Saturday, 18 April 2026

 

 

 

ਘੱਗਰ ’ਚ ਵੀ ਪਾਣੀ ਦਾ ਪੱਧਰ ਵਧਣ ਕਰਕੇ ਪਟਿਆਲਾ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼

ਹਿਮਾਚਲ ਵਿਚ ਮਾਨਸੂਨ ਦੇ ਮੀਂਹ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸੇ ਦੌਰਾਨ ਕਿਨੌਰ ਜ਼ਿਲ੍ਹੇ ਵਿਚ ਸਲਾਨਾ ਹੋਣ ਵਾਲੀ ਕਿੰਨਰ ਕੈਲਾਸ਼ ਯਾਤਰਾ ’ਤੇ ਗਏ ਦੋ ਸ਼ਰਧਾਲੂਆਂ ਦੀ ਹੜ੍ਹ ਦੇ ਪਾਣੀ ਵਿਚ ਰੁੜਨ ਕਾਰਨ ਮੌਤ ਹੋ ਗਈ ਹੈ। ਇਸਦੇ ਚੱਲਦਿਆਂ ਕੈਲਾਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ’ਤੇ ਵੀ ਲੈਂਡ ਸਲਾਈਡ ਹੋਈ ਹੈ ਅਤੇ ਸੜਕਾਂ ’ਤੇ ਵੱਡੀਆਂ-ਵੱਡੀਆਂ ਚਟਾਨਾਂ ਡਿੱਗਣ ਕਾਰਨ ਸੂਬੇ ਦੀਆਂ 500 ਤੋਂ ਜ਼ਿਆਦਾ ਸੜਕਾਂ ਬੰਦ ਹਨ। ਇਸੇ ਦੌਰਾਨ ਪੰਜਾਬ ਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪਟਿਆਲਾ ਦੇ ਪ੍ਰਸ਼ਾਸਨ ਨੇ ਘੱਗਰ ਦੇ ਨੇੜਲੇ ਪਿੰਡਾਂ ਨੂੰ ਚੌਕਸ ਕਰਦਿਆਂ ਅਲਰਟ ਜਾਰੀ ਕਰ ਦਿੱਤਾ ਹੈ। 

ਕਿਹਾ : ਜੱਜ ਫੈਸਲਾ ਨਹੀਂ ਕਰਨਗੇ ਕਿ ਕੌਣ ਹੈ ਸੱਚਾ ਭਾਰਤੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਮਾਨਯੋਗ ਜੱਜਾਂ ਪ੍ਰਤੀ ਪੂਰੇ ਸਤਿਕਾਰ ਨਾਲ, ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਉਹ ਇਹ ਫੈਸਲਾ ਨਹੀਂ ਕਰਨਗੇ ਕਿ ਸੱਚਾ ਭਾਰਤੀ ਕੌਣ ਹੈ। ਪਿ੍ਰਅੰਕਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦਾ ਫਰਜ਼ ਹੈ ਕਿ ਉਹ ਸਰਕਾਰ ਕੋਲੋਂ ਸਵਾਲ ਪੁੱਛਣ ਅਤੇ ਮੇਰਾ ਭਰਾ ਰਾਹੁਲ ਕਦੇ ਵੀ ਫੌਜ ਵਿਰੁੱਧ ਨਹੀਂ ਬੋਲੇਗਾ। ਉਨ੍ਹਾਂ ਕਿਹਾ ਕਿ ਰਾਹੁਲ ਦੇ ਸ਼ਬਦਾਂ ਦੀ ਗਲਤ ਵਿਆਖਿਆ ਕੀਤੀ ਗਈ ਹੈ। ਪਿ੍ਰਅੰਕਾ ਦਾ ਇਹ ਜਵਾਬ ਸੁਪਰੀਮ ਕੋਰਟ ਵਲੋਂ ਰਾਹੁਲ ਦੇ ‘ਸੱਚੇ ਭਾਰਤੀ ਹੋਣ’ ਉਤੇ ਚੁੱਕੇ ਗਏ ਸਵਾਲ ਤੋਂ ਬਾਅਦ ਆਇਆ ਹੈ। ਧਿਆਨ ਰਹੇ ਕਿ ਰਾਹੁਲ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਇਕ ਵਿਵਾਦ ਪੂਰਨ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਲੋਕ ਭਾਰਤ ਜੋੜੋ ਯਾਤਰਾ ਬਾਰੇ ਪੁੱਛਣਗੇ, ਪਰ ਚੀਨ ਨੇ 2 ਹਜ਼ਾਰ ਵਰਗ ਕਿਲੋਮੀਟਰ ਭਾਰਤੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ, ਇਸ ਬਾਰੇ ਗੱਲ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ’ਚ ਚਲਾ ਗਿਆ ਸੀ। ਇਸ ਮਾਮਲੇ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਰਾਹੁਲ ਨੂੰ ਪੁੱਛਿਆ ਸੀ ਕਿ ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ ਭਾਰਤ ਦੀ 2 ਹਜ਼ਾਰ ਵਰਗ ਕਿਲੋਮੀਟਰ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ। ਅਦਾਲਤ ਨੇ ਕਿਹਾ ਕਿ ਇਕ ਸੱਚਾ ਭਾਰਤੀ ਇਹ ਨਹੀਂ ਕਹੇਗਾ।

