Thursday, 28 May 2026

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

ਕਿਹਾ : ਇਹ ਮੇਰੇ ਕੰਮਾਂ ਵਿਚ ਪਾਉਂਦੇ ਹਨ ਵਿਘਨ
ਜਲੰਧਰ/ਬਿਊਰੋ ਨਿਊਜ਼  
ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਵਿਚ ਸਿਆਸਤ ਇਕ ਵਾਰ ਫਿਰ ਤੋਂ ਗਰਮਾ ਗਈ ਹੈ। ਇੱਥੋਂ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ਼ ’ਤੇ ਆਪਣੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆ ਪੇਜ਼ ’ਤੇ ਲਿਖਿਆ ਹੈ ਕਿ ਜਿਹੜੀ ਪੁਲਿਸ ਮੇਰੇ ‘ਬਾਲਾ ਜੀ’ ਦੇ ਕੰਮ ਵਿਚ ਵਿਘਨ ਪਾਉਂਦੀ ਹੈ, ਉਸ ਪੁਲਿਸ ਦੀ ਸੁਰੱਖਿਆ ਮੈਨੂੰ ਨਹੀਂ ਚਾਹੀਦੀ। ਰਮਨ ਅਰੋੜਾ ਦਾ ਕਹਿਣਾ ਹੈ ਕਿ ਉਹ ਹਰ ਸਾਲ ਭਗਵਾਨ ਬਾਲਾਜੀ ਦਾ ਸਮਾਗਮ ਆਯੋਜਿਤ ਕਰਦੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਸ ਵਾਰ ਰੰਜਿਸ਼ ਦੇ ਤਹਿਤ ਉਨ੍ਹਾਂ ਦਾ ਸਮਾਗਮ ਹੋਣ ਨਹੀਂ ਦਿੱਤਾ ਜਾ ਰਿਹਾ ਹੈ। ਅਰੋੜਾ ਨੇ ਸਪੱਸ਼ਟ ਕੀਤਾ ਕਿ ਜੋ ਪੰਜਾਬ ਪੁਲਿਸ ਉਨ੍ਹਾਂ ਦੇ ਧਾਰਮਿਕ ਸਮਾਗਮ ਵਿਚ ਵਿਘਨ ਪਾਉਂਦੀ ਹੈ, ਉਨ੍ਹਾਂ ਨੂੰ ਉਸ ਪੁਲਿਸ ਦੀ ਸੁਰੱਖਿਆ ਨਹੀਂ ਚਾਹੀਦੀ। ਜ਼ਿਕਰਯੋਗ ਹੈ ਕਿ ਰਮਨ ਅਰੋੜਾ ਪਿਛਲੇ ਕੁਝ ਸਮੇਂ ਤੋਂ ਭਿ੍ਰਸ਼ਟਚਾਰ ਦੇ ਦੋਸ਼ਾਂ ਦਾ ਵੀ ਸਾਹਮਣਾ ਕਰ ਰਹੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.