Sunday, 14 June 2026

ਚੰਡੀਗੜ੍ਹ/ਬਿਊਰੋ ਨਿਊਜ਼   

ਨਿਸ਼ਿਤ ਕਟਾਰੀਆ, ਜੋ ਅਕਸਰ ਦੀਪੇਂਦਰ ਹੁੱਡਾ ਦੇ ਨਾਲ ਦਿਖਾਈ ਦਿੰਦਾ ਹੈ, ਰਾਹੁਲ ਗਾਂਧੀ ਨੂੰ ਵੋਟ ਚੋਰੀ ਦੇ ਝੂਠੇ ਸਿਧਾਂਤ ਨਾਲ ਗੁੰਮਰਾਹ ਕਰਕੇ ਆਪਣੀ ਛਵੀ ਨੂੰ ਸਾਫ਼ ਕਰਨ ਅਤੇ ਆਪਣੀ ਰਾਜਨੀਤਿਕ ਛਵੀ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸਨੇ ਅਸਲ ਵਿੱਚ ਇਹ ਵੋਟ ਚੋਰੀ 2009 ਵਿੱਚ ਸ਼ੁਰੂ ਕੀਤੀ ਸੀ ਜਦੋਂ ਉਸਦੇ ਪਿਤਾ, ਸੁਖਬੀਰ ਕਟਾਰੀਆ ਨੇ ਚੋਣ ਲੜੀ ਸੀ। ਉਸਦੇ ਪਰਿਵਾਰ ਵਿੱਚ ਕਰੀਬ ਹਰ ਕਿਸੇ ਨੇ ਚਾਰ-ਚਾਰ ਵੋਟਾਂ ਦਰਜ ਕਰਵਾਈਆਂ ਸਨ ਅਤੇ ਉਸਨੇ ਖੁਦ, ਨਾਬਾਲਗ ਹੋਣ ਦੇ ਬਾਵਜੂਦ, ਦੋ ਵੋਟਾਂ ਦਰਜ ਕਰਵਾਈਆਂ ਸਨ। ਇਹ ਧਿਆਨ ਦੇਣਯੋਗ ਹੈ ਕਿ ਕਈ ਆਰਟੀਆਈ ਕਾਰਕੁਨਾਂ ਨੇ ਦੀਪੇਂਦਰ ਹੁੱਡਾ, ਨਿਸ਼ਿਤ ਅਤੇ ਸੁਖਬੀਰ ਕਟਾਰੀਆ ਵਿਰੁੱਧ ਅਦਾਲਤਾਂ ਵਿੱਚ ਮੁਕੱਦਮੇ ਦਾਇਰ ਕੀਤੇ ਹਨ ਅਤੇ ਹਰਿਆਣਾ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਸੁਖਬੀਰ ਅਤੇ ਨਿਸ਼ਿਤ ਕਟਾਰੀਆ ਵਿਰੁੱਧ ਕਰੀਬ 38 ਮਾਮਲੇ ਦਰਜ ਹਨ। ਦਰਅਸਲ, ਦੀਪੇਂਦਰ ਹੁੱਡਾ ਨੇ ਰਾਹੁਲ ਗਾਂਧੀ ਨੂੰ ਭਾਜਪਾ ਏਜੰਟ ਹੋਣ ਦੇ ਕਲੰਕ ਤੋਂ ਮੁਕਤ ਕਰਨ ਲਈ ਵੋਟ ਚੋਰੀ ਦੀ ਪੂਰੀ ਸਾਜਿਸ਼ ਪੇਸ਼ ਕਰਨ ਦੀ ਯੋਜਨਾ ਬਣਾਈ ਸੀ। ਅਸਲ ਵਿੱਚ, ਨਿਸ਼ਿਤ ਕਟਾਰੀਆ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਦਾ ਜਵਾਈ ਹੈ, ਅਤੇ ਇਨ੍ਹਾਂ ਦੇ ਹਰਿਆਣਾ ਵਿੱਚ ਭਾਜਪਾ ਅਤੇ ਕਾਂਗਰਸ ਨਾਲ ਸਬੰਧ ਹਨ। ਚੰਡੀਗੜ੍ਹ ਪ੍ਰੈਸ ਕਲੱਬ ਵਿਚ, ਓਮ ਪ੍ਰਕਾਸ਼ ਅਤੇ ਹਰਿੰਦਰ ਢੀਂਗਰਾ ਨੇ ਕਟਾਰੀਆ ਪਰਿਵਾਰ ਅਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਹਜ਼ਾਰਾਂ ਜਾਅਲੀ ਵੋਟਾਂ ਅਤੇ ਆਰਟੀਆਈ ਕਾਰਕੁਨ ਨਾਲ ਸਬੰਧਤ ਹੋਰ ਸਬੂਤ ਪੇਸ਼ ਕੀਤੇ। 

