Monday, 15 June 2026

ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।

ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ 'ਤੇ ਹੀ ਖਰਚ ਕੀਤਾ ਜਾਵੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ 'ਸ਼ੱਕੀ ਕਿਰਦਾਰ' ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਉਨ੍ਹਾਂ ਦੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।"

ਉਨ੍ਹਾਂ ਕਿਹਾ, "ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਪਰ ਉਹ ਹਰ ਵਾਰ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ।"

ਉਨ੍ਹਾਂ ਕਿਹਾ, "ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ "ਇੱਕ ਆਮ ਆਦਮੀ ਦਾ ਪੁੱਤਰ" ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਦੀ ਤਾਂਘ ਰੱਖਦੀਆਂ ਹਨ। ਉਨ੍ਹਾਂ ਕਿਹਾ, "ਉਹ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਸੱਤਾ ਦੀ ਆਪਣੀ ਲਾਲਸਾ ਨੂੰ ਪੂਰਾ ਕਰਨਾ ਹੈ। ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਪਰ ਉਹ ਹਮੇਸ਼ਾ ਸਟੇਜ ਤੋਂ ਸੱਤਾ ਹਾਸਲ ਕਰਨ ਬਾਰੇ ਹੀ ਗੱਲ ਕਰਦੇ ਹਨ।"

ਜਨਤਾ ਦਰਮਿਆਨ ਵਿਰੋਧੀ ਆਗੂਆਂ ਦਾ ਵਿਸ਼ਵਾਸ਼ ਖਤਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਏਜੰਡਾ ਸਿਰਫ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਨੇ ਸਾਲਾਂ ਤੱਕ ਰਾਜ ਕੀਤਾ ਪਰ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ 'ਆਪ' ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ। ਉਹ ਈਰਖਾ ਕਰਦੇ ਹਨ ਕਿਉਂਕਿ 'ਆਪ' ਨੇ ਆਮ ਲੋਕਾਂ ਦੀ ਭਲਾਈ ਦਾ ਏਜੰਡਾ ਅਪਣਾਇਆ ਹੈ।"

ਅਕਾਲੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, "ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।"

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ 'ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ 'ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਉਲਟ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ 3100 ਖੇਡ ਮੈਦਾਨ ਤਿਆਰ ਕਰਨ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 31 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”

ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਹੈ। ਹੁਣ ਦਿਨ ਵੇਲੇ ਵੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਜੀਵਨ ਵਿੱਚ ਪ੍ਰਭਾਵੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸੂਬਾ ਵਾਸੀਆਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਢਾਂਚਾਗਤ ਤਬਦੀਲੀ ਲਿਆਂਦੀ ਹੈ। “ਲੋਕਾਂ ਦੇ ਟੈਕਸ ਦਾ ਪੈਸਾ ਉਨ੍ਹਾਂ ਦਾ ਆਪਣਾ ਹੈ ਅਤੇ ਇਹ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ 'ਤੇ ਖਰਚ ਕੀਤਾ ਜਾ ਰਿਹਾ ਹੈ। 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।”

ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਅੱਜ ਇਹ 68 ਫ਼ੀਸਦ ਹੋ ਗਿਆ ਹੈ ਅਤੇ ਅਗਲੇ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚ ਜਾਵੇਗਾ। ਨਹਿਰਾਂ ਨੂੰ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ।”

ਸਮਾਜ ਭਲਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਨਕਦ ਲਾਭ ਦੇਣ ਲਈ ਯੋਜਨਾ ਸ਼ੁਰੂ ਕੀਤੀ ਗਈ ਹੈ। ਟੈਕਸਦਾਤਾਵਾਂ ਦਾ ਪੈਸਾ ਭਲਾਈ ਅਤੇ ਵਿਕਾਸ ਸਕੀਮਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਹੋਰ ਤਰੱਕੀ ਲਈ ਯਤਨ ਜਾਰੀ ਰਹਿਣਗੇ।”

ਸਿੱਖਿਆ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। 740 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 1284 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਦੋਂ ਕਿ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੇ ਵਿਸ਼ੇ ਉਪਲਬਧ ਹਨ। ਹਥਿਆਰਬੰਦ ਸੈਨਾਵਾਂ, ਨੀਟ, ਜੇ.ਈ.ਈ. ਅਤੇ ਸੀ.ਐਲ.ਏ.ਟੀ. ਲਈ ਵੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਖਿਆ ਸਮਾਜ ਦੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਅਸੀਂ ਇਸ ਖੇਤਰ ਦੇ ਸੁਧਾਰ ਲਈ ਲਗਾਤਾਰ ਯਤਨਸ਼ੀਲ ਹਾਂ।

ਉਨ੍ਹਾਂ ਕਿਹਾ, "ਸਿੱਖਿਆ ਵਿਕਾਸ ਦੀ ਕੁੰਜੀ ਹੈ। ਭਵਿੱਖ ਵਿੱਚ ਵਿਅਕਤੀ ਨੂੰ ਧਨ ਨਾਲ ਨਹੀਂ, ਸਗੋਂ ਬੱਚਿਆਂ ਦੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਸਾਡੇ ਬੱਚੇ ਪ੍ਰਤਿਭਾਸ਼ਾਲੀ ਹਨ, ਉਨ੍ਹਾਂ ਕੋਲ ਸਿਰਫ਼ ਮੌਕਿਆਂ ਦੀ ਘਾਟ ਸੀ, ਜੋ ਅਸੀਂ ਹੁਣ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਇੱਕ ਨਿੱਜੀ ਉਦਾਹਰਣ ਦਿੰਦਿਆਂ ਕਿਹਾ ਕਿ “ਸਾਲ 2008-09 ਵਿੱਚ, ਮੈਂ ਦੋਨਾਣਾ ਪਿੰਡ ਵਿੱਚ ਇੱਕ ਕੁੜੀ ਨੂੰ ਮਿਲਿਆ, ਜਿਸ ਨੇ ਪੰਜਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਪਰ ਉਹ ਅਗਲੇਰੀ ਸਿੱਖਿਆ ਦਾ ਖਰਚਾ ਨਹੀਂ ਚੁੱਕ ਸਕੀ। ਮੈਂ ਉਸ ਲਈ ਸਪਾਂਸਰਸ਼ਿਪ ਦਾ ਪ੍ਰਬੰਧ ਕੀਤਾ। ਅੱਜ ਉਹ ਇੱਕ ਵੈਟਰਨਰੀ ਡਾਕਟਰ ਹੈ। ਇਹ ਦਰਸਾਉਂਦਾ ਹੈ ਕਿ ਸਾਡੇ ਬੱਚਿਆਂ ਨੂੰ ਸਿਰਫ਼ ਮੌਕੇ ਦੀ ਲੋੜ ਹੈ।”

ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਨੌਜਵਾਨ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਇਹ ਕੰਮ ਦਹਾਕੇ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ, ਪਰ ਹੁਣ ਪੰਜਾਬ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ।

ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, "ਫਾਜ਼ਿਲਕਾ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸੰਪਰਕ ਅਤੇ ਜਨਤਕ ਸੇਵਾਵਾਂ ਨੂੰ ਹੁਲਾਰਾ ਦੇਣ ਲਈ 283.99 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਪੇਂਡੂ ਲਿੰਕ ਸੜਕਾਂ, ਸੜਕਾਂ ਨੂੰ ਚੌੜਾ ਅਤੇ ਅਪਗ੍ਰੇਡ ਕਰਨਾ, ਪੁਲਾਂ ਦਾ ਨਵੀਨੀਕਰਨ ਅਤੇ ਅਨਾਜ ਮੰਡੀਆਂ ਦਾ ਵਿਕਾਸ ਸ਼ਾਮਲ ਹੈ। ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਵੀ ਖੋਲ੍ਹਿਆ ਜਾ ਰਿਹਾ ਹੈ।

