Monday, 15 June 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮਿ੍ਰਤਸਰ ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

ਮਜੀਠੀਆ ਖਿਲਾਫ ਥਾਣੇ ’ਚੋਂ ਆਪਣਾ ਸਮਰਥਕ ਛੁਡਾਉਣ ਦੀ ਕੋਸ਼ਿਸ਼ ਦੇ ਲੱਗੇ ਸਨ ਇਲਜ਼ਾਮ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੀ ਅਦਾਲਤ ਨੇ ਅੱਜ 15 ਜੂਨ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਖਿਲਾਫ ਪੁਲਿਸ ਥਾਣੇ ਦੇ ਅੰਦਰ ਦਾਖਲ ਹੋ ਕੇ ਦਸਤਾਵੇਜ਼ ਪਾੜਨ ਅਤੇ ਆਪਣੇ ਇਕ ਸਮਰਥਕ ਨੂੰ ਛੁਡਾਉਣ ਦੀ ਕੋਸ਼ਿਸ਼ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਪਹਿਲਾਂ ਇਸ ਕੇਸ ਦੀ ਸੁਣਵਾਈ ਲੰਘੀ 10 ਜੂਨ ਨੂੰ ਹੋਈ ਸੀ। ਮਜੀਠੀਆ ਦੇ ਵਕੀਲ ਨੇ ਅਦਾਲਤ ਵਿਚ ਕਿਹਾ ਹੈ ਕਿ ਇਹ ਮਾਮਲਾ ਸਿਆਸੀ ਰੰਜ਼ਿਸ਼ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ ਇਕ ਵਿਅਕਤੀ ਦੀ ਗਿ੍ਰਫਤਾਰੀ ਦੀ ਜਾਣਕਾਰੀ ਲੈਣ ਲਈ ਥਾਣੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਉਸ ਵਿਅਕਤੀ ਦੀ ਗਿ੍ਰਫਤਾਰੀ ਨਾਲ ਸਬੰਧਤ ਦਸਤਾਵੇਜ਼ ਦਿਖਾਉਣ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਪੁਲਿਸ ਦਾ ਕਹਿਣਾ ਸੀ ਕਿ ਨਗਰ ਕੌਂਸਲ ਦੀਆਂ ਚੋਣਾਂ ਦੇ ਇਕ ਮਾਮਲੇ ਵਿਚ ਲੰਘੀ 30 ਮਈ ਨੂੰ ਜੋਬਨਪ੍ਰੀਤ ਸਿੰਘ ਨਾਮ ਦੇ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ 31 ਮਈ ਨੂੰ ਸਵੇਰੇ ਕਰੀਬ ਸਾਢੇ 11 ਵਜੇ ਬਿਕਰਮ ਸਿੰਘ ਮਜੀਠੀਆ ਆਪਣੇ 50-60 ਸਮਰਥਕਾਂ ਦੇ ਨਾਲ ਮਜੀਠਾ ਪੁਲਿਸ ਥਾਣੇ ਵਿਚ ਪਹੁੰਚ ਗਏ ਸਨ। ਪੁਲਿਸ ਦਾ ਇਲਜ਼ਾਮ ਹੈ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਜ਼ਬਰਦਸਤੀ ਥਾਣੇ ’ਚ ਦਾਖਲ ਹੋ ਕੇ ਹੰਗਾਮਾ ਕੀਤਾ ਸੀ ਅਤੇ ਕੇਸ ਨਾਲ ਸਬੰਧਤ ਫਾਈਲਾਂ ਪਾੜ ਦਿੱਤੀਆਂ ਸਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.