 

 

  

ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਭਾਰਤ ਭਰ ਵਿਚ ਅਵਾਰਾ ਕੁੱਤਿਆਂ ਨਾਲ ਜੁੜੇ ਇਕ ਮਾਮਲੇ ਵਿਚ ਕਿਹਾ ਕਿ ਰਾਜਸਥਾਨ ਹਾਈਕੋਰਟ ਦਾ ਫੈਸਲਾ ਪੂਰੇ ਦੇਸ਼ ਵਿਚ ਲਾਗੂ ਹੋਵੇਗਾ। ਇਸ ਮਾਮਲੇ ’ਤੇ ਮਾਨਯੋਗ ਜਸਟਿਸ ਬਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਸੁਣਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਾਰੇ ਸੂਬਿਆਂ ਅਤੇ ਨੈਸ਼ਨਲ ਹਾਈਵੇ ਤੋਂ ਅਵਾਰਾ ਪਸ਼ੂ ਹਟਾਏ ਜਾਣ। ਅਵਾਰਾ ਕੁੱਤਿਆਂ ਨਾਲ ਨਿਪਟਣ ਲਈ ਹਸਪਤਾਲਾਂ, ਸਕੂਲਾਂ ਅਤੇ ਕਾਲਜਾਂ ਦੀਆਂ ਬਾਹਰੀ ਚਾਰ ਦੀਵਾਰੀਆਂ ਉਚੀਆਂ ਕੀਤੀਆਂ ਜਾਣ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕੁੱਤਿਆਂ ਅਤੇ ਪਸ਼ੂਆਂ ਨੂੰ ਉਨ੍ਹਾਂ ਲਈ ਬਣੇ ਸੁਰੱਖਿਅਤ ਆਸਰਾ ਟਿਕਾਣਿਆਂ ’ਤੇ ਤਬਦੀਲ ਕੀਤਾ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ ਇਨ੍ਹਾਂ ਕੁੱਤਿਆਂ ਨੂੰ ਉਸੇ ਜਗ੍ਹਾ ਵਾਪਸ ਨਹੀਂ ਛੱਡਿਆ ਜਾਣਾ ਚਾਹੀਦਾ ਜਿੱਥੋਂ ਉਨ੍ਹਾਂ ਨੂੰ ਫੜਿਆ ਗਿਆ ਸੀ। ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਬੈਂਚ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਸਬੰਧ ਵਿੱਚ ਅਦਾਲਤੀ ਮਿੱਤਰ ਵੱਲੋਂ ਪੇਸ਼ ਕੀਤੇ ਗਏ ਸੁਝਾਵਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ ਵਿਚ ਅਗਲੀ ਸੁਣਵਾਈ 13 ਜਨਵਰੀ 2026 ਨੂੰ ਹੋਵੇਗੀ। 