ਕਿਹਾ : ਦੇਸ਼ ਨੂੰ ਅਜਿਹੇ ਲੋਕਾਂ ਦੀ ਬਹੁਤ ਲੋੜ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਵੱਡੇ ਉਦਯੋਗਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੀ ਪਤਨੀ ਪ੍ਰੀਤੀ ਅਡਾਨੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਨੇ ਉਨ੍ਹਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਦੇਸ਼ ਨੂੰ ਅਜਿਹੇ ਲੋਕਾਂ ਦੀ ਬਹੁਤ ਜ਼ਿਆਦਾ ਲੋੜ ਹੈ। ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਦੱਸਿਆ ਕਿ ਗੌਤਮ ਅਡਾਨੀ ਅਤੇ ਪ੍ਰੀਤੀ ਅਡਾਨੀ ਨੂੰ ਡਿਨਰ ’ਤੇ ਮਿਲ ਕੇ ਬਹੁਤ ਖੁਸ਼ੀ ਹੋਈ ਹੈ। ਕੈਪਟਨ ਨੇ ਗੌਤਮ ਅਡਾਨੀ ਦੇ ਦੇਸ਼ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦੇਸ਼ ਲਈ ਜੋ ਕਰ ਰਹੇ ਹਨ, ਉਹ ਮੈਨੂੰ ਹੈਰਾਨ ਕਰਦਾ ਹੈ। ਕੈਪਟਨ ਅਮਰਿੰਦਰ ਨੇ ਇਹ ਵੀ ਕਿਹਾ ਕਿ ਉਹ ਅਡਾਨੀ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹਨ ਅਤੇ ਭਾਰਤ ਨੂੰ ਉਨ੍ਹਾਂ ਵਰਗੇ ਲੋਕਾਂ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਚੰਡੀਗੜ੍ਹ, : ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ।

ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।

ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ।

ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ‘ਤੇ ਟੋਇਆਂ ਦੀ ਪੂਰੀ ਤਰ੍ਹਾਂ ਮੁਰੰਮਤ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਪਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਫਾਈਲਾਂ ਹੁਣ ਦੋ ਵਾਰ ਦੀ ਬਜਾਏ ਸਿਰਫ਼ ਇੱਕ ਵਾਰ ਕਮਿਸ਼ਨਰ ਕੋਲ ਜਮ੍ਹਾਂ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਕਿਰਿਆ ਦੇ ਸਮੇਂ ਵਿੱਚ ਕਾਫ਼ੀ ਕਮੀ ਆਵੇਗੀ। ਇਸ ਤੋਂ ਇਲਾਵਾ, ਐਸਟੀਪੀ ਪ੍ਰਵਾਨਗੀਆਂ ਹੁਣ ਸਿਰਫ਼ ਅੱਧੇ ਏਕੜ ਅਤੇ ਇਸ ਤੋਂ ਵੱਧ ਖੇਤਰ ਵਾਲੇ ਪਲਾਟਾਂ ਲਈ ਲੋੜੀਂਦੀਆਂ ਹੋਣਗੀਆਂ ਜਦੋਂਕਿ ਪਹਿਲਾਂ ਇਹ ਪ੍ਰਵਾਨਗੀ 500 ਵਰਗ ਗਜ਼ ਤੱਕ ਲੋੜੀਂਦੀ ਸੀ।

ਪ੍ਰਵਾਨਗੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ, ਜ਼ਿਲ੍ਹਾ ਅਤੇ ਮੁੱਖ ਦਫ਼ਤਰ ਪੱਧਰ 'ਤੇ ਇੱਕ ਸਿੰਗਲ-ਵਿੰਡੋ ਕਮੇਟੀ ਸਿਸਟਮ ਸ਼ੁਰੂ ਕੀਤਾ ਗਿਆ ਹੈ। ਇਸ ਸਿਸਟਮ ਤਹਿਤ ਸਾਰੇ ਸਬੰਧਤ ਅਧਿਕਾਰੀ ਇੱਕੋ ਵਾਰ ਪ੍ਰਵਾਨਗੀਆਂ ਦੇ ਸਕਣਗੇ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ।

ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ  ਵੱਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉੱਨਤ ਫਾਇਰ ਟੈਂਡਰਾਂ ਦੀ ਖਰੀਦ ਅਤੇ ਸੂਬੇ ਭਰ ਵਿੱਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਲ ਹੈ।

ਮੰਤਰੀ ਨੇ ਇਹ ਵੀ ਦੱਸਿਆ ਕਿ ਮੁਕੰਮਲ ਸੀਵਰੇਜ ਨੈੱਟਵਰਕ ਦੀ ਸਫਾਈ ਪਹਿਲ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਨੂੰ ਪੂਰਾ ਕਰ ਲਿਆ ਜਾਵੇਗਾ। ਜਿੱਥੇ ਵੀ ਸੰਭਵ ਹੋਵੇ, ਉਥੇ 9 ਵਿਸ਼ੇਸ਼ ਵੈਂਡਰਜ਼ ਰਾਹੀਂ ਸੁਪਰ ਸਕਸ਼ਨ ਮਸ਼ੀਨਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ, ਵਿੱਤੀ ਸਾਲ 2025-26 ਲਈ ਸੂਬੇ ਭਰ ਵਿੱਚ 450 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹਨਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਪੂਰੇ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ 700 ਕਰੋੜ ਰੁਪਏ ਦੇ ਪ੍ਰਾਜੈਕਟ ਅਲਾਟ ਕੀਤੇ ਜਾਣਗੇ।

ਜਲ ਪ੍ਰਬੰਧਨ 'ਤੇ, ਵਿੱਤੀ ਸਾਲ 2025-26 ਵਿੱਚ ਸਤਹੀ ਜਲ ਪ੍ਰਾਜੈਕਟਾਂ ਲਈ 700 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਸਨ, ਜਿਸਦਾ ਉਦੇਸ਼ ਭੂਮੀਗਤ ਪਾਣੀ ਦੀ ਸੰਭਾਲ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਸੀ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ ਲਗਭਗ 800 ਕਰੋੜ ਰੁਪਏ ਦੇ 30 ਵਾਟਰ ਟ੍ਰੀਟਮੈਂਟ ਪਲਾਂਟ ਵੀ ਅਲਾਟ ਕੀਤੇ ਜਾਣਗੇ।

 ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ,
"ਪੰਜਾਬ ਸ਼ਹਿਰੀ ਤਬਦੀਲੀ ਦੇ ਨਵੇਂ ਪੜਾਅ ਦਾ ਸਾਖੀ ਬਣ ਰਿਹਾ ਹੈ। ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਲੈ ਕੇ ਪ੍ਰਵਾਨਗੀਆਂ ਨੂੰ ਸਰਲ ਬਣਾਉਣ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਤੱਕ ਹਰ ਪਹਿਲ ਸਾਡੇ ਨਾਗਰਿਕਾਂ ਲਈ ਬਿਹਤਰ ਸਹੂਲਤਾਂ, ਤੇਜ਼ ਸੇਵਾਵਾਂ ਅਤੇ ਜੀਵਨ ਦੀ ਉੱਚ ਗੁਣਵੱਤਾ ਪ੍ਰਦਾਨ ਕਰਨ 'ਤੇ ਕੇਂਦ੍ਰਿਤ ਹੈ।"

