Thursday, 28 May 2026

ਬਰਨਾਲਾ/ਬਿਊਰੋ ਨਿਊਜ਼

ਸੁਖਬੀਰ ਸਿੰਘ ਬਾਦਲ ਨੇ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਬਾਦਲ ’ਤੇ ਤਨਜ਼ ਕਸ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਜਲਦ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਰਾਜਾ ਵੜਿੰਗ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸੇ ਵੀ ਇਲਾਕੇ ਦੀ ਕੋਈ ਜਾਂਚ ਨਹੀਂ ਕਰਵਾਈ, ਪਰ ਹੁਣ ਅਰਵਿੰਦ ਕੇਜਰੀਵਾਲ ਉਪ ਚੋਣਾਂ ’ਚ ਪ੍ਰਚਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂ ਇਕ ਦੂਜੇ ’ਤੇ ਦੂਸ਼ਣਬਾਜ਼ੀ ਕਰ ਰਹੇ ਹਨ।   

 

 

 

 

  

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ ਸੁਖਬੀਰ ਬਾਦਲ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ। ਇਸ ਦੌਰਾਨ ਸੁਖਬੀਰ ਬਾਦਲ ਦੀ ਲੱਤ ’ਤੇ ਅਚਾਨਕ ਸੱਟ ਲੱਗ ਗਈ ਅਤੇ ਉਨ੍ਹਾਂ ਨੂੰ ਮੈਡੀਕਲ ਕਾਲਜ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸੁਖਬੀਰ ਬਾਦਲ ਦੀ ਲੱਤ ’ਤੇ ਪਲੱਸਤਰ ਲਗਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਕੁਝ ਦਿਨ ਬੈਡ ਰੈਸਟ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਵੀ ਟੇਕਿਆ। ਇਸੇ ਦੌਰਾਨ  ਸੁਖਬੀਰ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ। ਸੁਖਬੀਰ ਬਾਦਲ ਨੇ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਅਗਲੇ ਦਿਨ ਹੀ ਮੈਂ ਨਤਮਸਤਕ ਹੋਇਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੈਨੂੰ ਜੋ ਤਨਖ਼ਾਹ ਲਗਾਈ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਸਿਰ ਮੱਥੇ ਹੋਵੇਗਾ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਸਨ।

ਆਧੁਨਿਕ ਦਫਤਰ ਲਈ ਇੱਕ ਕਿਫਾਇਤੀ ਵਪਾਰਕ ਟੈਬਲੇਟ ਵੀ ਲਾਂਚ ਕੀਤਾ

ਚੰਡੀਗੜ੍ਹ, ਲੁਧਿਆਣਾ, ਗੁਰੂਗ੍ਰਾਮ, 14 ਨਵੰਬਰ, 2024: ਲੇਨੋਵੋ, ਗਲੋਬਲ ਟੈਕਨਾਲੋਜੀ ਪਾਵਰਹਾਊਸ ਨੇ ਅੱਜ ਭਾਰਤ ਵਿੱਚ  ਲੈਨੋਵੋ K11 ਟੈਬਲੇਟ ਦੇ ਅੱਪਗਰੇਡ ਵੇਰੀਐਂਟ ਵਜੋਂ  ਲੈਨੋਵੋ  ਟੈਬ K11 (Enhanced Edition) ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਹ ਅਤਿ-ਆਧੁਨਿਕ ਰੂਪ ਉੱਦਮਾਂ ਅਤੇ ਪੇਸ਼ੇਵਰਾਂ ਦੀਆਂ ਵਿਭਿੰਨ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ, ਜੋ ਕਿ ਇੱਕ ਬਹੁਤ ਹੀ ਕਿਫਾਇਤੀ ਕੀਮਤ 'ਤੇ ਕਾਰਗੁਜ਼ਾਰੀ, ਸੁਰੱਖਿਆ, ਪ੍ਰਬੰਧਨਯੋਗਤਾ ਅਤੇ ਟਿਕਾਊਤਾ ਦੇ ਸੰਪੂਰਨ ਸੁਮੇਲ ਦੀ ਪੇਸ਼ਕਸ਼ ਕਰਦਾ ਹੈ।

