ਬਰੀ ਹੋਣ ਤੋਂ ਬਾਅਦ ਭਾਵੁਕ ਹੋ ਗਏ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ’ਤੇ ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਖੁਦ ਅਦਾਲਤ ਵਿਚ ਪਹੁੰਚੇ ਸਨ। ਰਾਊਜ਼ ਐਵੇਨਿਊ ਅਦਾਲਤ ਦਾ ਕਹਿਣਾ ਸੀ ਕਿ ਕਿਸੇ ਵੀ ਗਵਾਹ ਜਾਂ ਬਿਆਨਾਂ ਤੋਂ ਗੁਨਾਹ ਸਾਬਤ ਨਹੀਂ ਹੋਏ ਹਨ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਆਬਕਾਰੀ ਮਾਮਲੇ ’ਚੋਂ ਬਰੀ ਹੋਣ ਤੋਂ ਬਾਅਦ ਭਾਵੁਕ ਵੀ ਹੋ ਗਏ। ਕੇਜਰੀਵਾਲ ਦਾ ਕਹਿਣਾ ਸੀ ਕਿ ਅਦਾਲਤ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰ ਪਾਰਟੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਕੀਤੀ ਗਈ ਸੀ।
ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰਮਾਤਮਾ ਦਾ ਕੀਤਾ ਧੰਨਵਾਦ
ਭਗਵੰਤ ਮਾਨ ਨੇ ਕਿਹਾ : ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚੋਂ ਬਰੀ ਹੋਣ ਤੋਂ ਬਾਅਦ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੀ ਜ਼ਿੰਦਗੀ ਇਮਾਨਦਾਰੀ ਨਾਲ ਬਤੀਤ ਕਰ ਰਹੇ ਹਨ, ਪਰ ਭਾਜਪਾ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਸੀ ਕਿ ਸੱਚਾਈ ਦੀ ਜਿੱਤ ਹੋਵੇਗੀ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਾਹਮਣੇ ਲਿਆਂਦਾ ਹੈ ਅਤੇ ਸਮੇਂ ਦੇ ਨਾਲ ਹੋਰ ਸਾਰੇ ਮਾਮਲਿਆਂ ਵਿਚ ਵੀ ਸੱਚਾਈ ਸਾਹਮਣੇ ਆ ਜਾਵੇਗੀ।
ਕੇਜਰੀਵਾਲ ਅਤੇ ਸਿਸੋਦੀਆ ਸ਼ਰਾਬ ਘੁਟਾਲਾ ਮਾਮਲੇ ’ਚੋਂ ਬਰੀ
- ਭਾਰਤ
- Posted On


