‘ਬਹੁਤ ਹੀ ਨੇੜੇ’ ਪਹੁੰਚਿਆ ਸਮਝੌਤਾ-ਹੁਣ 24 ਜੁਲਾਈ ’ਤੇ ਟਿਕੀਆਂ ਨਜ਼ਰਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ-ਅਮਰੀਕਾ ਟਰੇਡ ਡੀਲ ਸਬੰਧੀ ਗੱਲਬਾਤ ਹੁਣ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ। ਦੋਵੇਂ ਦੇਸ਼ 24 ਜੁਲਾਈ ਤੋਂ ਪਹਿਲਾਂ ਇਸ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੋਸ਼ਿਸ਼ ਕਰ ਰਹੇ ਹਨ। ਅਮਰੀਕਾ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਦੋਵੇਂ ਦੇਸ਼ ਇਸ ਵਪਾਰਕ ਸਮਝੌਤੇ ਨੂੰ ਲੈ ਕੇ ‘ਬਹੁਤ ਨੇੜੇ’ ਪਹੁੰਚ ਚੁੱਕੇ ਹਨ। ਇਸ ਸਮਝੌਤੇ ਦਾ ਮੁੱਖ ਉਦੇਸ਼ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਦੋਵੇਂ ਦੇਸ਼ਾਂ ਦੇ ਉਤਪਾਦਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਧੀਆ ਪਹੁੰਚ ਪ੍ਰਦਾਨ ਕਰਨਾ ਹੈ। ਭਾਰਤ ਦੀ ਕੋਸ਼ਿਸ਼ ਹੈ ਕਿ ਉਸਦੇ ਨਿਰਯਾਤਕਾਰਾਂ ਨੂੰ ਹੋਰ ਮੁਕਾਬਲੇ ਵਾਲੇ ਦੇਸ਼ਾਂ ਦੇ ਮੁਕਾਬਲੇ ਵਧੀਆ ਟੈਰਿਫ ਰਾਹਤ ਮਿਲੇ, ਜਿਸ ਨਾਲ ਭਾਰਤੀ ਉਤਪਾਦਾਂ ਦੀ ਵਿਦੇਸ਼ੀ ਬਾਜ਼ਾਰਾਂ ਵਿੱਚ ਮੁਕਾਬਲੇ ਦੀ ਸਮਰੱਥਾ ਵਧ ਸਕੇ। ਦੋਵੇਂ ਦੇਸ਼ਾਂ ਨੇ ਸਾਲ 2030 ਤੱਕ ਆਪਣੇ ਦੁਪੱਖੀ ਵਪਾਰ ਨੂੰ 500 ਅਰਬ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਵੀ ਤੈਅ ਕੀਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇ ਇਹ ਸਮਝੌਤਾ ਸਫਲਤਾਪੂਰਵਕ ਹੋ ਜਾਂਦਾ ਹੈ ਤਾਂ ਇਸ ਨਾਲ ਦੋਵੇਂ ਦੇਸ਼ਾਂ ਦੀ ਅਰਥ-ਵਿਵਸਥਾ ਨੂੰ ਵੱਡਾ ਫਾਇਦਾ ਮਿਲ ਸਕਦਾ ਹੈ ਅਤੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ।
ਭਾਰਤ-ਅਮਰੀਕਾ ਟਰੇਡ ਡੀਲ ਨੂੰ ਲੈ ਕੇ ਤੇਜ਼ ਹੋਈਆਂ ਚਰਚਾਵਾਂ
- ਦੇਸ਼-ਵਿਦੇਸ਼
- Posted On


