Sunday, 14 June 2026

ਮਾਨ ਬੋਲੇ : ਹੁਣ ਜਮ੍ਹਾਂਬੰਦੀ ਜਾਂ ਫਰਦ ਲੈਣ ਲਈ ਤਹਿਸੀਲ ਜਾਣ ਦੀ ਨਹੀਂ ਪਵੇਗੀ ਲੋੜ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਵੀਰਵਾਰ ਨੂੰ ਅੰਮਿ੍ਰਤਸਰ ਤੋਂ ਈਜ਼ੀ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਫ਼ਰਦ ਜਾਂ ਜੰਮ੍ਹਾਬੰਦੀ ਲੈਣ ਲਈ ਤਹਿਸੀਲ ਜਾਣ ਦੀ ਕੋਈ ਲੋੜ ਨਹੀਂ ਪਵੇਗੀ ਅਤੇ ਸਾਰੇ ਕੰਮ ਆਨਲਾਈਨ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਵਟਸਐਪ ’ਤੇ ਜਮ੍ਹਾਂਬੰਦੀ ਦੀ ਡਿਜ਼ੀਲਟ ਸਾਈਨ ਤੇ ਕਿਊ.ਆਰ. ਕੋਡ ਵਾਲੀ ਕਾਪੀ ਮਿਲਿਆ ਕਰੇਗੀ। ਇਸ ਤੋਂ ਇਲਾਵਾ ਰਜਿਸਟਰੀ ਹੋਣ ਦੇ 30 ਦਿਨਾਂ ਮਗਰੋਂ ਮਾਲਕੀ ਹੱਕਾਂ ’ਚ ਆਪਣੇ ਆਪ ਬਦਲਾਅ ਹੋ ਜਾਇਆ ਕਰਨਗੇ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਜ਼ਮੀਨ ਦੇ ਕਾਂਗਜ਼ਾਂ ’ਚ ਹੋਈ ਕਿਸੇ ਤਰ੍ਹਾਂ ਦੀ ਗਲਤੀ ਨੂੰ ਵੀ ਹੁਣ ਆਨਲਾਈਨ ਹੀ ਠੀਕ ਕਰਵਾਇਆ ਜਾ ਸਕੇਗਾ ਅਤੇ ਪੰਜਾਬ ਵਾਸੀਆਂ ਨੂੰ ਹੁਣ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। 

ਕਿਹਾ : ਅਮਰੀਕਾ ਨਾਲ ਕੀਤੇ ਜਾਣ ਵਾਲੇ ਵਪਾਰ ਸਮਝੌਤੇ ਸਮੇਂ ਲਾਭ ਹਾਨੀਆਂ ਦਾ ਕੀਤਾ ਜਾਵੇਗਾ ਮੁਲਾਂਕਣ 

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ, ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਵਿੱਚ ਸੰਭਾਵੀ ਲਾਭਾਂ ਅਤੇ ਨੁਕਸਾਨਾਂ ਦਾ ਮੁਲਾਂਕਣ ਕਰਦੇ ਹੋਏ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨੂੰ ਤਰਜੀਹ ਦੇਵੇਗਾ। ਚੌਹਾਨ ਨੇ ਕਿਹਾ, ‘‘ਸਾਡੀ ਤਰਜੀਹ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਭਾਰਤ ਅੱਖਾਂ ਬੰਦ ਕਰਕੇ ਕੰਮ ਨਹੀਂ ਕਰੇਗਾ। ਅਸੀਂ ਆਪਣੇ ਲਾਭ ਹਾਨੀਆਂ ਦਾ ਮੁਲਾਂਕਣ ਕਰਾਂਗੇ ਤੇ ਇਨ੍ਹਾਂ ਨੂੰ ਧਿਆਨ ’ਚ ਰੱਖਿਦਿਆਂ  ਸਮਝੌਤੇ ਨੂੰ ਆਖਰੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਚਰਚਾ ਹੋ ਰਹੀ ਹੈ। ਇੱਕ ਗੱਲ ਸਪੱਸ਼ਟ ਹੈ, ਅਸੀਂ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਾਂਗੇ। 