ਆਸ਼ੀਸ਼ ਸਿੱਕਾ, ਨਿਰਦੇਸ਼ਕ ਅਤੇ ਸ਼੍ਰੇਣੀ ਮੁਖੀ, ਲੇਨੋਵੋ ਇੰਡੀਆ ਨੇ ਕਿਹਾ, “ਉਪਭੋਗਤਾਵਾਂ ਦੀਆਂ ਬਦਲਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ, K11 (Enhanced Edition)  ਟੈਬਲੇਟ ਨੂੰ ਅੱਜ ਦੇ ਉੱਦਮਾਂ ਅਤੇ  ਪੋ੍ਰਫੈਸ਼ਨਲਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ, ਜੋ ਕਿ ਸਭ ਤੋਂ ਵਧੀਆ ਦਾ ਵਧੀਆ ਮਿਸ਼ਰਣ ਪੇਸ਼ ਕਰਦਾ ਹੈ। ਪ੍ਰਦਰਸ਼ਨ, ਟਿਕਾਊਤਾ ਅਤੇ ਪ੍ਰਬੰਧਨਯੋਗਤਾ, ਇਸਦਾ ਜੀਵੰਤ ਡਿਸਪਲੇਅ ਅਤੇ ਸ਼ਕਤੀਸ਼ਾਲੀ ਪ੍ਰੋਸੈਸਿੰਗ ਇਸ ਟੈਬਲੇਟ ਨੂੰ ਉਹਨਾਂ ਕਾਰੋਬਾਰਾਂ ਅਤੇ ਕਰਮਚਾਰੀਆਂ ਲਈ ਇੱਕ ਆਦਰਸ਼ ਵਿਕਲਪ ਬਣਾਉਂਦੀ ਹੈ ਜੋ ਇੱਕ ਸਿੰਗਲ ਡਿਵਾਈਸ ਤੋਂ ਮਲਟੀਟਾਸਕਿੰਗ ਅਤੇ ਬਹੁਤ ਜ਼ਿਆਦਾ ਕੁਸ਼ਲਤਾ ਦੀ ਉਮੀਦ ਕਰਦੇ ਹਨ।"

ਲੈਨੋਵੋ ਟੈਬ 400 nits ਚਮਕ ਅਤੇ 1920 x 1200 ਰੈਜ਼ੋਲਿਊਸ਼ਨ ਵਾਲਾ ਸ਼ਾਨਦਾਰ 11-ਇੰਚ LCD ਡਿਸਪਲੇ, ਸ਼ਾਨਦਾਰ ਵਿਜ਼ੂਅਲ ਪ੍ਰਦਾਨ ਕਰਦਾ ਹੈ। Dolby Atmos® ਨਾਲ ਲੈਸ ਕਵਾਡ ਸਪੀਕਰ ਇਮਰਸਿਵ ਸਾਊਂਡ ਪ੍ਰਦਾਨ ਕਰਦੇ ਹਨ, ਮਲਟੀਮੀਡੀਆ ਅਤੇ ਕਾਰੋਬਾਰੀ ਵਰਤੋਂ ਲਈ ਆਦਰਸ਼। ਇਹ ਇੱਕ MediaTek Helio G88 ਪ੍ਰੋਸੈਸਰ ਦੁਆਰਾ ਸੰਚਾਲਿਤ ਹੈ, 8GB RAM ਤੱਕ, ਅਤੇ 128GB ਸਟੋਰੇਜ (1TB ਤੱਕ ਵਿਸਤਾਰਯੋਗ)। ਇਸ ਦੇ ਨਾਲ, ਇਹ ਟੈਬਲੇਟ ਆਸਾਨ ਮਲਟੀਟਾਸਕਿੰਗ ਅਤੇ ਲੋੜੀਂਦੀ ਸਟੋਰੇਜ ਨੂੰ ਯਕੀਨੀ ਬਣਾਉਂਦਾ ਹੈ। ਸਿਰਫ 496 ਗ੍ਰਾਮ ਦਾ ਵਜ਼ਨ, 7.15 ਮਿਲੀਮੀਟਰ ਪਤਲਾ ਅਤੇ Wi-Fi, ਬਲੂਟੁੱਥ® 5.1, LTE ਅਤੇ ਇੱਕ ਤੇਜ਼-ਚਾਰਜਿੰਗ 7040 mAh ਬੈਟਰੀ ਨਾਲ ਲੈਸ, ਇਹ ਕਿਸੇ ਵੀ ਯਾਤਰਾ 'ਤੇ ਪੇਸ਼ੇਵਰਾਂ ਲਈ ਇੱਕ ਆਦਰਸ਼ ਸਾਥੀ ਹੈ। ਲੈਨੋਵੋ ਟੈਬ K11 (Enhansed Edition) ਲੂਨਾ ਗ੍ਰੇ ਕਲਰ 'ਚ ਸਿਰਫ 22,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ ਅਤੇ ਇਹ lenovo.com 'ਤੇ ਖਰੀਦਣ ਲਈ ਉਪਲਬਧ ਹੈ।