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ - ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਇਕ ਮਹਿਲਾ ਅਤੇ ਹਸਪਤਾਲ ਦੇ ਸਟਾਫ ਵਿਚ ਕਾਫੀ ਬਹਿਸਬਾਜ਼ੀ ਹੋਈ ਹੈ ਅਤੇ ਉਸ ਮਹਿਲਾ ਦੇ ਚਿਹਰੇ ’ਚੋਂ ਖੂਨ ਨਿਕਲਦਾ ਵੀ ਨਜ਼ਰ ਆ ਰਿਹਾ ਸੀ। ਇਸ ਵੀਡੀਓ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਾਤਾ ਕੌਸ਼ੱਲਿਆ ਹਸਪਤਾਲ ਵਿਚ ਜਾ ਕੇ ਮਾਮਲੇ ਬਾਰੇ ਪਤਾ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ ਮੈਂਬਰ ਵਲੋਂ ਗੁੱਸੇ ਵਿਚ ਪਹਿਲਾ ਸ਼ੀਸ਼ੇ ਨੂੰ ਤੋੜਿਆ ਗਿਆ, ਜੋ ਮਹਿਲਾ ਦੇ ਮੂੰਹ ’ਤੇ ਵੱਜਿਆ। ਇਸ ’ਤੇ ਕਾਰਵਾਈ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਵਲੋਂ ਤੁਰੰਤ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮੁਲਾਜ਼ਮ ਦੀ ਜਾਂਚ ਕਰਾਉਣ ਦੀ ਵੀ ਗੱਲ ਆਖੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੰਡੀ ਗੋਬਿੰਦਗੜ੍ਹ, 3 ਅਪ੍ਰੈਲ: ਦੇਸ਼ ਭਗਤ ਯੂਨੀਵਰਸਿਟੀ ਦੇ ਇੰਜੀਨੀਅਰਿੰਗ, ਟੈਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਵੱਲੋਂ “ਇਕ ਭਾਰਤ ਸ਼੍ਰੇਸ਼ਠ ਭਾਰਤ” ਪਹਲ ਦੇ ਤਹਿਤ ਬਿਹਾਰ ਦਿਵਸ ਦਾ ਸਫਲ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਸੱਭਿਆਚਾਰਕ ਸਾਂਝ ਅਤੇ ਰਾਸ਼ਟਰੀ ਏਕਤਾ ਨੂੰ ਪ੍ਰੋਤਸਾਹਿਤ ਕਰਨਾ ਸੀ।

ਇਸ ਸਮਾਗਮ ਵਿੱਚ ਬਿਹਾਰ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਰੰਗ-ਬਿਰੰਗੀਆਂ ਪ੍ਰਸਤੁਤੀਆਂ, ਪਰੰਪਰਾਗਤ ਕਾਰਜਾਂ ਅਤੇ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਰਾਹੀਂ ਸੁੰਦਰ ਢੰਗ ਨਾਲ ਦਰਸਾਇਆ ਗਿਆ। ਭਾਗੀਦਾਰਾਂ ਦੀ ਉਰਜਾ ਅਤੇ ਸਮਰਪਣ ਨੇ ਇਸ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ। ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਆਪਣੇ ਪ੍ਰੇਰਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਇਸ ਸ਼ਾਨਦਾਰ ਸਮਾਗਮ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਰਚਨਾਤਮਕਤਾ, ਟੀਮ ਵਰਕ ਅਤੇ ਸਮਰਪਣ ਭਾਵਨਾ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਨੇ ਬਿਹਾਰ ਦੇ ਲੋਕਾਂ ਦੀ ਦੇਸ਼ ਭਗਤੀ ਦੀ ਭਾਵਨਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਬਿਹਾਰੀ ਵਿਦਿਆਰਥੀਆਂ ਦੇ ਮਜ਼ਬੂਤ ਮੁੱਲਾਂ ਜਿਵੇਂ ਦੇਸ਼ ਭਗਤੀ, ਸਰੋਤਾਂ ਦੀ ਸੰਭਾਲ ਅਤੇ ਸਮਰਪਣ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਪਾਣੀ ਅਤੇ ਖਾਣੇ ਦੀ ਬਚਤ ਵਰਗੀਆਂ ਉਨ੍ਹਾਂ ਦੀਆਂ ਸੋਚ-ਵਿਚਾਰ ਵਾਲੀਆਂ ਆਦਤਾਂ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਰੋਸ਼ਨ ਕੀਤਾ।

ਇਸੇ ਤਰ੍ਹਾਂ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਬਿਹਾਰ ਦੀਆਂ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਕੀਤੀਆਂ ਸੁੰਦਰ ਪ੍ਰਸਤੁਤੀਆਂ ਦੀ ਵੀ ਸਰਾਹਨਾ ਕੀਤੀ।

ਪ੍ਰੋ-ਵਾਈਸ ਚਾਂਸਲਰ ਡਾ. ਬੂਟਾ ਸਿੰਘ ਨੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਅਤੇ ਅਕਾਦਮਿਕ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ, ਜੋ ਏਕਤਾ ਅਤੇ ਸਮੁੱਚੀ ਸਿੱਖਿਆ ਨੂੰ ਵਧਾਉਣ ਵਿੱਚ ਮਦਦ ਕਰਦੀਆਂ ਹਨ।

ਸਮਾਗਮ ਦੀ ਸਮਾਪਤੀ ਡਾ. ਖੁਸ਼ਬੂ ਬਾਂਸਲ ਵੱਲੋਂ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ, ਜਿਨ੍ਹਾਂ ਨੇ ਇਸ ਸਮਾਰੋਹ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

ਮੰਡੀ ਗੋਬਿੰਦਗੜ੍ਹ, 2 ਅਪ੍ਰੈਲ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੂੰ ਨਵੀਂ ਦਿੱਲੀ ਵਿੱਚ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ (ਐਮਪਾਵਰਮੈਂਟ) ਮੰਤਰਾਲੇ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ (ਐਨਐਮਬੀਏ) ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਸਨਮਾਨ ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾਨ (ਐਨਆਈਐਸਡੀ) ਦੇ ਮੈਂਬਰ ਅਤੇ ਵਿਸ਼ੇਸ਼ ਨਿਯੋਤਾ (ਐਨਸੀਸੀਡੀਆਰ) ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਪ੍ਰਦਾਨ ਕੀਤਾ ਗਿਆ, ਜੋ ਯੁਵਾ ਕਾਊਂਸਲਿੰਗ, ਜਾਗਰੂਕਤਾ ਮੁਹਿੰਮਾਂ ਅਤੇ ਸਮੁਦਾਇ-ਆਧਾਰਿਤ ਭਾਗੀਦਾਰੀ ਮਾਡਲਾਂ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਪ੍ਰਭਾਵਸ਼ਾਲੀ ਯਤਨਾਂ ਦੀ ਪ੍ਰਸ਼ੰਸਾ ਹੈ।

ਡਾ. ਤਜਿੰਦਰ ਕੌਰ ਨੇ ਨਸ਼ੀਲੇ ਪਦਾਰਥਾਂ ਦੇ ਦੁਰਪਯੋਗ ਨਾਲ ਨਜਿੱਠਣ ਲਈ ਇੱਕ ਸੰਵੇਦਨਸ਼ੀਲ ਅਤੇ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦਾ ਕੰਮ ਖਾਸ ਤੌਰ ‘ਤੇ ਨੌਜਵਾਨ ਵਿਦਿਆਰਥੀਆਂ ਵਿੱਚ ਸ਼ੁਰੂਆਤੀ ਦਖ਼ਲਅੰਦਾਜ਼ੀ, ਭਾਵਨਾਤਮਕ ਸਹਿਯੋਗ ਅਤੇ ਮੁੱਲ-ਆਧਾਰਿਤ ਸਿੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ।

ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਜ਼ਬੂਤ ਵਿਦਿਆਰਥੀ ਕਾਊਂਸਲਿੰਗ ਅਤੇ ਸਹਾਇਤਾ ਪ੍ਰਣਾਲੀਆਂ ਦੀ ਸਥਾਪਨਾ, ਮਨੁੱਖ-ਕੇਂਦਰਿਤ ਦ੍ਰਿਸ਼ਟੀਕੋਣ ਨਾਲ ਜਾਗਰੂਕਤਾ ਮੁਹਿੰਮਾਂ ਚਲਾਉਣਾ, ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀ ਕਾਰਜਾਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ, ਸਮੁਦਾਇਕ ਪਹੁੰਚ ਅਤੇ ਭਾਗੀਦਾਰੀ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨਾ, ਮਾਰਗਦਰਸ਼ਨ ਅਤੇ ਰੋਕਥਾਮੀ ਸਿੱਖਿਆ ਨੂੰ ਸਮਾਜਿਕ ਸੁਧਾਰ ਦੇ ਸਤੰਭਾਂ ਵਜੋਂ ਪ੍ਰੋਤਸਾਹਿਤ ਕਰਨਾ ਸ਼ਾਮਲ ਹਨ।

ਉਨ੍ਹਾਂ ਦੇ ਯੋਗਦਾਨ ਅਰਥਪੂਰਨ ਅਤੇ ਟਿਕਾਊ ਸਮਾਜਿਕ ਬਦਲਾਅ ਵਿੱਚ ਮਹਿਲਾ ਨੇਤਾਵਾਂ ਦੀ ਵੱਧ ਰਹੀ ਭੂਮਿਕਾ ਦਾ ਸ਼ਾਨਦਾਰ ਉਦਾਹਰਨ ਹਨ, ਜਿੱਥੇ ਜਾਗਰੂਕਤਾ ਨੂੰ ਦੇਖਭਾਲ, ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਗੀਦਾਰੀ ਨਾਲ ਮਜ਼ਬੂਤ ਕੀਤਾ ਜਾਂਦਾ ਹੈ।

ਇਸ ਮੌਕੇ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਡਾ. ਤਜਿੰਦਰ ਕੌਰ ਨੇ ਕਿਹਾ, “ਮੈਨੂੰ ਸਮਾਜਿਕ ਨਿਆਂ ਮੰਤਰਾਲੇ, ਭਾਰਤ ਸਰਕਾਰ ਵੱਲੋਂ ਇਹ ਸਨਮਾਨ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਨਸ਼ੇ ਦੀ ਸਮੱਸਿਆ ਦਾ ਹੱਲ ਸਿਰਫ਼ ਜਾਗਰੂਕਤਾ ਨਾਲ ਨਹੀਂ, ਸਗੋਂ ਸੰਵੇਦਨਸ਼ੀਲਤਾ, ਮਾਰਗਦਰਸ਼ਨ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਸੰਭਵ ਹੈ। ਸਿੱਖਿਆ ਅਤੇ ਕਾਊਂਸਲਿੰਗ ਰਾਹੀਂ ਅਸੀਂ ਆਪਣੇ ਨੌਜਵਾਨਾਂ ਨੂੰ ਸੋਚ-ਵਿਚਾਰ ਕਰਕੇ ਸਕਾਰਾਤਮਕ ਜੀਵਨ ਫੈਸਲੇ ਕਰਨ ਲਈ ਸਸ਼ਕਤ ਬਣਾ ਸਕਦੇ ਹਾਂ। ਮੈਂ ਇਸ ਸਨਮਾਨ ਲਈ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ (ਐਮਪਾਵਰਮੈਂਟ) ਮੰਤਰਾਲੇ ਅਤੇ ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਦਾ ਦਿਲੋਂ ਧੰਨਵਾਦ ਕਰਦੀ ਹਾਂ।”
ਇਹ ਸਨਮਾਨ ਨਸ਼ਾ-ਮੁਕਤ ਭਾਰਤ ਦੇ ਰਾਸ਼ਟਰੀ ਦ੍ਰਿਸ਼ਟਿਕੋਣ ਦੇ ਅਨੁਕੂਲ ਇੱਕ ਜ਼ਿੰਮੇਵਾਰ, ਸਚੇਤ ਅਤੇ ਮਜ਼ਬੂਤ ਨੌਜਵਾਨ ਵਾਤਾਵਰਣ ਦੇ ਨਿਰਮਾਣ ਲਈ ਡੀਬੀਯੂ ਦੀ ਵਚਨਬੱਧਤਾ ਨੂੰ ਮੁੜ ਪ੍ਰਗਟ ਕਰਦਾ ਹੈ।

ਚੰਡੀਗੜ੍ਹ, 2 ਅਪ੍ਰੈਲ : ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਵਿੱਤੀ ਸਾਲ 2025-26 ਲਈ ਨਿਰੰਤਰ ਅਤੇ ਵਿਆਪਕ ਮਾਲੀਆ ਵਾਧਾ ਦਰਜ ਕੀਤਾ ਹੈ ਕਿਉਂਕਿ ਮਾਰਚ ਮਹੀਨੇ ਤੱਕ ਸ਼ੁੱਧ ਜੀ.ਐਸ.ਟੀ. ਸੰਗ੍ਰਹਿ 2024-25 ਦੇ 23642.08 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ 26601.12 ਕਰੋੜ ਰੁਪਏ ਤੱਕ ਪਹੁੰਚ ਗਿਆ, ਜਿਸ ਵਿੱਚ 2959.04 ਕਰੋੜ ਰੁਪਏ ਦਾ ਠੋਸ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, “ਇਸ ਨਿਰੰਤਰ ਵਿੱਤੀ ਪਸਾਰ ਨੇ ਪੰਜਾਬ ਨੂੰ ਕੌਮੀ ਔਸਤ ਤੋਂ ਅੱਗੇ ਰੱਖਦਿਆਂ ਸ਼ੁੱਧ ਜੀ.ਐਸ.ਟੀ. ਮਾਲੀਆ ਵਿਚ ਲਗਭਗ 6% ਵਾਧਾ ਦਰਜ ਕੀਤਾ, ਜਿਸ ਨਾਲ ਸੂਬਾ ਜੀ.ਐਸ.ਟੀ. ਜੁਟਾਉਣ ਵਿੱਚ ਇੱਕ ਮਜ਼ਬੂਤ ਪ੍ਰਦਰਸ਼ਨਕਾਰ ਵਜੋਂ ਸਥਾਪਿਤ ਹੋਇਆ ਹੈ।”

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਤਿੰਨ-ਪੜਾਵੀ ਮਾਲੀਆ ਚਾਲ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਜਿਸ ਵਿੱਚ ਸ਼ੁਰੂਆਤੀ ਮਜ਼ਬੂਤ ਲਾਭ, ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਇੱਕ ਸ਼ਾਨਦਾਰ ਰਿਕਵਰੀ ਸ਼ਾਮਲ ਹੈ। ਉਨ੍ਹਾ ਕਿਹਾ, “ਪਹਿਲੇ ਛੇ ਮਹੀਨਿਆਂ (ਅਪ੍ਰੈਲ ਤੋਂ ਸਤੰਬਰ 2025) ਵਿੱਚ, ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 2,478.19 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ ਕੀਤਾ, ਜੋ ਕਿ 23% ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰਾਜ-ਪੱਧਰੀ ਇਨਫੋਰਸਮੈਂਟ ਅਤੇ ਪਾਲਣਾ ਦੇ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਸੰਚਾਲਿਤ ਮਜ਼ਬੂਤ ਮਾਲੀਆ ਜੁਟਾਉਣ ਦਾ ਪ੍ਰਮਾਣ ਹੈ।”

