ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਨਾਇਬ ਸਿੰਘ ਸੈਣੀ ਸਰਕਾਰ ਨੇ ਆਈਏਐੱਸ ਅਧਿਕਾਰੀ ਰਾਮ ਕੁਮਾਰ ਸਿੰਘ ਜੋ ਵਿਸ਼ੇਸ਼ ਸਕੱਤਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਹਨ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦੀ ਮਿਆਦ ਦੇ ਦੌਰਾਨ ਰਾਮ ਕੁਮਾਰ ਸਿੰਘ ਦਾ ਹੈੱਡਕੁਆਰਟਰ ਮੁੱਖ ਸਕੱਤਰ ਹਰਿਆਣਾ ਸਰਕਾਰ ਦਾ ਦਫਤਰ ਹੋਵੇਗਾ। ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਆਈਏਐਸ ਪ੍ਰਦੀਪ ਕੁਮਾਰ, ਜੋ ਡਾਇਰੈਕਟਰ, ਸਟੇਟ ਟਰਾਂਸਪੋਰਟ ਅਤੇ ਵਿਸ਼ੇਸ਼ ਸਕੱਤਰ ਹਨ, ਉਨ੍ਹਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੀ ਮਿਆਦ ਦੌਰਾਨ ਪ੍ਰਦੀਪ ਕੁਮਾਰ ਦਾ ਹੈਡਕੁਆਟਰ ਚੰਡੀਗੜ੍ਹ ਵਿਖੇ ਮੁੱਖ ਸਕੱਤਰ, ਹਰਿਆਣਾ ਸਰਕਾਰ ਦਾ ਦਫਤਰ ਹੋਵੇਗਾ। ਇਹ ਦੋਵੇਂ ਮੁਅੱਤਲੀਆਂ ਆਈ.ਡੀ.ਐਫ.ਸੀ. ਫਸਟ ਅਤੇ ਏ.ਯੂ. ਸਮਾਲ ਫਾਈਨਾਂਸ ਬੈਂਕ ਘੁਟਾਲੇ ਵਿੱਚ ਉਨ੍ਹਾਂ ਦੀ ਭੂਮਿਕਾ ਦੇ ਸਬੰਧ ਵਿੱਚ ਹੋਈਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਇਹ ਘੁਟਾਲਾ 590 ਕਰੋੜ ਰੁਪਏ ਦਾ ਹੈ।
ਹਰਿਆਣਾ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀ ਮੁਅੱਤਲ - 590 ਕਰੋੜ ਰੁਪਏ ਦੇ ਘੁਟਾਲਾ ਮਾਮਲੇ ’ਚ ਹੋਈ ਕਾਰਵਾਈ
- ਭਾਰਤ
- Posted On