 

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਲੋਕ ਸਭਾ ’ਚ ਪਹੁੰਚ ਗਏ ਅਤੇ ਉਨ੍ਹਾਂ ਨੇ ਲੋਕ ਸਭਾ ਦੇ ਸਪੀਕਰ ਅਤੇ ਪੁਰਾਣੇ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਸੀਐਮ ਮਾਨ ਨੇ ਕਿਹਾ ਕਿ ਸਾਡੇ ਸੰਸਦ ਮੈਂਬਰ ਸੰਜੇ ਸਿੰਘ ਤੇ ਹੋਰ ਸੰਸਦ ਮੈਂਬਰਾਂ ਨੇ ਕਿਹਾ ਕਿ ਤੁਸੀਂ ਦਿੱਲੀ ਆਏ ਹੋ ਤਾਂ ਸੰਸਦ ਭਵਨ ਵੀ ਚਲੋ। ਇਸ ਕਰਕੇ ਮੈਂ ਸੰਸਦ ਵਿਚ ਆ ਗਿਆ।  ਭਗਵੰਤ ਮਾਨ ਨੇ ਕਿਹਾ ਕਿ ਮੈਂ ਐਸ.ਵਾਈ.ਐਲ. ਦੇ ਮੁੱਦੇ ’ਤੇ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਆਇਆ ਸੀ। ਸੀਐਮ ਮਾਨ ਨੇ ਕਿਹਾ ਕਿ ਸਾਡੀ ਹਰਿਆਣਾ ਨਾਲ ਕੋਈ ਲੜਾਈ ਨਹੀਂ ਹੈ, ਪਰ ਸਾਡੇ ਕੋਲ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਬੰਧੀ ਵਿਵਾਦ ਉਦੋਂ ਤੋਂ ਚੱਲ ਰਿਹਾ, ਜਦੋਂ ਮੇਰੇ ਪਿਤਾ ਦੋ ਸਾਲਾਂ ਦੇ ਸਨ ਅਤੇ ਇਹ ਵਿਵਾਦ ਹੋਰ ਲੰਬਾ ਚੱਲਣ ਵਾਲਾ ਹੈ।

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਬਹੁਤ ਸਾਰੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ/ਬਿਊਰੋ ਨਿਊਜ਼

