Saturday, 13 June 2026

ਪੱਛਮੀ ਏਸ਼ੀਆ ’ਚ ਚੱਲ ਰਹੇ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲਾਤ ਨਾਲ ਨਜਿੱਠਣ ਲਈ ਬਣਾਈਆਂ 7 ਸ਼ਕਤੀਸ਼ਾਲੀ ਕਮੇਟੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ ’ਚ ਚੱਲ ਰਹੇ ਸੰਕਟ ਦੇ ‘ਗੰਭੀਰ ਮਾੜੇ ਪ੍ਰਭਾਵਾਂ’ ਬਾਰੇ ਚਿਤਾਵਨੀ ਦਿੱਤੀ ਅਤੇ ਦੱਸਿਆ ਕਿ ਇਸ ਹਾਲਾਤ ਨਾਲ ਨਜਿੱਠਣ ਲਈ 7 ਸ਼ਕਤੀਸ਼ਾਲੀ ਕਮੇਟੀਆਂ ਬਣਾਈਆਂ ਗਈਆਂ ਹਨ। ਰਾਜ ਸਭਾ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਵਿਡ-19 ਵਾਂਗ ਹੀ ਇਹ ਕਮੇਟੀਆਂ ਮੰਗ ਅਤੇ ਸਪਲਾਈ, ਕੀਮਤਾਂ ਵਿੱਚ ਉਤਾਰ-ਚੜ੍ਹਾਅ, ਵਪਾਰ ਅਤੇ ਬਰਾਮਦ ਵਰਗੇ ਮੁੱਦਿਆਂ ’ਤੇ ਕੰਮ ਕਰਨਗੀਆਂ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਭਾਰਤ ਕੋਲ ਕੱਚੇ ਤੇਲ ਦਾ ਲੋੜੀਂਦਾ ਭੰਡਾਰ ਅਤੇ ਸਪਲਾਈ ਮੌਜੂਦ ਹੈ। ਉਨ੍ਹਾਂ ਨੇ ਖੇਤੀਬਾੜੀ ਸੈਕਟਰ ਨੂੰ ਜੰਗ ਦੇ ਪ੍ਰਭਾਵਾਂ ਤੋਂ ਬਚਾਉਣ ਦਾ ਵਾਅਦਾ ਕਰਦਿਆਂ ਕਿਹਾ ਕਿ ਫਸਲਾਂ ਦੀ ਬਿਜਾਈ ਲਈ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.