Friday, 17 April 2026

ਹਰਭਜਨ ਸਿੰਘ ਵਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ

ਅੰਮਿ੍ਰਤਸਰ ਹਵਾਈ ਅੱਡੇ ਦੇ ਵਿਸਥਾਰ ਦੀ ਕੀਤੀ ਮੰਗ  

ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਅੰਤਰਰਾਸ਼ਟਰੀ ਕਿ੍ਰਕਟਰ ਹਰਭਜਨ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ ਹੈ। ਹਰਭਜਨ ਸਿੰਘ ਪੰਜਾਬ ਵਿਚ ਹਵਾਈ ਅੱਡਿਆਂ ਦੇ ਵਿਕਾਸ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਹਨ। ਹਰਭਜਨ ਸਿੰਘ ਨੇ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਕੀਤੀ ਅਤੇ ਕਿਹਾ ਕਿ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਅੰਮਿ੍ਰਤਸਰ ਹਵਾਈ ਅੱਡੇ ’ਤੇ ਵਧ ਰਹੇ ਯਾਤਰੀਆਂ ਦੀ ਗਿਣਤੀ ਨੂੰ ਪੂਰਾ ਕਰਨ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਨਵੀਂ, ਆਧੁਨਿਕ ਟਰਮੀਨਲ ਇਮਾਰਤ ਦੀ ਉਸਾਰੀ ਦੀ ਵੀ ਮੰਗ ਕੀਤੀ। ਇਸੇ ਦੌਰਾਨ ਕੇਂਦਰੀ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਨੇ ਸਾਰੀਆਂ ਮੰਗਾਂ ’ਤੇ ਸਕਾਰਾਤਮਕ ਵਿਚਾਰ ਕਰਨ ਦਾ ਭਰੋਸਾ ਦਿੱਤਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.