- ਪੰਜਾਬ
- Posted On
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ - ਗਰੁੱਪ ਡੀ ’ਚ ਭਰਤੀ ਹੋਣ ਦੀ ਵਧਾਈ ਉਮਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੌਰਾਨ ਗਰੁੱਪ ਡੀ ਵਿਚ ਭਰਤੀ ਹੋਣ ਨੂੰੂ ਲੈ ਕੇ ਅਹਿਮ ਫੈਸਲਾ ਲੈਂਦਿਆਂ ਭਰਤੀ ਲਈ ਉਮਰ ਹੱਦ 2 ਸਾਲ ਵਧਾ ਦਿੱਤੀ ਗਈ ਹੈ। ਭਰਤੀ ਦੀ ਉਮਰ ਹੁਣ 35 ਸਾਲ ਤੋਂ ਵਧਾ ਕੇ 37 ਸਾਲ ਕਰ ਦਿੱਤੀ ਗਈ ਹੈ, ਜਿਸ ਨਾਲ ਵੱਧ ਉਮਰ ਦੇ ਉਮੀਦਵਾਰਾਂ ਨੂੰ ਵੀ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਇਸਦੇ ਨਾਲ ਹੀ ਸੀਡ 1966 ਐਕਟ ਵਿਚ ਵੀ ਸੋਧ ਕੀਤੀ ਗਈ ਹੈ ਅਤੇ ਹੁਣ ਨਕਲੀ ਬੀਜ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ਵਿਚ 2 ਸਾਲ ਤੋਂ ਲੈ ਕੇ 10 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਦਿੱਤੀ ਗਈ ਹੈ।