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰਾਲੇ ਨੇ ਦਿੱਲੀ ਵਿਖੇ ਇਕ ਕਾਰ ਵਿਚ ਹੋਏ ਧਮਾਕੇ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਹੈ। ਲੰਘੇ ਕੱਲ੍ਹ ਦਿੱਲੀ ਦੇ ਲਾਲ ਕਿਲੇ ਦੇ ਨੇੜੇ ਧਮਾਕਾ ਹੋਇਆ ਸੀ, ਜਿਸ ਵਿਚ 12 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਮਿ੍ਰਤਕਾਂ ਵਿਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕਾਰ ਵਿਚ ਬੈਠੇ ਵਿਅਕਤੀ ਦਾ ਨਾਮ ਡਾ. ਮੁਹੰਮਦ ਉਮਰ ਨਬੀ ਸੀ ਅਤੇ ਉਹ ਪੁਲਵਾਮਾ ਦਾ ਰਹਿਣ ਵਾਲਾ ਹੈ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਮਰ ਨੇ ਵਿਸਫੋਟਕਾਂ ਦੇ ਨਾਲ ਆਪਣੇ ਆਪ ਨੂੰ ਉਡਾ ਲਿਆ। ਇਸਦੇ ਚੱਲਦਿਆਂ ਡੀ.ਐਨ.ਏ. ਟੈਸਟ ਦੇ ਲਈ ਕਸ਼ਮੀਰ ਪੁਲਿਸ ਨੇ ਪੁਲਵਾਮਾ ਵਿਚ ਉਮਰ ਦੀ ਮਾਂ ਅਤੇ ਉਸਦੇ ਦੋ ਭਰਾਵਾਂ ਨੂੰੂ ਹਿਰਾਸਤ ਵਿਚ ਵੀ ਲਿਆ ਹੈ।

ਦਿੱਲੀ ਧਮਾਕੇ ਦੌਰਾਨ ਮੌਤਾਂ ਦੀ ਗਿਣਤੀ 12 ਹੋਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼      
ਨਵੀਂ ਦਿੱਲੀ ’ਚ ਲੰਘੇ ਕੱਲ੍ਹ ਸ਼ਾਮ ਵੇਲੇ ਲਾਲ ਕਿਲੇ ਦੇ ਨੇੜੇ ਹੋਏ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। ਇਸ ਧਮਾਕੇ ਵਿਚ 20 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਧਮਾਕੇ ਵਿਚ ਜਾਨ ਗੁਆਉਣ ਵਾਲਿਆਂ ਵਿਚੋਂ ਤਿੰਨ ਦੀ ਪਹਿਚਾਣ ਹੋਈ ਹੈ ਅਤੇ ਬਾਕੀਆਂ ਦੀ ਪਹਿਚਾਣ ਡੀ.ਐਨ.ਏ. ਟੈਸਟ ਨਾਲ ਕੀਤੀ ਜਾਵੇਗੀ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਧਮਾਕੇ ਵਿਚ ਅਮੋਨੀਅਮ ਨਾਈਟਰੇਟ, ਫਿਊਲ ਅਤੇ ਡੇਟੋਨੇਟਰ ਦਾ ਇਸਤੇਮਾਲ ਕੀਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇ ਮਿ੍ਰਤਕ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਰੈਡ ਅਲਰਟ ਕੀਤਾ ਗਿਆ ਹੈ ਅਤੇ ਚੈਕਿੰਗ ਵੀ ਵਧਾ ਦਿੱਤੀ ਗਈ ਹੈ। ਦਿੱਲੀ ਵਿਚ ਹੋਏ ਧਮਾਕੇ ਦੇ ਚੱਲਦਿਆਂ ਭਲਕੇ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਣੀ ਹੈ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।  