ਆਪਣੇ ਪਹਿਲਾਂ ਤੋਂ ਹੀ ਮਜ਼ਬੂਤ ਅਤੇ ਵਿਆਪਕ ਪੋਰਟਫੋਲੀਓ ਨੂੰ ਜੋੜਦੇ ਹੋਏ,  ਲੈਨੋਵੋ ਨੇ ਭਾਰਤ ਵਿੱਚ   ਥਿੰਕਬੁਕ 13X G4 ਨੂੰ ਲਾਂਚ ਕਰਨ ਦੀ ਘੋਸ਼ਣਾ ਵੀ ਕੀਤੀ, ਜੋ ਕਿ ਸ਼ਕਤੀ ਦੇ ਭੁੱਖੇ ਪੇਸ਼ੇਵਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵੱਲ ਇੱਕ ਹੋਰ ਕਦਮ ਹੈ।   ਥਿੰਕਬੁਕ 13X G4 ਨੂੰ ਪਾਵਰ ਅਤੇ ਪੋਰਟੇਬਿਲਟੀ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਮਲਟੀਟਾਸਕਿੰਗ ਆਸਾਨ ਹੋ ਸਕਦੀ ਹੈ। ਸਿਰਫ 1160 ਗ੍ਰਾਮ ਅਤੇ 12.9 ਮਿਲੀਮੀਟਰ ਪਤਲੇ 'ਤੇ, ਇਹ ਓਨਾ ਹੀ ਪੋਰਟੇਬਲ ਹੈ ਜਿੰਨਾ ਇਹ ਸ਼ਕਤੀਸ਼ਾਲੀ ਹੈ, ਜਿਸ ਵਿੱਚ ਅੱਖਾਂ ਦੇ ਆਰਾਮ ਲਈ TÜV ਰਾਈਨਲੈਂਡ-ਪ੍ਰਮਾਣਿਤ ਘੱਟ ਨੀਲੀ ਰੋਸ਼ਨੀ ਦੇ ਨਾਲ 13.5-ਇੰਚ 3:2 ਡਿਸਪਲੇਅ ਹੈ। MIL-STD-810-H ਗ੍ਰੇਡ ਟੈਸਟ ਸਹਿਣਸ਼ੀਲਤਾ ਅਤੇ ਇੱਕ 60cc ਸਪਿਲ-ਰੋਧਕ ਕੀਬੋਰਡ ਦੇ ਨਾਲ ਭਰੋਸੇਯੋਗ ਹੋਣ ਲਈ ਇੰਜੀਨੀਅਰਿੰਗ,  ਥਿੰਕਬੁਕ 13X G4 ਇੱਕ ਸਾਲ ਦੀ ਬੇਸ ਵਾਰੰਟੀ ਦੁਆਰਾ ਸਮਰਥਤ ਹੈ। ਇਹ ਉਤਪਾਦ ਨੂੰ ਕਾਰਪੋਰੇਟ ਕਰਮਚਾਰੀਆਂ ਲਈ ਇੱਕ ਆਦਰਸ਼ ਵਿਕਲਪ ਬਣਾਉਂਦਾ ਹੈ ਜੋ ਸ਼ੈਲੀ, ਪ੍ਰਦਰਸ਼ਨ ਅਤੇ ਸੁਰੱਖਿਆ ਦੇ ਮਿਸ਼ਰਣ ਦੀ ਭਾਲ ਕਰ ਰਹੇ ਹਨ।   ਥਿੰਕਬੁਕ 13X G4 Lenovo.com 'ਤੇ 1,14,990 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਕੀਮਤਾਂ 'ਤੇ ਉਪਲਬਧ ਹੈ, ਜੋ ਪ੍ਰੀਮੀਅਮ ਪ੍ਰਦਰਸ਼ਨ ਅਤੇ ਪੋਰਟੇਬਿਲਟੀ ਦੀ ਮੰਗ ਕਰਨ ਵਾਲੇ ਉਪਭੋਗਤਾਵਾਂ ਨੂੰ ਪੂਰਾ ਕਰਦਾ ਹੈ।

