Saturday, 18 April 2026

ਸੁਪਰੀਮ ਕੋਰਟ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਰਿਹਾਅ ਕਰਨ ਲਈ ਕਿਹਾ - ਅਦਾਲਤ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ/ਬਿਊਰੋ ਨਿਊਜ਼   

ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ ਕੈਦੀਆਂ ਬਾਰੇ ਚਿੰਤਾ ਜ਼ਾਹਰ ਕੀਤੀ, ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇ ਅਜਿਹੇ ਕਿਸੇ ਵੀ ਦੋਸ਼ੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ, ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਮਾਨਯੋਗ ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ 2002 ਦੇ ਇਕ ਮਾਮਲੇ ਵਿਚ ਫੈਸਲਾ ਸੁਣਾਉਂਦਿਆਂ ਇਹ ਨਿਰਦੇਸ਼ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਸ ਹੁਕਮ ਦੀ ਕਾਪੀ ਰਜਿਸਟਰੀ ਰਾਹੀਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਭੇਜੀ ਜਾਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਕੋਈ ਦੋਸ਼ੀ ਜਾਂ ਕੈਦੀ ਸਜ਼ਾ ਦੀ ਮਿਆਦ ਤੋਂ ਬਾਅਦ ਵੀ ਜੇਲ੍ਹ ਵਿੱਚ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.