Friday, 12 June 2026

ਵਿਦੇਸ਼ ਮੰਤਰਾਲੇ ਦੇ ਅਫਸਰਾਂ ਨੂੰ ਈਮੇਲ ਰਾਹੀਂ ਮਿਲੀ ਹੈ ਇਹ ਧਮਕੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਾਸਪੋਰਟ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਖਬਰ ਬਾਰੇ ਪਤਾ ਲੱਗਿਆ। ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਮੰਤਰਾਲੇ ਨਾਲ ਜੁੜੇ ਅਧਿਕਾਰੀਆਂ ਨੂੰ ਇਕ ਈਮੇਲ ਰਾਹੀਂ ਇਹ ਧਮਕੀ ਮਿਲੀ ਹੈ। ਇਸ ਈਮੇਲ ਵਿਚ ਦਾਅਵਾ ਕੀਤਾ ਗਿਆ ਹੈ ਕਿ ਸ਼ਹਿਰ ਵਿਚ 14 ਆਈ.ਈ.ਡੀ. ਲਗਾਏ ਗਏ ਹਨ, ਜੋ ਫਟ ਸਕਦੇ ਹਨ। ਇਸ ਈਮੇਲ ਵਿਚ ਤਾਮਿਲਨਾਡੂ ਨਾਲ ਜੁੜੇ ਸਿਆਸੀ ਅਤੇ ਪੁਲਿਸ ਮਾਮਲਿਆਂ ਦੇ ਨਾਲ-ਨਾਲ ਬੰਗਲਾਦੇਸ਼ ਦੇ ਘਟਨਾਕ੍ਰਮ ਬਾਰੇ ਵੀ ਨਰਾਜ਼ਗੀ ਜ਼ਾਹਰ ਕੀਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਸੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ, ਭੀੜ ਭੜੱਕੇ ਵਾਲੀਆਂ ਥਾਵਾਂ ਅਤੇ ਸਰਕਾਰੀ ਦਫਤਰਾਂ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮਾਨ ਨੇ ਦੱਸਿਆ : ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼      
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਖੇਤੀ ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ, ਕਿਸਾਨਾਂ ਨੂੰ ਮੁਆਵਜ਼ਾ, ਲੰਬਿਤ ਰਾਸ਼ੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ’ਚ ਚਰਚਾ ਹੋਈ। ਮੁੱਖ ਮੰਤਰੀ ਨੇ ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਵਿੱਚ ਖੁਰਾਕ ਸੁਰੱਖਿਆ ਅਤੇ ਪੈਟਰੋਲੀਅਮ ਨਾਲ ਜੁੜੇ ਵਿਸ਼ਿਆਂ ’ਤੇ ਵਿਚਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੁਰਾਣੇ ਕਣਕ ਦੇ ਸਟਾਕ ਨੂੰ ਤੇਜ਼ੀ ਨਾਲ ਚੁੱਕਣ ਲਈ ਵਾਧੂ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਨਾਲ ਭੰਡਾਰਨ ਦੀ ਸਮੱਸਿਆ ਘੱਟ ਹੋਵੇਗੀ। ਸੀਐਮ ਮਾਨ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਇਕ ਤਾਂ ਫਸਲਾਂ ਦਾ ਜੋ ਨੁਕਸਾਨ ਹੋਇਆ ਹੈ, ਉਸਦਾ ਜਾਇਜ਼ਾ ਲੈਣ ਲਈ ਤੁਰੰਤ ਟੀਮ ਭੇਜੀ ਜਾਵੇ, ਤਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਇਸਦੇ ਨਾਲ ਹੀ ਉਨ੍ਹਾਂ ਦਲੀਲ ਦਿੱਤੀ ਕਿ ਆਰਡੀਐਫ ਦੇ ਕਰੀਬ 9 ਹਜ਼ਾਰ ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਸੀਐਮ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਵੀ ਦਿੱਤਾ ਹੈ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ 'ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ ਸਕੂਲਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸਹੀ ਮਾਹੌਲ ਰਾਹੀਂ ਹਰੇਕ ਬੱਚੇ ਦੀਆਂ ਇੱਛਾਵਾਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, "ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।"

ਮੁੱਖ ਮੰਤਰੀ ਨੇ ਕਿਹਾ, "ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਇਹ ਨਤੀਜੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਆਮ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।"

ਪੋਸਟ ਦੇ ਅੰਤ ਵਿੱਚ ਕਿਹਾ ਗਿਆ ਹੈ “ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਕੂਲ ਅਤੇ ਪ੍ਰੇਰਨਾਦਾਇਕ ਵਾਤਾਵਰਣ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ।”

ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ 'ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।”

ਵਿਦਿਆਰਥੀਆਂ ਦੀ ਯੋਗਤਾ ਅਤੇ ਸਮਰੱਥਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਇਹ ਚੋਟੀ ਦੇ 20 ਵਿਦਿਆਰਥੀ ਪਹਿਲਾਂ ਹੀ ਆਪਣੀ ਯੋਗਤਾ ਸਾਬਤ ਕਰ ਚੁੱਕੇ ਹਨ। ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਮੈਰਿਟ ਦੇ ਆਧਾਰ 'ਤੇ ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਕੋਟੇ ਤਹਿਤ ਦਾਖਲਾ ਦਿੱਤਾ ਜਾਵੇਗਾ।"

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, "ਇਹ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ। ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਉਨਾ ਹੀ ਸ਼ਲਾਘਾਯੋਗ ਹੈ। ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਇੱਥੇ ਇਕੱਠੇ ਹੋਏ ਹਨ।"

ਮੋਹਰੀ ਵਿਦਿਆਰਥੀਆਂ ਦੇ ਸਨਮਾਨ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਜਿਹੇ ਨੌਜਵਾਨਾਂ ਦਾ ਸਨਮਾਨ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਉਹ ਕੱਲ੍ਹ ਦੇ ਆਗੂ ਹਨ। ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਆਪਣੇ ਮਨਪਸੰਦ ਖੇਤਰਾਂ ਵਿੱਚ ਰੋਲ ਮਾਡਲਾਂ ਨੂੰ ਧਿਆਨ ਨਾਲ ਚੁਣਨਾ ਚਾਹੀਦਾ ਹੈ।"

ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਮਾਜਿਕ-ਆਰਥਿਕ ਪਾੜੇ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਮਿਲੀ ਹੈ।"

ਸਿੱਖਿਆ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉਭਰਿਆ ਹੈ। ਪੰਜਾਬੀ ਹਮੇਸ਼ਾ ਮੋਹਰੀ ਰਹੇ ਹਨ ਅਤੇ ਹਰ ਖੇਤਰ ਵਿੱਚ ਅੱਗੇ ਹਨ।"

ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ 'ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ ਅਤੇ ਨਿੱਜੀ ਤੌਰ 'ਤੇ ਸਨਮਾਨਿਤ ਹੋਣ 'ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਹ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਸਖ਼ਤ ਮਿਹਨਤ, ਸਮਰਪਣ ਤੇ ਸਰਕਾਰ ਦੇ ਸਹਿਯੋਗ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ੍ਹ ਹਨ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਕਿਹਾ : ਪ੍ਰਮਾਤਮਾ ਨਾਲ ਧੋਖਾ ਕਰਨ ਵਾਲਾ ਕਦੇ ਵੀ ਸੁਖੀ ਨਹੀਂ ਵਸਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਝੂਠ ਬੋਲਣ ਵਾਲਾ ਕਦੀ ਵੀ ਸੁਖੀ ਨਹੀਂ ਵਸਦਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 2 ਦਸੰਬਰ ਦੇ ਫੈਸਲੇ ਨੂੰ ਸਾਜਿਸ਼ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਸਾਬਤ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਦੁਬਾਰਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਰੱਬ ਦੀ ਚੱਕੀ ਚੱਲਦੀ ਹੌਲੀ ਹੈ, ਪਰ ਪੀਂਹਦੀ ਬਹੁਤ ਬਰੀਕ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਨਾਲ ਸਾਜਿਸ਼ ਕੀਤੀ ਹੈ ਜਾਂ ਉਥੇ ਝੂਠ ਬੋਲਿਆ ਹੈ, ਉਸ ਨੂੰ ਇਸਦਾ ਹਿਸਾਬ ਦੇਣਾ ਪਵੇਗਾ। ਸੀਐਮ ਮਾਨ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿਚ ਬੁਰੀ ਤਰ੍ਹਾਂ ਹਾਰ ਚੁੱਕਾ ਹੈ ਅਤੇ ਹੁਣ ਪ੍ਰਮਾਤਮਾ ਦੀ ਕਚਹਿਰੀ ਵਿਚ ਫੈਸਲੇ ਹੋਣ ਦੀ ਵਾਰੀ ਹੈ।

 

 

 

ਚੰਡੀਗੜ੍ਹ : ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ।

ਵੱਡੀ ਗਿਣਤੀ ਵਿੱਚ ਹਾਜ਼ਿਰ ਸਰੋਤਿਆਂ ਨੇ ‘ਯਾਰ ਬੋਲਦਾ...’ ਨਾਮ ਦੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ ਜਿਸ ਵਿੱਚ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਸੂਤਰਧਾਰ ਦੀ ਭੂਮਿਕਾ ਨਿਭਾਉਂਦਿਆਂ ਸ਼ਮਸ਼ੇਰ ਸੰਧੂ ਨਾਲ ਖੁੱਲ੍ਹੀਆਂ ਗੱਲਾਂ ਦਾ ਪਿੜ ਸਜਾਇਆ।

ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਪੰਜਾਬੀ ਗੀਤਕਾਰੀ ਵਿੱਚ ਸ਼ਮਸ਼ੇਰ ਸੰਧੂ ਦਾ ਨਾਮ ਉਸ ਸੁਚੱਜੀ ਲਿਖਤ ਦੀ ਨੁਮਾਇੰਦਗੀ ਕਰਦਾ ਹੈ ਸਾਹਿਤਕ ਚਾਸ਼ਨੀ ਵਿੱਚ ਸੱਭਿਆਚਾਰਕ ਗੀਤ ਲਿਖਦਾ ਹੈ। ਪ੍ਰਧਾਨ ਦੀਪਕ ਸ਼ਰਮਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਮਸ਼ੇਰ ਸੰਧੂ ਨੇ ਅੱਜ ਦੀ ਮਹਿਫ਼ਲ ਵਿੱਚ ਅੱਧੀ ਸਦੀ ਦਾ ਇਤਿਹਾਸ ਅੱਖਾਂ ਅੱਗੇ ਪੇਸ਼ ਕਰ ਦਿੱਤਾ।

ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਸਵਾਗਤੀ ਸ਼ਬਦਾਂ ਵਿੱਚ ਕਿਹਾ ਕਿ ਸ਼ਮਸ਼ੇਰ ਸੰਧੂ ਨੇ ਮਿਆਰੀ ਗੀਤਕਾਰੀ ਨਾਲ ਇਸ ਵਿਧਾ ਨੂੰ ਨਵੀਂ ਸੇਧ ਦਿੱਤੀ ਜਿਸ ਨਾਲ ਸੁਰਜੀਤ ਬਿੰਦਰਖੀਆ ਅਤੇ ਸਤਵਿੰਦਰ ਬਿੱਟੀ ਸਣੇ ਕਈ ਗਾਇਕਾਂ ਨੇ ਬੇਹਤਰੀਨ ਕਾਮਯਾਬੀ ਹਾਸਿਲ ਕੀਤੀ।

ਆਪਣੀ ਸੁਰੀਲੀ ਆਵਾਜ਼ ਵਿੱਚ ਸ਼ਮਸ਼ੇਰ ਸੰਧੂ ਦਾ ਗੀਤ ‘ਪੇਕੇ ਹੁੰਦੇ ਮਾਵਾਂ ਨਾਲ’ ਸੁਣਾ ਕੇ ਮਨਦੀਪ ਕੌਰ ਮਰਾੜ੍ਹ ਨੇ ਸਮਾਗਮ ਵਿੱਚ ਮੌਜੂਦ ਸਾਰੇ ਸਰੋਤਿਆਂ ਦੀ ਵਾਹ ਵਾਹ ਖੱਟੀ।

ਸੂਤਰਧਾਰ ਦੀ ਭੂਮਿਕਾ ਵਿੱਚ ਨਵਦੀਪ ਗਿੱਲ ਨੇ ਕਿਹਾ ਕਿ ਸ਼ਮਸ਼ੇਰ ਸੰਧੂ ਨੇ ਜ਼ਿੰਦਗੀ ਦੀ ਹਰ ਭੂਮਿਕਾ ਬੜੀ ਸ਼ਿੱਦਤ ਨਾਲ ਨਿਭਾਈ। ਅਧਿਆਪਕ ਵਜੋਂ ਕਿੱਤਾ ਸ਼ੁਰੂ ਕਰਨ ਮਗਰੋਂ ਉਹਨਾਂ ਆਪਣੇ ਆਪ ਨੂੰ ਇੱਕ ਸਿਰਕੱਢ ਪੱਤਰਕਾਰ ਵਜੋਂ ਸਥਾਪਿਤ ਕੀਤਾ ਤੇ 30 ਸਾਲ ਇੱਕ ਅਦਾਰੇ ਨਾਲ ਜੁੜੇ ਰਹੇ। ਸ਼ਮਸ਼ੇਰ ਸੰਧੂ ਦੇ 500 ਤੋਂ ਵੱਧ ਗੀਤ 80 ਤੋਂ ਵੱਧ ਗਾਇਕਾਂ ਦੀ ਆਵਾਜ਼ ਵਿੱਚ ਰਿਕਾਰਡ ਹੋ ਚੁੱਕੇ ਹਨ ਤੇ ਹੁਣ ਤੱਕ ਉਹਨਾਂ ਦੀਆਂ 68 ਐਲਬਮ ਰਿਲੀਜ਼ ਹੋਈਆਂ ਹਨ। ਉਹਨਾਂ ਨੂੰ ਪੰਜਾਬ ਦੇ ਲਗਭਗ ਸਾਰੇ ਨਾਮਵਰ ਕਵੀਆਂ ਦੀਆਂ ਬਹੁਤ ਸਾਰੀਆਂ ਰਚਨਾਵਾਂ ਜ਼ੁਬਾਨੀ ਯਾਦ ਹਨ।

