ਸੁਖਬੀਰ ਸਿੰਘ ਬਾਦਲ ਵਲੋਂ ਵੀ ਸੰਤ ਨਿਰੰਜਣ ਦਾਸ ਜੀ ਨੂੰ ਵਧਾਈ
ਚੰਡੀਗੜ੍ਹ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਨਿਰੰਜਣ ਦਾਸ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਡੇਰਾ ਸੱਚਖੰਡ ਬੱਲਾਂ (ਜਲੰਧਰ) ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਮਿਕਤਾ ਅਤੇ ਸਮਾਜ ਸੇਵਾ ਵਿਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਵਲੋਂ ‘ਪਦਮ ਸ੍ਰੀ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਮੁੱਚੇ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਡੇ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ, ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ੇ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਤ ਨਿਰੰਜਣ ਦਾਸ ਜੀ ਨੂੰ ਪਦਮਸ੍ਰੀ ਦਾ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਤ ਜੀ ਨੂੰ ਮਿਲਿਆ ਇਹ ਸਨਮਾਨ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸੰਤ ਨਿਰੰਜਣ ਦਾਸ ਜੀ ਨੂੰ ਇਹ ਸਨਮਾਨ ਮਿਲਣ ’ਤੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਸੰਤ ਨਿਰੰਜਣ ਦਾਸ ਜੀ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
- ਪੰਜਾਬ
- Posted On