  

ਕੁੱਟਮਾਰ ’ਚ ਸ਼ਾਮਲ ਪੁਲਿਸ ਕਰਮਚਾਰੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ’ਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਵੀਰਵਾਰ ਨੂੰ ਉਨ੍ਹਾਂ ਦੀ ਪਤਨੀ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਦਾ ਆਰੋਪ ਹੈ ਕਿ ਕਰਨਲ ਕੁੱਟਮਾਰ ਮਾਮਲੇ ’ਚ ਸਹੀ ਢੰਗ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ। ਜਦਕਿ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਹੁਣ ਤੱਕ ਗਿ੍ਰਫ਼ਤਾਰ ਨਹੀਂ ਕੀਤਾ ਗਿਆ। ਕਰਨਲ ਬਾਠ ਦੀ ਪਤਨੀ ਨੇ ਰਾਜਪਾਲ ਕੋਲੋਂ ਮੰਗ ਕੀਤੀ ਕਿ ਚਾਰੋ ਆਰੋਪੀਆਂ ਦੇ ਅਰੈਸਟ ਵਾਰੰਟ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ’ਚ ਉਨ੍ਹਾਂ ਕਿਹਾ ਕਿ 13-14 ਮਾਰਚ 2025 ਨੂੰ ਪਟਿਆਲਾ ’ਚ ਉਨ੍ਹਾਂ ਦੇ ਪਤੀ ਅਤੇ ਬੇਟੇ ਨਾਲ ਹੋਈ ਕੁੱਟਮਾਰ ਹੋਈ ਸੀ। ਇਸ ਮਾਮਲੇ ’ਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਢਿੱਲੀ ਜਾਂਚ ’ਤੇ ਉਨ੍ਹਾਂ ਚਿੰਤਾ ਪ੍ਰਗਟਾਈ।

ਕਿਹਾ : ਮੋਦੀ ਸਰਕਾਰ ਦੇ ਰਾਜ ’ਚ ਸਾਰੇ ਸੰਵਿਧਾਨਕ ਅਦਾਰੇ  ਹੋਏ ਹਾਈਜੈਕ

ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਨੂੰ ਹਾਈਜੈਕ ਕਰਨ ਦਾ ਆਰੋਪ ਲਾਇਆ।  ਉਨ੍ਹਾਂ ਕਿਹਾ ਕਿ ਸੱਤਾਧਾਰੀ ਭਾਜਪਾ ਨੂੰ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਚੋਣ ਪ੍ਰੋਗਰਾਮ ਦਾ ਪਤਾ ਲੱਗ ਜਾਂਦਾ ਹੈ। ਤੇਜਸਵੀ ਯਾਦਵ ਨੇ ਇਹ ਵੀ ਦਾਅਵਾ ਕੀਤਾ ਕਿ 2020 ਵਿੱਚ ਹੋਈਆਂ ਪਿਛਲੀਆਂ ਰਾਜ ਵਿਧਾਨ ਸਭਾ ਚੋਣਾਂ ਨਿਰਪੱਖ ਨਹੀਂ ਸਨ। ਇਸ ਮੌਕੇ ਉਨ੍ਹਾਂ ਨੇ ਮਹਾਰਾਸ਼ਟਰ ਚੋਣਾਂ ਪ੍ਰਤੀ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਗਟਾਏ ਖਦਸ਼ਿਆਂ ਦੀ ਹਮਾਇਤ ਵੀ ਕੀਤੀ। ਤੇਜਸਵੀ ਨੇ ਆਖਿਆ ਕਿ ਸੰਵਿਧਾਨਕ ਸੰਸਥਾਵਾਂ ਨੂੰ  ਆਜ਼ਾਦਾਨਾ ਤੌਰ ’ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਮੁਤਾਬਕ ਜੇਕਰ ਇਹ ਅਸਰਅੰਦਾਜ਼ ਹੋਣਗੀਆਂ ਤਾਂ ਲੋਕ ਨਿਆਂ ਦੀ ਉਮੀਦ ਕਿਵੇਂ ਕਰ ਸਕਦੇ ਹਨ। 