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸੋਮਵਾਰ ਨੂੰ ਦਿਹਾਂਤ ਹੋ ਗਿਆ। ਸ਼ਿਬੂ ਸੋਰੇਨ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 81 ਸਾਲ ਸੀ ਅਤੇ ਉਹ ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਸਰਪ੍ਰਸਤ ਸਨ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਣੇ ਕਈ ਆਗੂਆਂ ਨੇ ਸ਼ਿਬੂ ਸੋਰੇਨ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼ਿਬੂ ਸੋਰੇਨ ਜ਼ਮੀਨੀ ਪੱਧਰ ਦੇ ਨੇਤਾ ਸਨ। ਇਸੇ ਤਰ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸ਼ਿਬੂ ਸੋਰੇਨ ਝਾਰਖੰਡ ਦੇ ਮਹਾਨ ਨੇਤਾਵਾਂ ਵਿਚ ਗਿਣੇ ਜਾਂਦੇ ਸਨ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਸਾਰੀ ਜ਼ਿੰਦਗੀ ਸੰਘਰਸ਼ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਧਰਤੀ ਅਤੇ ਲੋਕਾਂ ਨਾਲ ਜੁੜੇ ਰਹੇ। 

 

ਕਿਹਾ : ਟਰੰਪ ਦਾ ਸਾਹਮਣਾ ਨਹੀਂ ਕਰ ਰਹੇ ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼  

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਧਮਕੀਆਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣਾ ਨਹੀਂ ਕਰ ਰਹੇ। ਰਾਹੁਲ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਡਾਨੀ ਦੇ ਖਿਲਾਫ ਅਮਰੀਕਾ ਵਿਚ ਜਾਂਚ ਚੱਲ ਰਹੀ ਹੈ ਅਤੇ ਅਜਿਹੇ ਵਿਚ ਮੋਦੀ ਦੇ ਹੱਥ ਬੰਨੇ ਹੋਏ ਹਨ। ਰਾਹੁਲ ਨੇ ਕਿਹਾ ਕਿ ਮੋਦੀ ਦਾ ਅਡਾਨੀ ਅਤੇ ਅੰਬਾਨੀ ਨਾਲ ਕੀ ਸਬੰਧ ਹੈ, ਇਹ ਉਜਾਗਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਮਰੀਕਾ ਵਿਚ ਅਡਾਨੀ ਸਣੇ 8 ਵਿਅਕਤੀਆਂ ’ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਆਰੋਪ ਲੱਗੇ ਸਨ। ਅਮਰੀਕੀ ਅਟਾਰਨੀ ਦਫਤਰ ਦੇ ਆਰੋਪ ਪੱਤਰ ਮੁਤਾਬਕ ਅਡਾਨੀ ਦੀ ਕੰਪਨੀ ਨੇ ਭਾਰਤ ਵਿਚ ਰਿਊਨੇਬਲ ਐਨਰਜੀ ਦੇ ਪ੍ਰੋਜੈਕਟ ਗਲਤ ਤਰੀਕੇ ਨਾਲ ਹਾਸਲ ਕੀਤੇ ਸਨ। ਇਸਦੇ ਲਈ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਆਰੋਪ ਲੱਗੇ ਸਨ ਅਤੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। 

 

5 ਅਗਸਤ ਨੂੰ ਪੁੱਛਗਿੱਛ ਲਈ ਕੀਤਾ ਗਿਆ ਤਲਬ

ਨਵੀਂ ਦਿੱਲੀ/ਬਿਊਰੋ ਨਿਊਜ਼ 

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਿਲਾਇੰਸ ਗਰੁੱਪ ਦੇ ਮੁਖੀ ਅਨਿਲ ਅੰਬਾਨੀ ਨੂੰ 5 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਨਿਲ ਅੰਬਾਨੀ ਨੂੰ ਉਨ੍ਹਾਂ ਦੀਆਂ ਸਮੂਹ ਕੰਪਨੀਆਂ ਵਿਰੁੱਧ ਕਥਿਤ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੰਮਨ ਜਾਰੀ ਕੀਤਾ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਅਨਿਲ ਅੰਬਾਨੀ ਨੂੰ ਦਿੱਲੀ ਸਥਿਤ ਈ.ਡੀ. ਹੈਡਕੁਆਰਟਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਏਜੰਸੀ ਨੇ 24 ਜੁਲਾਈ ਨੂੰ ਕੇਸ ਨਾਲ ਸਬੰਧਤ 50 ਤੋਂ ਵੱਧ ਕੰਪਨੀਆਂ ਤੇ 25 ਤੋਂ ਵੱਧ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਈ.ਡੀ. ਮੁਤਾਬਕ ਜਾਂਚ ਤੋਂ ਯੋਜਨਾਬੱਧ ਸਕੀਮ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਲੋਕਾਂ ਦੇ ਪੈਸੇ ਦੀ ਗੈਰਕਾਨੂੰਨੀ ਵਰਤੋਂ ਅਤੇ ਕਥਿਤ ਬੈਂਕਾਂ, ਸ਼ੇਅਰਧਾਰਕਾਂ, ਨਿਵੇਸ਼ਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਨਾਲ ਧੋਖਾਧੜੀ ਸ਼ਾਮਲ ਹੈ। 