ਸ਼ਮਸ਼ੇਰ ਸੰਧੂ ਨੇ ਆਪਣੇ ਨਿਵੇਕਲੇ ਅੰਦਾਜ਼ ਵਿੱਚ ਖੁੱਲ੍ਹੀਆਂ ਗੱਲਾਂ ਕਰਦਿਆਂ ਹਾਜ਼ਰੀਨ ਨੂੰ ਅਸ਼-ਅਸ਼ ਕਰਨ ਵਾਸਤੇ ਮਜਬੂਰ ਕਰ ਦਿੱਤਾ। ਸ਼ਿਵ ਕੁਮਾਰ ਬਟਾਲਵੀ, ਡਾ. ਮਹਿੰਦਰ ਸਿੰਘ ਰੰਧਾਵਾ, ਡਾ. ਮੋਹਨ ਸਿੰਘ, ਸੁਰਜੀਤ ਪਾਤਰ, ਅਵਤਾਰ ਪਾਸ਼, ਜਗਦੇਵ ਸਿੰਘ ਜੱਸੋਵਾਲ, ਦੀਦਾਰ ਸੰਧੂ ਅਤੇ ਕਈ ਹੋਰ ਲੇਖਕਾਂ ਦੀ ਜ਼ਿੰਦਗੀ ਨਾਲ ਜੁੜੇ ਅਣਗਿਣਤ ਕਿੱਸੇ ਸਾਂਝੇ ਕਰਦਿਆਂ ਸ਼ਮਸ਼ੇਰ ਸੰਧੂ ਨੇ ਕਿਹਾ ਕਿ ਉਹਨਾਂ ਨੇ ਚੰਗੇ ਸਾਹਿਤਕਾਰਾਂ ਨੂੰ ਪੜ੍ਹ ਕੇ ਹੀ ਆਪਣੇ ਆਪ ਨੂੰ ਗੀਤਕਾਰ ਵਜੋਂ ਸਥਾਪਿਤ ਕੀਤਾ ਹੈ। ਪੰਜਾਬ ਦੀ ਧਰਤੀ ਬਹੁਤ ਖ਼ੂਬਸੂਰਤ ਲੋਕ ਰੰਗ ਨਾਲ ਜਰਖੇਜ਼ ਹੈ।

ਆਪਣੇ ਗੀਤਕਾਰੀ ਦੇ ਸਫ਼ਰ ਬਾਰੇ ਦੱਸਦਿਆਂ ਸ਼ਮਸ਼ੇਰ ਸੰਧੂ ਨੇ ਕਿਹਾ ਕਿ ਜ਼ਿਆਦਾਤਰ ਗੀਤਾਂ ਦੀਆਂ ਧੁਨਾਂ ਵੀ ਉਹਨਾਂ ਦੇ ਜ਼ਹਿਨ ਵਿੱਚ ਆ ਜਾਂਦੀਆਂ ਸਨ ਜਿਸ ਨਾਲ ਸੰਗੀਤਕਾਰਾਂ ਨੂੰ ਬਹੁਤ ਮਦਦ ਮਿਲ ਜਾਂਦੀ ਸੀ। ਇਸ ਬਾਬਤ ਉਹਨਾਂ ਕਈ ਉਦਹਾਰਣਾਂ ਵੀ ਦਿੱਤੀਆਂ।ਬਤੌਰ ਪੱਤਰਕਾਰ ਆਪਣੇ ਸਫ਼ਰ ਬਾਰੇ ਸ਼ਮਸ਼ੇਰ ਸੰਧੂ ਨੇ ਕਿਹਾ ਕਿ ਸਿਰਜਣਾਤਮਕ ਲੇਖਣੀ ਵਾਸਤੇ ਉਹ ਤਜਰਬਾ ਬਹੁਤ ਲਾਹੇਵੰਦ ਰਿਹਾ।

ਦਵਿੰਦਰ ਕੌਰ ਢਿੱਲੋਂ ਨੇ ਸਤਵਿੰਦਰ ਬਿੱਟੀ ਦਾ ਇੱਕ ਗੀਤ ਬਹੁਤ ਵਧੀਆ ਗਾਇਆ ਜਿਹੜਾ ਸ਼ਮਸ਼ੇਰ ਸੰਧੂ ਨੇ ਲਿਖਿਆ ਸੀ। ‘ਯਾਰ ਬੋਲਦਾ’ ਗੀਤ ਕਿਵੇਂ ਬਣਿਆ, ਉਸ ਦੇ ਪਿੱਛੇ ਦੀ ਕਹਾਣੀ ਕੀ ਸੀ, ਇਸ ਬਾਰੇ ਵੀ ਉਹਨਾਂ ਢੁੱਕਵੀਂ ਜਾਣਕਾਰੀ ਸਾਂਝੀ ਕੀਤੀ।ਨਵਦੀਪ ਸਿੰਘ ਗਿੱਲ ਨੇ ਸ਼ਮਸ਼ੇਰ ਸੰਧੂ ਦੀ ਜੀਵਨੀ ਦੇ ਲੁਕੇ ਹੋਏ ਪਹਿਲੂਆਂ ਬਾਰੇ ਅਜਿਹੇ ਸਵਾਲ ਕੀਤੇ ਜਿਨ੍ਹਾਂ ਨੂੰ ਆਪਣੇ ਦਿਲਚਸਪ ਤਰੀਕੇ ਨਾਲ ਸੁਣਾ ਕੇ ਸ਼ਮਸ਼ੇਰ ਸੰਧੂ ਨੇ ਸਾਰੀ ਮਹਿਫ਼ਲ ਨੂੰ ਬੰਨ੍ਹ ਕੇ ਬਿਠਾਈ ਰੱਖਿਆ।

ਇਸ ਸਮਾਗਮ ਵਿੱਚ ਵੱਡੀ ਗਿਣਤੀ ਪ੍ਰਸਿੱਧ ਲੇਖਕਾਂ, ਪੱਤਰਕਾਰਾਂ, ਗਾਇਕਾਂ, ਗੀਤਕਾਰਾਂ, ਅਦਾਕਾਰਾਂ ਅਤੇ ਹੋਰ ਬੁੱਧੀਜੀਵੀਆਂ ਦੀ ਹਾਜ਼ਰੀ ਰਹੀ ਜਿਨ੍ਹਾਂ ਵਿੱਚ ਬਲਕਾਰ ਸਿੱਧੂ, ਡਾ. ਗੁਰਮਿੰਦਰ ਸਿੱਧੂ, ਸੰਜੀਵਨ ਸਿੰਘ, ਕਮਲ ਦੁਸਾਂਝ ਅਤੇ ਅਜਾਇਬ ਔਜਲਾ ਨੇ ਸ਼ਮਸ਼ੇਰ ਸੰਧੂ ਦੀ ਗੀਤਕਾਰੀ ਦੀ ਬਾਰੀਕੀ ਛੁਹਿੰਦੀਆਂ ਬੜੇ ਢੁੱਕਵੇਂ ਸੁਆਲ ਪੁੱਛੇ।

