ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਆਪਣੀ ਨਵੀਂ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਏਜੰਡਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ ਅਤੇ ਸਾਡਾ ਮੁੱਖ ਮੁੱਦਾ ਕਿਸਾਨੀ ਹੀ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਦਿੱਤੀ ਜਾਵੇਗੀ ਅਤੇ ਸਰਕਾਰੀ ਦੇਖ ਰੇਖ ਹੇਠ ਅਫੀਮ ਦੀ ਖੇਤੀ ਹੋਵੇਗੀ। ਡਾ. ਨਵਜੋਤ ਕੌਰ ਸਿੱਧੂ ਨੇ ਵੱਡੀਆਂ ਸਿਆਸੀ ਪਾਰਟੀਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਵੱਡੀਆਂ ਪਾਰਟੀਆਂ ਵਿਚ ਚੋਣ ਲੜਨ ਲਈ ਪੈਸੇ ਦੀ ਜ਼ਰੂਰਤ ਹੁੰਦੀ ਹੈ, ਪਰ ਮੈਂ ਕਿਉਂ ਪੈਸੇ ਦਿਆਂਗੀ, ਮੈਂ ਆਪਣੇ ਪੈਸੇ ਨੂੰ ਹੋਰ ਉਦੇਸ਼ਾਂ ਲਈ ਵਰਤਣਾ ਪਸੰਦ ਕਰਾਂਗੀ। ਉਨ੍ਹਾਂ ਕਿਹਾ ਕਿ ਮੈਨੂੰ ਵਿਦੇਸ਼ਾਂ ਤੋਂ ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ, ਜੋ ਮੇਰਾ ਸਮਰਥਨ ਕਰਨ ਲਈ ਤਿਆਰ ਹਨ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਨੇ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਬਣਾਈ ਹੈ।
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ : ਡਾ. ਨਵਜੋਤ ਕੌਰ ਸਿੱਧੂ
- ਪੰਜਾਬ
- Posted On


