Friday, 12 June 2026

ਭਾਰਤ ਦੇ ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਉਮਰ 49 ਸਾਲ ਸੀ। ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਕਾਲੀਕੇਸ਼ ਨਾਰਾਇਣ ਦਿਓ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦੱਸਿਆ ਗਿਆ ਹੈ ਕਿ ਲੰਘੀ 1 ਜੂਨ ਨੂੰ ਮਿਊਨਿਖ ਤੋਂ ਵਾਪਸ ਆ ਰਹੀ ਫਲਾਈਟ ਵਿਚ ਜਸਪਾਲ ਰਾਣਾ ਦੀ ਸਿਹਤ ਖਰਾਬ ਹੋ ਗਈ ਸੀ। ਦਿੱਲੀ ਪਹੁੰਚਣ ’ਤੇ ਉਨ੍ਹਾਂ ਨੂੰ ਮੈਕਸ ਸਾਕੇਤ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਜਾਨ ਚਲੇ ਗਈ। ਜਸਪਾਲ ਰਾਣਾ ਪੈਰਿਸ ਉਲੰਪਿਕ ਵਿਚ ਦੋ ਵਾਰ ਉਲੰਪਿਕ ਤਮਗਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੇ ਕੋਚ ਵੀ ਸਨ। ਜ਼ਿਕਰਯੋਗ ਹੈ ਕਿ ਇਕ ਖਿਡਾਰੀ ਦੇ ਤੌਰ ’ਤੇ ਜਸਪਾਲ ਰਾਣਾ ਨੇ ਏਸ਼ੀਅਨ ਖੇਡਾਂ ਵਿਚ 8 ਤਮਗੇ ਜਿੱਤੇ, ਜਿਨ੍ਹਾਂ ਵਿਚ 4 ਸੋਨੇ ਦੇ, 2 ਚਾਂਦੀ ਦੇ ਅਤੇ 2 ਕਾਂਸੀ ਦੇ ਤਮਗੇ ਸ਼ਾਮਲ ਹਨ। ਉਨ੍ਹਾਂ ਨੇ ਰਾਸ਼ਟਰ ਮੰਡਲ ਖੇਡਾਂ ਵਿਚ ਵੀ 15 ਤਮਗੇ ਜਿੱਤੇ, ਜਿਨ੍ਹਾਂ ਵਿਚ 9 ਸੋਨੇ ਦੇ, 4 ਚਾਂਦੀ ਦੇ ਅਤੇ 2 ਕਾਂਸੀ ਦੇ ਤਮਗੇ ਸ਼ਾਮਲ ਹਨ। ਜਸਪਾਲ ਰਾਣਾ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.