ਸਮਾਗਮ ਵਿੱਚ ਪ੍ਰਸਿੱਧ ਕਵਿੱਤਰੀ ਸੁਖਵਿੰਦਰ ਅੰਮ੍ਰਿਤ, ਗਾਇਕ ਸੂਫ਼ੀ ਬਲਬੀਰ, ਦਰਸ਼ਨ ਔਲਖ, ਸੀਨੀਅਰ ਪੱਤਰਕਾਰ ਬਲਜੀਤ ਬੱਲੀ, ਜੈ ਸਿੰਘ ਛਿੱਬਰ, ਜਗਤਾਰ ਭੁੱਲਰ, ਦਵਿੰਦਰ ਪਾਲ, ਹਰਬੰਸ ਸੋਢੀ, ਕਮਲਜੀਤ ਸਿੰਘ ਬਣਵੈਤ, ਅਜਾਇਬ ਔਜਲਾ, ਕੇ. ਪੀ. ਸਿੰਘ, ਸੁਸ਼ੀਲ ਦੁਸਾਂਝ,ਲ, ਅਵਤਾਰ ਸਿੰਘ ਭੰਵਰਾ, ਕੈਪਟਨ ਨਰਿੰਦਰ ਸਿੰਘ ਆਈ. ਏ. ਐੱਸ, ਡਾ. ਬਲਦੇਵ ਸਿੰਘ ਖਹਿਰਾ, ਪਾਲ ਅਜਨਬੀ, ਮਨਜੀਤ ਕੌਰ ਮੀਤ, ਸੁਖਵਿੰਦਰ ਸਿੱਧੂ, ਹਰਮਿੰਦਰ ਕਾਲੜਾ, ਮਲਕੀਅਤ ਬਸਰਾ, ਬਲਵਿੰਦਰ ਆਰੀਆ, ਮਾਨ ਸਿੰਘ, ਵਰਿੰਦਰ ਚੱਠਾ, ਜਸਬੀਰ ਸਿੰਘ ਗਿੱਲ, ਯਾਦਵਿੰਦਰ ਸਿੱਧੂ, ਭੱਟੀ ਭੜੀਵਾਲਾ, ਜਗਜੀਤ ਸਿੰਘ, ਸਰਬਜੀਤ ਸਿੰਘ, ਕ੍ਰਿਸ਼ਨ ਲਾਲ ਸ਼ਰਮਾ, ਪਰਵਿੰਦਰ ਸਿੰਘ, ਰਜਿੰਦਰ ਕੌਰ ਸਰਾਂ, ਰਾਜ ਸਮੱਧਰ, ਜਸਵਿੰਦਰ ਸਿੰਘ ਜੱਸੀ, ਧਿਆਨ ਸਿੰਘ ਕਾਹਲੋਂ, ਦਰਸ਼ਨ ਤਿਉਣਾ, ਡਾ. ਪੰਨਾ ਲਾਲ ਮੁਸਤਫ਼ਾਬਾਦੀ, ਸੁਰਜੀਤ ਸਿੰਘ ਧੀਰ, ਡਾ. ਲਾਭ ਸਿੰਘ ਖੀਵਾ, ਡਾ. ਅਵਤਾਰ ਸਿੰਘ ਪਤੰਗ, ਦਿਨੇਸ਼ ਕੁਮਾਰ ਸ਼ਰਮਾ, ਵਿੰਦਰ ਮਾਝੀ, ਸੁਰਜੀਤ ਸੁਮਨ, ਡਾ. ਕਮਲਜੀਤ ਕੌਰ, ਸਮਰੀਨ ਕੌਰ, ਸੁਖਵਿੰਦਰ ਆਹੀ, ਸੁਖਵਿੰਦਰ ਸਿੰਘ ਸਰਾਓ, ਚਰਨਜੀਤ ਕੌਰ ਬਾਠ, ਸੁਰਿੰਦਰ ਕੁਮਾਰ, ਸੁਰਿੰਦਰ ਕੌਰ ਬਾੜਾ, ਡਾ. ਸ਼ਿੰਦਰ ਪਾਲ, ਜਸਵਿੰਦਰ ਸਿੰਘ ਕਾਇਨੌਰ, ਰਣਜੀਤ ਕੌਰ ਕਾਇਨੌਰ, ਰਾਹੁਲ ਚੌਹਾਨ, ਅਨੀਸ਼ ਦਾਬੜਾ, ਪਵਨਦੀਪ ਚੌਹਾਨ, ਧਰਮ ਸਿੰਘ, ਜਗਤਾਰ ਸਿੰਘ ਜੋਗ, ਦਾਤਾ ਰਾਮ ਸੈਣੀ, ਮਨਮੋਹਨ ਸਿੰਘ ਕਲਸੀ, ਸਤਵੰਤ ਸਿੰਘ ਮੁਹਾਲੀ, ਅਮਰਜੀਤ, ਕੇਵਲ ਭਾਰਤੀ, ਹਰਭਜਨ ਕੌਰ ਢਿੱਲੋਂ, ਕੁਲਦੀਪ ਕੌਰ, ਸੁਖਚੈਨ ਸਿੰਘ, ਮੁਹਿੰਦਰ ਗਰਗ, ਜਸਵੀਰ ਸਮਰ, ਸ਼ਮਸ਼ੀਲ ਸਿੰਘ ਸੋਢੀ, ਆਰ. ਡੀ. ਕੈਲੇ, ਮਨਜੀਤ ਕੌਰ ਮੁਹਾਲੀ, ਡਾ. ਮਨਜੀਤ ਸਿੰਘ ਬੱਲ, ਏ. ਐੱਸ. ਲਾਂਬਾ, ਜੀਤ ਸਿੰਘ, ਡਾ. ਸਤਿੰਦਰ ਸਿੰਘ ਬੇਦੀ, ਬਾਬੂ ਰਾਮ ਦੀਵਾਨਾ, ਪਰਮਿੰਦਰ ਸਿੰਘ ਗਿੱਲ ਐਡਵੋਕੇਟ,ਪ੍ਰਭਜੋਤ ਢਿੱਲੋਂ, ਪ੍ਰੋ. ਦਵਿੰਦਰ ਕੌਰ ਕੈਨੇਡਾ, ਬਲਵਿੰਦਰ ਕੌਰ, ਰੇਖਾ ਮਿੱਤਲ, ਜੋਗਿੰਦਰ ਸਿੰਘ ਜੱਗਾ, ਗੁਰਚਰਨ ਸਿੰਘ, ਰਾਜ ਕੁਮਾਰ ਸਾਹੋਵਾਲੀਆ, ਪਰਮਿੰਦਰ ਸਿੰਘ ਪਰਵਾਨਾ, ਜੇ. ਐੱਲ. ਕਨੌਜੀਆ, ਗੁਰਜੰਟ ਸਿੰਘ, ਸ਼ੀਨੂ ਵਾਲੀਆ, ਰਘਬੀਰ ਸਿੰਘ, ਕੁਲਜੀਤ ਕੌਰ, ਮਲਕੀਅਤ ਸਿੰਘ ਔਜਲਾ, ਰਾਖੀ ਬਾਲਾਸੁਬਰਾਮਨੀਅਮ, ਰਮਿੰਦਰ ਪਾਲ ਸਿੰਘ, ਗੁਰਮੇਲ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ, ਸੰਜੀਵ ਜੱਗੀ, ਇੰ. ਪਵਨ ਕੁਮਾਰ, ਉਮਾ ਕਾਂਤ ਮਹਿਤਾ ਅਤੇ ਜਤਿੰਦਰ ਪਾਲ ਸਿੰਘ ਸ਼ਾਮਿਲ ਸਨ।

ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ’ਤੇ ਸਮਝੌਤੇ ਲਈ ਦਬਾਅ ਪਾਉਣ ਦੇ ਇਲਜ਼ਾਮ
ਅੰਮਿ੍ਰਤਸਰ/ਬਿਊਰੋ ਲਿਊਜ਼  
ਅੰਮਿ੍ਰਤਸਰ ਵਿਚ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਪਰਿਵਾਰ ਨੂੰ ਇਸ ਸਬੰਧੀ ਸੁਨੇਹੇ ਮਿਲ ਰਹੇ ਹਨ ਪਰ ਉਹ ਸਮਝੌਤਾ ਨਹੀਂ ਕਰਨਗੇ ਕਿਉਂਕਿ ਇਸ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਾਬਕਾ ਮੰਤਰੀ ਨੇ ਭਿ੍ਰਸ਼ਟਾਚਾਰ ਰਾਹੀਂ ਵੱਡੀ ਜਾਇਦਾਦ ਇਕੱਠੀ ਕੀਤੀ ਹੈ। ਉਨ੍ਹਾਂ ਇਸ ਜਾਇਦਾਦ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਾਂਚ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਚੱਲ ਰਹੀ ਜਾਂਚ ਦੌਰਾਨ ਹੁਣ ਤੱਕ ਕਿਸੇ ਨੇ ਵੀ ਪਰਿਵਾਰ ਨਾਲ ਸੰਪਰਕ ਨਹੀਂ ਕੀਤਾ, ਜਦੋਂ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਗੰਭੀਰ ਇਲਜ਼ਾਮ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਕੋਲੋਂ ਮੰਤਰੀ ਦਾ ਅਹੁਦਾ ਵਾਪਸ ਲੈ ਲਿਆ ਗਿਆ ਸੀ ਅਤੇ ਲਾਲਜੀਤ ਸਿੰਘ ਭੁੱਲਰ ਹੁਣ ਜੇਲ੍ਹ ਵਿਚ ਬੰਦ ਹਨ।

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਸੰਜੀਵ ਅਰੋੜਾ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਮੀਨੂੰ ਬਾਂਸਲ ਤੇ ਉਨ੍ਹਾਂ ਦੀ ਧੀ ਡਿੰਕੀ ਬਾਂਸਲ ਦੇ ਘਰ ਦੌਰਾ ਕੀਤਾ। ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟਾਈ।

ਸ੍ਰੀ ਅਰੋੜਾ ਨੇ ਪਰਿਵਾਰ ਦੇ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਬਦ ਸੱਚਮੁੱਚ ਆਪਣੇ ਸਬੰਧੀਆਂ ਨੂੰ ਗੁਆਉਣ ਦੇ ਦਰਦ ਨੂੰ ਘੱਟ ਨਹੀਂ ਕਰ ਸਕਦਾ ਅਤੇ ਉਹ ਸਿਰਫ਼ ਇੱਕ ਮੰਤਰੀ ਵਜੋਂ ਨਹੀਂ, ਸਗੋਂ ਇੱਕ ਇਨਸਾਨ ਹੋਣ ਦੇ ਨਾਤੇ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਹੋਣ ਆਏ ਹਨ। ਉਨ੍ਹਾਂ ਨੇ ਇਸ ਦੁਖਾਂਤ ਦਾ ਕਾਰਨ ਬਣੀ ਲਾਪਰਵਾਹੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਲਾਪਰਵਾਹੀ ਦਾ ਨਤੀਜਾ ਸੀ ਅਤੇ ਕਿਸ਼ਤੀ ਦਾ ਪ੍ਰਬੰਧਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਨਾਲ ਸਬੰਧਤ ਜ਼ਿੰਮੇਵਾਰਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ।

ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਅਤੇ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਇਸ ਮੁਸ਼ਕਲ ਸਮੇਂ ਸਰਕਾਰ ਉਨ੍ਹਾਂ ਦੇ ਨਾਲ ਹੈ।

ਇਸ ਮੌਕੇ ਮੌਜੂਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮੰਤਰੀ ਦੇ ਬਿਆਨਾਂ ਦਾ ਸਮਰਥਨ ਕੀਤਾ ਅਤੇ ਸਥਾਨਕ ਪੱਧਰ 'ਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ।

ਦੱਸਣਯੋਗ ਹੈ ਕਿ ਐਤਵਾਰ ਨੂੰ ਮੀਨੂੰ ਬਾਂਸਲ ਦੀ ਧੀ ਡਿੰਕੀ ਬਾਂਸਲ ਦੀ ਲਾਸ਼ ਵੀ ਯਮੁਨਾ ਨਦੀ ਤੋਂ ਬਰਾਮਦ ਕੀਤੀ ਗਈ ਸੀ। ਉਸਦੀ ਮ੍ਰਿਤਕ ਦੇਹ ਦੇਰ ਰਾਤ ਤੱਕ ਪਹੁੰਚਣ ਦੀ ਉਮੀਦ ਹੈ।

