- ਪੰਜਾਬ
- Posted On
‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ : "ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ।
ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ।
ਸਿੱਖਿਆ ਮੰਤਰੀ ਨੇ ਕਿਹਾ, “ਮਾਪਿਆਂ ਨੂੰ ਢਾਂਚਾਗਤ ਦਿਸ਼ਾ-ਨਿਰਦੇਸ਼ਾਂ ਅਤੇ ਵਿਚਾਰ ਵਟਾਂਦਰੇ ਰਾਹੀਂ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਬਾਰੇ ਜਾਗਰੂਕ ਕੀਤਾ ਗਿਆ ਸੀ। ਮੈਗਾ ਪੀਟੀਐਮ ਸਿਰਫ ਰਿਪੋਰਟ ਕਾਰਡ ਵੰਡ ਨਾਲ ਸਬੰਧਤ ਨਹੀਂ ਹੈ ਸਗੋਂ ਇਹ ਹਰੇਕ ਬੱਚੇ ਦੇ ਵਿਕਾਸ ਬਾਰੇ ਸੰਪੂਰਨ ਫੀਡਬੈਕ ਪੇਸ਼ ਕਰਦੀ ਹੈ। ਸਕੂਲਾਂ ਨੇ ਮਾਪਿਆਂ ਦੇ ਸਵਾਗਤ ਲਈ ਢੁੱਕਵਾਂ ਮਾਹੌਲ ਸਿਰਜਿਆ, ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੇਸ਼ ਕੀਤੀ ਅਤੇ ਬਾਲਗ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਕੁੜੀਆਂ ਲਈ ਐਚਪੀਵੀ ਟੀਕਾਕਰਨ 'ਤੇ ਧਿਆਨ ਕੇਂਦਰਿਤ ਕੀਤਾ।”
ਮੈਗਾ ਪੀਟੀਐਮ ਨੂੰ ਸੂਬੇ ਦੇ ਸਿੱਖਿਆ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਰੇ ਸਰਕਾਰੀ ਸਕੂਲਾਂ ਵੱਲੋਂ ਇਹ ਪੂਰਾ ਦਿਨ ਵਿਸ਼ੇਸ਼ ਤੌਰ 'ਤੇ ਮਾਪਿਆਂ-ਅਧਿਆਪਕ-ਵਿਦਿਆਰਥੀਆਂ ਦੀ ਆਪਸੀ ਗੱਲਬਾਤ ਨੂੰ ਸਮਰਪਿਤ ਕੀਤਾ ਗਿਆ ਅਤੇ ਇੱਕ ਜਵਾਬਦੇਹ ਅਤੇ ਸਮਾਵੇਸ਼ੀ ਜਨਤਕ ਸਿੱਖਿਆ ਪ੍ਰਣਾਲੀ ਸਿਰਜਣ ਲਈ ਕਲਾਸਰੂਮਾਂ ਨੂੰ ਨਿਯਮਤ ਅਕਾਦਮਿਕ ਸਿੱਖਿਆ ਦੀ ਬਜਾਏ ਅਰਥਪੂਰਨ ਵਿਚਾਰਾਂ 'ਤੇ ਕੇਂਦ੍ਰਿਤ ਸਥਾਨਾਂ ਵਿੱਚ ਬਦਲ ਦਿੱਤਾ।”
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਿਰਫ਼ ਬੁਨਿਆਦੀ ਢਾਂਚੇ ਬਾਰੇ ਨਹੀਂ ਹੈ, ਸਗੋਂ ਇਹ ਸਕੂਲਾਂ ਅਤੇ ਪਰਿਵਾਰਾਂ ਦਰਮਿਆਨ ਮਜ਼ਬੂਤ ਭਾਈਵਾਲੀ ਸਥਾਪਤ ਕਰਨ ਬਾਰੇ ਹੈ। ਜਦੋਂ ਮਾਪੇ ਅਤੇ ਅਧਿਆਪਕ ਇਕੱਠੇ ਕੰਮ ਕਰਦੇ ਹਨ ਤਾਂ ਹਰ ਬੱਚੇ ਨੂੰ ਲਾਭ ਮਿਲਦਾ ਹੈ। ਇਸ ਮੈਗਾ ਪੀਟੀਐਮ ਦਾ ਉਦੇਸ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ।
ਉਨ੍ਹਾਂ ਕਿਹਾ, “ਪੀਟੀਐਮ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਅਕਾਦਮਿਕ ਸੈਸ਼ਨ ਸਬੰਧੀ ਦਾਖਲਾ ਮੁਹਿੰਮ ਲਈ ਇੱਕ ਮੰਚ ਵਜੋਂ ਭੂਮਿਕਾ ਨਿਭਾਈ ਅਤੇ ਇਸ ਦੌਰਾਨ ਮਿਸ਼ਨ ਸਮਰਥ, ਹੁਨਰ ਸਿੱਖਿਆ ਅਤੇ ਹੋਰ ਪ੍ਰਮੁੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।”
ਮੈਗਾ ਪੀਟੀਐਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭਾਈਚਾਰਕ ਸ਼ਮੂਲੀਅਤ ਵਾਲੇ ਸਿੱਖਿਆ ਸੁਧਾਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਇੱਕ ਜਵਾਬਦੇਹ ਅਤੇ ਸਮੁੱਚੀ ਜਨਤਕ ਸਿੱਖਿਆ ਪ੍ਰਣਾਲੀ ਵਿਕਸਿਤ ਕੀਤੀ ਜਾ ਸਕੇ। ਰਿਪੋਰਟ ਕਾਰਡ ਦੀ ਵੰਡ ਨੂੰ ਅਸਲ ਵਿਚਾਰ ਵਟਾਂਦਰੇ ਵਿੱਚ ਬਦਲ ਕੇ ਸੂਬੇ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ਮੂਲੀਅਤ ਵਾਲੇ ਅਤੇ ਨਤੀਜਾ ਅਧਾਰਤ ਸਿੱਖਿਆ ਢਾਂਚੇ ਸਬੰਧੀ ਆਪਣੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕੀਤਾ ਹੈ।
