Thursday, 28 May 2026

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਦੀ ਚਿੰਤਾ ਕਰ ਰਹੇ ਹਨ, ਉੱਥੇ 'ਆਪ' ਸਰਕਾਰ ਪੰਜਾਬ ਨੂੰ ਬਚਾਉਣ ਲਈ ਫਿਕਰਮੰਦ ਹੈ ਅਤੇ ਸੂਬੇ ਵਿੱਚ ਫੁੱਟ ਪਾਊ ਸਿਆਸਤ ਨੂੰ ਸਫਲ ਨਹੀਂ ਹੋਣ ਦੇਵੇਗੀ।
'ਆਪ' ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਸਿਆਸਤ ਵਿੱਚ ਨਵੀਂ ਪ੍ਰਥਾ ਕਾਇਮ ਕੀਤੀ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਪੰਜ ਸਾਲਾਂ ਵਿੱਚ ਵੀ ਅਜਿਹਾ ਕਰਨ ਦੇ ਯੋਗ ਨਹੀਂ ਹਨ।" ਉਨ੍ਹਾਂ ਅੱਗੇ ਕਿਹਾ, “ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੇਰੇ ਨਾਲ, ਲੱਖਾਂ ਪੰਜਾਬੀਆਂ ਨੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੀ ਸਹੁੰ ਚੁੱਕੀ ਸੀ।”
*‘ਆਪ’ ਸਰਕਾਰ ਦੇ ਚਾਰ ਸਾਲ ਪੂਰੇ, ਹੁਣ ਪੰਜਾਬ ਨੂੰ ਨਵੀਆਂ ਬੁੰਲਦੀਆਂ ’ਤੇ ਲਿਜਾਣ ਦਾ ਟੀਚਾ*
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ, ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਅਤੇ ਸਿਰਤੋੜ ਯਤਨ ਕੀਤੇ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇਕ ਨਵੇਂ ਸਿਖਰ 'ਤੇ ਲਿਜਾਣ ਲਈ ਸਮਰਪਿਤ ਹੋਵੇਗਾ।”
*ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ*
ਸਿੱਖਿਆ ਖੇਤਰ ਵਿੱਚ ਬਦਲਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਹੁਣ ਪੜ੍ਹਾਈ ਵਿੱਚ ਦੇਸ਼ ਵਿੱਚੋਂ ਪਹਿਲੇ ਸਥਾਨ 'ਤੇ ਹਨ।” ਉਨ੍ਹਾਂ ਅੱਗੇ ਕਿਹਾ, “ਸਰਕਾਰੀ ਸਕੂਲ ਵਿੱਚ ਹੁਣ ਕੋਈ ਵੀ ਬੱਚਾ ਫਰਸ਼ 'ਤੇ ਨਹੀਂ ਬੈਠਦਾ ਕਿਉਂਕਿ ਇਕ ਲੱਖ ਤੋਂ ਵੱਧ ਡੈਸਕ ਦਿੱਤੇ ਗਏ ਹਨ ਤਾਂ ਜੋ ਹਰ ਵਿਦਿਆਰਥੀ ਸਨਮਾਨ ਨਾਲ ਪੜ੍ਹ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ 'ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਲਗਭਗ 1.5 ਲੱਖ ਕਾਲਜ ਵਿਦਿਆਰਥੀ ਕਾਰੋਬਾਰ ਅਤੇ ਹੁਨਰ ਸਿੱਖ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, "ਸਿਰਫ਼ ਸਾਲ 2026 ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਨੇ ਨੀਟ ਪਾਸ ਕੀਤੀ।"
*ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ*
ਸਿਹਤ ਖੇਤਰ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।” ‘ਫਰਿਸ਼ਤੇ’ ਸਕੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਹ ਸਕੀਮ ਸੜਕ 'ਤੇ ਲੰਘਣ ਵਾਲੇ ਹਰ ਰਾਹਗੀਰ ਨੂੰ ਮਦਦ ਲਈ ਪ੍ਰੇਰਦੀ ਹੈ ਅਤੇ ਮਦਦ ਕਰਨ ਲਈ 2,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ ਜਦੋਂ ਕਿ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਦੇ ਕਿਸੇ ਵੀ ਹਸਪਤਾਲ ਵਿੱਚ ਮੁਫ਼ਤ ਇਲਾਜ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਕੀਮ ਤਹਿਤ 1,700 ਤੋਂ ਵੱਧ ਜ਼ਖਮੀਆਂ ਨੂੰ ਮੁਫ਼ਤ ਇਲਾਜ ਮਿਲਿਆ ਹੈ।” ਉਨ੍ਹਾਂ ਅੱਗੇ ਕਿਹਾ, “ਸੀਐਮ ਦੀ ਯੋਗਸ਼ਾਲਾ ਦੀ ਪਹਿਲਕਦਮੀ ਪੰਜਾਬ ਭਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਲਗਭਗ ਦੋ ਲੱਖ ਲੋਕ ਹਰ ਰੋਜ਼ ਮੁਫ਼ਤ ਯੋਗਾ ਕਰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਸੂਬੇ ਦੇ ਅੰਦਰ ਡਾਕਟਰੀ ਦੀ ਪੜ੍ਹਾਈ ਕਰਨ ਦੇ ਹੋਰ ਮੌਕੇ ਮਿਲਣਗੇ।”
*ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ*
ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ ਨਿਵੇਸ਼ ਕਰ ਰਿਹਾ ਹੈ ਅਤੇ 1100 ਕਰੋੜ ਰੁਪਏ ਦੇ ਨਿਵੇਸ਼ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “6000 ਹੋਰ ਖੇਡ ਮੈਦਾਨਾਂ 'ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਸਾਰੇ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੇ ਮੈਦਾਨਾਂ ਸਮੇਤ ਮੁਫਤ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਹਰ ਨੌਜਵਾਨ ਨੂੰ ਖੇਡਣ ਦਾ ਮੌਕਾ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਤਗਮਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਦੋਂ ਕਿ ਮਹਿਲਾ ਕ੍ਰਿਕਟ ਵਿਸ਼ਵ ਕੱਪ-2025 ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।”
*ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ*
ਪੇਂਡੂ ਵਿਕਾਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ ਸਹਾਇਤਾ ਪ੍ਰਾਪਤ ਹੋਈ ਹੈ, ਜਿਸ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 30,000 ਪਰਿਵਾਰ ਵੀ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ 39,000 ਘਰ ਬਣਾਏ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਸਹਾਇਤਾ ਦਿੱਤੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਹ ਪੰਜਾਬ ਦੇ ਇਤਿਹਾਸ ਵਿੱਚ ਇਕ ਸਾਲ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸੜਕ ਨਵੀਨੀਕਰਨ ਯੋਜਨਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਸੜਕਾਂ ਪੰਜ ਸਾਲਾਂ ਦੀ ਰੱਖ-ਰਖਾਅ ਦੀ ਗਾਰੰਟੀ ਨਾਲ ਬਣਾਈਆਂ ਜਾ ਰਹੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਭਰ ਵਿੱਚ ਕੁੱਲ 13,414 ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਗਈ ਹੈ ਜਦੋਂ ਕਿ ਸੂਬੇ ਦੀਆਂ 36 ਮੰਡੀਆਂ ਵਿੱਚ ਸੋਲਰ ਪੈਨਲ ਲਾਉਣ ਅਤੇ 664 ਨੂੰ ਸ਼ੈੱਡਾਂ ਨਾਲ ਢਕ ਕੇ ਸੂਬਾ ਭਰ ਦੀਆਂ ਮੰਡੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਮਨਰੇਗਾ ਅਧੀਨ ਲਗਭਗ 9 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਹੈ ਜਿਸ ਨਾਲ 1100 ਕਰੋੜ ਰੁਪਏ ਮਜ਼ਦੂਰੀ 'ਤੇ ਖਰਚ ਹੋਏ ਹਨ ਅਤੇ 2.3 ਕਰੋੜ ਕੰਮਕਾਜੀ ਦਿਨ ਪੈਦਾ ਹੋਏ ਹਨ।”
*ਕਿਸਾਨਾਂ ਤੇ ਖੇਤੀਬਾੜੀ ਸੁਧਾਰਾਂ ਲਈ ਇਤਿਹਾਸਕ ਕਦਮ*
ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੰਬੇ ਸਮੇਂ ਤੋਂ ਬੰਦ ਪਏ ਕੁੱਲ 18,349 ਖਾਲਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕਿਸਾਨਾਂ ਨੂੰ ਗੰਨੇ ਲਈ ਪ੍ਰਤੀ ਕੁਇੰਟਲ 416 ਰੁਪਏ ਮਿਲ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਕੀਮਤ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਕੁੱਲ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਫਸਲਾਂ ਦੀ ਤੁਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ।”
*ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪਹਿਲਕਦਮੀਆਂ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਹਰ ਮਹੀਨੇ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਰ ਸਾਲ 14.5 ਕਰੋੜ ਤੋਂ ਵੱਧ ਮੁਫ਼ਤ ਬੱਸ ਸਫ਼ਰ ਦਾ ਲਾਭ ਉਠਾਇਆ ਜਾਂਦਾ ਹੈ।”
ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੈਨਸ਼ਨ ਸਕੀਮਾਂ ਵਿੱਚ ਕੁੱਲ 5.2 ਲੱਖ ਨਵੇਂ ਲਾਭਪਾਤਰੀ ਸ਼ਾਮਲ ਕੀਤੇ ਗਏ ਹਨ ਅਤੇ 35.7 ਲੱਖ ਲੋਕਾਂ ਨੂੰ 23,102 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “4,400 ਵਰਕਰਾਂ ਦੀ ਭਰਤੀ ਅਤੇ 6,100 ਹੋਰ ਭਰਤੀਆਂ ਜਾਰੀ ਹੋਣ ਨਾਲ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ।”
ਉਨ੍ਹਾਂ ਨੇ ਇਹ ਵੀ ਕਿਹਾ, “27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਂਦੇ ਹਨ ਅਤੇ ਹੁਣ ਤੱਕ 13.7 ਲੱਖ ਔਰਤਾਂ ਨੂੰ 7.4 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ।”
*ਬਿਜਲੀ ਖੇਤਰ ਦੇ ਸੁਧਾਰਾਂ ਨਾਲ ਘਰਾਂ ਨੂੰ ਰਾਹਤ ਮਿਲੀ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿਜਲੀ ਬਿੱਲ ਆਉਂਦੇ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ, ਜਿਸ ਨਾਲ ਘਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਪ੍ਰਤੀ ਯੂਨਿਟ 1.5 ਰੁਪਏ, ਵਪਾਰਕ ਖਪਤਕਾਰਾਂ ਲਈ 79 ਪੈਸੇ ਅਤੇ ਉਦਯੋਗਾਂ ਲਈ 74 ਪੈਸੇ ਦੀ ਕਟੌਤੀ ਕੀਤੀ ਗਈ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਜੀ.ਵੀ.ਕੇ. ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਜਿਸ ਨਾਲ ਬਿਜਲੀ ਉਤਪਾਦਨ ਦੀਆਂ ਲਾਗਤਾਂ ਘਟਾਉਣ ਵਿੱਚ ਮਦਦ ਮਿਲੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੀ.ਐਸ.ਪੀ.ਸੀ.ਐਲ., ਜੋ ਕਦੇ ਘਾਟੇ ਵਿੱਚ ਚੱਲ ਰਿਹਾ ਸੀ, ਹੁਣ ਲਗਾਤਾਰ ਤਿੰਨ ਸਾਲਾਂ ਤੋਂ ਮੁਨਾਫ਼ੇ ਵਿੱਚ ਹੈ ਅਤੇ ਭਾਰਤ ਸਰਕਾਰ ਤੋਂ ਸਭ ਤੋਂ ਵੱਧ ਏ+ ਰੇਟਿੰਗ ਪ੍ਰਾਪਤ ਕੀਤੀ ਹੈ।”
ਉਨ੍ਹਾਂ ਇਹ ਵੀ ਕਿਹਾ, “ਪਛਵਾੜਾ ਕੋਲਾ ਖਾਣ ਤੋਂ ਖਰੀਦੇ ਗਏ ਸਸਤੇ ਕੋਲੇ ਨੇ ਸਰਕਾਰੀ ਖਜ਼ਾਨੇ ਦੀ 1,000 ਕਰੋੜ ਰੁਪਏ ਦੀ ਬੱਚਤ ਕੀਤੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਰੌਸ਼ਨ ਪੰਜਾਬ ਪਹਿਲਕਦਮੀ ਤਹਿਤ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ 24×7 ਬਿਜਲੀ ਸਪਲਾਈ ਯਕੀਨੀ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।”
*ਰੋਜ਼ਗਾਰ ਕ੍ਰਾਂਤੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ*
ਰੋਜ਼ਗਾਰ ਉਤਪਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ਰੋਜ਼ਗਾਰ ਕ੍ਰਾਂਤੀ ਸ਼ੁਰੂ ਕੀਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਬਿਨਾਂ ਸਿਰਫ਼ ਯੋਗਤਾ ਦੇ ਆਧਾਰ 'ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਰਿਕਾਰਡ ਉਦਯੋਗਿਕ ਨਿਵੇਸ਼ ਨੇ ਲਗਭਗ ਰੋਜ਼ਗਾਰ ਦੇ 5.5 ਲੱਖ ਮੌਕੇ ਪੈਦਾ ਕੀਤੇ ਹਨ।”
*ਯੁੱਧ ਨਸ਼ਿਆ ਵਿਰੁੱਧ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ*
ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਫੈਸਲਾਕੁੰਨ ਅਤੇ ਸਖ਼ਤ ਕਾਰਵਾਈ ਕੀਤੀ ਗਈ ਹੈ।” ਉਨ੍ਹਾਂ ਕਿਹਾ, “ਕੁੱਲ 68,389 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 92,264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “5,480 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ ਜੋ ਕਿ ਦੇਸ਼ ਭਰ ਵਿੱਚ ਜ਼ਬਤ ਕੀਤੀ ਗਈ ਸਭ ਤੋਂ ਵੱਡੀ ਖੇਪ ਹੈ।” ਉਨ੍ਹਾਂ ਕਿਹਾ, “ਨਸ਼ਾ ਤਸਕਰਾਂ ਨਾਲ ਸਬੰਧਤ 760 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਜਦੋਂ ਕਿ 64 ਹਵਾਲਾ ਅਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “ਸੂਬੇ ਭਰ ਵਿੱਚ 1.5 ਲੱਖ ਤੋਂ ਵੱਧ ਮੈਂਬਰਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਨਸ਼ਿਆਂ ਵਿਰੁੱਧ ਵਿੱਚ ਸਰਕਾਰ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਦੀਆਂ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਕਮੇਟੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ 600 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਪਿੰਡ ਦੇ ਪਹਿਰੇਦਾਰ ਪਿੰਡਾਂ ਅਤੇ ਵਾਰਡਾਂ ਵਿੱਚ ਤਾਇਨਾਤ ਕੀਤੇ ਗਏ ਹਨ ਤਾਂ ਜੋ ਭਾਈਚਾਰਿਆਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਰੱਖਿਆ ਜਾ ਸਕੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚਾਰ ਸਾਲਾਂ ਦੌਰਾਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਬੈਡਾਂ ਦੀ ਗਿਣਤੀ 1,455 ਤੋਂ ਵਧਾ ਕੇ 5,255 ਕਰ ਦਿੱਤੀ ਗਈ ਹੈ ਜੋ ਕਿ 360 ਫੀਸਦ ਵਾਧੇ ਨੂੰ ਦਰਸਾਉਂਦੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ।”
*ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਗੈਂਗਸਟਰਾਂ 'ਤੇ ਨਕੇਲ ਕਸਣ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ
ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਗੈਂਗਸਟਰਾਂ 'ਤੇ ਵਾਰ’ ਅਤੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੰਗਠਿਤ ਗੈਂਗ ਪੰਜਾਬ ਵਿੱਚ ਪੈਰ ਨਾ ਪਸਾਰ ਸਕਣ।” ਉਨ੍ਹਾਂ ਅੱਗੇ ਕਿਹਾ, “ਹੁਣ ਤੱਕ 12,000 ਪੁਲਿਸ ਮੁਲਾਜ਼ਮਾਂ ਵਾਲੀਆਂ ਟੀਮਾਂ ਵੱਲੋਂ 44,424 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਨਾਲ 14,722 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ 711 ਭਗੌੜੇ ਅਪਰਾਧੀ ਵੀ ਸ਼ਾਮਲ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਾਰਵਾਈ ਤਹਿਤ 76 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਅਤੇ 486 ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ, ਵਿਸਫੋਟਕਾਂ ਅਤੇ ਗ੍ਰਨੇਡਾਂ ਸਮੇਤ ਕਾਬੂ ਕਰਕੇ ਅੱਤਵਾਦੀ ਨੈੱਟਵਰਕਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਮੁਤਾਬਕ ਪੰਜਾਬ ਦੀ ਅਪਰਾਧ ਦਰ ਘੱਟ ਕੇ ਪ੍ਰਤੀ ਲੱਖ ਵਿਅਕਤੀ ਪਿੱਛੇ 227 ਅਪਰਾਧ ਹੋ ਗਈ ਹੈ ਜੋ ਕਿ 448 ਦੀ ਕੌਮੀ ਔਸਤ ਦਾ ਲਗਭਗ ਅੱਧਾ ਹੈ ਅਤੇ ਹਰਿਆਣਾ ਦੀ 740 ਦੀ ਅਪਰਾਧ ਦਰ ਨਾਲੋਂ ਤਿੰਨ ਗੁਣਾ ਘੱਟ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਹੱਦ ਪਾਰ ਦੇ ਡਰੋਨ ਖਤਰਿਆਂ ਨਾਲ ਨਜਿੱਠਣ ਲਈ 9 ਉੱਨਤ ਐਂਟੀ-ਡਰੋਨ ਸਿਸਟਮ ਖਰੀਦੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਕੁੱਲ 12,197 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ ਜਿਨ੍ਹਾਂ ਵਿੱਚ 1,062 ਸਬ ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10,285 ਕਾਂਸਟੇਬਲ ਸ਼ਾਮਲ ਹਨ।”
ਉਨ੍ਹਾਂ ਅੱਗੇ ਕਿਹਾ, “ਪੁਲਿਸ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ, ਸਾਈਬਰ ਸਮਰੱਥਾਵਾਂ, ਖੁਫੀਆ ਜਾਣਕਾਰੀ  ਦੀ ਮਜ਼ਬੂਤੀ, ਸਰਹੱਦੀ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਭਲਾਈ ਵਿੱਚ 1,156 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਗਿਆ ਹੈ।”
*ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਪੰਜਾਬ ਦੀ ਆਰਥਿਕਤਾ ਵਿੱਚ ਸੁਧਾਰ*
ਪੰਜਾਬ ਦੀ ਆਰਥਿਕਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੌਜੂਦਾ ਸਰਕਾਰ ਦੇ ਪੰਜ ਸਾਲਾਂ ਵਿੱਚ ਆਬਕਾਰੀ ਨੀਤੀ ਤੋਂ ਪੰਜਾਬ ਨੂੰ 53,122 ਕਰੋੜ ਰੁਪਏ ਦੀ ਕਮਾਈ ਹੋਣ ਦੀ ਸੰਭਾਵਨਾ ਹੈ ਜੋ ਕਿ ਪਿਛਲੀ ਸਰਕਾਰ ਦੇ ਮਾਲੀਏ ਨਾਲੋਂ ਲਗਭਗ ਦੁੱਗਣਾ ਹੈ।”
ਉਨ੍ਹਾਂ ਅੱਗੇ ਕਿਹਾ, “ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ 30,367 ਕਰੋੜ ਰੁਪਏ ਦੀ ਕਮਾਈ ਹੋਈ ਹੈ ਜੋ ਕਿ ਪਿਛਲੀ ਸਰਕਾਰ ਨਾਲੋਂ ਲਗਭਗ 2.5 ਗੁਣਾ ਵੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੀ.ਐਸ.ਟੀ. ਵਸੂਲੀ ਵਿੱਚ ਵੀ ਭਾਰੀ ਵਾਧਾ ਹੋਇਆ ਹੈ ਕਿਉਂਕਿ ਸਿਰਫ 46 ਮਹੀਨਿਆਂ ਵਿੱਚ 83,739 ਕਰੋੜ ਰੁਪਏ ਜੀ.ਐਸ.ਟੀ. ਵਸੂਲਿਆ ਗਿਆ ਹੈ ਜੋ ਕਿ ਪਿਛਲੀ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਵਸੂਲੇ 61,286 ਕਰੋੜ ਰੁਪਏ ਤੋਂ ਵੱਧ ਹੈ।”
ਉਨ੍ਹਾਂ ਅੱਗੇ ਕਿਹਾ, “ਮਜ਼ਬੂਤ ਵਿੱਤੀ ਪ੍ਰਬੰਧਨ ਨੇ ਪੰਜਾਬ ਦੇ ਕਰਜ਼ੇ-ਜੀਐਸਡੀਪੀ ਅਨੁਪਾਤ ਨੂੰ 2022 ਵਿੱਚ 48.25 ਫੀਸਦ ਤੋਂ ਘਟਾ ਕੇ 2026 ਵਿੱਚ 44.47 ਫੀਸਦ ਕਰ ਦਿੱਤਾ ਹੈ।”
*ਰਿਕਾਰਡ ਨਿਵੇਸ਼ ਅਤੇ ਉਦਯੋਗਿਕ ਵਿਕਾਸ*
ਉਦਯੋਗਿਕ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਹਾਲੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਵਿਸ਼ਵ ਭਰ ਦੇ ਨਿਵੇਸ਼ਕ ਸ਼ਾਮਲ ਹੋਏ ਅਤੇ ਪੰਜਾਬ ਨੇ ਚਾਰ ਸਾਲਾਂ ਵਿੱਚ 1.55 ਲੱਖ ਕਰੋੜ ਰੁਪਏ ਦਾ ਰਿਕਾਰਡ ਨਿਵੇਸ਼ ਆਇਆ ਹੈ।”
ਉਨ੍ਹਾਂ ਅੱਗੇ ਕਿਹਾ, “ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਨਾਲ ਰਣਨੀਤਕ ਸਾਂਝੇਦਾਰੀ ਨਾਲ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਤ ਹੋ ਰਹੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਰਾਈਟ ਟੂ ਬਿਜ਼ਨਸ ਐਕਟ ਤਹਿਤ ਐਮ.ਐਮ.ਐਮ.ਈਜ਼ ਨੂੰ ਹੁਣ ਨਵੀਆਂ ਫੈਕਟਰੀਆਂ ਸਥਾਪਤ ਕਰਨ ਲਈ ਪ੍ਰਵਾਨਗੀਆਂ ਸਵੈ-ਘੋਸ਼ਣਾ ਦੇ ਆਧਾਰ 'ਤੇ 5 ਤੋਂ 18 ਦਿਨਾਂ ਦੇ ਅੰਦਰ ਦਿੱਤੀਆਂ ਜਾ ਰਹੀਆਂ ਹਨ ਜੋ ਉਦਯੋਗਾਂ ਨੂੰ ਜਲਦ ਨਿਰਮਾਣ ਸ਼ੁਰੂ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ।”
ਉਨ੍ਹਾਂ ਅੱਗੇ ਕਿਹਾ, “ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ 50 ਤੋਂ ਵੱਧ ਰੈਗੂਲੇਟਰੀ ਪ੍ਰਵਾਨਗੀਆਂ ਅਤੇ 200 ਸੇਵਾ ਬੇਨਤੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ 45 ਦਿਨਾਂ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਡੀਮਡ (ਆਪਣੇ ਆਪ) ਪ੍ਰਵਾਨਗੀ ਜਾਰੀ ਹੋ ਜਾਂਦੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਉਦਯੋਗਪਤੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਿਆਰ ਕੀਤੀ ਗਈ ਹੈ ਜੋ ਬਿਹਤਰ ਰਿਆਇਤਾਂ ਦੀ ਪੇਸ਼ਕਸ਼ ਕਰਦੀ ਹੈ।”
*ਡਿਜੀਟਲ ਗਵਰਨੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਸਿੱਧੇ ਤੌਰ 'ਤੇ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਜਾਇਦਾਦ ਦੀਆਂ ਰਜਿਸਟ੍ਰੇਸ਼ਨਾਂ ਪੂਰੀ ਤਰ੍ਹਾਂ ਡਿਜੀਟਲ ਕਰ ਦਿੱਤੀ ਗਈ ਹੈ ਅਤੇ ਆਸਾਨ ਰਜਿਸਟਰੀ ਪ੍ਰਣਾਲੀ ਰਾਹੀਂ 48 ਘੰਟਿਆਂ ਦੇ ਅੰਦਰ ਮੁਕੰਮਲ ਕੀਤੀਆਂ ਜਾਂਦੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਤਹਿਤ 1076 ਹੈਲਪਲਾਈਨ ਰਾਹੀਂ ਹੁਣ ਲੋਕਾਂ ਨੂੰ ਉਨ੍ਹਾਂ ਦੀ ਬਰੂਹਾਂ 'ਤੇ ਕੁੱਲ 406 ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”
ਉਨ੍ਹਾਂ ਅੱਗੇ ਕਿਹਾ, “ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸੇਵਾਵਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਬਣਾਇਆ ਗਿਆ ਹੈ ਜਿਸ ਨਾਲ ਆਰਟੀਓ ਦਫ਼ਤਰਾਂ ਵਿੱਚ ਜਾਏ ਬਗੈਰ ਸਾਲਾਨਾ 30 ਲੱਖ ਤੋਂ ਵੱਧ ਲੈਣ-ਦੇਣ ਸੰਭਵ ਹੋ ਸਕੇਗਾ।”
*ਇਤਿਹਾਸਕ ਨਹਿਰੀ ਸਿੰਚਾਈ ਕ੍ਰਾਂਤੀ*
ਸਿੰਚਾਈ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੇ ਚਾਰ ਸਾਲਾਂ ਦੌਰਾਨ ਨਹਿਰੀ ਸਿੰਚਾਈ ਵਿੱਚ 6,700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।"

ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਰਾਹੀਂ ਸਿੰਜਾਈ ਕੀਤੀ ਜਾਣ ਵਾਲੀ ਖੇਤੀਬਾੜੀ ਜ਼ਮੀਨ ਸਾਲ 2022 ਵਿੱਚ 26 ਫੀਸਦ ਤੋਂ ਵਧ ਕੇ 2026 ਵਿੱਚ 78 ਫੀਸਦ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40 ਤੋਂ 50 ਸਾਲਾਂ ਵਿੱਚ ਪਹਿਲੀ ਵਾਰ 1,365 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ ਜਦੋਂ ਕਿ 15,539 ਕਿਲੋਮੀਟਰ ਤੋਂ ਵੱਧ ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਜਲ ਮਾਰਗਾਂ ਨੂੰ ਬਹਾਲ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “239 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਪ੍ਰਣਾਲੀ ਦੇ ਪੁਨਰ ਵਿਕਾਸ ਨਾਲ 1.25 ਲੱਖ ਏਕੜ ਰਕਬੇ ਵਾਲੇ 433 ਪਿੰਡਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਿਆ ਹੈ ਜਦੋਂ ਕਿ 288 ਕਰੋੜ ਰੁਪਏ ਦੀ ਲਾਗਤ ਵਾਲੇ ਮਹੋਰਾਣਾ ਡਿਸਟ੍ਰੀਬਿਊਟਰੀ ਰੀਮਾਡਲਿੰਗ ਅਤੇ ਮਾਲੇਰਕੋਟਲਾ ਮਾਈਨਰ ਪ੍ਰੋਜੈਕਟ ਨਾਲ 55 ਪਿੰਡਾਂ ਦੇ 44,000 ਏਕੜ ਰਕਬੇ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ।”
*ਧਾਰਮਿਕ ਸੈਰ-ਸਪਾਟਾ ਅਤੇ ਵਿਰਾਸਤੀ ਪਹਿਲਕਦਮੀਆਂ*
ਧਾਰਮਿਕ ਸੈਰ-ਸਪਾਟੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 9,300 ਤੋਂ ਵੱਧ ਬਜ਼ੁਰਗ ਹਰ ਹਫ਼ਤੇ ਪਵਿੱਤਰ ਨਗਰੀ ਅੰਮ੍ਰਿਤਸਰ ਜਾਂ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਕਰਦੇ ਹਨ।”
ਉਨ੍ਹਾਂ ਅੱਗੇ ਕਿਹਾ, “ਤੀਰਥ ਯਾਤਰਾ ਦੌਰਾਨ ਸੰਗਤ ਨੂੰ ਮੁਫ਼ਤ ਏਸੀ ਬੱਸਾਂ, ਏਅਰ ਕੰਡੀਸ਼ਨਡ ਰਿਹਾਇਸ਼ ਅਤੇ ਮੁਫ਼ਤ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਲਈ ਵਿਸ਼ੇਸ਼ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ।”
ਉਨ੍ਹਾਂ ਅੱਗੇ ਕਿਹਾ, “ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵਿਸ਼ਾਲ ਸਮਾਗਮ ਕਰਵਾਏ ਗਏ ਹਨ ਜਦੋਂ ਕਿ ਖੁਰਾਲਗੜ੍ਹ ਅਤੇ ਹੋਰ ਇਤਿਹਾਸਕ ਸਥਾਨਾਂ 'ਤੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨ ਮਨਾਏ ਜਾ ਰਹੇ ਹਨ।”
*ਸੜਕ ਸੁਰਖਿਆ ਫੋਰਸ ਅਤੇ ਲੋਕ ਭਲਾਈ ਪਹਿਲਕਦਮੀਆਂ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਵਿੱਚ ਭਾਰਤ ਦੀ ਪਹਿਲੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ ਜਿਸ ਕਾਰਨ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50.12 ਫੀਸਦ ਦੀ ਕਮੀ ਆਈ ਹੈ। ਸੜਕ ਹਾਦਸਿਆਂ ਦੌਰਾਨ ਜਖ਼ਮੀ ਹੋਣ ਵਾਲੇ 47,000 ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦਿੱਤੀ ਗਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਰ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਪੰਜਾਬੀਆਂ ਨੂੰ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”
*ਸ਼ਹੀਦਾਂ ਦਾ ਸਨਮਾਨ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ, "ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ।"
*ਵਿਰੋਧੀ ਧਿਰ ਅਤੇ ਕੇਂਦਰ-ਰਾਜ ਮੁੱਦਿਆਂ ਬਾਰੇ ਜਵਾਬ
ਵਿੱਤੀ ਸਥਿਤੀ ਦੀ ਆਲੋਚਨਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਲੋਕਾਂ ਨੇ ਫੰਡਾਂ ਦੇ ਪ੍ਰਬੰਧਨ ਬਾਰੇ ਸ਼ੱਕ ਪ੍ਰਗਟਾਇਆ ਸੀ ਪਰ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਰਾਹੀਂ ਮੁਕੰਮਲ ਵਿਕਾਸ ਨੂੰ ਯਕੀਨੀ ਬਣਾਇਆ ਹੈ।”
ਉਨ੍ਹਾਂ ਅੱਗੇ ਕਿਹਾ, “ਸੰਗਰੂਰ ਵਿਖੇ ਮੈਡੀਕਲ ਕਾਲਜ ਹੁਣ ਤੱਕ ਕਾਰਜਸ਼ੀਲ ਹੋ ਜਾਣਾ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਰੁਕਾਵਟਾਂ ਪੈਦਾ ਕੀਤੀਆਂ ਜੋ ਸੂਬੇ ਦੇ ਹਿੱਤਾਂ ਦੇ ਵਿਰੁੱਧ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਸਰਕਾਰਾਂ ਕਦੇ ਵੀ ਵਾਅਦੇ ਪੂਰੇ ਕਰਨ ਵੱਲ ਧਿਆਨ ਨਹੀਂ ਦਿੰਦੀਆਂ ਅਤੇ ਵਾਰ-ਵਾਰ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਬਰਬਾਦ ਕਰ ਦਿੱਤਾ ਹੈ। ਲੋਕਾਂ ਦੇ ਖਾਤਿਆਂ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਅਤੇ 2 ਕਰੋੜ ਨੌਕਰੀਆਂ ਦੇਣ ਵਰਗੇ ਵਾਅਦੇ ਜ਼ੁਮਲਾ ਸਾਬਤ ਹੋਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਪੁੰਗਰਨਗੇ ਅਤੇ ਸੂਬੇ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਨਹੀਂ ਹੈ ਕਿਉਂਕਿ ਇੱਕ ਇੰਜਣ ਨਾਲ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਵੱਲੋਂ ਐਨ.ਐਚ.ਐਮ., ਆਰ.ਡੀ.ਐਫ. ਅਤੇ ਹੋਰ ਯੋਜਨਾਵਾਂ ਨਾਲ ਸਬੰਧਤ ਪੰਜਾਬ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ ਜੋ ਕਿ ਘੋਰ ਬੇਇਨਸਾਫ਼ੀ ਹੈ ਅਤੇ ਸੰਘੀ ਢਾਂਚੇ ਨੂੰ ਢਾਹ ਲਗਾਉਣ ਵਾਲਾ ਵਤੀਰਾ ਹੈ।”
ਉਨ੍ਹਾਂ ਅੱਗੇ ਕਿਹਾ, “ਅਕਾਲੀ ਆਗੂ ਜਿਨ੍ਹਾਂ ਦੀ ਪਾਰਟੀ ਵਿੱਚ ਲੀਡਰਸ਼ਿਪ ਵੀ ਨਹੀਂ ਹੈ, ਹੁਣ ਚੋਣ ਟਿਕਟਾਂ ਵੰਡਣ ਲਈ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਹੇ ਹਨ ਅਤੇ ਆਪਣੇ ਸ਼ਾਸਨ ਦੌਰਾਨ ਪ੍ਰਫੁੱਲਤ ਹੋਏ ਗੈਂਗਸਟਰ ਸੱਭਿਆਚਾਰ ਬਾਰੇ ਅਣਜਾਣ ਬਣਨ ਦਾ ਦਿਖਾਵਾ ਕਰ ਰਹੇ ਹਨ।”
ਉਨ੍ਹਾਂ ਅੱਗੇ ਕਿਹਾ, “ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ, ਉਹ ਹੁਣ ਪੰਜਾਬ ਬਚਾਓ ਦੇ ਨਾਅਰੇ ਲਾ ਰਹੇ ਹਨ ਪਰ ਲੋਕ ਉਨ੍ਹਾਂ ਦੀਆਂ ਸੌੜੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸੀ ਆਗੂਆਂ ਨੇ ਵੀ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਸੀ।”
*ਭਵਿੱਖੀ ਐਲਾਨ ਅਤੇ ਵੱਡੇ ਪ੍ਰੋਜੈਕਟ*
ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਵਿੱਚ ਲੰਬੇ ਸਮੇਂ ਬਾਅਦ ਸੰਭਾਵੀ ਤੌਰ 'ਤੇ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ। ਜਲੰਧਰ ਦੇ ਬਲਟਨ ਪਾਰਕ ਵਿਖੇ ਅਤਿ-ਆਧੁਨਿਕ ਸਟੇਡੀਅਮ ਤਿਆਰ ਹੋ ਜਾਵੇਗਾ ਜਦੋਂ ਕਿ ਮੋਹਾਲੀ ਸਟੇਡੀਅਮ ਨੂੰ ਵੀ ਟੂਰਨਾਮੈਂਟ ਲਈ ਵਰਤਿਆ ਜਾਵੇਗਾ।"
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਜਲਦ ਹੀ ਵਿਸ਼ਵ ਪੱਧਰੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ ਜੋ ਖੇਡਾਂ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਕੋਲ ਵਿਕਾਸ ਯੋਜਨਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਜੰਗ ਸਿਆਸੀ ਪਾਰਟੀਆਂ ਨਾਲ ਨਹੀਂ ਸਗੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਗਰੀਬੀ ਨਾਲ ਹੈ।”
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਟਾਟਾ ਸਟੀਲ 20 ਮਾਰਚ ਨੂੰ ਪੰਜਾਬ ਵਿੱਚ ਆਪਣਾ ਕੰਮ ਸ਼ੁਰੂ ਕਰੇਗੀ ਜੋ ਕਿ ਜਮਸ਼ੇਦਪੁਰ ਤੋਂ ਬਾਹਰ ਕੰਪਨੀ ਦਾ ਸਭ ਤੋਂ ਵੱਡਾ ਨਿਵੇਸ਼ ਹੋਵੇਗਾ।”
ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਬਰਨ ਵਸੂਲੀ ਵਰਗੇ ਅਪਰਾਧਾਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖੇਗੀ।”

ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਜਲਾਸ ਦੇ ਅੱਜ ਆਖਰੀ ਦਿਨ ਪੰਜਾਬ ਸਰਕਾਰ ਵਲੋਂ ਬਹੁਜਨ ਸਮਾਜ ਪਾਰਟੀ ਦੇ ਬਾਨੀ ਮਰਹੂਮ ਬਾਬੂ ਕਾਂਸ਼ੀ ਰਾਮ ਨੂੰ ਦੇਸ਼ ਦੇ ਸਰਵਉਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਲਈ ਮਤਾ ਵੀ ਪਾਸ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿਚ ਇਹ ਪਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਇਸ ਮਹਾਨ ਰਹਿਬਰ ਨੂੰ ‘ਭਾਰਤ ਰਤਨ’ ਦਿੱਤਾ ਜਾਵੇ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਆਖਰੀ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ ਹੈ। ਅੱਜ ਸਦਨ ਵਿਚ ਮਾਹੌਲ ਇੰਨਾ ਗਰਮਾ ਗਿਆ ਕਿ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਗੈਸ ਦੀ ਕਿੱਲਤ ਨੂੰ ਲੈ ਕੇ ਸਦਨ ਦੇ ਅੰਦਰ ਹੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਵਾਰ-ਵਾਰ ਸ਼ਾਂਤ ਹੋਣ ਅਤੇ ਆਪੋ-ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕੀਤੀ, ਪਰ ਵਿਧਾਇਕਾਂ ਦਾ ਜੋਸ਼ ਠੰਡਾ ਨਹੀਂ ਹੋਇਆ। ਵਿਧਾਇਕਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ ਰੱਖਣ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਕਾਰਨ ਸਪੀਕਰ ਨੂੰ ਸਦਨ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਇਸੇ ਦੌਰਾਨ ਬੇਅਦਬੀ ਮਾਮਲਿਆਂ ਵਿਚ ਸਖਤ ਸਜ਼ਾਵਾਂ ਵਾਲੇ ਕਾਨੂੰਨ ਨੂੰ ਲੈ ਕੇ ਵੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।  

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਮੰਡੀ ਗੋਬਿੰਦਗੜ੍ਹ, 16 ਮਾਰਚ: ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026 ਦੌਰਾਨ ਨਵੀਨਤਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਜਦੋਂ ਦੇਸ਼ ਭਗਤ ਯੂਨੀਵਰਸਿਟੀ ਨੇ ਇਕ ਪ੍ਰਦਰਸ਼ਕ ਵਜੋਂ ਭਾਗ ਲੈਂਦਿਆਂ ਆਪਣੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਵੱਖ-ਵੱਖ ਅਕਾਦਮਿਕ ਅਤੇ ਰਿਸਰਚ ਪ੍ਰੋਜੈਕਟਾਂ ਨੂੰ ਪੇਸ਼ ਕੀਤਾ।

ਯੂਨੀਵਰਸਿਟੀ ਦੇ ਡੈਲੀਗੇਸ਼ਨ ਦੀ ਅਗਵਾਈ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਨਵੀਨਤਾ, ਰਿਸਰਚ ਅਤੇ ਸਕਾਲਰਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ।

ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (CSE) ਵਿਭਾਗ ਨੇ ਕਈ ਉੱਨਤ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਪ੍ਰੋਜੈਕਟ ਪੇਸ਼ ਕੀਤੇ, ਜਿਨ੍ਹਾਂ ਵਿੱਚ ਸਮਾਰਟ ਹੋਮ ਆਟੋਮੇਸ਼ਨ ਸਿਸਟਮ, ਇੰਟਰਨੈੱਟ ਆਫ ਥਿੰਗਜ਼ (IoT) ਹੱਲ ਅਤੇ ਨਵੀਂ ਰੋਬੋਟਿਕਸ ਧਾਰਣਾਵਾਂ ਸ਼ਾਮਲ ਸਨ। ਇਹ ਪ੍ਰੋਜੈਕਟ ਡਿਪਟੀ ਡਾਇਰੈਕਟਰ CSE ਡਾ. ਖੁਸ਼ਬੂ  ਬਾਂਸਲ ਦੀ ਰਹਿਨੁਮਾਈ ਹੇਠ ਪੇਸ਼ ਕੀਤੇ ਗਏ ਅਤੇ ਤਕਨੀਕੀ ਸਹਿ-ਸੰਯੋਜਨ ਇੰਜ. ਅਭਿਸ਼ੇਕ ਮਹਿਤਾ, ਅਸਿਸਟੈਂਟ ਪ੍ਰੋਫੈਸਰ (ਆਰਟੀਫਿਸ਼ਲ ਇੰਟੈਲੀਜੈਂਸ ਅਤੇ ਰੋਬੋਟਿਕਸ) ਵੱਲੋਂ ਕੀਤਾ ਗਿਆ।

ਵਿਦਿਆਰਥੀਆਂ ਨੇ ਸਮਿਟ ਦੌਰਾਨ ਦੌਰਿਆਂ, ਨਿਵੇਸ਼ਕਾਂ ਅਤੇ ਉਦਯੋਗ ਮਾਹਿਰਾਂ ਨੂੰ ਆਪਣੇ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕਰਕੇ ਉਹਨਾਂ ਦੇ ਅਸਲ ਜੀਵਨ ਵਿੱਚ ਉਪਯੋਗ ਬਾਰੇ ਜਾਣਕਾਰੀ ਦਿੱਤੀ। ਇਸ ਨਾਲ ਯੂਨੀਵਰਸਿਟੀ ਵੱਲੋਂ ਹੈਂਡਸ-ਆਨ ਲਰਨਿੰਗ, ਰਿਸਰਚ ਐਕਸਪੋਜ਼ਰ ਅਤੇ ਇੰਡਸਟਰੀ-ਓਰੀਐਂਟਡ ਸਿੱਖਿਆ ‘ਤੇ ਦਿੱਤੇ ਜਾ ਰਹੇ ਜ਼ੋਰ ਨੂੰ ਵੀ ਉਭਾਰਿਆ ਗਿਆ।

