Saturday, 13 June 2026

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਵਾਬ ਦਾਖਲ ਕਰਨ ਲਈ ਦਿੱਤਾ ਸਮਾਂ

ਸੀਬੀਆਈ ਦੀ ਪਟੀਸ਼ਨ ’ਤੇ ਹੁਣ 6 ਅਪਰੈਲ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਸੀ.ਬੀ.ਆਈ. ਦੀ ਉਸ ਪਟੀਸ਼ਨ ’ਤੇ ਜਵਾਬ ਦਾਖਲ ਕਰਨ ਲਈ ਸਮਾਂ ਦੇ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਮਾਨਯੋਗ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਅਪਰੈਲ ਨੂੰ ਤੈਅ ਕੀਤੀ ਹੈ। ਅਦਾਲਤ ਵਿੱਚ ਸੀ.ਬੀ.ਆਈ. ਵੱਲੋਂ ਪੇਸ਼ ਹੋਏ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਟਰਾਇਲ ਕੋਰਟ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ ‘ਗਲਤ’ ਕਰਾਰ ਦਿੱਤਾ। ਉਨ੍ਹਾਂ ਦਲੀਲ ਦਿੱਤੀ ਕਿ ਅਜਿਹਾ ਆਦੇਸ਼ ਇੱਕ ਸੈਕੰਡ ਲਈ ਵੀ ਰਿਕਾਰਡ ’ਤੇ ਨਹੀਂ ਰਹਿਣਾ ਚਾਹੀਦਾ ਅਤੇ ਮੁਲਜ਼ਮਾਂ ਨੂੰ ਜਵਾਬ ਲਈ ਇੱਕ ਹਫਤੇ ਤੋਂ ਵੱਧ ਸਮਾਂ ਨਹੀਂ ਮਿਲਣਾ ਚਾਹੀਦਾ। ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਟਰਾਇਲ ਕੋਰਟ ਨੇ ਸੀ.ਬੀ.ਆਈ. ਦੇ ਕੇਸ ਨੂੰ ‘ਸਿਰਫ਼ ਅੰਦਾਜ਼ਿਆਂ ’ਤੇ ਆਧਾਰਤ’ ਦੱਸਦਿਆਂ ਕੇਜਰੀਵਾਲ ਅਤੇ ਹੋਰਨਾਂ ਨੂੰ ਬਰੀ ਕਰ ਦਿੱਤਾ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.