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਰਾਜ ਆਫਤ ਪ੍ਰਬੰਧਨ ਅਥਾਰਿਟੀ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ ਵਿਚ ਗਰਜ-ਚਮਕ ਦੇ ਨਾਲ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ। ਪੰਜਾਬ ਰਾਜ ਆਫਤ ਪ੍ਰਬੰਧਨ ਦੇ ਅਧਿਕਾਰੀਆਂ ਨੇ ਅਲਰਟ ਵਿਚ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ 112 ’ਤੇ ਕਾਲ ਕੀਤੀ ਜਾ ਸਕਦੀ ਹੈ। ਖੇਤੀਬਾੜੀ ਨਾਲ ਸਬੰਧਤ ਮਾਹਿਰਾਂ ਦਾ ਮੰਨਣਾ ਹੈ ਕਿ ਮੌਸਮ ਵਿਚ ਪੱਛਮੀ ਵਿਗਾੜ ਦੇ ਚੱਲਦਿਆਂ ਜੇਕਰ ਜ਼ਿਆਦਾ ਮੀਂਹ ਪੈਂਦਾ ਹੈ ਅਤੇ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਪੱਕਣ ਦੇ ਕੰਢੇ ਪਹੁੰਚ ਚੁੱਕੀ ਕਣਕ ਦਾ ਝਾੜ ਘਟ ਸਕਦਾ ਹੈ। ਅਜਿਹੇ ਮੌਸਮ ਨੇ ਕਿਸਾਨਾਂ ਦੀ ਫਿਕਰਮੰਦੀ ਹੋਰ ਵਧਾ ਦਿੱਤੀ ਹੈ।
ਬਜਟ ਇਲਜਾਸ ਵਿਚ ਸ਼ਾਮਲ ਹੋਣ ਦੀ ਨਹੀਂ ਮਿਲੀ ਇਜਾਜ਼ਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਸੰਸਦ ਦੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕੀਤੀ ਸੀ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਅੱਜ ਸ਼ੁੱਕਰਵਾਰ ਨੂੰ ਇਹ ਫੈਸਲਾ ਸੁਣਾਇਆ ਹੈ। ਅੰਮਿ੍ਰਤਪਾਲ ਸਿੰਘ ਨੇ ਅਦਾਲਤ ਵਿਚ ਦਲੀਲ ਦਿੱਤੀ ਸੀ ਕਿ ਉਹ 19 ਲੱਖ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਣਾ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੈ, ਪਰ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਵੀ ਦੱਸਿਆ ਗਿਆ ਕਿ ਅੰਮਿ੍ਰਤਪਾਲ ਸਿੰਘ ਦੀ ਸੰਸਦ ਮੈਂਬਰੀ ਨੂੰ ਫਿਲਹਾਲ ਕੋਈ ਖਤਰਾ ਨਹੀਂ ਹੈ। ਜ਼ਿਕਰਯੋਗ ਹੈ ਕਿ ਅੰਮਿ੍ਰਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਨੂੰ ਵੀ ਇਸ ਸਬੰਧੀ ਮੰਗ ਪੱਤਰ ਭੇਜੇ ਸਨ।
ਸੁਨੀਲ ਜਾਖੜ ਨੇ ਅੰਮਿ੍ਰਤਸਰ ’ਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮਿ੍ਰਤਸਰ ’ਚ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਭਾਜਪਾ ਵਲੋਂ 4 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਮਾਮਲੇ ਵਿਚ ਕਾਂਗਰਸ ਭੱਜ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਇਸ ਮਾਮਲੇ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਚੰਡੀਗੜ੍ਹ ਵਿਚ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ।