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ ਏਅਰਪੋਰਟ ’ਤੇ ਏਅਰ ਟਰੈਫਿਕ ਕੰਟਰੋਲ ਸਿਸਟਮ ਵਿਚ ਤਕਨੀਕੀ ਖਰਾਬੀ ਕਾਰਨ 300 ਤੋਂ ਜ਼ਿਆਦਾ ਫਲਾਈਟਾਂ ਪ੍ਰਭਾਵਿਤ ਹੋਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਲੰਘੇ ਕੱਲ੍ਹ ਸ਼ਾਮ ਤੋਂ ਹੀ ਤਕਨੀਕੀ ਖਰਾਬੀ ਦੇ ਕਾਰਨ ਏਅਰ ਕੰਟਰੋਲਰ ਨੂੰ ਫਲਾਈਟਾਂ ਦਾ ਸ਼ਡਿਊਲ ਨਹੀਂ ਮਿਲ ਰਿਹਾ ਸੀ। ਇਸਦੇ ਚੱਲਦਿਆਂ ਏਅਰ ਟਰੈਫਿਕ ਕੰਟਰੋਲਰ ਮੈਨੂਅਲੀ ਕੰਮ ਕਰ ਰਹੇ ਹਨ ਅਤੇ ਇਸ ਨਾਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।  ਦੱਸਿਆ ਜਾ ਰਿਹਾ ਹੈ ਕਿ ਆਟੋਮੈਟਿਕ ਮੈਸੇਜ ਸਵਿਚ ਸਿਸਟਮ ਵਿਚ ਗੜਬੜੀ ਆਈ ਹੈ ਅਤੇ ਇਹ ਜਹਾਜ਼ ਦੇ ਸ਼ਡਿਊਲ ਯਾਨੀ ਕਿ ਟੇਕਆਫ ਅਤੇ ਲੈਂਡਿੰਗ ਦੀ ਜਾਣਕਾਰੀ ਦਿੰਦਾ ਹੈ। ਦੱਸਣਯੋਗ ਹੈ ਕਿ ਨਵੀਂ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਰ ਰੋਜ਼ 1500 ਤੋਂ ਵੱਧ ਉਡਾਣਾਂ ਦਾ ਆਉਣ-ਜਾਣ ਹੁੰਦਾ ਹੈ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼      

ਨਵੀਂ ਦਿੱਲੀ ’ਚ ਲੰਘੇ ਕੱਲ੍ਹ ਸ਼ਾਮ ਵੇਲੇ ਲਾਲ ਕਿਲੇ ਦੇ ਨੇੜੇ ਹੋਏ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। ਇਸ ਧਮਾਕੇ ਵਿਚ 20 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਧਮਾਕੇ ਵਿਚ ਜਾਨ ਗੁਆਉਣ ਵਾਲਿਆਂ ਵਿਚੋਂ ਤਿੰਨ ਦੀ ਪਹਿਚਾਣ ਹੋਈ ਹੈ ਅਤੇ ਬਾਕੀਆਂ ਦੀ ਪਹਿਚਾਣ ਡੀ.ਐਨ.ਏ. ਟੈਸਟ ਨਾਲ ਕੀਤੀ ਜਾਵੇਗੀ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਧਮਾਕੇ ਵਿਚ ਅਮੋਨੀਅਮ ਨਾਈਟਰੇਟ, ਫਿਊਲ ਅਤੇ ਡੇਟੋਨੇਟਰ ਦਾ ਇਸਤੇਮਾਲ ਕੀਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇ ਮਿ੍ਰਤਕ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਰੈਡ ਅਲਰਟ ਕੀਤਾ ਗਿਆ ਹੈ ਅਤੇ ਚੈਕਿੰਗ ਵੀ ਵਧਾ ਦਿੱਤੀ ਗਈ ਹੈ। ਦਿੱਲੀ ਵਿਚ ਹੋਏ ਧਮਾਕੇ ਦੇ ਚੱਲਦਿਆਂ ਭਲਕੇ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਣੀ ਹੈ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।  

 