ਅਦਾਲਤ ਨੇ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਕੀਤਾ ਖਾਰਜ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਵੱਡਾ ਝਟਕਾ ਲੱਗਿਆ ਹੈ। ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਆਸ਼ੂ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਦਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਸੰਮਨ ਭੇਜਣ ਵਾਲੇ ਡੀਐਸਪੀ ਵਿਨੋਦ ਕੁਮਾਰ ਨੇ ਅਦਾਲਤ ’ਚ ਕਿਹਾ ਕਿ ਹਾਲੇ ਤੱਕ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਨਾਮਜ਼ਦ ਨਹੀਂ ਕੀਤਾ ਗਿਆ। ਇਸੇ ਕਰਨ ਆਸ਼ੂ ਦੀ ਅਗਾਊਂ ਜ਼ਮਾਨਤ ਕੋਰਟ ਨੇ ਰੱਦ ਕਰ ਦਿੱਤੀ ਹੈ ਜਕਿ ਇਸ ਤੋਂ ਪਹਿਲਾਂ 6 ਜੂਨ ਨੂੰ ਜੱਜ ਜਸਪਿੰਦਰ ਸਿੰਘ ਦੀ ਅਦਾਲਤ ਨੇ ਆਸ਼ੂ ਨੂੰ 11 ਜੂਨ ਤੱਕ ਅੰਤਿ੍ਰਮ ਜ਼ਮਾਨਤ ਦਿੱਤੀ ਸੀ। ਸੁਣਵਾਈ ਦੌਰਾਨ ਸਾਬਕਾ ਮੰਤਰੀ ਵੱਲੋਂ ਪੇਸ਼ ਹੋਈ ਟੀਮ ਨੇ ਕੋਰਟ ਤੋਂ ਮੰਗ ਕੀਤੀ ਕਿ ਜੇਕਰ ਭਾਰਤ ਭੂਸ਼ਣ ਆਸ਼ੂ ਦੀ ਗਿ੍ਰਫ਼ਤਾਰੀ ਕਰਨੀ ਹੋਵੇ ਤਾਂ ਘੱਟੋ-ਘੱਟ ਤਿੰਨ ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ। ਜਦਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਈ ਟੀਮ ਵੱਲੋਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਗਿਆ। 

  

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਚੋਣਾਂ ’ਚ ਧਾਂਦਲੀ ਹੋਣ ਦਾ ਲਗਾਇਆ ਗਿਆ ਸੀ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਚੋਣਾਂ ਵਿਚ ਹੇਰਾਫੇਰੀ ਦੇ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਚੋਣ ਕਮਿਸ਼ਨ ਨੇ ਇਨ੍ਹਾਂ ਨੂੰ ‘ਬੇਬੁਨਿਆਦ ਦੋਸ਼’ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ 24 ਦਸੰਬਰ 2024 ਨੂੰ  ਨੂੰ ਦਿੱਤੇ ਆਪਣੇ ਜਵਾਬ ਵਿੱਚ ਇਹ ਸਾਰੇ ਤੱਥ ਸਾਹਮਣੇ ਲਿਆਂਦੇ ਸਨ, ਜੋ ਕਿ  ਦੀ ਵੈੱਬਸਾਈਟ ’ਤੇ ਉਪਲਬਧ ਹੈ।’’ ਚੋਣ ਕਮਿਸ਼ਨ ਨੇ ਕਿਹਾ, ‘‘ਅਜਿਹਾ ਜਾਪਦਾ ਹੈ ਕਿ ਇਨ੍ਹਾਂ ਸਾਰੇ ਤੱਥਾਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਮੁੱਦੇ ਵਾਰ-ਵਾਰ ਉਠਾਏ ਜਾ ਰਹੇ ਹਨ।’’ ਚੋਣ ਕਮਿਸ਼ਨ ਨੇ ਕਿਹਾ ਕਿ ਗਲਤ ਜਾਣਕਾਰੀ ਫੈਲਾਉਣਾ ‘ਕਾਨੂੰਨ ਦਾ ਨਿਰਾਦਰ’ ਹੈ ਅਤੇ ਬਦਨਾਮ ਕਰਨ ਦੀਆਂ ‘ਪੂਰੀ ਤਰ੍ਹਾਂ ਬੇਤੁਕੀਆਂ’ ਕੋਸ਼ਿਸ਼ਾਂ ਹਨ।

ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ’ਚੋਂ ਮਿਲੀ ਮਿ੍ਤਕਾ ਦੀ ਲਾਸ਼

ਲੁਧਿਆਣਾ/ਬਿਊਰੋ ਨਿਊਜ਼ : ਸ਼ੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਵਾਲੀ ਪੰਜਾਬ ਦੀ ਕਮਲ ਕੌਰ ਭਾਬੀ ਉਰਫ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇਕ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ਵਿਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਦੀ ਮਾਰਚਰੀ ’ਚ ਰਖਵਾ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੇਹ ਕੋਲੋਂ ਇਕ ਪਰਸ ਵੀ ਬਰਾਮਦ ਹੋਇਆ ਜਦਕਿ ਉਸ ਪਰਸ ਵਿਚੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਉਹ ਇੰਸਟਾਗ੍ਰਾਮ ’ਤੇ ਕਾਫ਼ੀ ਐਕਟਿਵ ਰਹਿੰਦੀ ਸੀ, ਜਿਸ ਦੇ ਚਲਦਿਆਂ ਕਮਲ ਕੌਰ ਦੇ ਇੰਸਟਾਗ੍ਰਾਮ ’ਤੇ ਕਾਫ਼ੀ ਵੱਡੀ ਗਿਣਤੀ ’ਚ ਫਾਲੋਅਰ ਸਨ।

ਪਾਕਿਸਤਾਨੀ ਲਈ ਜਾਸੂਸੀ ਕਰਨ ਦੇ ਆਰੋਪ ’ਚ ਜਸਬੀਰ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਐਸਏਐਸ ਨਗਰ ਮੁਹਾਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਹੈ, ਜਿਸ ਨੂੰ 4 ਜੂਨ ਨੂੰ ਪਾਕਿਸਤਾਨ ਲਈ ਭਾਰਤ ਦੀ ਜਾਸੂਸੀ ਕਰਨ ਦੇ ਦੋਸ਼ਾਂ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਸੀ। ਜਸਬੀਰ ਸਿੰਘ ਵਕੀਲ ਨੇ ਕਿਹਾ ਕਿ ਉਸ ਦੇ ਮੁਵੱਕਿਲ ਨੂੰ ਸ਼ਨੀਵਾਰ ਨੂੰ ਉਸ ਦਾ ਤਿੰਨ-ਰੋਜ਼ਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਉਸ ਦੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਉਨ੍ਹਾਂ ਨੂੰ ਹੋਰ ਦੋ ਦਿਨ ਦੇ ਦਿੱਤੇ।

ਅੰਮਿ੍ਰਤਸਰ ਤੇ ਗੁਰਦਾਸਪੁਰ  ਸਣੇ ਪੰਜ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਵੰਡੇ ਸਰਟੀਫਿਕੇਟ ਵੰਡੇ

 ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ ਦੌਰਾਨ ਅੰਮਿ੍ਰਤਸਰ ਵਿਖੇ 4700 ਤੋਂ ਵੱਧ ਲਾਭਪਾਤਰੀਆਂ ਨੂੰ ਲਗਭਗ 68 ਕਰੋੜ ਰੁਪਏ ਦੇ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਹੈ। ਸਮਾਗਮ ਦੌਰਾਨ ਅੰਮਿ੍ਰਤਸਰ, ਗੁਰਦਾਸਪੁਰ  ਸਮੇਤ ਪੰਜ ਜਿਿਲ੍ਹਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਲੋਕ ਸੇਵਾ ਦੇ ਮੰਤਵ ਨੂੰ ਲੈ ਕੇ ਆਈ ਸੀ ਅਤੇ ਉਸ ਨੂੰ ਪੂਰਾ ਕਰਦਿਆਂ ਹੋਇਆਂ ਲੋਕਾਂ ਨੂੰ ਇਹ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਰਜ਼ਾ ਮੁਆਫ਼ੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਆਖਿਆ ਕਿ ਉਹ ਵੱਡੇ ਘਰਾਣਿਆਂ ਦੇ ਕਰਜ਼ੇ ਤਾਂ ਮੁਆਫ਼ ਕਰ ਸਕਦੇ ਹਨ ਪਰ ਕਿਸਾਨਾਂ ਦੇ ਕਰਜ਼ੇ ਨਹੀਂ ਮੁਆਫ਼ ਕਰਨਾ ਚਾਹੁੰਦੇ।