ਕਰਜ਼ਾ ਤੇ ਈ.ਐਮ.ਆਈ ਨਹੀਂ ਬਦਲਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼  

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਇਸ ਵਾਰ ਰੈਪੋ ਰੇਟ ਵਿਚ ਬਦਲਾਅ ਨਹੀਂ ਕੀਤਾ ਹੈ। ਇਸ ਨੂੰ 5.5 ਫੀਸਦੀ ’ਤੇ ਜਿਉਂ ਦਾ ਤਿਉਂ ਰੱਖਿਆ ਹੈ। ਯਾਨੀਕਿ ਹੁਣ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ ਤੁਹਾਡੀ ਈ.ਐਮ.ਆਈ. ਨਹੀਂ ਵਧੇਗੀ। ਇਸ ਤੋਂ ਪਹਿਲਾਂ ਆਰ.ਬੀ.ਆਈ. ਨੇ ਜੂਨ ਮਹੀਨੇ ਦੌਰਾਨ ਵਿਆਜ਼ ਦਰ 0.50 ਫੀਸਦੀ ਘਟਾ ਕੇ 5.5 ਫੀਸਦੀ ਕੀਤੀ ਸੀ। ਇਹ ਫੈਸਲਾ ਮਾਨੇਟਰੀ ਪਾਲਿਸੀ ਕਮੇਟੀ ਦੀ 4 ਤੋਂ 6 ਅਗਸਤ ਤੱਕ ਚੱਲੀ ਮੀਟਿੰਗ ਵਿਚ ਲਿਆ ਗਿਆ। ਆਰ.ਬੀ.ਆਈ. ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸੰਜੇ ਮਲਹੋਤਰਾ ਨੇ ਕਿਹਾ ਕਿ ਕਮੇਟੀ ਦੇ ਸਾਰੇ ਮੈਂਬਰ ਵਿਆਜ਼ ਦਰਾਂ ਨੂੰ ਸਥਿਰ ਰੱਖਣ ਦੇ ਪੱਖ ਵਿਚ ਸਨ। ਰਿਜ਼ਰਵ ਬੈਂਕ ਆਫ ਇੰਡੀਆ ਜਿਸ ਰੇਟ ’ਤੇ ਬੈਂਕਾਂ ਨੂੰ ਕਰਜ਼ਾ ਦਿੰਦੀ ਹੈ, ਉਸ ਨੂੰ ਰੈਪੋ ਰੇਟ ਕਹਿੰਦੇ ਹਨ। ਇਸ ਵਿਚ ਬਦਲਾਅ ਨਾ ਹੋਣ ਦਾ ਮਤਲਬ ਹੈ ਕਿ ਵਿਆਜ਼ ਦਰਾਂ ਨਾ ਵਧਣਗੀਆਂ ਤੇ ਨਾ ਹੀ ਘਟਣਗੀਆਂ।

 

