Friday, 12 June 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਪੁਲਿਸ ਦਾ ਛਾਪਾ

50 ਤੋਂ ਵੱਧ ਵਿਅਕਤੀਆਂ ਖਿਲਾਫ ਕੇਸ ਦਰਜ - ਜਾਂਚ ਲਈ ਸਿੱਟ ਦਾ ਗਠਿਨ
ਅੰਮਿ੍ਰਤਸਰ/ਬਿਊਰੋ ਨਿਊਜ਼  
ਮਜੀਠਾ ਪੁਲਿਸ ਸਟੇਸ਼ਨ ’ਤੇ ਹੋਏ ਕਥਿਤ ਹਮਲੇ, ਭੰਨਤੋੜ ਅਤੇ ਪੁਲਿਸ ਹਿਰਾਸਤ ਵਿਚੋਂ ਇਕ ਨਜ਼ਰਬੰਦ ਵਿਅਕਤੀ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। ਐਸ.ਪੀ. ਆਦਿੱਤਿਆ ਵਾਰੀਅਰ ਦੀ ਅਗਵਾਈ ਹੇਠ ਪੁਲਿਸ ਦੀ ਇਕ ਟੀਮ ਨੇ ਅੰਮਿ੍ਰਤਸਰ ਦੇ ਗਰੀਨ ਐਵੇਨਿਊ ਇਲਾਕੇ ਵਿਚ ਸਥਿਤ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ ਕੀਤੀ ਹੈ। ਹਾਲਾਂਕਿ ਛਾਪੇਮਾਰੀ ਦੌਰਾਨ ਮਜੀਠੀਆ ਆਪਣੇ ਘਰ ਵਿਚ ਮੌਜੂਦ ਨਹੀਂ ਸਨ। ਪੁਲਿਸ ਵਲੋਂ ਮਜੀਠੀਆ ਦੀ ਗਿ੍ਰਫਤਾਰੀ ਲਈ ਹੋਰ ਕਈ ਥਾਵਾਂ ’ਤੇ ਵੀ ਛਾਪੇ ਮਾਰੇ ਗਏ ਹਨ। ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅੰਮਿ੍ਰਤਸਰ ਦਿਹਾਤੀ ਦੇ ਐਸ.ਐਸ.ਪੀ. ਸੋਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਕ ਨੌਜਵਾਨ ਜੋਬਨਪ੍ਰੀਤ ਨੂੰ ਮਜੀਠਾ ਪੁਲਿਸ ਨੇ ਗਿ੍ਰਫਤਾਰ ਕੀਤਾ ਸੀ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਸਣੇ ਕਈ ਵਿਅਕਤੀ ਪੁਲਿਸ ਥਾਣੇ ਦੇ ਬਾਹਰ ਇਕੱਠੇ ਹੋ ਗਏ ਅਤੇ ਗੈਰਕਾਨੂੰਨੀ ਢੰਗ ਨਾਲ ਪੁਲਿਸ ਸਟੇਸ਼ਨ ਦੇ ਅੰਦਰ ਦਾਖਲ ਹੋ ਗਏ ਅਤੇ ਥਾਣੇ ਦੀ ਤਲਾਸ਼ੀ ਲੈਣ ਲੱਗ ਪਏ। ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ 50 ਤੋਂ ਵੱਧ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ।  


ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਖਿਲਾਫ ਪੁਲਿਸ ਕਾਰਵਾਈ ਦੀ ਕੀਤੀ ਨਿੰਦਾ
ਨਿਗਮ ਚੋਣਾਂ ਦੌਰਾਨ ਹੋਈ ਧੱਕੇਸ਼ਾਹੀ ਖਿਲਾਫ ਅਦਾਲਤ ਜਾਵੇਗਾ ਸ਼ੋ੍ਰਮਣੀ ਅਕਾਲੀ ਦਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕਰਨ ਲਈ ਕੀਤੀ ਜਾ ਰਹੀ ਛਾਪੇਮਾਰੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਟਿਆਲਾ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੇ ਕਾਗਜ਼ ਰੱਦ ਕੀਤੇ ਗਏ ਅਤੇ ਚੋਣਾਂ ਦੌਰਾਨ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਡਰਨ ਵਾਲਾ ਨਹੀਂ ਹੈ, ਅਸੀਂ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਖਿਲਾਫ ਅਦਾਲਤੀ ਲੜਾਈ ਲੜਾਂਗੇ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਜਿੱਤ ਹਾਸਲ ਕੀਤੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.