ਚੰਡੀਗੜ੍ਹ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਜੁੜੀ ਇਕ ਵਾਇਰਲ ਆਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮੁਕੇਰੀਆਂ ਨਾਲ ਸਬੰਧਤ ਇਕ ਉਦਯੋਗਪਤੀ ਨੇ ਮੰਤਰੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਉਦਯੋਗਪਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਉਨ੍ਹਾਂ ਦੀ ਫੈਕਟਰੀ ਬੰਦ ਕਰਨ ਦੀ ਧਮਕੀ ਦਿੱਤੀ ਗਈ। ਉਦਯੋਗਪਤੀ ਦਾ ਕਹਿਣਾ ਹੈ ਕਿ ਉਸਨੇ ਟਰਾਲੀਆਂ ਦੇ ਬਕਾਇਆ ਪੈਸੇ ਮੰਗੇ ਸਨ, ਜਿਸ ਤੋਂ ਬਾਅਦ ਮੰਤਰੀ ਮੁੰਡੀਆਂ ਨੇ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਉਸਦਾ ਕਹਿਣਾ ਹੈ ਕਿ ਮਾਮਲੇ ਤੋਂ ਬਾਅਦ ਉਸ ਦੀ ਫੈਕਟਰੀ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨੋਟਿਸ ਭੇਜਿਆ ਗਿਆ, ਜਿਸ ਨੂੰ ਉਹ ਦਬਾਅ ਦੀ ਕਾਰਵਾਈ ਕਰਾਰ ਦੇ ਰਿਹਾ ਹੈ। ਪੀੜਤ ਨੇ ਹੋਰ ਇਲਜ਼ਾਮ ਲਗਾਇਆ ਕਿ ਉਸ ਦੇ ਛੋਟੇ ਭਰਾ ਨਾਲ ਕੁੱਟਮਾਰ ਵੀ ਕੀਤੀ ਗਈ, ਪਰ ਇਸ ਸੰਬੰਧੀ ਪੁਲਿਸ ਵਲੋਂ ਕੋਈ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦਰਮਿਆਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਮਾਮਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਕ ਪਾਸੇ ਸਰਕਾਰ ਬਾਹਰੋਂ ਉਦਯੋਗ ਲਿਆਉਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸੂਬੇ ਦੇ ਆਪਣੇ ਉਦਯੋਗਪਤੀਆਂ ਨੂੰ ਧਮਕਾ ਕੇ ਉਗਰਾਹੀ ਕਰਨ ਦੇ ਦੋਸ਼ ਸਾਹਮਣੇ ਆ ਰਹੇ ਹਨ।

ਤਲਵੰਡੀ ਸਾਬੋ : ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੁਸ਼ਲਤਾ ਦੇ ਨਾਲ-ਨਾਲ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਇਮਾਰਤ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਸੀ, ਜੋ ਜਾਨ-ਮਾਲ ਲਈ ਵੱਡਾ ਖ਼ਤਰਾ ਬਣਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਵਾਂ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ 'ਤੇ ਨਵੇਂ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 40 ਸਾਲ ਪੁਰਾਣੀ ਖੰਡਰ ਇਮਾਰਤ ਦੀ ਥਾਂ 'ਤੇ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੰਪਲੈਕਸ ਬਣਾਇਆ ਗਿਆ ਹੈ।”

ਉਨ੍ਹਾਂ ਕਿਹਾ, “ਇਸ ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ, ਜਿੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਜਿਵੇਂ ਕਿ ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਕੰਟੀਨ ਇੱਕੋ ਛੱਤ ਹੇਠ ਉਪਲਬਧ ਹਨ। ਹਰ ਦਫ਼ਤਰ ਨੂੰ ਹਾਈ-ਸਪੀਡ ਇੰਟਰਨੈਟ ਨਾਲ ਲੈਸ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਇੱਕ ਲਿਫਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ।”

ਉਨ੍ਹਾਂ ਕਿਹਾ, “ਇਹ ਕੰਪਲੈਕਸ ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ, ਜਿਸ ਨਾਲ ਸਰਕਾਰੀ ਸੇਵਾਵਾਂ ਤੇਜ਼ੀ ਤੇ ਪਾਰਦਰਸ਼ਤਾ ਆਵੇਗੀ ਅਤੇ ਪਹੁੰਚ ਵਿੱਚ ਵਾਧਾ ਹੋਵੇਗਾ। ਲਗਾਤਾਰ ਵਿਕਾਸ ਨਾਲ ਅਸੀਂ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਇਤਿਹਾਸਕ ਧਰਤੀ 'ਤੇ ਨਵਾਂ ਬਣਿਆ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਆਧੁਨਿਕ, ਨਾਗਰਿਕ-ਕੇਂਦ੍ਰਿਤ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀ ਸਬ-ਡਿਵੀਜ਼ਨਲ ਕੰਪਲੈਕਸ ਦੀ ਇਮਾਰਤ ਲਗਪਗ 40 ਸਾਲ ਪੁਰਾਣੀ ਸੀ ਅਤੇ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਨਵੇਂ ਕੰਪਲੈਕਸ ਦੇ ਨਿਰਮਾਣ 'ਤੇ 6 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਦਾ ਕੁੱਲ ਖੇਤਰਫਲ 3,000 ਵਰਗ ਫੁੱਟ ਹੈ।"

ਉਨ੍ਹਾਂ ਕਿਹਾ, "ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ ਅਤੇ ਇਸ ਵਿੱਚ ਆਸਾਨ ਰਜਿਸਟ੍ਰੇਸ਼ਨ ਲਈ ਦਫ਼ਤਰ, ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਇੱਕ ਕੰਟੀਨ ਵਰਗੀਆਂ ਸਹੂਲਤਾਂ ਸ਼ਾਮਲ ਹਨ।"

ਆਧੁਨਿਕ ਬੁਨਿਆਦੀ ਢਾਂਚੇ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਦਫ਼ਤਰਾਂ ਨੂੰ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਕੀਤਾ ਗਿਆ ਹੈ ਅਤੇ ਕੰਪਲੈਕਸ ਵਿੱਚ ਲਿਫਟ ਦੀ ਸਹੂਲਤ ਵੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਪੂਰੇ ਪੰਜਾਬ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹੇ ਲੋਕ-ਕੇਂਦ੍ਰਿਤ ਉਪਰਾਲਿਆਂ ਵੱਲ ਧਿਆਨ ਨਹੀਂ ਦਿੱਤਾ ਸੀ।

ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲਾਂ, ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ।" ਉਨ੍ਹਾਂ ਅੱਗੇ ਕਿਹਾ, "ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ।" ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵਾਂ ਸਬ-ਡਿਵੀਜ਼ਨਲ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਇੱਕੋ ਛੱਤ ਹੇਠ ਤੇਜ਼, ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਕੇ ਵੱਡਾ ਲਾਭ ਪਹੁੰਚਾਏਗਾ।

ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹਰ ਬੀਤਦੇ ਦਿਨ ਦੇ ਨਾਲ ਹੋਰ ਮਜ਼ਬੂਤ ਹੋਣਗੀਆਂ, ਜਿਸ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਸਕੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ "ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਮੈਨੂੰ ਇੱਥੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।"