ਦਿੱਲੀ ਧਮਾਕੇ ਦੇ ਮਾਮਲੇ ਵਿਚ ਪੁਲਵਾਮਾ ਦੇ ਡਾ. ਉਮਰ ਦਾ ਦੋਸਤ ਡਾ. ਸੱਜਾਦ ਗਿ੍ਰਫਤਾਰ

ਭਾਰਤੀ ਗ੍ਰਹਿ ਮੰਤਰਾਲੇ ਨੇ ਜਾਂਚ ਐਨ.ਆਈ.ਏ. ਨੂੰ ਸੌਂਪੀ 

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ਦੇ ਗ੍ਰਹਿ ਮੰਤਰਾਲੇ ਨੇ ਦਿੱਲੀ ਵਿਖੇ ਇਕ ਕਾਰ ਵਿਚ ਹੋਏ ਧਮਾਕੇ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਹੈ। ਲੰਘੇ ਕੱਲ੍ਹ ਦਿੱਲੀ ਦੇ ਲਾਲ ਕਿਲੇ ਦੇ ਨੇੜੇ ਧਮਾਕਾ ਹੋਇਆ ਸੀ, ਜਿਸ ਵਿਚ 12 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਮਿ੍ਰਤਕਾਂ ਵਿਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕਾਰ ਵਿਚ ਬੈਠੇ ਵਿਅਕਤੀ ਦਾ ਨਾਮ ਡਾ. ਮੁਹੰਮਦ ਉਮਰ ਨਬੀ ਸੀ ਅਤੇ ਉਹ ਪੁਲਵਾਮਾ ਦਾ ਰਹਿਣ ਵਾਲਾ ਹੈ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਮਰ ਨੇ ਵਿਸਫੋਟਕਾਂ ਦੇ ਨਾਲ ਆਪਣੇ ਆਪ ਨੂੰ ਉਡਾ ਲਿਆ। ਇਸਦੇ ਚੱਲਦਿਆਂ ਡੀ.ਐਨ.ਏ. ਟੈਸਟ ਦੇ ਲਈ ਕਸ਼ਮੀਰ ਪੁਲਿਸ ਨੇ ਪੁਲਵਾਮਾ ਵਿਚ ਉਮਰ ਦੀ ਮਾਂ ਅਤੇ ਉਸਦੇ ਦੋ ਭਰਾਵਾਂ ਨੂੰੂ ਹਿਰਾਸਤ ਵਿਚ ਵੀ ਲਿਆ ਹੈ। 

ਨਵੀਂ ਦਿੱਲੀ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਸਮਾਰੋਹ ਦਾ ਨਵੀਂ ਦਿੱਲੀ ’ਚ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਹੈ। ਇਹ ਪ੍ਰੋਗਰਾਮ ਸਾਲ ਭਰ ਚੱਲਣ ਵਾਲੇ ਦੇਸ਼ ਵਿਆਪੀ ਸਮਾਰੋਹ ਦੀ ਰਸਮੀ ਸ਼ੁਰੂਆਤ ਕਰੇਗਾ ਜੋ 7 ਨਵੰਬਰ 2025 ਤੋਂ 7 ਨਵੰਬਰ 2026 ਤੱਕ ਚੱਲੇਗਾ ਅਤੇ  ਇੱਕ ਅਜਿਹੀ ਰਚਨਾ ਦੇ 150 ਸਾਲ ਮਨਾਏਗਾ, ਜਿਸਨੇ ਭਾਰਤ ਦੇ ਆਜ਼ਾਦੀ ਸੰਗਰਾਮ ਨੂੰ ਪ੍ਰੇਰਿਤ ਕੀਤਾ ਹੈ। ਇਹ ਗੀਤ ਬੰਕਿਮ ਚੰਦਰ ਚੈਟਰਜੀ ਵੱਲੋਂ 1875 ਵਿੱਚ 7 ਨਵੰਬਰ ਨੂੰ ਅਕਸ਼ੈ ਨੌਮੀ ਦੇ ਮੌਕੇ ’ਤੇ ਲਿਖਿਆ ਗਿਆ ਸੀ। ਇਹ ਗੀਤ ਸਭ ਤੋਂ ਪਹਿਲਾਂ ਚੈਟਰਜੀ ਦੇ ਨਾਵਲ ‘ਆਨੰਦਮਠ’ ਦੇ ਹਿੱਸੇ ਵਜੋਂ ਸਾਹਿਤਕ ਰਸਾਲੇ ‘ਬੰਗਦਰਸ਼ਨ’ ਵਿੱਚ ਪ੍ਰਕਾਸ਼ਿਤ ਹੋਇਆ ਸੀ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼ 

