Tuesday, 23 June 2026

ਬਿਕਰਮ ਸਿੰਘ ਮਜੀਠੀਆ ਨੇ ਸੀਐਮ ਮਾਨ ਦੀ ਫੋਰੈਂਸਿਕ ਰਿਪੋਰਟ ’ਤੇ ਚੁੱਕੇ ਸਵਾਲ

ਕਿਹਾ : ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਦੀਆਂ ਫੋਰੈਂਸਿਕ ਜਾਂਚ ਰਿਪੋਰਟਾਂ ਨੂੰ ਲੈ ਕੇ ਸਵਾਲ ਚੁੱਕੇ ਹਨ। ਮਜੀਠੀਆ ਨੇ ਸ਼ੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਗੁਰੂਗ੍ਰਾਮ ਦੀ ਲੈਬਾਰਟਰੀ ਨੂੰ ਲੱਖਾਂ ਰੁਪਏ ਦੇ ਕੇ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੇ ਇਲਜ਼ਾਮ ਲਗਾਏ ਹਨ। ਮਜੀਠੀਆ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਫੋਰੈਂਸਿਕ ਲੈਬਾਰਟਰੀ ਦੇ ਅਧਿਕਾਰੀਆਂ ਨਾਲ ਹੋਟਲ ਵਿਚ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਰੁਪਏ ਦਿੱਤੇ ਗਏ ਹਨ। ਇਸਦੇ ਨਾਲ ਹੀ ਮਜੀਠੀਆ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦੇ ਮੁੱਖ ਗਵਾਹ ਦੀ ਜਾਨ-ਮਾਨ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਸਾਹਬ ਦੇ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.