 

763 ਸਿੱਖ ਸ਼ਰਧਾਲੂਆਂ ਨੂੰ ਪ੍ਰਾਪਤ ਹੋਏ ਵੀਜੇ 

ਅੰਮਿ੍ਰਤਸਰ/ਬਿਊਰੋ ਨਿਊਜ਼

ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸਿੱਖ ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਬੁੱਧਵਾਰ ਨੂੰ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ। ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਫਾਰਤਖਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ। 

 

ਪ੍ਰਧਾਨ ਮੰਤਰੀ ਨੂੰ ਦਖਲ ਦੇ ਕੇ ਫੈਸਲੇ ਤੇ ਪੁਨਰ ਵਿਚਾਰ ਦੀ ਕੀਤੀ ਅਪੀਲ 

ਚੰਡੀਗੜ੍ਹ, 14 ਨਵੰਬਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵਿਧਾਨ ਸਭਾ ਲਈ 10 ਏਕੜ ਜਮੀਨ ਦਿੱਤੇ ਜਾਣ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਹੈ। 

ਆਪਣੀ ਇਕ ਸੋਸ਼ਲ ਮੀਡੀਆ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਉਹ ਅੱਗੇ ਲਿਖਦੇ ਹਨ " ਮੇਰਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ/ਦਿੱਲੀ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ 

ਸੁਨੀਲ ਜਾਖੜ ਨੇ ਅੱਗੇ ਲਿਖਿਆ ਹੈ ਕਿ ਜਿਸ ਮੁੱਦੇ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜੋਰ ਹੋਇਆ ਹੈ l ਉਨ੍ਹਾਂ ਨੇ ਕਿਹਾ ਹੈ ਕਿ ਜੈਪੁਰ ਵਿਚ ਜਦ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ l ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਕ ਨਾ ਭੁਗਤਨ ਇਸ ਲਈ ਪ੍ਰਧਾਨ ਮੰਤਰੀ ਇਸ ਵਿਸੇ ਤੇ ਦੱਖਲ ਦੇਣ ਅਤੇ ਇਸ ਫੈਸਲੇ ਤੇ ਪੁਨਰ ਵਿਚਾਰ ਹੋਵੇ। ਉਨ੍ਹਾਂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਦੀ ਸਮਾਪਨਾ "ਪੰਜਾਬ ਦੀ ਗੱਲ ਜਰੂਰੀ ਹੈ" ਨਾਲ ਕੀਤੀ ਹੈ।

 