ਜੀ.ਐਸ.ਟੀ. 2.0 ਨੀਤੀ ਕਾਰਨ ਆਈਆਂ ਚੁਣੌਤੀਆਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਸਾਲ ਦੇ ਪਹਿਲੇ ਅੱਧ ਦੌਰਾਨ ਵੱਡੇ ਵਾਧੇ ਤੋਂ ਬਾਅਦ ਅਕਤੂਬਰ ਤੋਂ ਦਸੰਬਰ ਦੀ ਤਿਮਾਹੀ ਵਿੱਚ ਗਿਰਾਵਟ ਆਈ, ਜਿੱਥੇ ਸ਼ੁੱਧ ਸੰਗ੍ਰਹਿ ਵਿੱਚ 193.04 ਕਰੋੜ ਰੁਪਏ (-3%) ਦੀ ਕਮੀ ਆਈ, ਜੋ ਕਿ ਮੁੱਖ ਤੌਰ 'ਤੇ ਕੇਂਦਰ ਦੁਆਰਾ ਸੰਚਾਲਿਤ ਜੀ.ਐਸ.ਟੀ. 2.0 ਨੀਤੀਗਤ ਤਬਦੀਲੀਆਂ ਕਾਰਨ ਸੀ। ਇਸ ਪੜਾਅ ਦੇ ਨਤੀਜੇ ਵਜੋਂ ਲਗਭਗ 400 ਕਰੋੜ ਰੁਪਏ ਦਾ ਅਨੁਮਾਨਿਤ ਮਾਲੀਆ ਪ੍ਰਭਾਵ ਪਿਆ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਰਗਰਮ ਦਖਲ ਕਾਰਨ ਜਨਵਰੀ ਤੋਂ ਮਾਰਚ 2026 ਦੀ ਤਿਮਾਹੀ ਵਿੱਚ ਤੇਜ਼ੀ ਨਾਲ ਰਿਕਵਰੀ ਹੋਈ, ਜਿਸ ਵਿੱਚ ਕੁੱਲ ਸੰਗ੍ਰਹਿ ਵਿੱਚ 564.97 ਕਰੋੜ ਰੁਪਏ (9%) ਅਤੇ ਸ਼ੁੱਧ ਸੰਗ੍ਰਹਿ ਵਿੱਚ 669.09 ਕਰੋੜ ਰੁਪਏ (11%) ਦਾ ਵਾਧਾ ਹੋਇਆ, ਜਿਸ ਨੇ ਪਹਿਲਾਂ ਆਈ ਗਿਰਾਵਟ ਨੂੰ ਪੂਰਾ ਕਰਦਿਆਂ ਵਿਕਾਸ ਦੇ ਰਾਹ ਨੂੰ ਮੁੜ ਬਹਾਲ ਕੀਤਾ।”

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਜੀ.ਐਸ.ਟੀ. ਸੰਗ੍ਰਹਿ ਵਿੱਚ ਲਗਾਤਾਰ ਵਾਧਾ, ਖਾਸ ਕਰਕੇ ਆਖਰੀ ਤਿਮਾਹੀ ਵਿੱਚ ਮਜ਼ਬੂਤ ਰਿਕਵਰੀ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੌਮੀ ਪੱਧਰ 'ਤੇ ਆਈਆਂ ਤਬਦੀਲੀ ਵਾਲੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਸਰਕਾਰ ਮਾਲੀਆ ਜੁਟਾਉਣ ਨੂੰ ਹੋਰ ਵਧਾਉਣ ਲਈ ਪਾਲਣਾ ਢਾਂਚੇ ਨੂੰ ਮਜ਼ਬੂਤ ਕਰਨ, ਤਕਨਾਲੋਜੀ ਦੀ ਵਰਤੋਂ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।”

ਵਿੱਤ ਮੰਤਰੀ ਚੀਮਾ ਨੇ ਕਿਹਾ, "ਇਸ ਦੇ ਉਲਟ, ਕਈ ਵੱਡੇ ਸੂਬਿਆਂ ਜਿਵੇਂ ਕਿ ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਅਤੇ ਮੱਧ ਪ੍ਰਦੇਸ਼ ਨੇ ਮਾਰਚ 2026 ਅਤੇ ਸਾਲਾਨਾ ਅੰਕੜਿਆਂ ਦੋਵਾਂ ਵਿੱਚ ਨਕਾਰਾਤਮਕ ਵਿਕਾਸ ਦਰਜ ਕੀਤਾ, ਜੋ ਜੀ.ਐਸ.ਟੀ. ਸੰਗ੍ਰਹਿ ਵਿੱਚ ਵਿਆਪਕ ਤਣਾਅ ਨੂੰ ਦਰਸਾਉਂਦਾ ਹੈ।"

ਵਿੱਤੀ ਸਾਲ 2026-27 ਵਿੱਚ ਸੂਬੇ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ ਹੋਰ ਵਾਧਾ ਹੋਣ ਦਾ ਪੂਰਾ ਭਰੋਸਾ ਪ੍ਰਗਟਾਉਂਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਭਰੋਸੇ ਦਾ ਸਿਹਰਾ ਸੂਬਾ ਸਰਕਾਰ ਦੇ ਲਗਾਤਾਰ ਇਨਫੋਰਸਮੈਂਟ ਯਤਨਾਂ, ਬਿਹਤਰ ਪਾਲਣਾ, ਅਤੇ ਤੇਜੀ ਨਾਲ ਵੱਧ ਰਹੀ ਆਰਥਿਕਤਾ ਨੂੰ ਦਿੱਤਾ, ਜਿਨ੍ਹਾਂ ਤੋਂ ਮਾਲੀਏ ਦੇ ਵਾਧੇ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੀ ਉਮੀਦ ਹੈ।

ਚੰਡੀਗੜ੍ਹ : ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।"

ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਅਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।"

ਉਨ੍ਹਾਂ ਅੱਗੇ ਕਿਹਾ, "ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।"

ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।"

ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।"

ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ।"

ਉਨ੍ਹਾਂ ਅੱਗੇ ਕਿਹਾ, "ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ 'ਤੇ ਵੀ ਕੰਮ ਕਰ ਰਹੇ ਹਾਂ।"

ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਦੀਆਂ ਟੀਮਾਂ ਵਲੋਂ ਇਮਾਰਤ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਚੰਡੀਗੜ੍ਹ ਪੁਲਿਸ ਦੇ ਐਸ.ਐਸ.ਪੀ. ਨੂੰ ਇਕ ਈਮੇਲ ਰਾਹੀਂ ਇਹ ਧਮਕੀ ਮਿਲੀ ਹੈ। ਂਿੲਸ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਇਹ ਧਮਕੀ ਚੰਡੀਗੜ੍ਹ ਦੇ ਸੈਕਟਰ 37 ਵਿਚ ਭਾਜਪਾ ਦੇ ਦਫਤਰ ਦੇ ਬਾਹਰ ਹੋਏ ਧਮਾਕੇ ਤੋਂ ਇਕ ਦਿਨ ਬਾਅਦ ਆਈ ਹੈ। ਇਸੇ ਦੌਰਾਨ ਪੁਲਿਸ ਅਧਿਕਾਰੀ ਈਮੇਲ ਭੇਜਣ ਵਾਲੇ ਸਰੋਤ ਦੀ ਭਾਲ ਕਰਨ ਲਈ ਜਾਂਚ ਕਰ ਰਹੇ ਹਨ ਅਤੇ ਅਦਾਲਤ ਦੇ ਨੇੜੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

ਚੰਡੀਗੜ੍ਹ : ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ।

ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ।

ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਕਾਰਵਾਈ ਨੂੰ ਗੁਪਤ ਰੱਖਦਿਆਂ ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਰਿਪੋਰਟ ਕਾਰਡ ਇਕ ਵਿਆਪਕ ਸ਼ਾਸਨ ਢਾਂਚੇ ਦਾ ਹਿੱਸਾ ਹੈ, ਜਿਸ ਤਹਿਤ ‘ਆਪ` ਸਰਕਾਰ ਸਿੱਖਿਆ, ਸਿਹਤ ਸੰਭਾਲ, ਸਿੰਜਾਈ, ਖੇਤੀਬਾੜੀ ਅਤੇ ਹੋਰ ਮੁੱਖ ਖੇਤਰਾਂ ਵਿੱਚ ਸੈਕਟਰ-ਵਾਰ ਪ੍ਰਦਰਸ਼ਨ ਦੇ ਨਾਲ-ਨਾਲ ਜਵਾਬਦੇਹੀ, ਪਾਰਦਰਸ਼ਤਾ ਅਤੇ ਨਤੀਜਿਆਂ `ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪਿੰਡਾਂ ਦਾ ਸੰਪੂਰਨ ਵਿਕਾਸ ਹੋਇਆ ਹੈ, ਜਿਸ ਵਿੱਚ ਵੱਡੇ ਪੱਧਰ `ਤੇ ਉਸਾਰੀ ਕਾਰਜ, ਛੱਪੜਾਂ ਦੀ ਸਫ਼ਾਈ ਸ਼ਾਮਲ ਹੈ ਕਿਉਂਕਿ ਸੂਬੇ ਨੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਅਤੇ ਹੋਰ ਤਰੀਕਿਆਂ ਨਾਲ ਪੈਸਾ ਕਮਾਇਆ ਹੈ।"

ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਸਖ਼ਤ ਯਤਨਾਂ ਸਦਕਾ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ 13,236 ਪੰਚਾਇਤਾਂ ਲਈ ਚੋਣਾਂ 2024 ਵਿੱਚ ਹੋਈਆਂ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। 2018 ਵਿੱਚ ਲਗਪਗ 1,870 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ ਪਰ 2024 ਵਿੱਚ 2,970 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,100 ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ, ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਦਾ ਹੈ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਸਰਪੰਚਾਂ ਦਾ ਮਾਣਭੱਤਾ 1,200 ਤੋਂ ਵਧਾ ਕੇ 2,000 ਪ੍ਰਤੀ ਮਹੀਨਾ ਕਰ ਦਿੱਤਾ ਹੈ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੇਂਡੂ ਵਿਕਾਸ ਲਈ 15ਵੇਂ ਵਿੱਤ ਕਮਿਸ਼ਨ ਤਹਿਤ 2025-26 ਵਿੱਚ ਪੇਂਡੂ ਵਿਕਾਸ `ਤੇ 2,367.64 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ 2024-25 ਦੇ ਮੁਕਾਬਲੇ ਦੁੱਗਣੇ ਸਨ। 2017-22 ਦੌਰਾਨ ਪੰਜ ਸਾਲਾਂ ਵਿੱਚ ਪਿੰਡਾਂ ਦੇ ਵਿਕਾਸ `ਤੇ 1,883 ਕਰੋੜ ਰੁਪਏ ਖਰਚੇ ਗਏ ਸਨ, ਜਦੋਂ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਿਛਲੇ ਚਾਰ ਸਾਲਾਂ ਵਿੱਚ 3,847 ਕਰੋੜ ਰੁਪਏ ਖਰਚ ਕੀਤੇ ਹਨ।”

ਮੁੱਖ ਮੰਤਰੀ ਨੇ ਕਿਹਾ, “ਪੰਚਾਇਤ ਇਮਾਰਤਾਂ, ਲਾਇਬ੍ਰੇਰੀਆਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ `ਤੇ 1,030.94 ਕਰੋੜ ਰੁਪਏ ਖਰਚ ਕੀਤੇ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀਣ ਵਾਲੇ ਪਾਣੀ, ਸੈਨੀਟੇਸ਼ਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਰੂਰੀ ਸੇਵਾਵਾਂ `ਤੇ 1,336.70 ਕਰੋੜ ਰੁਪਏ ਖਰਚੇ ਗਏ ਸਨ ਅਤੇ ਇਹ ਫੰਡ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸੰਮਤੀਆਂ ਅਤੇ ਪੰਚਾਇਤਾਂ ਰਾਹੀਂ ਜਾਰੀ ਕੀਤੇ ਗਏ ਸਨ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਲੀਜ਼ `ਤੇ ਦੇਣ ਤੋਂ ਆਮਦਨ ਵਿੱਚ ਵਾਧਾ ਕੀਤਾ ਹੈ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ, ਜਿਸ ਨਾਲ ਸੂਬੇ ਦਾ ਮਾਲੀਆ ਵਧਿਆ ਹੈ। ਚਾਰ ਸਾਲਾਂ ਵਿੱਚ ਰਾਜ ਸਰਕਾਰ ਨੇ ਸ਼ਾਮਲਾਟ ਜ਼ਮੀਨ ਨੂੰ ਲੀਜ਼ `ਤੇ ਦੇ ਕੇ 1,842.78 ਕਰੋੜ ਰੁਪਏ ਕਮਾਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2025-26 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਮਾਲੀਆ 50.75 ਕਰੋੜ ਵਧਿਆ। ਲਗਪਗ 1.35 ਲੱਖ ਏਕੜ ਜ਼ਮੀਨ ਲੀਜ਼ `ਤੇ ਦਿੱਤੀ ਗਈ, ਜਿਸ ਨਾਲ 520.54 ਕਰੋੜ ਦਾ ਮਾਲੀਆ ਆਇਆ, ਜਦੋਂ ਕਿ 2024-25 ਵਿੱਚ 469.79 ਕਰੋੜ ਆਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲੈ ਜਾਣ ਲਈ ਲਗਪਗ 3,000 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਇਸ `ਤੇ 1,166 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਮੈਦਾਨ 6,500 ਏਕੜ ਵਿੱਚ ਫੈਲੇ ਹੋਣਗੇ, ਜਿਸ ਲਈ 3,148 ਸਥਾਨਾਂ ਦੀ ਪਛਾਣ ਕੀਤੀ ਗਈ ਹੈ।”

ਉਨ੍ਹਾਂ ਕਿਹਾ, “2,400 ਮੈਦਾਨਾਂ `ਤੇ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਇਸ ਸਾਲ ਜੂਨ ਤੱਕ ਪੂਰੇ ਹੋ ਜਾਣਗੇ, ਜਿਸ ਵਿੱਚ ਵਾਲੀਬਾਲ ਕੋਰਟ, ਫੁੱਟਬਾਲ ਮੈਦਾਨ, ਬੱਚਿਆਂ ਦੇ ਖੇਡਣ ਦਾ ਸਾਮਾਨ ਅਤੇ ਬੈਠਣ ਦੇ ਪ੍ਰਬੰਧ ਵਰਗੀਆਂ ਸਹੂਲਤਾਂ ਹੋਣਗੀਆਂ।”

ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਚਾਇਤ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ। ਦੂਜੇ ਪੜਾਅ ਵਿੱਚ 125 ਕਰੋੜ ਦੇ ਬਜਟ ਨਾਲ 500 ਆਧੁਨਿਕ ਪੰਚਾਇਤ ਘਰ ਬਣਾਏ ਜਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਤੀ ਇਮਾਰਤ 25 ਲੱਖ ਰੁਪਏ ਅਲਾਟ ਕੀਤੇ ਗਏ ਹਨ ਅਤੇ ਪਹਿਲੇ ਪੜਾਅ ਵਿੱਚ 373 ਇਮਾਰਤਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 251 ਲਾਇਬ੍ਰੇਰੀਆਂ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚੋਂ 231 ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ। ਇਸ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸਾਹਿਤ ਨਾਲ ਜੋੜਨਾ ਅਤੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਕਰਨਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਨਰੇਗਾ ਸਕੀਮ ਬਾਰੇ ਗੱਲ ਕਰਦੇ ਹੋਏ ਕਿਹਾ, “2017-2022 ਤੱਕ ਸਿਰਫ਼ 4,708 ਕਰੋੜ ਖਰਚ ਕੀਤੇ ਗਏ ਸਨ, ਜਦੋਂ ਕਿ 2022 ਤੋਂ ਹੁਣ ਤੱਕ 5,146 ਕਰੋੜ ਖਰਚੇ ਗਏ ਹਨ। 8.96 ਲੱਖ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ ਅਤੇ 2.40 ਕਰੋੜ ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ, “2025-26 ਵਿੱਚ ਲਗਪਗ 63,357 ਨਵੇਂ ਜੌਬ ਕਾਰਡ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2,480 ਦਿਵਿਆਂਗ ਵਿਅਕਤੀਆਂ ਲਈ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਨਰੇਗਾ ਸਕੀਮ ਵਿੱਚ ਤਰਕਹੀਣ ਸੋਧਾਂ ਦਾ ਸਖ਼ਤ ਵਿਰੋਧ ਕਰਦਾ ਹੈ। ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਵਿਰੋਧ ਕੀਤਾ ਸੀ, ਜੋ ਪੇਂਡੂ ਰੋਜ਼ਗਾਰ ਨੂੰ ਘਟਾ ਸਕਦੀਆਂ ਹਨ। ਅਜਿਹੀਆਂ ਪਾਬੰਦੀਆਂ-ਆਧਾਰਤ ਸੋਧਾਂ ਗੈਰ-ਵਾਜਬ ਹਨ ਕਿਉਂਕਿ ਇਹ ਸੋਧਾਂ ਅਜਿਹੀਆਂ ਯੋਜਨਾਵਾਂ ਦੇ ਇਰਾਦੇ `ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾਉਂਦੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੇਂਡੂ ਪਰਿਵਾਰਾਂ ਲਈ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਇਸ ਸਾਲ 76 ਹਜ਼ਾਰ ਘਰਾਂ ਲਈ ਪ੍ਰਵਾਨਗੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ 30 ਹਜ਼ਾਰ ਹੜ੍ਹ ਪ੍ਰਭਾਵਿਤ ਪਰਿਵਾਰ ਸ਼ਾਮਲ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2016-2022 ਤੱਕ ਸੂਬੇ ਵਿੱਚ ਸਿਰਫ਼ 39 ਹਜ਼ਾਰ ਘਰ ਬਣਾਏ ਗਏ ਸਨ, ਜਦੋਂ ਕਿ ਇਸ ਸਾਲ ਸੂਬਾ ਸਰਕਾਰ ਨੇ ਸਮਾਜ ਦੇ ਗਰੀਬ ਵਰਗ ਲਈ ਇਕ ਲੱਖ ਘਰ ਬਣਾਉਣ ਦਾ ਟੀਚਾ ਰੱਖਿਆ ਹੈ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ 17,080 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। 13,414 ਛੱਪੜਾਂ ਵਿੱਚੋਂ ਪਾਣੀ ਕੱਢਿਆ ਗਿਆ ਹੈ ਅਤੇ 4,706 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ, ਜਿਸ ਲਈ 235 ਕਰੋੜ ਖਰਚ ਕੀਤੇ ਜਾ ਰਹੇ ਹਨ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਸਾਰੀਆਂ ਜਾਤੀਆਂ ਅਤੇ ਉਪ-ਜਾਤੀਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਨੀਤੀਆਂ ਬਣਾਈਆਂ ਜਾ ਸਕਣ। ਇਸ ਉਦੇਸ਼ ਲਈ 250 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚ 28,000 ਗਿਣਤੀਕਾਰ ਤਾਇਨਾਤ ਕੀਤੇ ਜਾਣਗੇ ਅਤੇ ਹਰੇਕ ਨੂੰ 62,500 ਮਾਣਭੱਤਾ ਮਿਲੇਗਾ।”

ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੇ ਸਾਰੇ ਪਿੰਡਾਂ ਨੇ ਆਪਣਾ ਸਮਰਥਨ ਦਿੱਤਾ ਹੈ। ਮੈਂ ਪੰਚਾਇਤਾਂ ਅਤੇ ਵਲੰਟੀਅਰਾਂ ਦਾ ਨਸ਼ਾ ਵਿਰੋਧੀ ਯਤਨਾਂ ਦਾ ਸਰਗਰਮੀ ਨਾਲ ਜੁੜਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿਉਂਕਿ ਪਹਿਲਾਂ ਹੀ 1.25 ਲੱਖ ਮੈਂਬਰ ਇਸ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “12 ਹਜ਼ਾਰ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਵਲੰਟੀਅਰ ‘ਪਿੰਡ ਦੇ ਸਰਪ੍ਰਸਤ’ ਵਜੋਂ ਕੰਮ ਕਰ ਰਹੇ ਹਨ। ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਇਨ੍ਹਾਂ ਕਮੇਟੀਆਂ ਦੀਆਂ ਰਿਪੋਰਟਾਂ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਜਾਂਦਾ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ 23 ਜ਼ਿਲ੍ਹਿਆਂ ਦੀਆਂ 100 ਅਗਾਂਹਵਧੂ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ 25,000 ਰੁਪਏ ਪ੍ਰਤੀ ਵਿਅਕਤੀ ਵੀ ਦਿੱਤੇ ਗਏ।”

ਉਨ੍ਹਾਂ ਕਿਹਾ, “117 ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ 2,300 ਔਰਤਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਗਿਆ। ਮਿਸ਼ਨ ਤਹਿਤ, 58,303 ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ 5.89 ਲੱਖ ਪਰਿਵਾਰਾਂ ਨੂੰ ਜੋੜਿਆ ਗਿਆ ਹੈ, ਜਿਨ੍ਹਾਂ ਨੂੰ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”

ਮੁੱਖ ਮੰਤਰੀ ਨੇ ਕਿਹਾ, “ਮਹਿਲਾ ਸ਼ਕਤੀਕਰਨ ਪਹਿਲਕਦਮੀਆਂ ਦੇ ਹਿੱਸੇ ਵਜੋਂ ਔਰਤਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 1,100 ਦੁੱਧ ਸਹਿਕਾਰੀ ਸਭਾਵਾਂ ਰਜਿਸਟਰ ਕੀਤੀਆਂ ਗਈਆਂ ਹਨ ਅਤੇ ਔਰਤਾਂ ਨੂੰ 18 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਭਾਵਾਂ ਮਿਲਕਫੈੱਡ ਨੂੰ ਰੋਜ਼ਾਨਾ ਇਕ ਲੱਖ ਲੀਟਰ ਦੁੱਧ ਸਪਲਾਈ ਕਰ ਰਹੀਆਂ ਹਨ। ਪੰਜਾਬ ਭਰ ਵਿੱਚ ਸਖੀ ਸ਼ਕਤੀ ਮੇਲੇ ਲਗਾਏ ਗਏ ਸਨ, ਜਿਸ ਵਿੱਚ 1,500 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦੁਆਰਾ ਤਿਆਰ ਕੀਤੇ ਨੌਂ ਕਰੋੜ ਦੇ ਉਤਪਾਦ ਵੇਚੇ ਗਏ।”

ਉਨ੍ਹਾਂ ਕਿਹਾ, “ਤਾਲਮੇਲ ਨੂੰ ਬਿਹਤਰ ਬਣਾਉਣ ਲਈ ਪਹਿਲੀ ਵਾਰ ਵਿਧਾਨ ਸਭਾ ਹਲਕਿਆਂ ਅਨੁਸਾਰ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਹੈ। ਪੇਂਡੂ ਵਿਕਾਸ ਅਧਿਕਾਰੀਆਂ ਅਤੇ ਪੰਚਾਇਤ ਸਕੱਤਰਾਂ ਨੂੰ ਰਾਜ ਕੇਡਰ ਵਿੱਚ ਮਿਲਾ ਦਿੱਤਾ ਗਿਆ ਹੈ। ਕਾਰਜ ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਸੂਬੇ ਵਿੱਚ 3,327 ਪੰਚਾਇਤ ਵਿਕਾਸ ਸਕੱਤਰਾਂ ਲਈ ਸੂਬਾਈ ਕੇਡਰ ਬਣਾਇਆ ਗਿਆ ਹੈ।”