ਚੋਣ ਕਮਿਸ਼ਨ 7 ਅਗਸਤ ਨੂੰ ਨੋਟੀਫਿਕੇਸ਼ਨ ਕਰੇਗਾ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਜਗਦੀਪ ਧਨਖੜ ਦੇ ਅਸਤੀਫੇ ਤੋਂ ਬਾਅਦ ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋ ਗਿਆ ਸੀ। ਇਸਦੇ ਚੱਲਦਿਆਂ ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ ਅਤੇ ਇਹ ਚੋਣ 9 ਸਤੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕਰ ਦਿੱਤਾ ਜਾਵੇਗਾ। ਇਸ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਜਗਦੀਪ ਧਨਖੜ ਨੇ 21 ਜੁਲਾਈ ਨੂੰ ਅਚਾਨਕ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਦੋਂ ਕਿ ਧਨਖੜ ਦਾ ਕਾਰਜਕਾਲ 10 ਅਗਸਤ 2027 ਤੱਕ ਸੀ। 

 

 

ਦੇਹਰਾਦੂਨ/ਬਿਊਰੋ ਨਿਊਜ਼ 

ਉਤਰਾਖੰਡ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸਦੇ ਚੱਲਦਿਆਂ ਉਤਰਾਖੰਡ ਦੇ ਧਰਾਲੀ ਵਿਚ ਬੱਦਲ ਫਟਣ ਕਾਰਨ ਖੀਰ ਗੰਗਾ ਪਿੰਡ ਹੜ੍ਹ ਅਤੇ ਮਲਬੇ ਦੀ ਲਪੇਟ ਵਿਚ ਆ ਗਿਆ। ਜ਼ਿਲ੍ਹਾ ਮੈਜਿਸਟਰੇਟ ਪ੍ਰਸ਼ਾਂਤ ਆਰੀਆ ਨੇ ਦੱਸਿਆ ਹੈ ਕਿ ਧਰਾਲੀ ਵਿਚ ਹੁਣ ਤੱਕ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ ਲਾਪਤਾ ਵੀ ਹਨ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਾਣੀ ਅਤੇ ਮਲਬਾ ਕਈ ਹੋਟਲਾਂ ਵਿਚ ਦਾਖਲ ਹੋ ਗਿਆ। ਇਹ ਵੀ ਦੱਸਿਆ ਗਿਆ ਕਿ ਧਰਾਲੀ ਦਾ ਬਜ਼ਾਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਸਦੇ ਚੱਲਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਧਰਾਲੀ ਖੇਤਰ ਵਿਚ ਬੱਦਲ ਫਟਣ ਕਾਰਨ ਹੋਏ ਭਾਰੀ ਨੁਕਸਾਨ ਕਰਕੇ ਮਨ ਦੁਖੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹੈ। 

 

ਕਿਹਾ : ਭਾਰਤ ਦੇ ਲੋਕਾਂ ਤੋਂ ਸਿੱਧਾ ਸੁਣਨ ਲਈ ਹਾਂ ਉਤਸਕ

ਨਵੀਂ ਦਿੱਲੀ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਜ਼ਾਦੀ ਦਿਵਸ ਮੌਕੇ ਆਪਣੇ ਭਾਸ਼ਣ ਵਿਚ ਸ਼ਾਮਲ ਕੀਤੇ ਜਾਣ ਵਾਲੇ ਵਿਸ਼ਿਆਂ ਲਈ ਜਨਤਾ ਤੋਂ ਸੁਝਾਅ ਮੰਗੇ ਹਨ। ਇਕ ਸ਼ੋਸ਼ਲ ਮੀਡੀਆ ਪੋਸਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਲੋਕਾਂ ਤੋਂ ਸਿੱਧੇ ਸੁਣਨ ਲਈ ਉਤਸੁਕ ਹਨ। ਉਹਨਾਂ ਕਿਹਾ ਕਿ ਜਿਵੇਂ-ਜਿਵੇਂ ਸਾਡਾ ਆਜ਼ਾਦੀ ਦਿਵਸ ਨੇੜੇ ਆ ਰਿਹਾ ਹੈ, ਮੈਂ ਆਪਣੇ ਸਾਥੀ ਭਾਰਤੀਆਂ ਤੋਂ ਸੁਣਨ ਦੀ ਉਮੀਦ ਕਰਦਾ ਹਾਂ। ਮੋਦੀ ਨੇ ਆਪਣੇ ਭਾਸ਼ਣ ਵਿਚ ਕਿਹੜੇ ਵਿਸ਼ਿਆਂ ਜਾਂ ਮੁੱਦਿਆਂ ਨੂੰ ਸ਼ਾਮਲ ਕਰਨਾ ਹੈ, ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ ਕਿਹਾ। ਧਿਆਨ ਰਹੇ ਕਿ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮਨਾਉਣ ਲਈ ਭਾਰਤ ਭਰ ਵਿਚ ਤਿਆਰੀਆਂ ਚੱਲ ਰਹੀਆਂ ਹਨ। ਇਸ ਸਬੰਧੀ ਮੁੱਖ ਸਮਾਗਮ ਨਵੀਂ ਦਿੱਲੀ ਦੇ ਲਾਲ ਕਿਲ੍ਹੇ ’ਚ ਹੋਵੇਗਾ।