ਪੰਜਾਬ ਦਾ ਪਿੱਛੇ ਰਹਿਣ ਦਾ ਕਾਰਨ ਸਿਆਸੀ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਰਲਡ ਪੰਜਾਬੀ ਸੰਸਥਾ ਵਲੋਂ ਕਰਵਾਏ ਜਾ ਰਹੇ ‘ਪੰਜਾਬ ਵਿਜ਼ਨ 2047’ ਕਨਕਲੇਵ ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਦਰਤ ਨੇ ਪੰਜਾਬ ਲਈ ਕੋਈ ਅਜਿਹੀ ਕਮੀ ਨਹੀਂ ਛੱਡੀ, ਜੋ ਕਾਮਯਾਬੀ ਵੱਲ ਨੂੰ ਨਾ ਲੈ ਕੇ ਜਾਂਦੀ ਹੋਵੇ, ਪਰ ਫਿਰ ਪੰਜਾਬ ਕਿਉਂ ਪਿੱਛੇ ਰਹਿ ਗਿਆ, ਉਸ  ਦੇ ਕਾਰਨ ਸਿਆਸੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੂਰੇ ਦੇਸ਼ ਨੂੰ ਚੌਲ ਪੈਦਾ ਕਰਕੇ ਦਿੰਦਾ ਹੈ ਤਾਂ ਅੰਨਦਾਤਾ ਕਹਾਉਂਦਾ ਹੈ। ਪਰ ਜਦੋਂ ਝੋਨੇ ਤੋਂ ਪਰਾਲੀ ਪੈਦਾ ਹੁੰਦੀ ਹੈ ਤਾਂ ਫਿਰ ਇਸ ਨੂੰ ਅੱਗ ਲਗਾਉਣ ਦੇ ਚੱਲਦਿਆਂ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾਂਦੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ, ਉਦੋਂ ਪੰਜਾਬ ਨੇ ਹਰੀ ਕ੍ਰਾਂਤੀ ਲਿਆਂਦੀ ਅਤੇ ਪੰਜਾਬ ਨੇ ਦੇਸ਼ ਦੀ ਬਾਂਹ ਫੜੀ ਸੀ। ਪਰ ਅੱਜ ਪੰਜਾਬ ਨੂੰ ਲੋੜ ਹੈ ਤਾਂ ਦੇਸ਼ ਨੂੰ ਚਾਹੀਦਾ ਹੈ ਕਿ ਉਹ ਸਾਡੀ ਬਾਂਹ ਫੜੇ।

 

 

ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜਗ੍ਹਾ ਦੇਣ ਦੇ ਫੈਸਲੇ ਨੂੰ ਮੁੜ ਵਿਚਾਰੇ ਕੇਂਦਰ ਸਰਕਾਰ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼

ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਸਬੰਧੀ ਰਸਤਾ ਸਾਫ ਹੋਣ ਬਾਰੇ ਸਾਹਮਣੇ ਆਈਆਂ ਖਬਰਾਂ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਫੈਸਲੇ ’ਤੇ ਸਵਾਲ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ’ਤੇ ਮੁੜ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਾਖੜ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਦੇ ਮਜ਼ਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ’ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਵੀ ਕੀਤੀ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।

 

 

ਹਵਾਈ ਉਡਾਣਾਂ ’ਚ ਹੋ ਰਹੀ ਦੇਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੇ ਅੱਜ ਬੁੱਧਵਾਰ ਨੂੰ ਧੂਆਂਖੀ ਧੁੰਦ ਦੀ ਸੰਘਣੀ ਚਾਦਰ ਦਾ ਸਾਹਮਣਾ ਕੀਤਾ। ਇਸ ਦੌਰਾਨ ਚੰਡੀਗੜ੍ਹ ਵਿਚ ਏਅਰ ਕੁਆਲਿਟੀ ਇੰਡੈਕਸ 370 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਧੂੰਏਂ ਨੇ ਪੰਜਾਬ, ਚੰਡੀਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਵਿਜੀਬਿਲਟੀ ਨੂੰ ਕਾਫੀ ਘਟਾ ਦਿੱਤਾ। ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਹਵਾਈ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਇਸਦੇ ਚੱਲਦਿਆਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਡੀਜ਼ਲ ਜਨਰੇਟਰ  ਸੈੱਟਾਂ ਦੀ ਵਰਤੋਂ ’ਤੇ ਚੰਡੀਗੜ੍ਹ ਵਿੱਚ ਪਾਬੰਦੀ ਲਗਾਈ ਜਾ ਰਹੀ ਹੈ। ਇਸਦੀ ਵਰਤੋਂ ਦੀ ਇਜਾਜ਼ਤ ਹੁਣ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਦਿੱਤੀ ਜਾਵੇਗੀ। ਚੰਡੀਗੜ੍ਹ ਇਸ ਸਮੇਂ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਅਜਿਹੇ ਪ੍ਰਦੂਸ਼ਣ ਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਵੀ ਦਿੱਤੀ ਹੈ। 