ਨਵੀਂ ਦਿੱਲੀ ’ਚ ਲੰਘੇ ਕੱਲ੍ਹ ਸ਼ਾਮ ਵੇਲੇ ਲਾਲ ਕਿਲੇ ਦੇ ਨੇੜੇ ਹੋਏ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। ਇਸ ਧਮਾਕੇ ਵਿਚ 20 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਧਮਾਕੇ ਵਿਚ ਜਾਨ ਗੁਆਉਣ ਵਾਲਿਆਂ ਵਿਚੋਂ ਦੋ ਦੀ ਪਹਿਚਾਣ ਹੋਈ ਹੈ ਅਤੇ ਬਾਕੀਆਂ ਦੀ ਪਹਿਚਾਣ ਡੀ.ਐਨ.ਏ. ਟੈਸਟ ਨਾਲ ਕੀਤੀ ਜਾਵੇਗੀ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਧਮਾਕੇ ਵਿਚ ਅਮੋਨੀਅਮ ਨਾਈਟਰੇਟ, ਫਿਊਲ ਅਤੇ ਡੇਟੋਨੇਟਰ ਦਾ ਇਸਤੇਮਾਲ ਕੀਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇ ਮਿ੍ਰਤਕ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਦਿੱਲੀ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਰੈਡ ਅਲਰਟ ਕੀਤਾ ਗਿਆ ਹੈ ਅਤੇ ਚੈਕਿੰਗ ਵੀ ਵਧਾ ਦਿੱਤੀ ਗਈ ਹੈ।

ਉਪ ਰਾਸ਼ਟਰਪਤੀ ਨੇ ਰਾਜਿੰਦਰ ਗੁਪਤਾ ਨੂੰ ਚੁਕਾਈ ਅਹੁਦੇ ਦੀ ਸਹੰੁ

ਚੰਡੀਗੜ੍ਹ/ਬਿਊੁਰੋ ਨਿਊਜ਼  

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕਿ੍ਰਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਖਾਸ ਗੱਲ ਇਹ ਰਹੀ ਕਿ ਰਾਜਿੰਦਰ ਗੁਪਤਾ ਨੇ ਸੰਸਦ ਵਿੱਚ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲੀ ਹੈ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਾਜਿੰਦਰ ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾ ਮੁਕਾਬਲਾ ਚੁਣਿਆ ਗਿਆ ਸੀ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਜਿੱਤ ਵੀ ਹਾਸਲ ਕੀਤੀ ਸੀ। ਪੰਜਾਬ ਸਰਕਾਰ ਨੇ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਸੀ ਅਤੇ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਖਾਲੀ ਹੋਈ ਰਾਜ ਸਭਾ  ਸੀਟ ਲਈ ਆਮ ਆਦਮੀ ਪਾਰਟੀ ਨੇ ਰਾਜਿੰਦਰ ਗੁਪਤਾ ਨੂੰ ਮੈਦਾਨ ਵਿਚ ਉਤਾਰਿਆ ਸੀ।

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਦੀ ਸਿਹਤਯਾਬੀ ਨੂੰ ਲੈ ਕੇ ਹੋ ਰਹੀਆਂ ਅਰਦਾਸਾਂ

