ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਸਰਕਾਰੀ ਪੀਆਰਟੀਸੀ ਬੱਸਾਂ ਨੂੰ ਆਪਣੀ ਪਾਰਟੀ ਦੇ ਰੰਗ ਵਿਚ ਰੰਗਣਾ ਸ਼ੁਰੂ ਕਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਹਸਪਤਾਲਾਂ ਅਤੇ ਸਕੂਲਾਂ ਨੂੰ ਵੀ ਭਗਵੰਤ ਮਾਨ ਸਰਕਾਰ ਨੇ ਆਪਣੀ ਪਾਰਟੀ ਦੇ ਰੰਗ ਵਿਚ ਰੰਗਿਆ ਸੀ ਅਤੇ ਹੁਣ ਪੀਆਰਟੀਸੀ ਬੱਸਾਂ ਨੂੰ ਵੀ ਪੀਲੇ ਤੇ ਨੀਲੇ ਰੰਗ ਵਿਚ ਰੰਗਿਆ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਸਾਈਕਲਾਂ, ਬੱਸਾਂ ਅਤੇ ਰਾਸ਼ਨ ਦੇ ਬੈਗਾਂ ਆਦਿ ’ਤੇ ਤਸਵੀਰਾਂ ਲਗਵਾਉਣ ਲਈ ਬਾਦਲਾਂ ਦਾ ਮਜ਼ਾਕ ਉਡਾਉਂਦੇ ਸੀ, ਪਰ ਹੁਣ ਭਗਵੰਤ ਮਾਨ ਖੁਦ ਹੀ ਪੂਰੇ ਸੂਬੇ ਨੂੰ ਆਪਣੀ ਪਾਰਟੀ ਦੇ ਰੰਗ ਵਿਚ ਰੰਗ ਰਹੇ ਹਨ। ਸੁਖਪਾਲ ਖਹਿਰਾ ਨੇ ਇਸ ਸਬੰਧੀ ਇਕ ਵੀਡੀਓ ਵੀ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ, ਜਿਸ ਵਿਚ ਇਕ ਵਰਕਸ਼ਾਪ ਵਿਚ ਨੀਲੇ ਅਤੇ ਪੀਲੇ ਰੰਗ ਵਿਚ ਰੰਗੀਆਂ ਗਈਆਂ ਪੀਆਰਟੀਸੀ ਦੀਆਂ ਬੱਸਾਂ ਨਜ਼ਰ ਆ ਰਹੀਆਂ ਹਨ।
ਪੰਜਾਬ ’ਚ ਸਰਕਾਰੀ ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ ’ਚ ਰੰਗਣ ਲੱਗੀ ਆਮ ਆਦਮੀ ਪਾਰਟੀ ਦੀ ਸਰਕਾਰ
- ਪੰਜਾਬ
- Posted On