ਟੈਕਨੋਲੋਜੀਕਲ ਨਵੀਨਤਾਵਾਂ ਦੇ ਨਾਲ-ਨਾਲ ਯੂਨੀਵਰਸਿਟੀ ਨੇ ਦੇਸ਼ ਭਗਤ ਆਯੁਰਵੇਦ ਫਾਰਮੇਸੀ ਦੇ ਸਿਹਤ ਉਤਪਾਦ ਵੀ ਪ੍ਰਦਰਸ਼ਿਤ ਕੀਤੇ, ਜੋ ਡਾ. ਕੰਜਨ ਦੀ ਰਹਿਨੁਮਾਈ ਹੇਠ ਪੇਸ਼ ਕੀਤੇ ਗਏ। ਇਹ ਸੰਸਥਾ ਵੱਲੋਂ ਪਰੰਪਰਾਗਤ ਸਿਹਤ ਸੇਵਾ ਅਤੇ ਹਰਬਲ ਦਵਾਈ ਵਿੱਚ ਕੀਤੇ ਯੋਗਦਾਨ ਨੂੰ ਦਰਸਾਉਂਦਾ ਹੈ।

ਯੂਨੀਵਰਸਿਟੀ ਨੇ ਡਾ. ਅਜੈ ਗੁਪਤਾ ਦੀ ਰਹਿਨੁਮਾਈ ਹੇਠ ਆਪਣੀਆਂ ਐਗ੍ਰੀਟੈਕ ਕਨਸਲਟੈਂਸੀ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ, ਜਿਸਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਤਕਨੀਕੀ ਹੱਲ ਅਤੇ ਸਲਾਹਕਾਰ ਸਹਾਇਤਾ ਪ੍ਰਦਾਨ ਕਰਨਾ ਹੈ।

ਇੰਡਸਟਰੀ ਨਾਲ ਸੰਪਰਕ ਵਧਾਉਣ ਲਈ ਯੂਨੀਵਰਸਿਟੀ ਨੇ ਬੱਸ ਦੀ ਵਿਵਸਥਾ ਕੀਤੀ, ਜਿਸ ਰਾਹੀਂ ਕਈ ਵਿਦਿਆਰਥੀਆਂ ਨੂੰ ਸਮਿਟ ਦਾ ਦੌਰਾ ਕਰਨ ਅਤੇ ਉਦਯੋਗਪਤੀਆਂ, ਨਵੀਨਕਾਰਾਂ ਅਤੇ ਨੀਤੀ-ਨਿਰਧਾਰਕਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਦੌਰੇ ਨਾਲ ਵਿਦਿਆਰਥੀਆਂ ਨੂੰ ਉਭਰਦੀਆਂ ਤਕਨੀਕਾਂ, ਸਟਾਰਟਅਪ ਇਕੋਸਿਸਟਮ ਅਤੇ ਨਿਵੇਸ਼ ਦੇ ਮੌਕਿਆਂ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਹੋਈ।

ਟੀਮ ਨੂੰ ਵਧਾਈ ਦਿੰਦਿਆਂ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਉਹਨਾਂ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026 ਵਿੱਚ ਯੂਨੀਵਰਸਿਟੀ ਦੇ ਸਟਾਲ ‘ਤੇ ਆਏ ਦੌਰਿਆਂ ਨੂੰ ਮਾਰਗਦਰਸ਼ਨ ਦਿੱਤਾ ਅਤੇ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ।

ਦੇਸ਼ ਭਗਤ ਯੂਨੀਵਰਸਿਟੀ ਦੀ ਇਸ ਭਾਗੀਦਾਰੀ ਨੇ ਨਵੀਨਤਾ, ਰਿਸਰਚ ਸ਼੍ਰੇਸ਼ਠਤਾ ਅਤੇ ਇੰਡਸਟਰੀ ਤੇ ਸਮਾਜ ਨਾਲ ਸਹਿਯੋਗ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਉਭਾਰਿਆ। ਇਹ ਟੈਕਨੋਲੋਜੀ, ਹੈਲਥਕੇਅਰ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਗਿਆਨ ਸਾਂਝਾ ਕਰਨ ਅਤੇ ਭਵਿੱਖ ਦੇ ਮੌਕਿਆਂ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਇਆ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ।

ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸੀ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੁਨੀਆਂ ਲਈ ਨਿਆਂ ਦੇ ਸੋਮੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਹ ਸਿੱਖ ਵਿਰਾਸਤ ਪ੍ਰਤੀ ਇੱਕ ਨਿਮਰ ਸ਼ਰਧਾਂਜਲੀ ਹੈ।"

ਤਬਦੀਲੀ ਲਿਆਉਣ ਸਬੰਧੀ ਬਿੱਲ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤਕ ਅਧਿਐਨਾਂ 'ਤੇ ਕੇਂਦ੍ਰਿਤ ਇੱਕ ਵਿਸ਼ੇਸ਼ ਅਕਾਦਮਿਕ ਢਾਂਚੇ ਦੀ ਰੂਪਰੇਖਾ ਪੇਸ਼ ਕੀਤੀ ਜੋ ਮੌਜੂਦਾ ਸਮੇਂ ਉੱਤਰੀ ਭਾਰਤ ਦੀ ਕਿਸੇ ਵੀ ਪ੍ਰਮੁੱਖ ਸੰਸਥਾ ਵਿੱਚ ਮੌਜੂਦ ਨਹੀਂ ਹਨ। ਇਨ੍ਹਾਂ ਵਿੱਚ ਰੱਖਿਆ ਤਕਨਾਲੋਜੀ ਵਿੱਚ ਬੀ.ਐਸਸੀ, ਰਣਨੀਤਕ ਅਤੇ ਰੱਖਿਆ ਅਧਿਐਨ ‘ਚ ਐਮ.ਐਸਸੀ, ਰੱਖਿਆ, ਇਲੈਕਟ੍ਰਾਨਿਕਸ ਅਤੇ ਰਾਡਾਰ ਪ੍ਰਣਾਲੀਆਂ ਵਿੱਚ ਐਮ.ਟੈਕ, ਮਿਲਟਰੀ ਰੋਬੋਟਿਕਸ ਅਤੇ ਪਰਮਾਣੂ ਸਿਸਟਮ ਵਿੱਚ ਐਮ.ਟੈਕ, ਏਆਈ ਵਿੱਚ ਬੀ.ਟੈਕ, ਏਆਈ ਵਿੱਚ ਐਮ.ਟੈਕ, ਡੇਟਾ ਸਾਇੰਸਜ਼ ਵਿੱਚ ਐਮ.ਐਸਸੀ, ਡਰੋਨ ਇੰਜੀਨੀਅਰਿੰਗ ਅਤੇ ਯੂਏਵੀ ਤਕਨਾਲੋਜੀ, ਐਟੋਮਿਕ ਸੀਰੀਅਲ ਸਿਸਟਮ ਵਿੱਚ ਬੀ.ਟੈਕ, ਸਾਈਬਰ ਸੁਰੱਖਿਆ ਵਿੱਚ ਬੀ.ਟੈਕ, ਸਾਈਬਰ-ਵਾਰਫੇਅਰ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਐਮ.ਟੈਕ, ਸਪੇਸ ਤਕਨਾਲੋਜੀ ਅਤੇ ਸੈਟੇਲਾਈਟ ਇੰਜੀਨੀਅਰਿੰਗ ਵਿੱਚ ਬੀ.ਟੈਕ, ਸੈਮੀ-ਕੰਡਕਟਰ ਇੰਜੀਨੀਅਰਿੰਗ ਵਿੱਚ ਬੀ.ਟੈਕ, ਚਿੱਪ ਡਿਜ਼ਾਈਨ ਅਤੇ ਮਾਈਕ੍ਰੋ-ਇਲੈਕਟ੍ਰੋਨਿਕਸ ਵਿੱਚ ਐਮ.ਟੈਕ, ਕੁਆਂਟਮ ਤਕਨਾਲੋਜੀ ਵਿੱਚ ਬੀ.ਟੈਕ, ਕੁਆਂਟਮ ਕੰਪਿਊਟਿੰਗ ਵਿੱਚ ਐਮ.ਟੈਕ, ਮਿਲਟਰੀ ਹਿਸਟਰੀ ਵਿੱਚ ਬੀਏ ਅਤੇ ਐਮਏ, ਰੱਖਿਆ ਅਤੇ ਮਿਲਟਰੀ ਲਾਅ ਐਲਐਲਐਮ, ਮੈਰੀਟਾਈਮ ਵਿੱਚ ਐਲਐਲਬੀ, ਸਰਹੱਦੀ ਸੁਰੱਖਿਆ ਅਤੇ ਅੱਤਵਾਦ ਵਿਰੋਧੀ ਅਤੇ ਮੈਰੀਟਾਈਮ ਕੋਰਸਾਂ ਵਿੱਚ ਪੀਜੀ ਡਿਪਲੋਮਾ ਸ਼ਾਮਲ ਹਨ।

ਸ. ਬੈਂਸ ਨੇ ਅੱਗੇ ਕਿਹਾ ਕਿ ਰੱਖਿਆ ਹੁਣ ਸਿਰਫ਼ ਇੱਕ ਸਰਕਾਰੀ ਖੇਤਰ ਨਹੀਂ ਰਿਹਾ। ਮਹਿੰਦਰਾ, ਟਾਟਾ ਅਤੇ ਹੋਰਨਾਂ ਕੰਪਨੀਆਂ ਡਰੋਨ ਅਤੇ ਮਿਜ਼ਾਈਲਾਂ ਬਣਾ ਰਹੀਆਂ ਹਨ। ਸਾਡੇ ਬੱਚਿਆਂ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਤਲੁਜ ਦਰਿਆ ਅਤੇ ਗੋਬਿੰਦ ਸਾਗਰ ਝੀਲ ਰਾਹੀਂ ਸਮੁੰਦਰੀ ਅਧਿਐਨ ਸਬੰਧੀ ਕੋਰਸ ਵੀ ਪੇਸ਼ ਕਰਾਂਗੇ ਅਤੇ ਗੁਰੂਆਂ ਦੇ ਸਮੇਂ ਤੋਂ ਮਹਾਰਾਜਾ ਰਣਜੀਤ ਸਿੰਘ ਤੱਕ ਜੰਗਾਂ ਦਾ ਅਧਿਐਨ ਕਰਨ ਲਈ ਫੌਜੀ ਇਤਿਹਾਸ ਵਿੱਚ ਮਾਸਟਰ ਡਿਗਰੀ ਵੀ ਦੇਵਾਂਗੇ।
 
ਸਿੱਖਿਆ ਮੰਤਰੀ ਨੇ ਪੁਲਿਸਿੰਗ ਅਤੇ ਅੰਦਰੂਨੀ ਸੁਰੱਖਿਆ ਵਿੱਚ ਤਕਨਾਲੋਜੀ-ਅਧਾਰਤ ਖੋਜ ਦੀ ਜ਼ਰੂਰਤ ਨੂੰ ਉਜਾਗਰ ਕਰਦਿਆਂ ਇੱਕ ਸਰਹੱਦੀ ਰਾਜ ਵਜੋਂ ਪੰਜਾਬ ਦੀ ਵਿਲੱਖਣ ਸਥਿਤੀ 'ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿਹਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮ.ਆਈ.ਟੀ. ਦੇ ਬਰਾਬਰ ਇੱਕ ਸੰਸਥਾ ਦੀ ਕਲਪਨਾ ਕੀਤੀ ਹੈ, ਜੋ ਹਰਗੋਬਿੰਦ ਖੁਰਾਨਾ, ਪਿਆਰਾ ਸਿੰਘ ਗਿੱਲ ਅਤੇ ਡਾ. ਨਰਿੰਦਰ ਸਿੰਘ ਕਪਾਨੀ ਵਰਗੇ ਨੋਬਲ ਪੁਰਸਕਾਰ ਜੇਤੂਆਂ ਦੀ ਵਿਰਾਸਤ ਵਜੋਂ ਭਵਿੱਖ ਦੇ ਵਿਗਿਆਨੀਆਂ ਪੈਦਾ ਕਰੇਗੀ। ਇਹ ਇੱਕ ਅੰਤਰਰਾਸ਼ਟਰੀ ਪ੍ਰਮਾਣਿਕਤਾ ਵਾਲੀ ਯੂਨੀਵਰਸਿਟੀ ਹੋਵੇਗੀ, ਜਿੱਥੇ ਵਿਦਿਆਰਥੀ ਨਾ ਸਿਰਫ਼ ਡਿਗਰੀਆਂ ਪ੍ਰਾਪਤ ਕਰਨਗੇ ਬਲਕਿ ਅਗਲੇ 20 ਤੋਂ 50 ਸਾਲਾਂ ਵਿੱਚ ਪੰਜਾਬ ਅਤੇ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ 'ਤੇ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿੱਚ ਨਿਵੇਸ਼ ਲਈ 300 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਿਸ ਵਿੱਚੋਂ ਮੌਜੂਦਾ ਬਜਟ ਵਿੱਚ ਸ਼ੁਰੂਆਤੀ ਤੌਰ 'ਤੇ 20 ਕਰੋੜ ਰੁਪਏ ਰੱਖੇ ਗਏ ਹਨ। ਇਹ ਪ੍ਰੋਜੈਕਟ ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਤਰਜੀਹ ਹੈ ਅਤੇ ਜੋ ਵੀ ਫੰਡ ਲੋੜੀਂਦੇ ਹੋਣਗੇ ਉਹ ਹਰ ਹੀਲੇ ਮੁਹੱਈਆ ਕਰਵਾਏ ਜਾਣਗੇ।

