Friday, 17 April 2026

ਹਵਾ ਖਰਾਬ ਹੋਣ ਦੇ ਬਾਵਜੂਦ ਦਿੱਲੀ ਦੇ ਸਕੂਲਾਂ ’ਚ ਕਰਵਾਈਆਂ ਜਾ ਰਹੀਆਂ ਹਨ ਆਊਟਡੋਰ ਖੇਡਾਂ - ਸੁਪਰੀਮ ਕੋਰਟ ਨੇ ਕਿਹਾ : ਨਵੰਬਰ-ਦਸੰਬਰ ’ਚ ਨਾ ਕਰਵਾਏ ਜਾਣ ਖੇਡ ਸਮਾਗਮ

ਨਵੀਂ ਦਿੱਲੀ/ਬਿਊਰੋ ਨਿਊਜ਼  

ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਨਵੰਬਰ-ਦਸੰਬਰ ਮਹੀਨੇ ਦੌਰਾਨ ਸਕੂਲਾਂ ’ਚ ਹੋਣ ਵਾਲੇ ਖੇਡ ਸਮਾਗਮ ’ਤੇ ਰੋਕ ਲੱਗਣੀ ਚਾਹੀਦੀ ਹੈ। ਅਦਾਲਤ ਨੇ ਇਹ ਨਿਰਦੇਸ਼ ਐਡਵੋਕੇਟ ਅਪਰਾਜਿਤਾ ਸਿੰਘ ਦੇ ਸਵਾਲ ’ਤੇ ਦਿੱਤਾ ਹੈ। ਅਪਰਾਜਿਤਾ ਸਿੰਘ ਨੇ ਕਿਹਾ ਹੈ ਕਿ ਦਿੱਲੀ ਵਿਚ ਮੌਜੂਦਾ ਸਮੇਂ ਦੌਰਾਨ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਗੈਸ ਚੈਂਬਰ ਵਿਚ ਪਾਉਣ ਵਾਂਗ ਹੈ। ਇਸੇ ਦੌਰਾਨ ਮਾਨਯੋਗ ਚੀਫ ਜਸਟਿਸ ਬੀ.ਆਰ. ਗਵੱਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਕਿਹਾ ਹੈ ਕਿ ਉਹ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਰ ਮਹੀਨੇ ਸੁਣਵਾਈ ਕਰਨਗੇ ਤਾਂ ਕਿ ਇਸਦਾ ਪੱਕਾ ਹੱਲ ਨਿਕਲ ਸਕੇ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.