Saturday, 18 April 2026

ਚੰਡੀਗੜ੍ਹ ਤੋਂ ਕੈਨੇਡਾ ਤੇ ਯੂਕੇ ਲਈ ਫਲਾਈਟਾਂ ਹੋਣ ਸ਼ੁਰੂ - ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ 

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਨਾਗਰਿਕ ਉਡਾਨ ਮੰਤਰੀ ਰਾਮ ਮੋਹਨ ਨਾਇਡੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਕੰਗ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ, ਯੂਰੋਪ, ਬਿ੍ਰਟੇਨ ਅਤੇ ਅਮਰੀਕਾ ਵਰਗੇ ਪ੍ਰਮੁੱਖ ਦੇਸ਼ਾਂ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਕੰਗ ਨੇ ਕੇਂਦਰੀ ਮੰਤਰੀ ਨੂੰ ਦਲੀਲ ਦਿੱਤੀ ਕਿ ਇਸ ਖੇਤਰ ਵਿਚ ਵੱਡੀ ਗਿਣਤੀ ’ਚ ਐਨ.ਆਰ.ਆਈ. ਪੰਜਾਬੀ ਰਹਿੰਦੇ ਹਨ, ਜਿਨ੍ਹਾਂ ਦਾ ਵਿਦੇਸ਼ ਵਿਚ ਆਉਣਾ ਜਾਣਾ ਲੱਗਾ ਰਹਿੰਦਾ ਹੈ। ਇਸ ਸਬੰਧੀ ਜਾਣਕਾਰੀ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊੁਂਟ ’ਤੇ ਸਾਂਝੀ ਕੀਤੀ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.