 
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਰਣਨੀਤਕ ਤੌਰ 'ਤੇ ਕੀਰਤਪੁਰ ਸਾਹਿਬ ਅਤੇ ਨੰਗਲ ਹਾਈਵੇਅ 'ਤੇ ਇੱਕ ਨਵੇਂ ਮਨਜ਼ੂਰਸ਼ੁਦਾ ਬਾਈਪਾਸ ਦੇ ਨੇੜੇ ਸਥਾਪਿਤ ਕੀਤੀ ਜਾਵੇਗੀ, ਜੋ ਪਹੁੰਚ ਨੂੰ ਸੁਖਾਲਾ ਬਣਾਏਗੀ। ਇਹ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਤੋਂ 70 ਮਿੰਟ ਦੀ ਦੂਰੀ 'ਤੇ ਹੈ ਅਤੇ ਇੱਥੋਂ ਰਾਸ਼ਟਰੀ ਰਾਜਧਾਨੀ ਤੋਂ ਸਿਰਫ਼ ਚਾਰ ਘੰਟੇ ਦੀ ਦੂਰੀ 'ਤੇ ਹੈ। ਇੱਕ ਬੰਦ ਪਏ ਕਾਲਜ ਅਤੇ ਇੱਕ ਮਾਰਸ਼ਲ ਅਕੈਡਮੀ ਵਿੱਚ ਇੱਕ ਟਰਾਂਜ਼ਿਟ ਕੈਂਪਸ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਜੁਲਾਈ 2026 ਤੱਕ ਕੋਰਸ ਸ਼ੁਰੂ ਕਰਨ ਲਈ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ।


ਸ. ਬੈਂਸ ਨੇ ਅਨੁਮਾਨ ਲਗਾਇਆ ਕਿ ਯੂਨੀਵਰਸਿਟੀ ਅਗਲੇ ਦਹਾਕੇ ਵਿੱਚ 10,000 ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਦੇਵੇਗੀ, ਜਿਸ ਨਾਲ ਖੇਤਰ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਵਿੱਚ ਫੈਕਲਟੀ, ਤਕਨੀਕੀ ਸਟਾਫ, ਲੈਬ ਸਹਾਇਕ ਅਤੇ ਰਿਟੇਲ, ਪ੍ਰਾਹੁਣਚਾਰੀ ਤੇ ਸਟਾਰਟਅੱਪਸ ਦੇ ਮੌਕੇ ਸ਼ਾਮਲ ਹਨ।

 
ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਸਮਾਪਤੀ ਸਮਾਗਮ ਇਸੇ ਯੂਨੀਵਰਸਿਟੀ ਦੇ ਗਰਾਉਂਡ ‘ਤੇ ਹੋਵੇਗਾ। ਇਹ ਸਿਰਫ਼ ਇੱਕ ਯੂਨੀਵਰਸਿਟੀ ਨਹੀਂ, ਬਲਕਿ ਇਸ ਪਵਿੱਤਰ ਧਰਤੀ ਨੂੰ ਸ਼ਰਧਾਂਜਲੀ ਹੈ।
 
ਯੂਨੀਵਰਸਿਟੀ ਦੀ ਸਥਾਪਨਾ ਨੂੰ ਇੱਕ ਮਿਸ਼ਨ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਸ੍ਰੀ ਆਨੰਦਪੁਰ ਸਾਹਿਬ, ਨੰਗਲ, ਰੋਪੜ, ਗੜ੍ਹਸ਼ੰਕਰ, ਬੰਗਾ, ਬਲਾਚੌਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਬਿੱਲ 'ਤੇ ਚਰਚਾ ਤੋਂ ਬਾਅਦ, ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਪਾਸ ਕਰ ਦਿੱਤਾ ਹੈ।

ਚੰਡੀਗੜ੍ਹ  : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ ਅਤੇ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਖੇਤਰ ਵਿੱਚ ਬਦਲਣ ਵਿੱਚ ਸਹਾਈ ਹੋਣਗੇ। ਐਮਐਸਐਮਈਜ਼ ਪੰਜਾਬ ਵਿੱਚ ਮੁਕਾਬਲੇਬਾਜ਼ੀ ਨੂੰ ਵਧਾਉਣ, ਵਿੱਤ, ਤਕਨਾਲੋਜੀ, ਬਾਜ਼ਾਰਾਂ, ਹੁਨਰਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਕਲੱਸਟਰ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਿੰਗਲ ਸੰਸਥਾਗਤ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਐਮਐਸਐਮਈਜ਼ ਸੈਕਟਰ ਦੇ ਵਿਕਾਸ ਨੂੰ ਗਤੀ ਦੇਣ ਲਈ ਇੱਕ ਕਲੱਸਟਰ-ਅਧਾਰਤ ਰਣਨੀਤੀ ਅਪਣਾਏਗਾ, ਜਿਸ ਨਾਲ ਵੱਡੇ ਪੈਮਾਨੇ ‘ਤੇ ਉਤਪਾਦਨ, ਸਹੂਲਤਾਂ ਦੀ ਸਾਂਝ ਅਤੇ ਸਮੂਹਿਕ ਕਾਰਜ ਕੁਸ਼ਲਤਾ ਦਾ ਲਾਭ ਮਿਲ ਸਕੇਗਾ। ਰਾਜ ਦਾ ਉਦੇਸ਼ ਕਲੱਸਟਰ ਵਿਕਾਸ ਸਕੀਮਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਦੇ ਨਾਲ-ਨਾਲ ਮੌਜੂਦਾ ਢਾਂਚੇ ਵਿਚਲੇ ਪਾੜੇ ਨੂੰ ਪੂਰਨ ਅਤੇ ਹੁਣ ਤੱਕ ਪੂਰੀਆਂ ਨਾ ਹੋ ਸਕੀਆਂ ਜ਼ਰੂਰਤਾਂ ਦੇ ਹੱਲ ਲਈ ਆਪਣਾ ਰਾਜ-ਪੱਧਰੀ ਕਲੱਸਟਰ ਵਿਕਾਸ ਪ੍ਰੋਗਰਾਮ ਵੀ ਪੇਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਕਲੱਸਟਰ ਸਰਕਾਰੀ ਵਿਭਾਗਾਂ, ਉਦਯੋਗਿਕ ਸੰਗਠਨਾਂ ਅਤੇ ਕਲੱਸਟਰ ਮੈਂਬਰਾਂ ਦੁਆਰਾ ਬਣਾਏ ਗਏ ਵਿਸ਼ੇਸ਼ ਉਦੇਸ਼ ਵਾਹਨਾਂ (ਐਸਪੀਵੀ) ਵਿਚਕਾਰ ਸਰਗਰਮ ਸਹਿਯੋਗ ਰਾਹੀਂ ਐਮਐਸਐਮਈਜ਼ ਦੇ ਬੁਨਿਆਦੀ ਢਾਂਚੇ, ਤਕਨਾਲੋਜੀ ਨੂੰ ਅਪਣਾਉਣ ਅਤੇ ਮਾਰਕੀਟ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਇੱਕ ਅਜਿਹਾ ਵਾਤਾਵਰਣ ਸਿਰਜਣਾ ਹੈ ਜੋ ਨਵੀਨਤਾ, ਲਾਗਤ ਮੁਕਾਬਲੇਬਾਜ਼ੀ ਅਤੇ ਟਿਕਾਊ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇ।

ਗੁਰਕੀਰਤ ਕਿਰਪਾਲ ਸਿੰਘ ਆਈਏਐਸ ਸਕੱਤਰ ਉਦਯੋਗ ਅਤੇ ਵਣਜ ਨੇ ਕਿਹਾ ਕਿ ਪੰਜਾਬ ਸਰਕਾਰ ਐਮਐਸਐਮਈਜ਼ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਐਮਐਸਐਮਈਜ਼ ਨੂੰ ਅਨੇਕਾਂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਵਿੱਚ ਆਪਣਾ ਪਲਾਂਟ ਸਥਾਪਤ ਕਰ ਸਕਣ। ਇਸ ਖੇਤਰ ਵਿੱਚ ਬਹੁਤ ਸਾਰੇ ਮੌਕੇ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਕਟਰਲ ਕਮੇਟੀਆਂ ਦੀਆਂ 77 ਫ਼ੀਸਦ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਸਭ ਤੋਂ ਆਕਰਸ਼ਕ ਉਦਯੋਗਿਕ ਨੀਤੀ ਸ਼ੁਰੂ ਕੀਤੀ ਹੈ। ਨਿਵੇਸ਼ਕਾਂ ਨੂੰ ਸਮਾਂਬੱਧ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਨਵੀਂ ਉਦਯੋਗਿਕ ਨੀਤੀ ਉੱਦਮੀਆਂ ਦੀ ਮਦਦ ਕਰੇਗੀ।

ਇਸ ਐਮਐਸਐਮਈਜ਼ ਸੈਸ਼ਨ ਦੌਰਾਨ ਪ੍ਰੋਫੈਸਰ ਰੁਧਰਾ ਪ੍ਰਤਾਪ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸ੍ਰੀ ਧਰਮੇਸ਼ ਗੋਸਵਾਮੀ ਪਾਰਟਨਰ, ਕੇਪੀਐਮਜੀ, ਸ੍ਰੀ ਭੁਪਿੰਦਰ ਪਾਲ ਸਿੰਘ ਆਨੰਦ ਡਾਇਰੈਕਟਰ, ਜਲ ਬਾਥ ਫਿਟਿੰਗਜ਼, ਸ੍ਰੀ ਮਨਬੀਰ ਸਿੰਘ ਡਾਇਰੈਕਟਰ, ਆਈਈਈ ਐਲੀਵੇਟਰਜ਼, ਸ੍ਰੀ ਰਾਜੇਸ਼ ਮਹਿਰਾ ਐਮਡੀ, ਐਕਟਿਵ ਕਲੋਥਿੰਗ ਨੇ ਹਿੱਸਾ ਲਿਆ।

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ।

ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ।

ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆਂ ਸੋਧਾਂ ਵਿੱਚ ਉਲੰਘਣਾਵਾਂ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਜ਼ਬੂਤ ਰੈਗੂਲੇਟਰੀ ਪ੍ਰਣਾਲੀ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਰਿਟੇਲਰਾਂ ਦੇ ਕੁਸ਼ਲ ਕੰਮਕਾਜ ਨੂੰ ਸੁਵਿਧਾਜਨਕ ਬਣਾਏਗੀ। ਇਸ ਦੇ ਨਾਲ ਹੀ ਇਹ ਸਰਕਾਰੀ ਮਾਲੀਆ ਸਰੋਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਾਤਾਵਰਣ ਅਨੁਕੂਲ ਕਾਰਜਾਂ ਨੂੰ ਉਤਸ਼ਾਹਿਤ ਕਰੇਗੀ।

ਭਗਵੰਤ ਮਾਨ ਸਰਕਾਰ ਦਾ ਟੀਚਾ ਪ੍ਰਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ 'ਤੇ ਧਿਆਨ ਕੇਂਦਰਿਤ ਕਰਕੇ ਮੋਹਾਲੀ ਨੂੰ ਟਾਇਰ-1 ਆਈਟੀ ਹੱਬ ਵਜੋਂ ਵਿਕਸਿਤ ਕਰਨਾ: ਸੀਮਾ ਬਾਂਸਲ

ਪੰਜਾਬ ਸਰਕਾਰ ਗਲੋਬਲ ਸਮਰੱਥਾ ਕੇਂਦਰਾਂ ਦੇ ਸਮਰਥਨ ਅਤੇ ਡਿਜੀਟਲ ਵਿਕਾਸ 'ਚ ਤੇਜੀ ਲਿਆਉਣ ਲਈ ਵੱਖ-ਵੱਖ ਵਿੱਤੀ ਅਤੇ ਗੈਰ-ਵਿੱਤੀ ਪ੍ਰੋਤਸਾਹਨ ਪੇਸ਼ ਕਰ ਰਹੀ

ਚੰਡੀਗੜ੍ਹ/ਐਸਏਐਸ ਨਗਰ : 
ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ।

ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮਾਣ ਉਦਯੋਗਾਂ ਨੇ ਪਹਿਲਾਂ ਹੀ ਆਪਣੀਆਂ ਉਤਪਾਦਨ ਪ੍ਰਕਿਰਿਆਵਾਂ ਵਿੱਚ ਏਆਈ ਤਕਨਾਲੋਜੀਆਂ ਨੂੰ ਸਫਲਤਾਪੂਰਵਕ ਜੋੜਨਾ ਸ਼ੁਰੂ ਕਰ ਦਿੱਤਾ ਹੈ।

ਵਿਆਪਕ ਸਹਾਇਤਾ ਢਾਂਚੇ ਨੂੰ ਉਜਾਗਰ ਕਰਦਿਆਂ ਸੂਚਨਾ ਤਕਨਾਲੋਜੀ ਦੇ ਵਧੀਕ ਮੁੱਖ ਸਕੱਤਰ, ਧੀਰੇਂਦਰ ਕੁਮਾਰ ਤਿਵਾੜੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਹਿਤ ਆਈਟੀ ਉਦਯੋਗ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਆਕਰਸ਼ਕ ਪ੍ਰੋਤਸਾਹਨਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਨੇ ਆਈਟੀ ਅਤੇ ਆਈਟੀਈਐਸ ਯੂਨਿਟਾਂ ਲਈ ਮੁੱਖ ਵਿੱਤੀ ਲਾਭਾਂ ਦੀ ਰੂਪਰੇਖਾ ਦਿੱਤੀ, ਜਿਸ ਵਿੱਚ 10 ਤੋਂ 15 ਸਾਲਾਂ ਲਈ 75 ਫੀਸਦ ਸ਼ੁੱਧ ਐਸਜੀਐਸਟੀ ਅਦਾਇਗੀ ਅਤੇ ਪੰਜ ਸਾਲਾਂ ਲਈ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 5000 ਰੁਪਏ ਰੋਜ਼ਗਾਰ ਉਤਪਤੀ ਸਬਸਿਡੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ਕ ਸਥਿਰ ਪੂੰਜੀ ਨਿਵੇਸ਼ ਦੇ 20 ਫਸੀਦ ਤੱਕ ਪੂੰਜੀ ਸਬਸਿਡੀ ਦਾ ਵੀ ਲਾਭ ਵੀ ਲੈ ਸਕਦੇ ਹਨ, ਜਿਸਦੀ ਸੀਮਾ 10 ਕਰੋੜ ਰੁਪਏ ਹੈ। ਇਸਦੇ ਨਾਲ ਹੀ 10 ਤੋਂ 15 ਸਾਲਾਂ ਲਈ ਬਿਜਲੀ ਡਿਊਟੀ 'ਤੇ 100 ਫੀਸਦ ਛੋਟ ਦਾ ਲਾਭ ਵੀ ਲਿਆ ਜਾ ਸਕਦਾ ਹੈ।