ਬਲੱਡ ਪ੍ਰੈਸ਼ਰ ਵਧਣ ਕਾਰਨ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ

ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ। ਸ੍ਰੀਮਤੀ ਗਾਂਧੀ ਜੋ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਹਨ, ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਮਗਰੋਂ ਇਥੇ  ਇੰਦਰਾ ਗਾਂਧੀ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਨਿਯਮਤ ਟੈਸਟਾਂ ਮਗਰੋਂ ਹਸਪਤਾਲ ’ਚੋਂ ਛੁੱਟੀ ਦੇ  ਦਿੱਤੀ ਗਈ ਹੈ। ਉਹ ਤਿੰਨ ਦਿਨ ਪਹਿਲਾਂ ਇੱਥੇ ਆਈ ਸਨ। ਸਿਹਤ ਨਾਸਾਜ਼ ਹੋਣ ਵੇਲੇ ਉਹ ਇੱਥੋਂ 12 ਕਿਲੋਮੀਟਰ ਦੂਰ ਸੈਲਾਨੀ ਕੇਂਦਰ ਮਸ਼ੋਬਰਾ ਨੇੜੇ ਚਾਰਬਰਾ ਵਿਖੇ ਆਪਣੀ ਧੀ ਪਿ੍ਰਯੰਕਾ ਵਾਡਰਾ ਗਾਂਧੀ ਦੇ ਘਰ ਰਹਿ ਰਹੇ ਸਨ।   

ਕਿਹਾ : ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਸਾਰੇ ਰਿਕਾਰਡ ਤੋੜੇ

ਭਵਾਨੀਗੜ੍ਹ/ਬਿਊਰੋ ਨਿਊਜ਼:  ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਭਵਾਨੀਗੜ੍ਹ ਵਿਖੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਬੜੀ ਆਸ ਨਾਲ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਥਿਤ ਭਿ੍ਰਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸਾਰੇ ਪਾਸੇ ਬੇਵਿਸ਼ਵਾਸੀ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਦਿੱਲੀ ਦਰਬਾਰ ਤੋਂ ਚੱਲ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਜਿੰਦਰ ਸਿੰਘ ਸੰਘਰੇੜੀ, ਜਗਤਾਰ ਸਿੰਘ ਮੱਟਰਾਂ,ਸਾਹਬ ਸਿੰਘ ਅਤੇ ਕੁਲਜੀਤ ਸਿੰਘ ਪੰਨਵਾਂ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

ਕਿਹਾ : ਜੇਕਰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ ਤਾਂ ਜ਼ਰੂਰ ਲੜਾਂਗੀ ਚੋਣ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਵੀਰਵਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਚੋਣ ਜ਼ਰੂਰ ਲੜਨਗੇ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਹ ਕੈਂਸਰ ਨੂੰ ਮਾਤ ਦੇ ਕੇ ਹੁਣ ਬਿਲਕੁਲ ਤੰਦਰੁਸਤ ਹੋ ਗਏ ਹਨ। ਜਿਸਦੇ ਚਲਦਿਆਂ ਉਹ ਮੁੜ ਤੋਂ ਸਰਗਰਮ ਸਿਆਸਤ ਵਿਚ ਆਉਣਾ ਚਾਹੁੰਦੇ ਹਨ। ਜਦਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਵਿਧਾਇਕ ਬਣੇ ਸਨ ਅਤੇ ਉਹ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.