ਵਿਸਾਖੀ ਦੇ ਪਵਿੱਤਰ ਮੌਕੇ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ, "ਇਹ ਤਿਉਹਾਰ ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦੇ ਨਾਲ-ਨਾਲ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵੀ ਹੈ।" ਉਨ੍ਹਾਂ ਯਾਦ ਕੀਤਾ ਕਿ 13 ਅਪ੍ਰੈਲ, 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਸਾਜਿਆ ਸੀ ਅਤੇ ਇਸ ਪਲ ਨੂੰ ਇਤਿਹਾਸ ਵਿੱਚ ਵੀ ਦਰਜ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਪਾਵਨ ਦਿਹਾੜੇ ਵੱਖ-ਵੱਖ ਜਾਤਾਂ ਨਾਲ ਸਬੰਧਤ 'ਪੰਜ ਪਿਆਰਿਆਂ' ਨੂੰ ਅੰਮ੍ਰਿਤ ਛਕਾਇਆ ਗਿਆ, ਇੱਕ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖ ਕੇ ਪਿਆਰ, ਹਮਦਰਦੀ, ਵਿਸ਼ਵਵਿਆਪੀ ਭਾਈਚਾਰੇ ਅਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਫੈਲਾਇਆ ਗਿਆ।" ਉਨ੍ਹਾਂ ਅੱਗੇ ਕਿਹਾ ਕਿ ਵਿਸਾਖੀ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ ਅਤੇ ਇਹ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤੀ ਲੋਕਾਂ ਦਾ ਤਿਉਹਾਰ ਹੈ, ਨਾਗਰਿਕਾਂ ਨੂੰ ਕੌਮ ਦੇ ਸਮਾਜਿਕ ਅਤੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕਰਨ ਲਈ ਇਸਨੂੰ ਰਵਾਇਤੀ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਦਿਨ ਸਿੱਖਾਂ ਜਾਂ ਪੰਜਾਬੀਆਂ ਦੇ ਨਾਲ-ਨਾਲ ਸਮੁੱਚੇ ਦੇਸ਼ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ।" ਖਾਲਸਾ ਪੰਥ ਦੀ ਸਾਜਨਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਦੱਬੇ-ਕੁਚਲੇ ਸਮਾਜ ਵਿੱਚ ਨਵੀਂ ਉਮੰਗ ਭਰੀ ਅਤੇ ਜਾਨਾਂ ਵਾਰ ਕੇ ਲੋਕਾਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣ ਦਾ ਅਧਿਕਾਰ ਦਿੱਤਾ।" ਉਨ੍ਹਾਂ ਅੱਗੇ ਕਿਹਾ ਕਿ ਇਹ ਦਿਨ ਸਿਰਫ਼ ਇੱਕ ਰਸਮ ਨਹੀਂ, ਸਗੋਂ ਇੱਕ ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਉਸਾਰੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਵਿਸਾਖੀ ਦੇ ਇਸ ਪਵਿੱਤਰ ਮੌਕੇ ਸਾਨੂੰ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ੋਸ਼ਣ ਤੋਂ ਆਜ਼ਾਦੀ 'ਤੇ ਅਧਾਰਤ ਸਮਾਜ ਦੀ ਉਸਾਰੀ ਲਈ ਆਪਣੇ-ਆਪ ਨੂੰ ਵਚਨਬੱਧ ਕਰਨਾ ਚਾਹੀਦਾ ਹੈ।”

ਵਿਧਾਨਕ ਮੋਰਚੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕਰੇਗੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਸਤਿਕਾਰਯੋਗ ਪਵਿੱਤਰ ਗ੍ਰੰਥਾਂ ਦੀ 'ਬੇਅਦਬੀ' ਨਾਲ ਸਬੰਧਤ ਕਈ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੇ ਜਨਤਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸਮਾਜਿਕ ਸਦਭਾਵਨਾ ਨੂੰ ਭੰਗ ਕੀਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 298, 299 ਅਤੇ 300 ਅਧੀਨ ਅਜਿਹੇ ਮਾਮਲੇ ਆਉਂਦੇ ਹਨ, ਪਰ ਇਸ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਸਜ਼ਾ ਦਾ ਕੋਈ ਨੁਸਖ਼ਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਬਹੁਤ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਆਪਸੀ ਸਤਿਕਾਰ ਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਕਾਨੂੰਨੀ ਉਪਾਅ ਜ਼ਰੂਰੀ ਹਨ।”

ਉਨ੍ਹਾਂ ਅੱਗੇ ਕਿਹਾ, “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਪੇਸ਼ਕਸ਼ ਕਰਦਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਵਿੱਚ ਸਹਾਈ ਸਿੱਧ ਹੋਵੇਗਾ।

ਕਿਹਾ : ਕਿਸਾਨ ਬੀਮਾ ਯੋਜਨਾ ਲਾਗੂ ਕਰਵਾਏ ਕੇਂਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਬਾਰੇ ਲਿਖਿਆ ਗਿਆ ਹੈ। ਜਾਖੜ ਨੇ ਕਿਹਾ ਹੈ ਕਿ ਜੇਕਰ ਸੂਬੇ ਵਿਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਹੁੰਦੀ ਤਾਂ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਤੁਰੰਤ ਹੋ ਜਾਂਦੀ। ਜਾਖੜ ਨੇ ਸੀਐਮ ਮਾਨ ਨੂੰ ਲਿਖਿਆ ਹੈ ਕਿ 13 ਅਪ੍ਰੈਲ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲਾਗੂ ਕਰਨ ਦਾ ਮਤਾ ਲਿਆਂਦਾ ਜਾਵੇ ਤਾਂ ਕਿ ਇਹ ਸੂਬੇ ਵਿਚ ਲਾਗੂ ਹੋ ਸਕੇ। ਜਾਖੜ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਸੁਨੀਲ ਜਾਖੜ ਨੇ ਲਿਖਿਆ ਹੈ ਕਿ 2023 ਅਤੇ 2025 ਵਿਚ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਦੇ ਕਾਰਨ ਭਾਰੀ ਨੁਕਸਾਨ ਉਠਾਉਣਾ ਪਿਆ। ਉਨ੍ਹਾਂ ਕਿਹਾ ਕਿ ਹਰ ਸਾਲ ਗੜ੍ਹੇਮਾਰੀ ਅਤੇ ਖਰਾਬ ਮੌਸਮ ਕਾਰਨ ਫਸਲਾਂ ਨੂੰ ਨੁਕਸਾਨ ਹੁੰਦਾ ਹੈ ਅਤੇ ਅਜਿਹੇ ਵਿਚ ਫਸਲ ਬੀਮਾ ਯੋਜਨਾ ਬੇਹੱਦ ਜ਼ਰੂਰੀ ਹੈ।

ਤਲਵੰਡੀ ਸਾਬੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।

ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।”

ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ ਬੀਐਸਐਫ ਵੱਲੋਂ ਨਿਰਧਾਰਤ ਸਮੇਂ 'ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ 'ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। ਐਸਡੀਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”

ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।”

ਸੁਰੱਖਿਆ ਅਤੇ ਰਾਹਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ 'ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।"

ਚੰਡੀਗੜ੍ਹ : ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ  ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।

ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ  ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।

‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ  ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”

ਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’

ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’

ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”

ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।

ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ।  ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”

ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”

ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ। ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।

ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਪਰਖ 2024 ਵਿੱਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮਿਸ਼ਨ ਸਮਰੱਥ 4.0 ਦੇ ਨਾਲ ਸੂਬਾ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ। ਇਹ ਆਲਮੀ ਉੱਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।”