ਲੁਧਿਆਣਾ/ਬਿਊਰੋ ਨਿਊਜ਼ 

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਸਿਹਤ ਨਾਜ਼ੁਕ ਚੱਲ ਰਹੀ ਹੈ ਅਤੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਧਰਮਿੰਦਰ ਦੀ ਉਮਰ 89 ਸਾਲ ਹੈ ਅਤੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਸਬੰਧੀ ਖਬਰ ਵੀ ਸ਼ੋਸ਼ਲ ਮੀਡੀਆ ’ਤੇ ਚੱਲ ਪਈ ਸੀ, ਪਰ ਬਾਅਦ ਵਿਚ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਅਤੇ ਉਨ੍ਹਾਂ ਦੀ ਧੀ ਈਸ਼ਾ ਦਿਓਲ ਨੇ ਕਿਹਾ ਕਿ ਧਰਮਿੰਦਰ ਹੋਰਾਂ ਦੀ ਸਿਹਤ ਠੀਕ ਹੈ ਅਤੇ ਹੌਲੀ-ਹੌਲੀ ਉਹ ਸਿਹਤਯਾਬ ਹੋ ਜਾਣਗੇ। ਹੇਮਾ ਮਾਲਿਨੀ ਨੇ ਧਰਮਿੰਦਰ ਦੀ ਮੌਤ ਸਬੰਧੀ ਖਬਰਾਂ ਦੇਣ ਵਾਲੇ ਮੀਡੀਆ ਚੈਨਲਾਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹੋ ਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਮਾਫ ਨਹੀਂ ਕੀਤਾ ਜਾ ਸਕਦਾ। ਧਿਆਨ ਰਹੇ ਕਿ ਧਰਮਿੰਦਰ ਨੇ ਆਪਣਾ ਬਚਪਨ ਸਾਹਨੇਵਾਲ ਵਿਚ ਬਿਤਾਇਆ। ਭਾਵੇਂ ਉਨ੍ਹਾਂ ਦਾ ਪਰਿਵਾਰ 1960 ਦੇ ਦਹਾਕੇ ਵਿਚ ਮੁੰਬਈ ਚਲਾ ਗਿਆ ਸੀ, ਪਰ ਅੱਜ ਵੀ ਸਾਹਨੇਵਾਲ ਦੇ ਕੁਝ ਪਰਿਵਾਰ ਧਰਮਿੰਦਰ ਨਾਲ ਜੁੜੇ ਰਹੇ ਹਨ। 

ਦੂਜੇ ਗੇੜ ਦੀਆਂ ਵੋਟਾਂ 11 ਨੂੰ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼ 

ਬਿਹਾਰ ਵਿਚ ਅੱਜ ਵੀਰਵਾਰ 6 ਨਵੰਬਰ ਨੂੰ ਪਹਿਲੇ ਗੇੜ ਦੌਰਾਨ 18 ਜ਼ਿਲ੍ਹਿਆਂ ’ਚ 121 ਵਿਧਾਨ ਸਭਾ ਹਲਕਿਆਂ ’ਤੇ ਵੋਟਾਂ ਪਈਆਂ ਹਨ। ਪਹਿਲੇ ਗੇੜ ਦੌਰਾਨ 3 ਕਰੋੜ 75 ਲੱਖ ਵੋਟਰ ਇੰਡੀਆ ਗਠਜੋੜ ਦੇ ਉਮੀਦਵਾਰ ਤੇਜਸਵੀ ਯਾਦਵ ਅਤੇ ਐਨਡੀਏ ਦੇ ਉਮੀਦਵਾਰ ਸਮਰਾਟ ਚੌਧਰੀ ਸਣੇ 1314 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਕਰਨਗੇ।  ਇਸੇ ਦੌਰਾਨ ਲਖੀਸਰਾਏ ਵਿਚ ਬਿਹਾਰ ਦੇ ਡਿਪਟੀ ਮੁੱਖ ਮੰਤਰੀ ਵਿਜੇ ਸਿਨਹਾ ਦੇ ਕਾਫਲੇ ’ਤੇ ਪਥਰਾਅ ਵੀ ਹੋਇਆ ਅਤੇ ਉਨ੍ਹਾਂ ਦੀ ਗੱਡੀ ’ਤੇ ਗੋਹਾ ਅਤੇ ਚੱਪਲਾਂ ਵੀ ਸੁੱਟੀਆਂ ਗਈਆਂ। ਇਸ ਨੂੰ ਲੈ ਕੇ ਸਿਨਹਾ ਨੇ ਰਾਸ਼ਟਰੀ ਜਨਤਾ ਦਲ ’ਤੇ ਸਵਾਲ ਵੀ ਚੁੱਕੇ ਹਨ। ਵਿਜੇ ਸਿਨਹਾ ਨੇ ਦਾਅਵਾ ਕੀਤਾ ਕਿ ਬਿਹਾਰ ਵਿਚ ਭਾਜਪਾ ਦੀ ਅਗਵਾਈ ਵਾਲਾ ਐਨ.ਡੀ.ਏ. ਹੀ ਜਿੱਤੇਗਾ।  ਬਿਹਾਰ ਦੀਆਂ ਕੁੱਲ 243 ਵਿਧਾਨ ਸਭਾ ਸੀਟਾਂ ਹਨ ਅਤੇ ਦੂਜੇ ਪੜਾਅ ਦੌਰਾਨ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।  

