ ਤੱਕ 2 ਹਜ਼ਾਰ ਦੇ ਕਰੀਬ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.