Saturday, 18 April 2026

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ - 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

 

ਦਸੂਹਾ/ਬਿਊਰੋ ਨਿਊਜ਼ 

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਗਿਆ ਹੈ ਕਿ ਟੱਕਰ ਏਨੀ ਭਿਆਨਕ ਸੀ ਕਿ ਬੱਸ ਵਿੱਚੋਂ ਮਿ੍ਰਤਕਾਂ ਤੇ ਜ਼ਖਮੀਆਂ ਨੂੰ ਬਾਹਰ ਕੱਢਣ ਲਈ ਜੇ.ਸੀ.ਬੀ. ਦੀ ਸਹਾਇਤਾ ਲੈਣੀ ਪਈ। ਇਸ ਦੌਰਾਨ ਜ਼ਖਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਘੁੰਮਣ ਅਤੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਵੀ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.