 

ਗੋਆ ਅਤੇ ਮੇਘਾਲਿਆ ਦੇ ਰਾਜਪਾਲ ਵੀ ਰਹਿ ਚੁੱਕੇ ਹਨ ਮਲਿਕ

ਨਵੀਂ ਦਿੱਲੀ/ਬਿਊਰੋ ਨਿਊਜ਼

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਮੰਗਲਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦੀ ਉਮਰ 79 ਸਾਲ ਦੱਸੀ ਗਈ ਹੈ। ਸੱਤਿਆਪਾਲ ਮਲਿਕ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਸੱਤਿਆਪਾਲ ਮਲਿਕ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ ਕਸ਼ਮੀਰ ਦੇ ਰਾਜਪਾਲ ਰਹੇ ਹਨ। ਇਨ੍ਹਾਂ ਦੇ ਕਾਰਜਕਾਲ ਦੌਰਾਨ ਅੱਜ ਦੇ ਹੀ ਦਿਨ 5 ਅਗਸਤ 2019 ਨੂੰ ਜੰਮੂ ਕਸ਼ਮੀਰ ’ਚੋਂ ਧਾਰਾ 370 ਨੂੰ ਹਟਾਇਆ ਗਿਆ ਸੀ। ਸੱਤਿਆਪਾਲ ਮਲਿਕ ਨੇ ਬਿਹਾਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਵਜੋਂ ਵੀ ਕੰਮ ਕੀਤਾ ਹੈ। ਸੱਤਿਆਪਾਲ ਮਲਿਕ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

 

 

ਕਿਹਾ : ਪਹਿਲਗਾਮ ਹਮਲੇ ’ਚ ਖੁਫੀਆ ਤੰਤਰ ਦੀ ਨਾਕਾਮੀ ਲਈ ਜ਼ਿੰਮੇਵਾਰ ਕੌਣ

ਨਵੀਂ ਦਿੱਲੀ/ਬਿਊਰੋ ਨਿਊਜ਼ 

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਵਿਚ ਅਪਰੇਸ਼ਨ ਸੰਧੂਰ ’ਤੇ ਚੱਲ ਰਹੀ ਬਹਿਸ ਵਿਚ ਹਿੱਸਾ ਲਿਆ। ਉਨ੍ਹਾਂ ਨੇ ਭਾਰਤ-ਪਾਕਿ ਜੰਗ ਦੌਰਾਨ ਫੇਲ ਸਾਬਤ ਹੋਈ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਵਿਚ ਖੁਫੀਆ ਤੰਤਰ ਦੀ ਨਾਕਾਮੀ ਲਈ ਕੌਣ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਰੱਖਿਆ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਲੋਕ ਸਭਾ ਵਿਚ ਆਪਣੀਆਂ ਲੰਮੀਆਂ ਤਕਰੀਰਾਂ ਦੌਰਾਨ ਇਸ ਨਾਕਾਮੀ ਲਈ ਜ਼ਿੰਮੇਵਾਰੀ ਤੱਕ ਨਹੀਂ ਕਬੂਲੀ।  

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.