ਜਥੇਦਾਰ ਗੜਗੱਜ ਨੇ ਕਿਹਾ : ਭਰਾ ਦਾ ਭਰਾ ਵੀ ਹੋਵੇ ਅਤੇ ਭਰਾ ਨੂੰ ਭੈਣ ਵੀ ਚਾਹੀਦੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸਿੱਖਾਂ ਨੂੰ ਇੱਕ ਬੱਚੇ ਤੱਕ ਸੀਮਤ ਰਹਿਣ ਦੀ ਸੋਚ ਨੂੰ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਰਾ ਨੂੰ ਭਰਾ ਦੀ ਲੋੜ ਅਤੇ ਭਰਾ ਨੂੰ ਭੈਣ ਵੀ ਚਾਹੀਦੀ ਹੈ। ਜੱਥੇਦਾਰ ਗੜਗੱਜ ਨੇ ਕਿਹਾ ਇੱਕ ਬੱਚੇ ਤੱਕ ਸੀਮਤ ਦੀ ਸੋਚ ਨੂੰ ਬਦਲਣਾ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹਰ ਘਰ ’ਚ ਤਿੰਨ-ਚਾਰ ਬੱਚੇ ਹੁੰਦੇ ਸਨ। ਜਥੇਦਾਰ ਨੇ ਕਿਹਾ ਕਿ ਸਿੱਖ ਢਹਿੰਦੀ ਕਲਾ ਵਿਚ ਨਾ ਰਹੇ ਅਤੇ ਘਰ ਵਿਚ ਰੌਣਕਾਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਰਾ ਦਾ ਭਰਾ ਵੀ ਚਾਹੀਦਾ ਅਤੇ ਭਰਾ ਦੀ ਭੈਣ ਵੀ ਚਾਹੀਦੀ ਹੈ ਤਾਂ ਕਿ ਰਿਸ਼ਤੇ- ਨਾਤੇ ਕਾਇਮ ਰਹਿਣ ਅਤੇ ਰਿਸ਼ਤਿਆਂ ਦੀ ਮਿਠਾਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਪੜ੍ਹਾਈ-ਲਿਖਾਈ ਦੀ ਸੋਚ ਨੇ ਗ੍ਰਹਿਸਥੀ ਨੂੰ ਇੱਕ ਬੱਚੇ ਤੱਕ ਸੀਮਤ ਕਰ ਦਿੱਤਾ ਹੈ।
ਹਰਪਾਲ ਚੀਮਾ ਨੇ ਕਿਹਾ : ਐਪ ਜ਼ਰੀਏ ਕਰੋੜਾਂ ਰੁਪਏ ਦੇ ਜੀਐੱਸਟੀ ਚੋਰੀ ਦੀ ਹੋਈ ਪੁਸ਼ਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੇਟ ਪੂਜਾ’ ਐਪ ਰਾਹੀਂ ਟੈਕਸ ਚੋਰੀ ਕਰਨ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਜਰਾਤ ਦੀ ‘ਪੇਟ ਪੂਜਾ’ ਐਪ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਪੰਜਾਬ ਦੇ ਹੋਟਲਾਂ ਤੇ ਰੈਸਤਰਾਂ ਵਾਲਿਆਂ ਨੇ ਜੀਐੱਸਟੀ ਦੀ ਚੋਰੀ ਕੀਤੀ ਹੈ। ਹੁਣ ਤੱਕ 500 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 239 ਕੇਸਾਂ ਦੀ ਜਾਂਚ ਦੌਰਾਨ 2.54 ਕਰੋੜ ਦੀ ਚੋਰੀ ਫੜੀ ਗਈ ਹੈ ਜਿਸ ਵਿੱਚੋਂ 2.02 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ’ਚ 882 ਅਦਾਰੇ ‘ਪੇਟ ਪੂਜਾ’ ਐਪ ਦੀ ਵਰਤੋਂ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕਰੀਬ 70 ਹਜ਼ਾਰ ਕਰੋੜ ਰੁਪਏ ਦੇ ਹੋਏ ‘ਪੇਟ ਪੂਜਾ ਜੀਐੱਸਟੀ’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਵੇਰਵਿਆਂ ਮੁਤਾਬਕ ਮੁੱਢਲੇ ਪੜਾਅ ਉਤੇ ‘ਪੇਟ ਪੂਜਾ’ ਐਪ ਜ਼ਰੀਏ ਕਰੋੜਾਂ ਰੁਪਏ ਜੀਐੱਸਟੀ ਚੋਰੀ ਦੀ ਪੁਸ਼ਟੀ ਹੋਈ ਹੈ।
31 ਮਾਰਚ ਤੱਕ ਮੌਸਮ ਨੂੰ ਲੈ ਕੇ ਜਾਰੀ ਕੀਤਾ ਗਿਆ ਯੈਲੋ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਮੀਂਹ ਪੈਣ ਕਰਕੇ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ ਅਤੇ ਥੋੜ੍ਹੀ-ਥੋੜ੍ਹੀ ਠੰਡ ਫਿਰ ਮਹਿਸੂਸ ਹੋਣ ਲੱਗ ਪਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਵੱਡੀ ਤਬਦੀਲੀ ਆ ਸਕਦੀ ਹੈ ਅਤੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵਲੋਂ ਅੱਜ 27 ਮਾਰਚ ਤੋਂ 31 ਮਾਰਚ ਤੱਕ, ਯਾਨੀ ਕਿ 5 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਇਸ ਬਦਲ ਰਹੇ ਮੌਸਮ ਦੇ ਚੱਲਦਿਆਂ ਕਿਸਾਨਾਂ ਦਾ ਫਿਕਰ ਵੀ ਵਧ ਗਿਆ ਹੈ, ਕਿਉਂਕਿ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਆਉਂਦੇ ਕੁਝ ਦਿਨਾਂ ਤੱਕ ਕਣਕ ਦੀ ਵਾਢੀ ਵੀ ਸ਼ੁਰੂ ਹੋਣ ਵਾਲੀ ਹੈ।
