Friday, 12 June 2026

11 ਸਾਲਾਂ ਬਾਅਦ ਜੇੇਲ੍ਹ ਵਿਚੋਂ ਬਾਹਰ ਆਵੇਗਾ ਰਾਮਪਾਲ

ਦੇਸ਼ ਧਰੋਹ ਦੇ ਕੇਸ ਵਿਚ ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਦੇਸ਼ ਧਰੋਹ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਜ਼ਮਾਨਤ ਮਿਲ ਗਈ ਹੈ। ਰਾਮਪਾਲ ਇਸ ਕੇਸ ਵਿਚ 11 ਸਾਲ, 4 ਮਹੀਨੇ ਅਤੇ 20 ਦਿਨਾਂ ਤੋਂ ਹਿਸਾਰ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਰਾਮਪਾਲ ਨੂੰ 19 ਨਵੰਬਰ 2014 ਨੂੰ ਹਿਸਾਰ ਜ਼ਿਲ੍ਹੇ ਦੇ ਬਰਵਾਲਾ ਸਥਿਤ ਸਤਲੋਕ ਆਸ਼ਰਮ ਵਿਚੋਂ ਪੁਲਿਸ ਨੇ ਗਿ੍ਰਫਤਾਰ ਕੀਤਾ ਸੀ। ਹਾਈਕੋਰਟ ਨੇ ਉਸ ਨੂੰ ਅਦਾਲਤ ਦੀ ਉਲੰਘਣਾ ਦੇ ਮਾਮਲੇ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ, ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਇਆ ਸੀ। ਇਸ ਤੋਂ ਬਾਅਦ ਜਦੋਂ ਪੁਲਿਸ ਰਾਮਪਾਲ ਨੂੰ ਗਿ੍ਰਫਤਾਰ ਕਰਨ ਪਹੁੰਚੀ ਤਾਂ ਪੁਲਿਸ ਅਤੇ ਰਾਮਪਾਲ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ ਸੀ। ਇਸ ਟਕਰਾਅ ਵਿਚ 5 ਮਹਿਲਾਵਾਂ ਅਤੇ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ। ਇਸੇ ਮਾਮਲੇ ਵਿਚ ਰਾਮਪਾਲ ਖਿਲਾਫ ਦੇਸ਼ ਧਰੋਹ ਦਾ ਕੇਸ ਦਰਜ ਹੋਇਆ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.