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਗ੍ਰਾਂਟਾਂ ਨੂੰ ਕੇਂਦਰ ਨੇ ਰੋਕਿਆ ਹੋਇਆ ਹੈ। ਇਸ ਦਾ ਇਕੋ ਇਕ ਕਾਰਨ ਇਹ ਹੈ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟ ਨਹੀਂ ਮਿਲਦੀ, ਜਿਸ ਕਾਰਨ ਕੇਂਦਰ ਸਰਕਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵੱਲੋਂ ਅਲਾਟ ਕੀਤਾ ਗਿਆ ਆਫ਼ਤ ਪ੍ਰਬੰਧਨ ਫੰਡ ਬਹੁਤ ਘੱਟ ਹੈ ਅਤੇ ਜਨਤਾ ਦੇ ਵਡੇਰੇ ਹਿੱਤ ਵਿੱਚ ਇਸ ਵਿੱਚ ਸੋਧ ਕਰਨ ਦੀ ਲੋੜ ਹੈ। ਸੂਬਾ ਇਸ ਵਿਤਕਰੇ ਦਾ ਸਖ਼ਤ ਵਿਰੋਧ ਕਰੇਗਾ ਅਤੇ ਸੂਬੇ ਦਾ ਜਾਇਜ਼ ਹਿੱਸਾ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੁੱਦੇ ਨੂੰ ਕਾਨੂੰਨੀ ਅਤੇ ਪ੍ਰਸ਼ਾਸਕੀ ਤੌਰ `ਤੇ ਹਰ ਪਲੇਟਫਾਰਮ `ਤੇ ਚੁੱਕਿਆ ਜਾਵੇਗਾ।”

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਆਪਣੀ ਪਾਰਟੀ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੁਆਰਾ ਐਂਟਰੀ ਟੈਕਸ ਲਗਾਉਣ `ਤੇ ਚੁੱਪ ਧਾਰੀ ਬੈਠੇ ਹਨ, ਜਦੋਂ ਕਿ ਇਹ ਮੁੱਦਾ ਪੰਜਾਬੀਆਂ ਦੇ ਇਕ ਵੱਡੇ ਹਿੱਸੇ ਨਾਲ ਸਬੰਧਤ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਪਾਸੇ ਸੂਬਾ ਸਰਕਾਰ ਟੋਲ ਟੈਕਸ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਗੁਆਂਢੀ ਸੂਬੇ ਲੋਕਾਂ `ਤੇ ਬੇਲੋੜਾ ਟੈਕਸ ਲਗਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਕਣਕ ਦੀ ਫਸਲ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ ਅਤੇ ਇਸ ਲਈ ਵਿਆਪਕ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਸੁਚਾਰੂ ਖਰੀਦ ਨੂੰ ਖਤਰੇ ਵਿੱਚ ਪਾਉਣ ਲਈ ਅਪਣਾਈ ਜਾ ਰਹੀ ਬਲੈਕਮੇਲਿੰਗ ਦੀ ਰਣਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਤਾਕਤਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਕ ਵਧੀਆ ਸਰਕਾਰ ਕੰਮ ਕਰ ਰਹੀ ਹੈ, ਜਦੋਂ ਕਿ ਪਹਿਲਾਂ ਵਾਲੀਆਂ ਸਰਕਾਰਾਂ ਲੋਕਾਂ ਨੂੰ ਲੁੱਟਣ ਤੱਕ ਸੀਮਤ ਸਨ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਨਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ ਅਤੇ ਰਣਨੀਤੀ ਬਣਾਈ ਜਾ ਰਹੀ ਹੈ। ਇਹ ਕਿਸਾਨਾਂ ਲਈ ਰਾਹਤ ਹੋਵੇਗੀ ਕਿਉਂਕਿ ਇਹ ਤਾਰਾਂ ਫਸਲਾਂ ਲਈ ਬਹੁਤ ਵੱਡਾ ਖ਼ਤਰਾ ਖੜ੍ਹਾ ਕਰਦੀਆਂ ਹਨ।”

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

ਸੰਸਦ ਮੈਂਬਰ ਚੰਨੀ ਨੇ ਖਜੂਰਲਾ ’ਚ ਬਣਾਇਆ ਘਰ - ਸੀਐਮ ਮਾਨ ਵੀ ਜਲੰਧਰ ’ਚ ਬਣਾ ਚੁੱਕੇ ਹਨ ਆਪਣਾ ਘਰ
ਜਲੰਧਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਖਜੂਰਲਾ ਵਿਚ ਆਪਣਾ ਘਰ ਬਣਾ ਲਿਆ ਹੈ। ਚੰਨੀ ਨੇ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਇੱਥੇ ਹੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਵੀ ਚੰਨੀ ਨੇ ਜਲੰਧਰ ਨੇੜਲੇ ਪਿੰਡ ਖਜੂਰਲਾ ਵਿਚ ਘਰ ਬਣਾਇਆ ਹੈ। ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਹਲਕਾ ਜਲੰਧਰ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਲੰਧਰ, ਵਿਧਾਨ ਸਭਾ ਚੋਣਾਂ ਦਾ ਕੈਂਪ ਬਣਨਾ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਓਲਡ ਬਾਰਾਂਦਰੀ ਵਿਚ ਆਪਣਾ ਘਰ ਲਿਆ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕਈ ਵੱਡੇ ਨੇਤਾਵਾਂ ਦੇ ਘਰ ਵੀ ਜਲੰਧਰ ਵਿਚ ਹੀ ਹਨ।  

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।”

ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਪੂਰੀ ਪ੍ਰਕਿਰਿਆ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਸਖ਼ਤੀ ਨਾਲ ਮੈਰਿਟ ਦੇ ਆਧਾਰ 'ਤੇ ਕਰਵਾਈ ਗਈ ਹੈ। ਉਨ੍ਹਾਂ ਕਿਹਾ, “ਇਹ ਭਰਤੀ ਮੁਹਿੰਮ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਗਈ ਹੈ। ਮੈਨੂੰ ਯਕੀਨ ਹੈ ਕਿ ਇਸ ਨਵੀਂ ਅਤੇ ਯੋਗ ਪ੍ਰਤਿਭਾ ਦੇ ਸ਼ਾਮਲ ਹੋਣ ਨਾਲ ਵਿੱਤ ਵਿਭਾਗ ਦੇ ਅੰਦਰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਵਿੰਗ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਉਤਪਾਦਕਤਾ ਵਿੱਚ ਕਾਫ਼ੀ ਵਾਧਾ ਹੋਵੇਗਾ।”

ਰੋਜ਼ਗਾਰ ਪੈਦਾ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਹਾਸਲ ਕੀਤੀ ਗਈ ਤਰੱਕੀ ਦੇ ਪੱਧਰ ਨੂੰ ਰੇਖਾਂਕਿਤ ਕੀਤਾ। ਉਹਨਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸੁਰੱਖਿਅਤ ਰੋਜ਼ਗਾਰ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਹ ਸ਼ਾਨਦਾਰ ਅੰਕੜਾ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਟਿਕਾਊ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਮੁੱਖ ਵਾਅਦੇ ਦੀ ਇਤਿਹਾਸਕ ਪੂਰਤੀ ਵਜੋਂ ਖੜ੍ਹਾ ਹੈ।”

ਰੋਜ਼ਗਾਰ 'ਤੇ ਨਿਰੰਤਰ ਧਿਆਨ ਕੇਂਦਰਿਤ ਕਰਨ 'ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, “'ਰੋਜ਼ਗਾਰ ਕ੍ਰਾਂਤੀ' ਪੰਜਾਬ ਸਰਕਾਰ ਲਈ ਇੱਕ ਮੁੱਖ ਤਰਜੀਹ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਰੇ ਵਿਭਾਗਾਂ ਵਿੱਚ ਇੱਕ ਮਜ਼ਬੂਤ, ਕੁਸ਼ਲ, ਅਤੇ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਕੀ ਢਾਂਚਾ ਉਸਾਰਨ ਲਈ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਦੀ ਨਿਰੰਤਰ ਪਾਲਣਾ ਕੀਤੀ ਜਾਵੇ।”

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.