 

 

ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਵਿਚ ਹਰਿਆਣਾ ਦੀ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਦੇ ਲਈ ਦਿੱਤੀ ਜਾ ਰਹੀ ਜਗ੍ਹਾ ’ਤੇ ਬਵਾਲ ਮੱਚਦਾ ਜਾ ਰਿਹਾ ਹੈ ਅਤੇ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਸ ’ਤੇ ਇਤਰਾਜ਼ ਵੀ ਕੀਤਾ ਹੈ। ਪੰਜਾਬ ਦੇ ਸਿਆਸੀ ਆਗੂਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਅਜਿਹੇ ਵਿਚ ਕਿਸੇ ਵੀ ਕੀਮਤ ’ਤੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿਆਂਗੇ। ਇਨ੍ਹਾਂ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਾਣ ਬੁੱਝ ਕੇ ਪੰਜਾਬ ਦੇ ਹੱਕ ਕਮਜ਼ੋਰ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਇਸਦਾ ਵਿਰੋਧ ਕਰੇਗੀ ਅਤੇ ਇਸ ਮਾਮਲੇ ਵਿਚ ਪਿੱਛੇ ਨਹੀਂ ਹਟੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ ਨਾਲ ਧੋਖਾ ਕਰ ਰਹੀ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਚੰਡੀਗੜ੍ਹ ’ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ। 

 

ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬਠਿੰਡਾ ਜ਼ਿਲ੍ਹੇ ਦੇ ਰਾਏਕੇ ਵਿਖੇ ਕਿਸਾਨਾਂ ਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫਸਲ ਖਰੀਦਣ ਵਿਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ਤੇ ਹੁਣ ਲਾਠੀਚਾਰਜ ਕੀਤਾ ਜਾ ਰਿਹਾ ਹੈ। 

ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਆਪਣੀ ਫਸਲ ਵੇਚਣ ਲਈ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ। ਸਥਿਤੀ ਇਹ ਬਣ ਗਈ ਹੈ ਕਿ ਕਿਸਾਨ ਨੂੰ ਆਤਮ ਹੱਤਿਆ ਤੱਕ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਜਿਹੇ ਵਿਚ ਸਰਕਾਰ ਦੀ ਦਮਨਕਾਰੀ ਨੀਤੀ ਤਹਿਤ ਸਰਕਾਰ ਦੀ ਨਾਕਾਮੀ ਖਿਲਾਫ ਆਵਾਜ ਚੁੱਕਣ ਵਾਲੇ ਲੋਕਾਂ ਨੂੰ ਪੁਲਿਸ ਦੀਆਂ ਲਾਠੀਆਂ ਤੇ ਪਰਚਿਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ। 

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਵੇਲਾ ਚੇਤਾ ਕਰਦਿਆਂ ਸੁਨੀਲ ਜਾਖੜ ਨੇ ਕਿ ਉਸ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ ਖਰੀਦ ਕੀਤੀ ਗਈ ਜਦਕਿ ਹੁਣ ਪੰਜਾਬ ਵਿੱਚ ਵਰਿਆਂ ਤੋਂ ਸਥਾਪਤ ਅਤੇ ਪੁਖਤਾ ਖਰੀਦ ਢਾਂਚਾ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਅਨਾੜੀ ਸਰਕਾਰ ਝੋਨੇ ਨੂੰ ਖਰੀਦਣ ਵਿੱਚ ਅਸਫਲ ਸਿੱਧ ਹੋ ਰਹੀ ਹੈ। ਮੰਡੀਆਂ ਵਿੱਚ ਰੁਲਦੇ ਕਿਸਾਨ ਆਤਮ ਹੱਤਿਆ ਕਰ ਰਹੇ ਹਨ ਅਤੇ ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਮੰਡੀਆਂ ਵਿੱਚ ਬੈਠੇ ਕਿਸਾਨਾਂ ਤੇ ਲਾਠੀਚਾਰਜ ਤੱਕ ਕਰ ਰਹੀ ਹੈ। ਰਾਇਕੇ ਮੰਡੀ ਦੀ ਤਾਜਾ ਘਟਨਾ ਇਸਦੀ ਗਵਾਹੀ ਭਰਦੀ ਹੈ। ਵਿਰੋਧੀ ਧਿਰ ਦੀ ਚੁੱਪ ਹੋਰ ਵੀ ਦੁਖਦਾਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਰੱਤੀ ਭਰ ਵੀ ਨੈਤਿਕਤਾ ਬਚੀ ਹੈ ਤਾਂ ਓਹਨਾ ਨੂੰ ਆਪਣੀ ਅਸਫਲਤਾ ਸਵੀਕਾਰ ਕਰਦਿਆਂ ਕੁਰਸੀ ਛੱਡ ਦੇਣੀ ਚਾਹੀਦੀ ਹੈ ਜਾਂ ਫਿਰ ਬਿਨਾਂ ਦੇਰੀ ਕੀਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ। 

