Friday, 17 April 2026

ਦਿੱਲੀ ਧਮਾਕੇ ਦੇ ਮਾਮਲੇ ਵਿਚ ਪੁਲਵਾਮਾ ਦੇ ਡਾ. ਉਮਰ ਦਾ ਦੋਸਤ ਡਾ. ਸੱਜਾਦ ਗਿ੍ਰਫਤਾਰ - ਭਾਰਤੀ ਗ੍ਰਹਿ ਮੰਤਰਾਲੇ ਨੇ ਜਾਂਚ ਐਨ.ਆਈ.ਏ. ਨੂੰ ਸੌਂਪੀ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰਾਲੇ ਨੇ ਦਿੱਲੀ ਵਿਖੇ ਇਕ ਕਾਰ ਵਿਚ ਹੋਏ ਧਮਾਕੇ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਹੈ। ਲੰਘੇ ਕੱਲ੍ਹ ਦਿੱਲੀ ਦੇ ਲਾਲ ਕਿਲੇ ਦੇ ਨੇੜੇ ਧਮਾਕਾ ਹੋਇਆ ਸੀ, ਜਿਸ ਵਿਚ 12 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਮਿ੍ਰਤਕਾਂ ਵਿਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕਾਰ ਵਿਚ ਬੈਠੇ ਵਿਅਕਤੀ ਦਾ ਨਾਮ ਡਾ. ਮੁਹੰਮਦ ਉਮਰ ਨਬੀ ਸੀ ਅਤੇ ਉਹ ਪੁਲਵਾਮਾ ਦਾ ਰਹਿਣ ਵਾਲਾ ਹੈ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਮਰ ਨੇ ਵਿਸਫੋਟਕਾਂ ਦੇ ਨਾਲ ਆਪਣੇ ਆਪ ਨੂੰ ਉਡਾ ਲਿਆ। ਇਸਦੇ ਚੱਲਦਿਆਂ ਡੀ.ਐਨ.ਏ. ਟੈਸਟ ਦੇ ਲਈ ਕਸ਼ਮੀਰ ਪੁਲਿਸ ਨੇ ਪੁਲਵਾਮਾ ਵਿਚ ਉਮਰ ਦੀ ਮਾਂ ਅਤੇ ਉਸਦੇ ਦੋ ਭਰਾਵਾਂ ਨੂੰੂ ਹਿਰਾਸਤ ਵਿਚ ਵੀ ਲਿਆ ਹੈ।

ਦਿੱਲੀ ਧਮਾਕੇ ਦੌਰਾਨ ਮੌਤਾਂ ਦੀ ਗਿਣਤੀ 12 ਹੋਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼      
ਨਵੀਂ ਦਿੱਲੀ ’ਚ ਲੰਘੇ ਕੱਲ੍ਹ ਸ਼ਾਮ ਵੇਲੇ ਲਾਲ ਕਿਲੇ ਦੇ ਨੇੜੇ ਹੋਏ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। ਇਸ ਧਮਾਕੇ ਵਿਚ 20 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਧਮਾਕੇ ਵਿਚ ਜਾਨ ਗੁਆਉਣ ਵਾਲਿਆਂ ਵਿਚੋਂ ਤਿੰਨ ਦੀ ਪਹਿਚਾਣ ਹੋਈ ਹੈ ਅਤੇ ਬਾਕੀਆਂ ਦੀ ਪਹਿਚਾਣ ਡੀ.ਐਨ.ਏ. ਟੈਸਟ ਨਾਲ ਕੀਤੀ ਜਾਵੇਗੀ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਧਮਾਕੇ ਵਿਚ ਅਮੋਨੀਅਮ ਨਾਈਟਰੇਟ, ਫਿਊਲ ਅਤੇ ਡੇਟੋਨੇਟਰ ਦਾ ਇਸਤੇਮਾਲ ਕੀਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇ ਮਿ੍ਰਤਕ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਰੈਡ ਅਲਰਟ ਕੀਤਾ ਗਿਆ ਹੈ ਅਤੇ ਚੈਕਿੰਗ ਵੀ ਵਧਾ ਦਿੱਤੀ ਗਈ ਹੈ। ਦਿੱਲੀ ਵਿਚ ਹੋਏ ਧਮਾਕੇ ਦੇ ਚੱਲਦਿਆਂ ਭਲਕੇ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਣੀ ਹੈ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.