Thursday, 11 June 2026

ਭਾਜਪਾ ਆਗੂ ਤਰੁਣ ਚੁੱਘ ਨੇ ਬਿਨਾ ਵਿਰੋਧ ਦੇ ਜਿੱਤੀ ਰਾਜ ਸਭਾ ਸੀਟ

ਮੱਧ ਪ੍ਰਦੇਸ਼ ’ਚ ਰਾਜ ਸਭਾ ਲਈ ਚੁੱਘ ਨੂੰੂ ਐਲਾਇਆ ਗਿਆ ਸੀ ਉਮੀਦਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ ਵਿਚ ਮੱਧ ਪ੍ਰਦੇਸ਼ ਕੋਟੇ ਦੀਆਂ ਤਿੰਨੋਂ ਸੀਟਾਂ ਜਿੱਤ ਲਈਆਂ ਹਨ। ਰਿਟਰਨਿੰਗ ਅਫਸਰ ਅਰਵਿੰਦ ਸ਼ਰਮਾ ਨੇ ਅੱਜ ਵੀਰਵਾਰ ਨੂੰ ਤਰੁਣ ਚੁੱਘ, ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੂੰ ਚੋਣ ਸਰਟੀਫਿਕੇਟ ਦੇ ਦਿੱਤੇ। ਦੱਸਣਯੋਗ ਹੈ ਕਿ ਤਰੁਣ ਚੁੱਘ ਪੰਜਾਬ ਨਾਲ ਸਬੰਧਤ ਹਨ ਅਤੇ ਭਾਜਪਾ ਨੇ ਪਿਛਲੇ ਦਿਨੀਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਸੀਟ ਲਈ ਉਮੀਦਵਾਰ ਐਲਾਨਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਾਂਗਰਸੀ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ ਚੁਣੌਤੀ ਵਾਲੀ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਭਲਕੇ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਚੋਣ ਕਮਿਸ਼ਨ ਨੇ ਵੀ ਇਸ ਮਾਮਲੇ ’ਤੇ ਕੋਈ ਫੈਸਲਾ ਜਾਰੀ ਨਹੀਂ ਕੀਤਾ ਹੈ। ਇਸ ਤੋਂ ਬਾਅਦ ਤਿੰਨੋਂ ਸੀਟਾਂ ’ਤੇ ਭਾਜਪਾ ਦੀ ਜਿੱਤ ਦੀ ਪੁਸ਼ਟੀ ਹੋ ਗਈ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.