ਸੀਐਮ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਚ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਮੌਜੂਦ ਸਨ। ਮੁੱਖ ਮੰਤਰੀ ਵਲੋਂ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਹਰ ਥਾਂ ’ਤੇ ਇਕੋ ਜਿਹਾ ਹੋਣਾ ਚਾਹੀਦਾ ਹੈ ਤੇ ਸਿੱਖਿਆ ਨੂੰ ਪਹਿਲ ਦੇਣ ਵਾਲੇ ਦੇਸ਼ ਹਮੇਸ਼ਾ ਅੱਗੇ ਵਧਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲਾਂ ’ਚ ਦਿੱਲੀ ਮਾਡਲ ਲਾਗੂ ਕੀਤਾ ਕਿਉਂਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਸਿੱਖਿਆ ਦਾ ਪੱਧਰ ਹੀ ਉੱਚਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਲਈ 19 ਹਜ਼ਾਰ 273 ਕਰੋੜ ਰੁਪਏ ਦਾ ਬਜਟ ਰੱਖਿਆ ਜੋ ਕਿ ਪਿਛਲੀ ਵਾਰ ਨਾਲੋਂ 7 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਦੇ ਖੇਤਰ ਵਿਚ ਕੇਰਲ ਨੂੰ ਪਛਾੜ ਕੇ ਪਹਿਲਾ ਨੰਬਰ ਹਾਸਲ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਕੂਲਾਂ ’ਚ ਪਹਿਲੀ ਵਾਰ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਤੇ ਸਕੂਲਾਂ ਲਈ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ।
ਚੰਡੀਗੜ੍ਹ :ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ ਕਰ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਾਧਾਰਨ ਯਤਨਾਂ ਸਦਕਾ ਪੰਜਾਬ ਕਿਵੇਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਵੱਲ ਵਧ ਰਿਹਾ ਹੈ।
ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 75 ਫੀਸਦੀ ਕਿਸਾਨਾਂ ਨੂੰ ਸਵੇਰ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਵਧਾ ਕੇ 95 ਫੀਸਦ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੀਐਸਪੀਸੀਐਲ ਦੀਆਂ ਸੇਵਾਵਾਂ ਨੂੰ ਵਧੇਰੇ ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵਧੇਰੇ ਮੁਨਾਫ਼ਾ, ਘੱਟ ਨੁਕਸਾਨ ਅਤੇ ਬਿਹਤਰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਹਰ ਪੰਜਾਬੀ ਲਈ 10 ਲੱਖ ਰੁਪਏ ਤੱਕ ਦੀ ਨਕਦ ਰਹਿਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਅਜਿਹਾ ਵਿਆਪਕ ਪ੍ਰੋਗਰਾਮ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਸੜਕਾਂ ਜਲਦ ਹੀ ਕੂੜੇ ਤੋਂ ਮੁਕਤ ਹੋ ਜਾਣਗੀਆਂ ਅਤੇ ਪੰਜਾਬ ਕੋਲ ਦੇਸ਼ ਦਾ ਸਭ ਤੋਂ ਬਿਹਤਰ ਸੜਕੀ ਬੁਨਿਆਦੀ ਢਾਂਚਾ ਹੋਵੇਗਾ।
Monday, 20 April 2026
Monday, 20 April 2026
Monday, 20 April 2026
Monday, 20 April 2026

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.