Friday, 17 April 2026

ਦਿੱਲੀ ਧਮਾਕੇ ਦੌਰਾਨ ਮੌਤਾਂ ਦੀ ਗਿਣਤੀ 12 ਹੋਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਨਵੀਂ ਦਿੱਲੀ ’ਚ ਲੰਘੇ ਕੱਲ੍ਹ ਸ਼ਾਮ ਵੇਲੇ ਲਾਲ ਕਿਲੇ ਦੇ ਨੇੜੇ ਹੋਏ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। ਇਸ ਧਮਾਕੇ ਵਿਚ 20 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਧਮਾਕੇ ਵਿਚ ਜਾਨ ਗੁਆਉਣ ਵਾਲਿਆਂ ਵਿਚੋਂ ਦੋ ਦੀ ਪਹਿਚਾਣ ਹੋਈ ਹੈ ਅਤੇ ਬਾਕੀਆਂ ਦੀ ਪਹਿਚਾਣ ਡੀ.ਐਨ.ਏ. ਟੈਸਟ ਨਾਲ ਕੀਤੀ ਜਾਵੇਗੀ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਧਮਾਕੇ ਵਿਚ ਅਮੋਨੀਅਮ ਨਾਈਟਰੇਟ, ਫਿਊਲ ਅਤੇ ਡੇਟੋਨੇਟਰ ਦਾ ਇਸਤੇਮਾਲ ਕੀਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇ ਮਿ੍ਰਤਕ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਰੈਡ ਅਲਰਟ ਕੀਤਾ ਗਿਆ ਹੈ ਅਤੇ ਚੈਕਿੰਗ ਵੀ ਵਧਾ ਦਿੱਤੀ ਗਈ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.