Friday, 12 June 2026

ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ਼ੋ੍ਰਮਣੀ ਕਮੇਟੀ ਜਾਂਚ ਲਈ ਸਿਰਫ ਕੇਸ ਨਾਲ ਸਬੰਧਿਤ ਰਿਕਾਰਡ ਹੀ ਮੁਹੱਈਆ ਕਰੇਗੀ

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਸਪੱਸ਼ਟ
ਅੰਮਿ੍ਰਤਸਰ/ਬਿਊਰੋ ਨਿਊਜ਼
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਇਸ ਮਾਮਲੇ ਤੋਂ ਇਲਾਵਾ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਪੱਤਰ ਭੇਜਿਆ ਗਿਆ ਸੀ। ਇਸ ਪੱਤਰ ਦੇ ਜਵਾਬ ਵਿਚ ਜਥੇਦਾਰ ਨੇ ਆਖਿਆ ਹੈ ਕਿ ਇਸ ਮਾਮਲੇ ਤੋਂ ਇਲਾਵਾ ਹੋਰ ਕੋਈ ਵੀ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਨੂੰ ਨਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੂੰ ਇਸ ਮਾਮਲੇ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵਲੋਂ ਬਣਾਏ ਗਏ ‘ਜਾਗਤ ਜੋਤ ਸ੍ਰੀ ਗੁਰੂ ਗੰ੍ਰਥ ਸਾਹਿਬ ਸੋਧ ਐਕਟ’ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਸਮੂਹ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ਇਸ ਐਕਟ ਵਿਚ ਦਰਜ ਇਤਰਾਜ਼ਯੋਗ ਮੱਦਾਂ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦੇ ਹੋਏ ਇਹ ਇਤਰਾਜ਼ਯੋਗ ਮੱਦਾਂ ਨੂੰ ਐਕਟ ਵਿਚੋਂ ਹਟਾ ਦੇਣਾ ਚਾਹੀਦਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.