ਸੁਧਾਰਾਂ ਪਿੱਛੇ ਦੀ ਸੋਚ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਹਰ ਬੱਚੇ ਨੂੰ ਆਈਆਈਟੀ ਨਹੀਂ ਭੇਜਿਆ ਜਾ ਸਕਦਾ, ਪਰ ਸਰਕਾਰ ਦਾ ਫਰਜ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬੱਚੇ ਦੀ ਕਾਰਗੁਜ਼ਾਰੀ ਬਾਟਮ ਲਾਈਨ ਤੋਂ ਹੇਠਾਂ ਨਾ ਜਾਵੇ। ਕਿਉਂਕਿ ਜੇਕਰ ਕਿਸੇ ਵੀ ਸਿਸਟਮ ਵਿੱਚ ਕੋਈ ਵੀ ਬੱਚਾ ਇਸ ਲਾਈਨ ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਇਸ ਦਾ ਅਰਥ ਸਰਕਾਰ ਦੀ ਨਿਕਾਮੀ ਹੋਵੇਗੀ। ਬੱਚੇ ਅੰਕੜਿਆਂ ਨੂੰ ਨਹੀਂ ਦਰਸਾਉਂਦੇ ਇਹ ਉਮੀਦ ਨੂੰ ਦਰਸਾਉਂਦੇ ਹਨ ਅਤੇ ਉਮੀਦ ਨੂੰ ਬਾਟਮ ਲਾਈਨ ਤੋਂ ਹੇਠਾਂ ਨਹੀਂ ਛੱਡਿਆ ਜਾ ਸਕਦਾ।"

ਜਵਾਬਦੇਹੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮਨੀਸ਼ ਸਿਸੋਦੀਆ ਨੇ ਕਿਹਾ, "ਦੇਸ਼ ਭਰ ਵਿੱਚ, ਲੋਕ ਸਿੱਖਿਆ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੇ ਭਾਸ਼ਣ ਪੜ੍ਹਦੇ ਹਨ। ਪਰ ਸਿਰਫ਼ ਭਾਸ਼ਣ ਜ਼ਿੰਦਗੀਆਂ ਨਹੀਂ ਬਦਲਦੇ, ਇਹ ਸਿਰਫ ਕੰਮਾਂ ਨਾਲ ਬਦਲੀਆਂ ਜਾ ਸਕਦੀਆਂ ਹਨ। ਕੰਮਾਂ ਵਿੱਚ ਰੁੱਝੇ ਮਾਪਿਆਂ ਨੂੰ ਇੱਕ ਸਧਾਰਨ ਸੁਨੇਹਾ ਮਿਲਦਾ ਹੈ: ’ਤੁਹਾਡਾ ਬੱਚਾ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚ ਗਿਆ ਹੈ।’ ਇਹ ਜਵਾਬਦੇਹੀ ਅਸਲ-ਸਮੇਂ ਦਾ ਭਰੋਸਾ ਅਤੇ ਹਜ਼ਾਰਾਂ ਬਿਆਨਾਂ ਤੋਂ ਕਿਤੇ ਵੱਧ ਮਹੱਤਵਪੂਰਨ ਹੈ।"

ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ, “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਰੇਕ ਵਿਦਿਆਰਥੀ ਅਤੇ ਮਾਪੇ ਸਰਕਾਰੀ ਸਕੂਲਾਂ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ। ਪੰਜਾਬ ਨੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ ਅਤੇ ਮਿਸ਼ਨ ਸਮਰੱਥ ਇਸ ਨੂੰ ਹੋਰ ਬੁਲੰਦੀਆਂ ’ਤੇ ਲੈ ਜਾਵੇਗਾ।”

ਇਸ ਮੌਕੇ ਡਾਇਰੈਕਟਰ ਐਸਸੀਈਆਰਟੀ ਕਿਰਨ ਸ਼ਰਮਾ, ਸੈਂਟਰਲ ਸਕੁਏਅਰ ਫਾਊਂਡੇਸ਼ਨ ਦੇ ਸਲਾਹਕਾਰ ਬੋਰਡ ਦੀ ਮੈਂਬਰ ਸ਼ਵੇਤਾ ਸ਼ਰਮਾ ਕੁਕਰੇਜਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

*ਸਿੱਖਣ ਦੀ ਨਿਰੰਤਰਤਾ ਨੂੰ ਮਜ਼ਬੂਤ ਕਰਨ ਲਈ ਹਾਜ਼ਰੀ-ਸਬੰਧਿਤ ਸੁਧਾਰ*

ਭਗਵੰਤ ਮਾਨ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਗ੍ਰੇਡ ਦੀ ਬਜਾਏ ਉਨ੍ਹਾਂ ਦੇ ਸਿੱਖਣ ਦੇ ਪੱਧਰ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਕੇਂਦ੍ਰਿਤ, ਕਲਾਸਰੂਮ-ਸੰਚਾਲਿਤ ਪਹੁੰਚ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਵਿੱਚ ਪਾੜੇ ਦੀ ਪਛਾਣ ਕਰਨ ਲਈ ਨਿਯਮਤ ਮੁਲਾਂਕਣ, ਗਤੀਵਿਧੀ-ਅਧਾਰਤ ਸਿਖਲਾਈ ਅਤੇ ਅਧਿਆਪਕਾਂ ਲਈ ਨਿਰੰਤਰ ਸਲਾਹ ਸ਼ਾਮਲ ਹੈ। ‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਬਿਹਤਰ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ, ਇਸ ਲਈ ਪੰਜਾਬ ਸਰਕਾਰ ਨੇ ਹੁਣ ਸਿੱਖਿਆ ਵਿੱਚ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਵੱਲ ਵਧਣ ਲਈ ਮਿਸ਼ਨ ਸਮਰੱਥ 2026-27 ਦੀ ਸ਼ੁਰੂਆਤ ਕੀਤੀ ਹੈ।

ਇਸ ਪੜਾਅ ਅਧੀਨ ਸੂਬਾ ਪੱਧਰੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸਐਮਐਸ ਪ੍ਰਾਪਤ ਹੋਣਗੇ, ਜਿਸ ਵਿੱਚ ਹਰ ਗੈਰਹਾਜ਼ਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਪ੍ਰਣਾਲੀ ਨਿਯਮਤ ਹਾਜ਼ਰੀ ਨੂੰ ਬਿਹਤਰ ਬਣਾਉਣ, ਸਿੱਖਣ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ, ਕਲਾਸਰੂਮ ਵਿੱਚ ਸ਼ਮੂਲੀਅਤ ਨੂੰ ਵਧਾਉਣ ਅਤੇ ਸਕੂਲਾਂ ਤੇ ਮਾਪਿਆਂ ਦਰਮਿਆਨ ਮਜ਼ਬੂਤ ਜਵਾਬਦੇਹੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ ਦਰਮਿਆਨ ਸਬੰਧ ਨੂੰ ਹੋਰ ਮਜ਼ਬੂਤ ਕਰੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.