Saturday, 18 April 2026

ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ- ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਨੇ ਬੀਐਸਐਫ ਅਤੇ ਰਾਜਸਥਾਨ ਪੁਲਿਸ ਦੇ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੀ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਦੱਸਿਆ ਗਿਆ ਕਿ ਇਸ ਅੰਤਰਰਾਜ਼ੀ ਕਾਰਵਾਈ ਦੌਰਾਨ ਇਕ ਮਹਿਲਾ ਸਮੇਤ ਨੌ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੇ ਵਾਸੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਇਲਾਕੇ ਬਾੜਮਾਰ ਤੋਂ ਬਰਾਮਦ ਕੀਤੀ ਗਈ ਹੈ।  

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.