ਗਲੋਬਲ ਸਮਰੱਥਾ ਕੇਂਦਰਾਂ ਦੇ ਸਬੰਧ ਵਿੱਚ ਸ੍ਰੀ ਤਿਵਾੜੀ ਨੇ ਦੱਸਿਆ ਕਿ ਰਾਜ ਪਹਿਲੇ 10 ਯੂਨਿਟਾਂ ਲਈ ਪੰਜ ਸਾਲਾਂ ਵਾਸਤਦੇ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 7500 ਰੁਪਏ ਰੋਜ਼ਗਾਰ ਉਤਪਤੀ ਸਬਸਿਡੀ ਦੀ ਪੇਸ਼ਕਸ਼ ਕਰ ਰਿਹਾ ਹੈ। ਉਨ੍ਹਾਂ ਨੇ ਸਟੈਂਡਰਡ ਆਈਟੀ ਯੂਨਿਟਾਂ ਲਈ ਪ੍ਰਤੀ ਵਰਗ ਫੁੱਟ 7 ਰੁਪਏ ਅਤੇ ਜੀਸੀਸੀ ਲਈ ਪ੍ਰਤੀ ਵਰਗ ਫੁੱਟ 10 ਰੁਪਏ ਦੀ ਰੈਂਟਲ ਸਬਸਿਡੀ 'ਤੇ ਵੀ ਚਾਨਣਾ ਪਾਇਆ, ਜੋ ਕਿ ਪੰਜ ਸਾਲਾਂ ਵਿੱਚ ਘੱਟੋ-ਘੱਟ 100 ਸੀਟਾਂ ਲਈ ਲਾਗੂ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਡਾਟਾ ਸੈਂਟਰਾਂ ਨੂੰ ਸਟੈਂਪ ਡਿਊਟੀ 'ਤੇ 100 ਫੀਸਦ ਛੋਟ ਅਤੇ ਮੰਗ ਕਰਨ 'ਤੇ ਦੋਹਰੀ ਪਾਵਰ ਗਰਿੱਡ ਉਪਲਬਧਤਾ ਵਰਗੇ ਹੋਰ ਪ੍ਰੋਤਸਾਹਨਾਂ ਦੀ ਵੀ ਵਿਵਸਥਾ ਹੈ।

ਸਆ ਡੀ. ਕੇ. ਤਿਵਾੜੀ ਨੇ ਕਿਹਾ ਕਿ ਇਨ੍ਹਾਂ ਵਿੱਤੀ ਲਾਭਾਂ ਤੋਂ ਇਲਾਵਾ ਗੈਰ-ਵਿੱਤੀ ਲਾਭ ਪ੍ਰਦਾਨ ਕਰਨ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਜਿਸ ਵਿੱਚ 5 ਤੋਂ 45 ਕੰਮਕਾਜੀ ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਸਾਰੇ ਆਈਟੀ ਪਾਰਕਾਂ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਤੋਂ ਛੋਟ, ਰੀਲੈਕਸਡ ਸੈੱਟਬੈਕਸ ਅਤੇ 45 ਮੀਟਰ ਰਾਈਟ ਆਫ਼ ਵੇਅ ਵਾਲੀਆਂ ਸੜਕਾਂ 'ਤੇ ਅਸੀਮਤ ਫਲੋਰ ਏਰੀਆ ਅਨੁਪਾਤ ਦੀ ਆਗਿਆ ਹੈ।

ਇਸ ਦੌਰਾਨ ਮਾਹਿਰਾਂ ਦਾ ਇੱਕ ਵਿਸ਼ੇਸ਼ ਪੈਨਲ, ਜਿਸ ਵਿੱਚ ਡਾ. ਬਿਮਲ ਦੀਪ ਸਿੰਘ, ਕਲਾਇੰਟ ਸਲਿਊਸ਼ਨ ਹੈੱਡ - ਲਾਰਜ਼ ਡੀਲਸ ਐਟ ਇਨਫੋਸਿਸ; ਮਨੀਪਾਲ ਧਾਰੀਵਾਲ, ਨੈੱਟਸਮਾਰਟਜ਼ ਦੇ ਸੀਈਓ; ਰਾਜਵਿੰਦਰ ਸਿੰਘ ਬੋਪਾਰਾਏ, ਸੀਨੀਅਰ ਖੇਤਰੀ ਪ੍ਰਧਾਨ, ਯੂਐਸ ਲੌਜਿਸਟਿਕਸ ਪ੍ਰਾਈਵੇਟ ਲਿਮਟਿਡ; ਅਤੇ ਟੈਕਸਾਸ ਦੇ ਫਲਾਵਰ ਮਾਉਂਡ ਸਥਿਤ ਗੁਰੂ ਨਾਨਕ ਦੇਵ ਗਲੋਬਲ ਯੂਨੀਵਰਸਿਟੀ (ਜੀਐਨਡੀਜੀਯੂ) ਦੇ ਚੇਅਰਮੈਨ ਬਲਜੀਤ ਸਿੰਘ ਨੇ ਪੰਜਾਬ ਲਈ ਵਿਸ਼ਾਲ ਮੌਕਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਹ ਸਰਬਸੰਮਤੀ ਨਾਲ ਸਹਿਮਤ ਹੋਏ ਕਿ ਸੂਬੇ ਅਤੇ ਗੁਆਂਢੀ ਖੇਤਰਾਂ ਤੋਂ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬਧਤਾ, ਟ੍ਰਾਈਸਿਟੀ ਖੇਤਰ ਦੇ ਅਨੁਕੂਲ ਵਾਤਾਵਰਣ ਅਤੇ ਹੋਰ ਵੱਡੇ ਸ਼ਹਿਰਾਂ ਦੇ ਮੁਕਾਬਲੇ ਕਾਫ਼ੀ ਘੱਟ ਸੰਚਾਲਨ ਲਾਗਤਾਂ ਦੇ ਨਾਲ ਮੋਹਾਲੀ ਸ਼ਹਿਰ ਆਈਟੀ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਚੰਗੀ ਸਥਿਤੀ ਰੱਖਦਾ ਹੈ।

ਮਾਹਿਰਾਂ ਨੇ ਪੰਜਾਬੀ ਮੂਲ ਦੇ ਆਈਟੀ-ਮਾਹਰਾਂ ਵਿੱਚ ਆਪਣੀ ਜੱਦੀ ਧਰਤੀ 'ਤੇ ਵਾਪਸ ਆਉਣ ਦੀ ਤੀਬਰ ਇੱਛਾ ਨੂੰ ਵੀ ਨੋਟ ਕੀਤਾ, ਜਿਸ ਨਾਲ ਸਥਾਨਕ ਪ੍ਰਤਿਭਾ ਪੂਲ ਨੂੰ ਹੋਰ ਬਲ ਮਿਲੇਗਾ। ਪੈਨਲਿਸਟਾਂ ਨੇ ਮੌਜੂਦਾ ਸਮੇਂ ਵਿੱਚ ਬਾਜ਼ਾਰ 'ਚ ਉਪਲਬਧ ਵੱਖ-ਵੱਖ ਜੀਸੀਸੀ ਮਾਡਲਾਂ 'ਤੇ ਆਪਣੀ ਮਾਹਰ ਰਾਇ ਸਾਂਝੀ ਕੀਤੀ ਅਤੇ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਿਸਤ੍ਰਿਤ ਦਾਇਰੇ ਅਤੇ ਭਵਿੱਖੀ ਸੰਭਾਵਨਾਵਾਂ ਦੀ ਪੜਚੋਲ ਕੀਤੀ। ਇਹ ਸੈਸ਼ਨ, ਜਿਸ ਦਾ ਸੰਚਾਲਨ ਕੇਪੀਐਮਜੀ ਦੇ ਡਾਇਰੈਕਟਰ ਚੰਦਨ ਸਿੰਘ ਦੁਆਰਾ ਕੀਤਾ ਗਿਆ, ਦਿਲਚਸਪ ਓਪਨ ਹਾਊਸ ਚਰਚਾ ਨਾਲ ਸਫ਼ਲਤਾਪੂਰਵਕ ਸਮਾਪਤ ਹੋਇਆ।

ਮਾਨਹਾਨੀ ਮਾਮਲੇ ’ਚ 24 ਮਾਰਚ ਨੂੰ ਹੋਵੇਗੀ ਸੁਣਵਾਈ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼  
ਪ੍ਰਸਿੱਧ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿਚ ਅਗਲੀ ਸੁਣਵਾਈ 24 ਮਾਰਚ ਨੂੰ ਨਿਰਧਾਰਿਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019 ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਖਿਲਾਫ ਕਥਿਤ ਤੌਰ ’ਤੇ ਗਲਤ ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮਾਨਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਟਿੱਪਣੀ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ।