ਸੁਨੀਲ ਜਾਖੜ ਨੇ ਕਿਹਾ ਕਿ ਅਨਾਜ ਖਰੀਦ ਦਾ ਵਰਿਆ ਪੁਰਾਣਾ ਇਕ ਸਿਸਟਮ ਬਣਿਆ ਹੋਇਆ ਹੈ ਤੇ ਇਸ ਵਿਚ ਕੁਝ ਵੀ ਨਵਾਂ ਨਹੀਂ ਸੀ ਪਰ ਪ੍ਰਸ਼ਾਸਨਿਕ ਯੋਗਤਾ ਦੀ ਘਾਟ ਕਾਰਨ ਸਰਕਾਰ ਇਹ ਕੰਮ ਕਰਨ ਵਿਚ ਅਸਫਲ ਸਿੱਧ ਹੋਈ ਹੈ। 

ਚੰਡੀਗੜ੍ਹ ’ਚ ਹਵਾ ਪ੍ਰਦੂਸ਼ਣ ਵਧਿਆ

ਚੰਡੀਗੜ੍ਹ/ਬਿਊਰੋ ਨਿਊਜ਼ 

ਚੰਡੀਗੜ੍ਹ ਦੀ ਆਬੋ-ਹਵਾ ਵੀ ਇਨ੍ਹੀਂ ਦਿਨੀਂ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਇਥੋਂ ਦਾ ਏਅਰ ਕੁਆਲਿਟੀ ਇੰਡੈਕਸ 500 ਤੱਕ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਅੱਖਾਂ ਵਿਚ ਵੀ ਜਲਣ ਮਹਿਸੂਸ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਜਿਹੇ ਵਾਤਾਵਰਣ ਵਿਚ ਸਾਹ ਲੈਣਾ ਸਿਹਤ ਲਈ ਹਾਨੀਕਾਰਕ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕੋਲੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਥਿਤੀ ਆਮ ਨਹੀਂ ਹੋ ਜਾਂਦੀ, ਉਦੋਂ ਤੱਕ ਸਕੂਲਾਂ ਵਿਚ ਛੁੱਟੀਆਂ ਕਰਨ ’ਤੇ ਵਿਚਾਰ ਕੀਤਾ ਜਾਵੇ। ਇਸੇ ਦੌਰਾਨ ਹਵਾ ਪ੍ਰਦੂਸ਼ਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਜਿਸ ਵਿਚ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ। 

 

ਪੰਜਾਬ ਪੁਲਿਸ ਦੇ ਮੁਲਾਜ਼ਮ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਰਹਿਣਗੇ ਤਾਇਨਾਤ

ਅੰਮਿ੍ਰਤਸਰ/ਬਿਊਰੋ ਨਿਊਜ਼ 

ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਾਪਸ ਲੈ ਲਈ ਹੈ। ਧਿਆਨ ਰਹੇ ਕਿ  ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜ਼ੈਡ ਪਲੱਸ ਸਕਿਉਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸਦੇ ਚੱਲਦਿਆਂ ਗਿਆਨੀ ਹਰਪ੍ਰੀਤ ਸਿੰਘ ਦੀ ਇਹ ਸਕਿਉਰਿਟੀ ਵਾਪਸ ਲਈ ਗਈ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ।

 

 

 

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.