6 ਨਵੰਬਰ ਨੂੰ ਪਈਆਂ ਸਨ ਪਹਿਲੇ ਗੇੜ ਦੀਆਂ ਵੋਟਾਂ

ਨਵੀਂ ਦਿੱਲੀ/ਬਿਊਰੋ ਨਿਊਜ਼ 

ਬਿਹਾਰ ਵਿਧਾਨ ਸਭਾ ਲਈ ਦੂਜੇ ਗੇੜ ਦੀਆਂ ਵੋਟਾਂ ਭਲਕੇ 11 ਨਵੰਬਰ ਨੂੰ ਪੈਣੀਆਂ ਹਨ ਅਤੇ ਪਹਿਲੇ ਗੇੜ ਲਈ ਵੋਟਾਂ ਲੰਘੀ 6 ਨਵੰਬਰ ਨੂੰ ਪੈ ਚੁੱਕੀਆਂ ਹਨ। ਇਨ੍ਹਾਂ ਵੋਟਾਂ ਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ ਪਹਿਲੇ ਗੇੜ ਦੌਰਾਨ 121 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਪਈਆਂ ਸਨ ਅਤੇ ਭਲਕੇ ਦੂਜੇ ਗੇੜ ਤਹਿਤ 122 ਸੀਟਾਂ ’ਤੇ ਵੋਟਿੰਗ ਹੋਵੇਗੀ। ਬਿਹਾਰ ਵਿਚ ਮੁੱਖ ਚੋਣ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੇ ‘ਇੰਡੀਆ’ ਗਠਜੋੜ ਵਿਚਾਲੇ ਹੀ ਹੋਵੇਗਾ। ‘ਇੰਡੀਆ’ ਗਠਜੋੜ ਨੇ ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਹੋਇਆ ਹੈ। ਇਸਦੇ ਚੱਲਦਿਆਂ 14 ਨਵੰਬਰ ਨੂੰ ਦੁਪਹਿਰ ਤੱਕ ਪਤਾ ਜਾਵੇਗਾ ਕਿ ਬਿਹਾਰ ਵਿਚ ਕਿਹੜੀ ਸਿਆਸੀ ਪਾਰਟੀ ਸੱਤਾ ਹਾਸਲ ਕਰੇਗੀ।

ਕੇਂਦਰ ਦੇ ਫੈਸਲੇ ਦਾ ਹੋ ਰਿਹਾ ਸੀ ਡਟਵਾਂ ਵਿਰੋਧ 

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਕੇਂਦਰ ਸਰਕਾਰ ਨੇ ਵਾਪਸ ਲੈ ਲਿਆ ਹੈ ਅਤੇ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪਿਛਲੇ ਦਿਨਾਂ ਤੋਂ ਡਟਵਾਂ ਵਿਰੋਧ ਹੋ ਰਿਹਾ ਸੀ, ਜਿਸ ਤੋਂ ਬਾਅਦ ਹੀ ਕੇਂਦਰ ਦਾ ਇਹ ਫੈਸਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਮਾਮਲੇ ਵਿਚ ਹਾਈਕੋਰਟ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰਸੰਵਿਧਾਨਕ ਤੌਰ ’ਤੇ ਭੰਗ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਫੈਸਲੇ ਵਿਰੁੱਧ ਕਾਨੂੰਨੀ ਲੜਾਈ ਲੜਾਂਗੇ। ਸੀਐਮ ਮਾਨ ਨੇ ਕਿਹਾ ਸੀ ਕਿ ਇਸ ਕੇਸ ਦੀ ਪੈਰਵੀ ਲਈ ਦੇਸ਼ ਦੇ ਉਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਵੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੁੱਦਾ ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ ’ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.