Thursday, 28 May 2026

ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦਿਆ ਵਿਸ਼ਾਲ ਪੰਥਕ ਇਕੱਠ

ਅੰਮਿ੍ਰਤਸਰ/ਬਿਊਰੋ ਨਿਊਜ਼    
ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ‘ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਵਿਚ ਇਤਰਾਜ਼ਯੋਗ ਮੱਦਾਂ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਹੈ। ਇਸ ਸੰਬੰਧੀ ਅੰਮਿ੍ਰਤਸਰ ’ਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 31 ਮਈ ਨੂੰ ਸਵੇਰੇ 11 ਵਜੇ ਆਰੰਭ ਹੋਣ ਵਾਲੇ ਇਸ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਲ ਹੋਣ ਲਈ ਸਿੰਘ ਸਭਾਵਾਂ, ਲੋਕਲ ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਾਹਿਬਾਨ, ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਵੀ ਸ਼ਾਮਲ ਹੋਣ ਲਈ ਬੇਨਤੀ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾਵਾਂ ਮਿਲਣੀਆਂ ਚੰਗੀ ਗੱਲ ਹੈ, ਪਰ ਸਰਕਾਰ ਨੇ ਉਕਤ ਸੋਧ ਐਕਟ ਪਾਸ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਕੋਈ ਪ੍ਰਵਾਨਗੀ ਨਹੀਂ ਲਈ। ਧਾਮੀ ਨੇ ਕਿਹਾ ਕਿ ਸਤਿਕਾਰ ਸੋਧ ਐਕਟ ਦੀਆਂ ਕਈ ਮੱਦਾਂ ਵਿਚ ਅਹਿਮ ਖਾਮੀਆਂ ਹਨ ਜਿਨ੍ਹਾਂ ਨੂੰ ਲੈ ਕੇ ਸਿੱਖ ਪੰਥ ਅੰਦਰ ਤੌਖਲੇ ਪਾਏ ਜਾ ਰਹੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.