*ਐਸ.ਏ.ਐਸ. ਨਗਰ (ਮੋਹਾਲੀ)*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।
ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਮੇਰੇ ਕੋਲ ਸ਼ਬਦ ਵੀ ਘੱਟ ਰਹਿਣ ਜਾਣਗੇ। ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹੌਲ ਅਤੇ ਚੁਣੌਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ 'ਤੇ ਕੰਮ ਕਰਦੀ ਹੈ।
ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ।
ਸੰਮੇਲਨ ਦੌਰਾਨ ਹੋਏ ਵਿਚਾਰ-ਵਟਾਂਦਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਤਿੰਨ ਦਿਨਾਂ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜੋ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ । ਉਨ੍ਹਾਂ ਕਿਹਾ ਕਿ ਸੂਬੇ ਨੂੰ ਤੇਜ਼ ਵਿਕਾਸ ਦੀ ਲੀਹ 'ਤੇ ਪਾਉਣ ਤੋਂ ਇਲਾਵਾ ਇਹ ਸੰਮੇਲਨ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੰਮੇਲਨ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਨੂੰ ਰੋਕਣ ਅਤੇ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਬੇਹੱਦ ਜ਼ਰੂਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਹਰੇਕ ਲਈ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਾਰਿਆਂ ਕੋਲ ਇਹ ਅਧਿਕਾਰ ਹੈ। ਹਰ ਕਿਸੇ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਭਲਾਈ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਦੇ ਜਮਹੂਰੀ ਅਧਿਕਾਰ ਦਾ ਸਨਮਾਨ ਕੀਤਾ ਜਾਵੇ।
ਰਾਜਨੀਤੀ ਵਿੱਚ 'ਆਪ' ਦੇ ਪ੍ਰਭਾਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਜਿਸ ਨੇ ਆਮ ਆਦਮੀ ਨੂੰ ਸਿਆਸਤ ਦੇ ਕੇਂਦਰ ਵਿੱਚ ਲਿਆਂਦਾ ਹੈ,  ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਕੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਬਦਲ ਗਏ ਹਨ। ਪਹਿਲਾਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਕਿਤੇ ਵੀ ਨਹੀਂ ਦਿਖਾਈ ਦਿੰਦਾ ਸੀ ਅਤੇ ਨਫ਼ਰਤ ਤੇ ਵੰਡ-ਪਾਊ ਦੀ ਰਾਜਨੀਤੀ ਦਾ ਬੋਲਬਾਲਾ ਸੀ। ਜੇਕਰ ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਹੋਰ ਵੰਡਪਾਊ ਨੀਤੀਆਂ ਦੇ ਨਾਮ 'ਤੇ ਵੋਟਾਂ ਮਿਲੀ ਜਾਣ ਤਾਂ ਫਿਰ ਕੋਈ ਸਕੂਲ, ਸਿੱਖਿਆ, ਸਿਹਤ ਜਾਂ ਕਿਸੇ ਹੋਰ ਚੀਜ਼ ਦੇ ਨਾਮ 'ਤੇ ਵੋਟ ਕਿਉਂ ਦੇਵੇਗਾ?"
ਕਿਸੇ ਵੀ ਦੇਸ਼ ਵਿੱਚ ਇਕ ਜਿਹੇ ਮੌਕਿਆਂ ਵਾਲਾ ਮੁਕਾਬਲਾ ਜ਼ਰੂਰੀ ਹੈ ਅਤੇ ਏਕਾਧਿਕਾਰ ਦੀਆਂ ਸੰਭਾਨਾਵਾਂ ਨੂੰ ਹਰ ਪੱਖੋਂ ਨਕਾਰ ਦੇਣਾ ਚਾਹੀਦਾ ਹੈ ਕਿਉਂਕਿ ਏਕਾਧਿਕਾਰ ਕਿਸੇ ਵੀ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਅਜਿਹੀਆਂ ਉਦਾਹਰਣਾਂ ਨਾਲ ਭਰੀ ਹੋਈ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਦੁਨੀਆ ਨੂੰ ਜਿੱਤਿਆ ਹੈ। ਵਿਦਿਆਰਥੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈਅਤੇ ਪੰਜਾਬ ਸਰਕਾਰ ਇਸ ਨੇਕ ਕੰਮ ਵਿੱਚ ਉਨ੍ਹਾਂ ਦੀ ਮਦਦ ਕਰੇਗੀ।
ਇਕ ਗੁਲਦਸਤੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹ ਇਸੇ ਵਿਭਿੰਨਤਾ ਕਾਰਨ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਇਸੇ ਤਰ੍ਹਾਂ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ। ਇੱਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ, ਸਿਰੜੀ ਸੁਭਾਅ ਅਤੇ ਉੱਦਮ ਦੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਦੀ ਚਰਨ-ਛੋਹ ਪ੍ਰਾਪਤ ਅਤੇ ਸਾਡੇ ਮਹਾਨ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਤੇ ਧੱਕੇਸ਼ਾਹੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ।
ਸੂਬੇ ਅਤੇ ਇਸ ਦੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਚੇਤੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਸੂਬੇ ਨੂੰ ਦੁਨੀਆ ਭਰ ਵਿੱਚ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ। ਪੰਜਾਬੀਆਂ ਨੂੰ ਵਿਸ਼ਵ ਪੱਧਰ 'ਤੇ ਹਰ ਕੋਈ ਜਾਣਦਾ ਹੈ। ਸਾਡੇ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ। ਇਹ ਮੰਦਭਾਗਾ ਹੈ ਕਿ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਤਾਕਤਾਂ ਵੀ ਹਨ ਜਿਨ੍ਹਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਸ਼ਹੀਦਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਹ ਆਗੂ ਗੈਰ-ਕਾਨੂੰਨੀ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕਰਨ ਦੀ ਕਾਹਲੀ ਵਿੱਚ ਹਨ ਅਤੇ ਸਾਡੇ ਦੇਸ਼ ਵਾਸੀ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਮੁਆਫ਼ ਨਹੀਂ ਕਰਨਗੇ।
ਆਪ ਸਰਕਾਰ ਨੂੰ ਵਿਰਾਸਤ ਵਿੱਚ ਮਿਲੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਪਹਿਲੀਆਂ ਸਰਕਾਰਾਂ ਤੋਂ ਕਰਜ਼ਾ, ਸ਼ਿਕਾਇਤਾਂ ਅਤੇ ਮਾੜੇ ਸ਼ਾਸਨ ਦੀ ਵਿਰਾਸਤ ਮਿਲੀ ਸੀ, ਪਰ ਅਸੀਂ ਸੂਬੇ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇੱਥੇ ਹੋਈ ਚਰਚਾ ਤੇ ਵਿਚਾਰ ਪੂਰੇ ਦਿਲ ਤੋਂ ਨਿਕਲੇ ਹੋਏ ਹਨ, ਜੋ ਸਾਡੇ ਆਪਸੀ ਵਿਸ਼ਵਾਸ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਡੇ ਸਾਂਝੇ ਜੋਸ਼ ਨੂੰ ਦਰਸਾਉਂਦਾ ਹੈ । ਉਦਯੋਗਪਤੀਆਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪੁਰਾਣੀ ਪ੍ਰਥਾ ਹੁਣ ਖਤਮ ਹੋ ਗਈ ਹੈ ਅਤੇ ਆਪ ਸਰਕਾਰ ਵੱਡੇ ਪੱਧਰ 'ਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਨਿਵੇਸ਼ਕਾਂ ਦੀ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਖੁਦ-ਬ-ਖੁਦ ਅੱਗੇ ਆ ਰਹੇ ਹਨ। ਇਹ ਪੰਜਾਬ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।
ਰੋਜ਼ਗਾਰ ਅਤੇ ਉਦਯੋਗ 'ਤੇ ਸਰਕਾਰ ਦੇ ਧਿਆਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੇ ਸਹਿਯੋਗ ਨਾਲ ਇਹ ਟੀਚੇ ਜਲਦ ਹੀ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੇਰਾ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਉਦਯੋਗਪਤੀਆਂ ਨੂੰ ਪੰਜਾਬ ਦੇ ਦੂਤ ਵਜੋਂ ਕੰਮ ਕਰਨ ਅਤੇ ਪੰਜਾਬ ਦੀਆਂ ਮੁੱਖ ਖਾਸੀਅਤਾਂ ਜਿਵੇਂ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਦੀ ਅਪੀਲ ਕਰਦਾ ਹਾਂ। ਸਾਡਾ ਉਦੇਸ਼ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣਾ ਹੈ।
ਪ੍ਰਬੰਧਕਾਂ ਅਤੇ ਭਾਈਵਾਲਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਇਨਵੈਸਟ ਪੰਜਾਬ ਨੂੰ ਵਧਾਈ ਦਿੰਦਾ ਹਾਂ। ਇਸ ਸਮਾਗਮ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਜ਼ਮੀਨ 'ਤੇ ਅਣਥੱਕ ਮਿਹਨਤ ਕਰਨ ਵਾਲਾ ਹਰ ਅਧਿਕਾਰੀ/ਕਰਮਚਾਰੀ ਪ੍ਰਸ਼ੰਸਾ ਦਾ ਪਾਤਰ ਹੈ। ਇਸਦੇ ਨਾਲ ਹੀ ਮੈਂ ਉਦਯੋਗ ਜਗਤ ਦੇ ਉਨ੍ਹਾਂ ਆਗੂਆਂ ਦਾ ਵੀ ਧੰਨਵਾਦ ਕਰਦਾ ਹਾਂ, ਜੋ ਵੱਡੀ ਗਿਣਤੀ ਵਿੱਚ ਸੂਬੇ ਵਿੱਚ ਨਿਵੇਸ਼ ਕਰਨ ਲਈ ਇੱਥੇ ਆਏ ਹਨ। ਪੰਜਾਬ ਉਦਯੋਗਿਕ ਵਿਕਾਸ ਲਈ ਵਧੇਰੇ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਸੂਬਾ ਨਿਰਮਾਣ ਖੇਤਰ ਦਾ ਕੇਂਦਰ ਹੈ ਅਤੇ ਫਾਰਮਾਸਿਊਟੀਕਲ, ਸੂਚਨਾ ਤਕਨਾਲੋਜੀ ਆਈਟੀ ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ।
ਸੂਬੇ ਦੇ ਲੋਕਾਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਨੰਬਰ ਵੰਨ ਰਹਿਣ ਲਈ ਹੀ ਪੈਦਾ ਹੋਏ ਹਨ ਕਿਉਂਕਿ ਉਨ੍ਹਾਂ ਦੇ ਖੂਨ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੌੜਦੀ ਹੈ। ਇਸ ਭਾਵਨਾ ਨਾਲ ਹੀ ਪੰਜਾਬੀਆਂ ਨੇ ਹਮੇਸ਼ਾ ਹਰ ਖੇਤਰ ਵਿੱਚ ਸਰਦਾਰੀ ਹਾਸਲ ਕੀਤੀ ਹੈ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਤੇਜ਼ ਉਦਯੋਗਿਕ ਵਿਕਾਸ ਦੀ ਲੀਹ 'ਤੇ ਹੋਵੇਗਾ।
ਉਦਯੋਗ ਦੇ ਆਗੂਆਂ ਦਾ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸੂਬੇ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਕਾਰੋਬਾਰੀ ਦਿੱਗਜ਼ਾਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆਂ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਅਸੀਂ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੇ ਹਾਂ। ਮੇਰਾ ਦ੍ਰਿੜ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਮੁੱਖ ਥੰਮ੍ਹ ਚੰਗਾ ਸ਼ਾਸਨ, ਡਿਜੀਟਾਈਜ਼ੇਸ਼ਨ, ਉਸਾਰੂ ਫੈਸਲੇ ਲੈਣ ਦੀ ਸਮਰੱਥਾ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਸਾਡੀ ਅਮੀਰ ਵਿਰਾਸਤ, ਪਰੰਪਰਾ ਅਤੇ ਸੱਭਿਆਚਾਰ ਦੇ ਨਾਲ, ਇਹ ਸਮਰੱਥਾਵਾਂ ਦੁਨੀਆ ਭਰ ਕਾਰੋਬਾਰੀਆਂ ਲਈ ਸੂਬੇ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦੀਆਂ ਹਨ। ਪੰਜਾਬ ਆਪਣੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਰਾਹੀਂ ਵਿਸ਼ਵਵਿਆਪੀ ਮੁੱਲ ਅਤੇ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਵਿੱਚ ਦੇਸ਼ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਿੱਚ ਮਾਣ ਮਹਿਸੂਸ ਕਰਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਸੀਐਮ ਭਗਵੰਤ ਮਾਨ ਨੇ ਸਾਰੇ ਵਾਅਦੇ ਪੂਰੇ ਕਰਨ ਦਾ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅੱਜ 16 ਮਾਰਚ ਨੂੰ 4 ਸਾਲ ਹੋ ਗਏ ਹਨ। ਇਸ ਮੌਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹਾਲਾਂਕਿ ਚੋਣ ਮੈਨੀਫੈਸਟੋ ਵਿਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਸੀ, ਪਰ ਸਾਡੀ ਸਰਕਾਰ ਨੇ ਇਹ ਵਾਅਦੇ 4 ਸਾਲਾਂ ਵਿਚ ਹੀ ਪੂਰੇ ਕੀਤੇ ਹਨ। ਸੀਐਮ ਭਗਵੰਤ ਮਾਨ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦਿੱਤੀ ਤੇ ਬਿਜਲੀ ਦਾ ਬਕਾਇਆ ਵੀ ਮਾਫ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਲੱਖ ਰੁਪਏ ਵਾਲੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਵੀ ਸ਼ੁਰੂ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਕੰਮਾਂ ਦੀ ਇਕ ਬੁੱਕਲੇਟ ਵੀ ਜਾਰੀ ਕੀਤੀ।

*ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ*
*ਐਸ.ਏ.ਐਸ. ਨਗਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।
ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।
ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਭਰੋਸੇ ਦਾ ਮਾਹੌਲ ਪੈਦਾ ਹੋਇਆ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਮੁੜ ਸੁਰਜੀਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਵੇਸ਼ਕ ਇਕ ਵਾਰ ਫਿਰ ਪੰਜਾਬ ਵੱਲ ਦੇਖ ਰਹੇ ਹਨ ਅਤੇ ਪੰਜਾਬ, ਦੇਸ਼ ਭਰ ਦੇ ਉਦਯੋਗਿਕ ਸੂਬਿਆਂ ਵਿੱਚ ਆਪਣੇ ਰੁਤਬਾ ਮੁੜ ਕਾਇਮ ਕਰੇਗਾ। ਕਮਲ ਓਸਵਾਲ ਨੇ ਮੋਹਾਲੀ ਵਿੱਚ ਡਾਟਾ ਸੈਂਟਰ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਯੂਨਿਟਾਂ, ਟੈਕਸਟਾਈਲ, ਨਵਿਆਉਣਯੋਗ ਊਰਜਾ ਦੇ ਆਧੁਨਿਕੀਕਰਨ ਵਿੱਚ 1,500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਵੀ ਕੀਤਾ।
ਅਰੀਸੁਦਾਨਾ ਇੰਡਸਟਰੀਜ਼ ਦੇ ਐਮ.ਡੀ. ਗਗਨ ਖੰਨਾ ਨੇ ਉਦਯੋਗ ਲਈ ਨਿਰੰਤਰ ਅਤੇ ਉਤਸ਼ਾਹਜਨਕ ਸਹਿਯੋਗ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਹੀ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਦੇਖੇਗਾ ਅਤੇ ਦੇਸ਼ ਦਾ ਨੰਬਰ ਇਕ ਉਦਯੋਗਿਕ ਸੂਬਾ ਬਣ ਜਾਵੇਗਾ।
ਟਾਇਨਰ ਦੇ ਐਮ.ਡੀ. ਪੀ.ਜੇ. ਸਿੰਘ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ ਲਈ ਮੌਕਿਆਂ ਦਾ ਪ੍ਰਗਟਾਵਾ ਕਰਨ ਲਈ ਢੁਕਵਾਂ ਪਲੇਟਫਾਰਮ ਦੱਸਿਆ। ਉਨ੍ਹਾਂ ਨੇ ਨਿਰਾਸ਼ਾ ਦੇ ਆਲਮ ਵਿੱਚ ਗਏ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੋਰਨ ਲਈ ਕੀਤੇ ਗਏ ਸਖਤ ਯਤਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਦਯੋਗ ਦੇ ਮਸਲਿਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਮੌਜੂਦ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਕਾਰਾਤਮਕ ਪਹੁੰਚ ਨੂੰ ਦੇਖਦੇ ਹੋਏ ਕੰਪਨੀ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ, ਜਿਸ ਦਾ ਸੁਪਨਾ 100 ਦੇਸ਼ਾਂ ਵਿੱਚ ਨੰਬਰ ਇਕ ਕੰਪਨੀ ਬਣਨ ਦਾ ਹੈ। ਉਨ੍ਹਾਂ ਦੱਸਿਆ ਕਿ ਇਹ ਹਾਲ ਹੀ ਵਿੱਚ ਸਭ ਤੋਂ ਵਧੀਆ ਅਤੇ ਸੰਤੁਸ਼ਟੀਜਨਕ ਸੰਮੇਲਨਾਂ ਵਿੱਚੋਂ ਇੱਕ ਸੀ।
ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰੁਦਰ ਪ੍ਰਤਾਪ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਲਾਕਸ਼ਾ ਵਿਖੇ ਕਾਰੋਬਾਰੀ ਅਤੇ ਹੋਰ ਪਤਵੰਤਿਆਂ ਦੀ ਮਿਲਣੀ ਨੂੰ ਦੇਖਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਲਈ ਪਹਿਲਾਂ ਹੀ 950 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਨੇ ਮਨੁੱਖੀ ਉਤਪਾਦਨ ਅਤੇ ਬੌਧਿਕ ਪੂੰਜੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਵਿੱਚ 5000 ਕਰੋੜ ਰੁਪਏ ਦੇ ਵਾਧੂ ਨਿਵੇਸ਼ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ, ਜਿਸ ਨਾਲ ਪੰਜਾਬ ਨੂੰ ਅਤਿ-ਆਧੁਨਿਕ ਤਕਨਾਲੋਜੀ ਅਤੇ ਉੱਦਮ ਦੇ ਕੇਂਦਰ ਵਿੱਚ ਬਦਲਿਆ ਜਾ ਸਕੇਗਾ।
ਸਨਾਤਨ ਪੌਲੀਕੋਟ ਦੇ ਸੰਯੁਕਤ ਪ੍ਰਬੰਧ ਨਿਰਦੇਸ਼ਕ ਅਜੇ ਦਤਾਨੀ ਨੇ ਕਿਹਾ ਕਿ ਤਿੰਨ ਦਿਨਾਂ ਦੇ ਇਸ ਬੇਮਿਸਾਲ ਸਮਾਗਮ ਨੇ ਸੂਬੇ ਵਿੱਚ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਵਚਨਬੱਧਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਨਿਵੇਸ਼ ਲਈ ਸਭ ਤੋਂ ਵੱਧ ਭਰੋਸੇ ਵਾਲੇ ਸਥਾਨਾਂ ਵਿੱਚੋਂ ਉੱਭਰ ਰਿਹਾ ਹੈ ਕਿਉਂਕਿ ਇਹ ਨਾ ਸਿਰਫ਼ ਨਿਵੇਸ਼ ਨੂੰ ਆਕਰਸ਼ਿਤ ਕਰ ਰਿਹਾ ਹੈ ਸਗੋਂ ਸੂਬਾ, ਰਾਸ਼ਟਰ ਅਤੇ ਵਿਸ਼ਵ ਅਰਥਵਿਵਸਥਾ ਲਈ ਉਦਯੋਗ ਨੂੰ ਹੋਰ ਸਮਰੱਥ ਬਣਾਉਣ ਲਈ ਯੋਗਦਾਨ ਪਾ ਰਿਹਾ ਹੈ।
ਇਸ ਮੌਕੇ  ਆਪਣੇ ਵਿਚਾਰ ਸਾਂਝੇ ਕਰਦਿਆਂ ਸ਼ਿੰਗੋਰਾ ਟੈਕਸਟਾਈਲਜ਼ ਦੇ ਅਮਿਤ ਜੈਨ ਨੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਮਾਹੌਲ ਵਿੱਚ ਊਰਜਾ ਅਤੇ ਆਸ਼ਾਵਾਦ ਦੀ ਇੱਕ ਨਵੀਂ ਭਾਵਨਾ ਪੈਦੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਵੱਡੇ ਪੱਧਰ ‘ਤੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ ਅਤੇ ਉਹ ਪੰਜਾਬ ਨੂੰ ਵਿਕਾਸ ਦੀ ਨਵੀਂ ਮੰਜ਼ਿਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ 'ਤੇ ਮੋਹਰ ਲਗਾਈ ਹੈ।
ਡੀ.ਈ. ਹਿਊਸ ਐਨੀਮਲ ਨਿਊਟ੍ਰੀਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਰਟਗਰ ਔਡੇਜਾਂਸ, ਜੋ ਕਿ ਡੱਚ ਨਾਗਰਿਕ ਹਨ ਅਤੇ ਇਨ੍ਹੀਂ ਦਿਨੀਂ ਪੰਜਾਬ ਵਿੱਚ ਰਹਿ ਰਹੇ ਹਨ, ਨੇ ਕਿਹਾ ਕਿ ਕੰਪਨੀ ਕਿਸਾਨਾਂ ਦੀ ਸਹਾਇਤਾ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਮਿਸ਼ਨ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ 23 ਦੇਸ਼ਾਂ ਵਿੱਚ 120 ਫੀਡ ਮਿੱਲਾਂ ਰਾਹੀਂ ਦੁਨੀਆ ਭਰ ਵਿੱਚ 16 ਮਿਲੀਅਨ ਮੀਟਰ ਟਨ ਫੀਡ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਡੇਅਰੀ ਦਾ ਕੇਂਦਰ ਬਿੰਦੂ ਹੈ ਅਤੇ ਇਹ ਚਿੱਟੀ ਕ੍ਰਾਂਤੀ ਵਿੱਚ ਵੱਡੀ ਭੂਮਿਕਾ ਨਿਭਾਉਂਦਿਆਂ ਖੇਤੀਬਾੜੀ ਨਵੀਨਤਾ ਵਿੱਚ ਮਹੱਤਵਪੂਰਨ ਸਥਾਨ ਰੱਖਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਅਤੇ ਸੰਪਰਕ ਹੈ ਜੋ ਗੁਆਂਢੀ ਰਾਜਾਂ ਨਾਲੋਂ ਇਸਨੂੰ ਵਿਲੱਖਣ ਬਣਾਉਂਦਾ ਹੈ। ਇਸ ਦੇ ਨਾਲ ਹੀ ਇਥੋਂ ਦੇ ਲੋਕ (ਪੰਜਾਬੀ) ਅਗਾਂਹਵਧੂ ਅਤੇ ਨਵਾਂ ਸਿੱਖਣ ਦੀ ਇੱਛਾ ਰੱਖਦੇ ਹਨ, ਜਿਸ ਕਰਕੇ ਸਾਡੇ ਕੰਪਨੀ ਨੇ ਪੰਜਾਬ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਆਉਣ ਵਾਲੇ ਸਮੇਂ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਗੰਗਾ ਐਕਰੋਵੂਲਜ਼ ਲਿਮਟਿਡ ਤੋਂ ਅਮਿਤ ਥਾਪਰ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਉਦਯੋਗ ਨੂੰ ਦੇਰੀ ਨਾਲ ਸੀ.ਐਲ.ਯੂ. ਅਤੇ ਨਕਸ਼ਾ ਪ੍ਰਵਾਨਗੀਆਂ ਜਾਰੀ ਹੋਣ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਜ਼ਗਾਰ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਕਾਰੋਬਾਰ ਕਰਨ ਦੀ ਆਸਾਨੀ ਵਰਗੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਪਨੀ ਨੇ ਇਥੇ 750 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਸੀ ਜਦੋਂ ਕਿ ਪਹਿਲਾਂ ਉਹ 250 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਸਨ।
ਯਾਨਮਾਰ ਇੰਡੀਆ ਦੇ ਐਮਡੀ ਵਰੁਣ ਖੰਨਾ ਨੇ ਪੰਜਾਬ ਸਰਕਾਰ ਵੱਲੋਂ ਇਹ ਸ਼ਾਨਦਾਰ ਸਮਾਗਮ ਕਰਵਾਉਣ ਦੀ ਪਹਿਲ ਦੀ ਸ਼ਲਾਘਾ ਕੀਤੀ ਜਿਸਨੇ ਸੂਬੇ ਦੀ ਨਵੀਂ ਗਤੀ ਨੂੰ ਪ੍ਰਦਰਸ਼ਿਤ ਕੀਤਾ। ਉਨ੍ਹਾਂ ਸਰਕਾਰ ਦੀ ਪ੍ਰਗਤੀਸ਼ੀਲ ਪਹੁੰਚ ਦੀ ਪ੍ਰਸ਼ੰਸਾ ਕੀਤੀ, ਜਿਸਨੇ ਪੰਜਾਬ ਵਿੱਚ ਉਦਯੋਗਿਕ ਮਾਹੌਲ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਆਪਣੀ ਗਤੀਸ਼ੀਲ ਭਾਵਨਾ ਲਈ ਜਾਣਿਆ ਜਾਂਦਾ ਸੀ, ਪਰ ਫਿਰ ਇੱਕ ਅਜਿਹੀ ਧਾਰਨਾ ਬਣ ਗਈ ਸੀ ਕਿ ਇਥੇ ਕੁਝ ਗਲਤ ਹੈ, ਜਿਸ ਨਾਲ ਨਿਵੇਸ਼ਕਾਂ ਦੇ ਹਿੱਤ ਪ੍ਰਭਾਵਿਤ ਹੋਏ।
ਹੁਣ ਪੰਜਾਬ ਦੇ ਮਾਹੌਲ ਵਿੱਚ ਮੁੜ ਉਹੀ ਪਹਿਲਾਂ ਵਾਲੀ ਊਰਜਾ ਵਾਪਸ ਆ ਗਈ ਹੈ, ਜਿਸ ਨਾਲ ਨਿਵੇਸ਼ਕਾਂ ਦੀ ਵਿਸ਼ਵਾਸ਼ ਵੀ ਮੁੜ ਬਹਾਲ ਹੋ ਰਿਹਾ ਹੈ ਅਤੇ ਹੁਣ ਸੂਬੇ ਦਾ ਉਦਯੋਗਿਕ ਮਾਹੌਲ ਅਤੇ ਪਲੇਟਫਾਰਮ ਇਕ ਵਾਰ ਫਿਰ ਮਜ਼ਬੂਤੀ ਨਾਲ ਵਾਪਸ ਪਰਤ ਆਏ ਹਨ। ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਮਾਹੌਲ ਪੂਰੀ ਤਰ੍ਹਾਂ ਤਿਆਰ ਹੋਣ ਦੇ ਨਾਲ ਕਾਰੋਬਾਰੀਆਂ ਦਾ ਵਿਸ਼ਵਾਸ, ਸੁਰੱਖਿਆ ਅਤੇ ਸੁਰੱਖਿਆ ਦੀ ਭਾਵਨਾ ਦੇ ਨਾਲ, ਮੁੜ ਬਹਾਲ ਹੋ ਗਿਆ ਹੈ। ਨਿੱਘੀ ਮਹਿਮਾਨਨਿਵਾਜ਼ੀ ਵਾਲਾ ਮਾਹੌਲ ਜਿਸ ਲਈ ਪੰਜਾਬ ਮਸ਼ਹੂਰ ਹੈ, ਮੁੜ ਉਭਰਿਆ ਹੈ, ਜਿਸ ਨੇ ਸੱਚਮੁੱਚ ਇੱਕ ਸਕਾਰਾਤਮਕ ਅਤੇ ਸਾਜ਼ਾਗਰ ਮਾਹੌਲ ਪੈਦਾ ਕੀਤਾ ਹੈ।
ਵਿਬਰਾ ਕਾਸਟਿਕ ਦੇ ਪ੍ਰਧਾਨ ਅਤੇ ਹੈੱਡ ਆਫ਼ ਆਪਰੇਸ਼ਨਜ਼ ਜਗਮਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਕੰਪਨੀ ਪਿਛਲੇ 27 ਸਾਲਾਂ ਤੋਂ ਪੰਜਾਬ ਵਿੱਚ ਕੰਮ ਕਰ ਰਹੀ ਹੈ। 'ਇਹ ਬਹੁਤ ਹੀ ਸ਼ਲਾਘਾਯੋਗ ਹੈ ਕਿ ਪੰਜਾਬ ਸਰਕਾਰ ਨੇ ਕੰਪਨੀ ਨੂੰ ਸਾਰੇ ਲੋੜੀਂਦੇ ਸੀਐਲਯੂ ਅਤੇ ਹੋਰ ਪ੍ਰਵਾਨਗੀਆਂ ਦੇ ਲੋੜੀਂਦੀ ਜ਼ਮੀਨ ਪ੍ਰਦਾਨ ਕੀਤੀ। ਇਸ ਤਰ੍ਹਾਂ ਕੰਪਨੀ ਮੋਰਿੰਡਾ ਤੋਂ 20 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਪਹੁੰਚ ਦੇ ਨਾਲ ਆਟੋਮੋਟਿਵ ਪਾਰਟਸ ਦੀ ਨਿਰਯਾਤਕ ਬਣ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਮੋਹਾਲੀ ਨੂੰ ਆਟੋਮੋਟਿਵ ਉਦਯੋਗ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ'।
ਸ੍ਰੀ ਬਾਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਸਮੇਂ ਸਿਰ ਆਪਣੇ ਕਾਰਜਾਂ ਨੂੰ ਪੂਰਾ ਕਰਨ ਲਈ ਵਿਆਪਕ ਸਮਰਥਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਹਫ਼ਤੇ ਦੇ ਅੰਦਰ ਸਥਾਪਨਾ ਅਤੇ ਆਪਰੇਟ ਕਰਨ ਦੀ ਸਹਿਮਤੀ ਮਿਲਣ ਦੇ ਨਾਲ ਕੰਪਨੀ ਨੇ ਸਿਰਫ਼ 18 ਮਹੀਨਿਆਂ ਦੇ ਅੰਦਰ ਚਾਰ ਲੱਖ ਵਰਗ ਫੁੱਟ ਤੋਂ ਵੱਧ ‘ਚ ਫੈਲੇ ਸ਼ੈੱਡ ਦੀ ਉਸਾਰੀ ਕੀਤੀ ਹੈ ਅਤੇ । ਉਨ੍ਹਾਂ ਕਿਹਾ ਕਿ ਟੀਮ ਇਨਵੈਸਟ ਪੰਜਾਬ ਸੂਬੇ ਵਿੱਚ ਉਦਯੋਗ ਸਥਾਪਤ ਕਰਨ ‘ਚ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਵਰਬੀਓ ਇੰਡੀਆ ਦੇ ਐਮ.ਡੀ. ਅਸ਼ੀਸ਼ ਕੁਮਾਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੰਪਨੀ ਨੇ ਪੰਜਾਬ ਵਿੱਚ ਪੂਰੀ ਤਰ੍ਹਾਂ ਝੋਨੇ ਦੀ ਪਰਾਲੀ 'ਤੇ ਅਧਾਰਤ ਯੂਨਿਟ ਦੀ ਨੀਂਹ ਰੱਖੀ ਹੈ, ਜੋ ਕਿ ਕੰਪਰੈੱਸਡ ਬਾਇਓਗੈਸ ਦੇ 33 ਟਨ ਉਤਪਾਦਨ ਦੀ ਸਮਰੱਥਾ ਵਾਲਾ ਦੇਸ਼ ਦਾ ਸਭ ਤੋਂ ਵੱਡਾ ਪਲਾਂਟ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦੇ ਸਭ ਤੋਂ ਵੱਡੇ ਹਿੱਸੇਦਾਰ ਪੰਜਾਬ ਦੇ ਕਿਸਾਨ ਅਤੇ ਬਾਲਣ ਭੰਡਾਰ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਤੋਂ ਹੀ ਸਫਲਤਾਪੂਰਵਕ ਆਪਣਾ ਕੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੰਪਨੀ 3000 ਕਰੋੜ ਰੁਪਏ ਦੇ ਅਨੁਮਾਨਤ ਖਰਚੇ ਨਾਲ ਪੰਜਾਬ ਵਿੱਚ ਘੱਟੋ ਘੱਟ ਦਸ ਹੋਰ ਉਦਯੋਗਿਕ ਪੱਧਰ ਦੇ ਪਲਾਂਟ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੰਪਨੀ ਤਿੰਨ ਵੱਡੇ ਹਿੱਸੇਦਾਰਾਂ ਦਾ ਇੱਕ ਸਮੂਹ ਸਥਾਪਤ ਕਰੇਗੀ, ਜਿਸਦਾ ਐਲਾਨ ਅਗਲੇ ਮਹੀਨੇ ਜਾਪਾਨੀ ਕੰਪਨੀ ਵਰਬੀਓ ਅਤੇ ਭਾਰਤੀ ਹਿੱਸੇਦਾਰਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.