Sunday, 14 June 2026

ਠਾਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਠਾਣੇ ਨਗਰ ਨਿਗਮ (ਟੀਐਮਸੀ) ਨੇ ਕਿਹਾ ਹੈ ਕਿ ਸ਼ਨਿੱਚਰਵਾਰ ਨੂੰ ਸ਼ਹਿਰ ਵਿੱਚ ਕੋਵਿਡ ਵਾਇਰਲ ਇਨਫੈਕਸ਼ਨ ਦੇ ਅੱਠ ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇੱਕ ਕੋਵਿਡ-19 ਮਰੀਜ਼ ਦੀ ਮੌਤ ਹੋ ਗਈ। ਸ਼ਹਿਰ ਵਿੱਚ ਕੁੱਲ 18 ਸਰਗਰਮ ਕੋਵਿਡ-19 ਮਰੀਜ਼ ਹਨ। ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਵਿੱਚੋਂ ਸਿਰਫ਼ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ, ਜਦੋਂ ਕਿ ਬਾਕੀ ਨੂੰ ਘਰ ਵਿੱਚ ਹੀ ਇਕੱਲਤਾ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਦੱਸੀ ਗਈ ਹੈ। ਹਸਪਤਾਲ ਦੇ ਸੁਪਰਡੈਂਟ ਡਾ. ਅਨਿਰੁੱਧ ਮਾਲਗਾਓਂਕਰ ਨੇ ਕਿਹਾ ਕਿ ਉਸਨੂੰ ਵੀਰਵਾਰ ਨੂੰ ਸ਼ੂਗਰ ਨਾਲ ਸਬੰਧਤ ਗੰਭੀਰ ਉਲਝਣਾਂ ਕਾਰਨ ਦਾਖਲ ਕਰਵਾਇਆ ਗਿਆ ਸੀ ਅਤੇ ਸ਼ੁੱਕਰਵਾਰ ਰਾਤ ਨੂੰ ਉਸਦਾ ਕੋਵਿਡ-19 ਟੈਸਟ ਪਾਜੇਟਿਵ ਆਇਆ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ 19 ਬਿਸਤਰਿਆਂ ਵਾਲਾ ਵਾਰਡ ਬਣਾਇਆ ਗਿਆ ਹੈ ਅਤੇ ਇਹ ਆਰਟੀ-ਪੀਸੀਆਰ ਟੈਸਟਿੰਗ ਸਹੂਲਤਾਂ ਨਾਲ ਲੈਸ ਹੈ।  

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਾਕਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖਿੱਤੇ ਨੂੰ ਇਸ ਰੇਲ ਲਾਈਨ ਦਾ ਵੱਡਾ ਲਾਭ ਪੁੱਜੇਗਾ। ਇਹ ਵੀ ਦੱਸਿਆ ਕਿ ਇਸ ਰੇਲ ਪ੍ਰੋਜੈਕਟ ਨੂੰ ਕਰੀਬ ਦੋ ਵਰ੍ਹਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਸਿਰੇ ਚੜ੍ਹਨ ਨਾਲ ਸਮੁੱਚਾ ਮਾਲਵਾ ਖਿੱਤਾ ਰੇਲ ਮਾਰਗ ਰਾਹੀਂ ਚੰਡੀਗੜ੍ਹ ਨਾਲ ਜੁੜ ਜਾਵੇਗਾ। ਚੇਤੇ ਰਹੇ ਕਿ ਰਾਜਪੁਰਾ-ਮੁਹਾਲੀ ਰੇਲ ਲਾਈਨ ਲਈ ਭੌਂ ਪ੍ਰਾਪਤੀ ਵੱਡਾ ਅੜਿੱਕਾ ਬਣੀ ਹੋਈ ਸੀ। ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਹਕੂਮਤ ਨੇ ਪੰਜਾਬ ਵਿੱਚ ਲਟਕੇ ਪਏ ਰੇਲ ਪ੍ਰੋਜੈਕਟਾਂ ’ਤੇ ਫ਼ੈਸਲੇ ਲੈਣੇ ਸ਼ੁਰੂ ਕੀਤੇ ਹਨ। ਦੇਖਣਾ ਹੋਵੇਗਾ ਕਿ ਹੁਣ ਕੇਂਦਰ ਸਰਕਾਰ ਇਸ ਪ੍ਰੋਜੈਕਟ ਲਈ ਭੌਂ ਪ੍ਰਾਪਤੀ ਦਾ ਕੰਮ ਕਿੰਨੇ ਕੁ ਸਮੇਂ ਵਿੱਚ ਨੇਪਰੇ ਚਾੜ੍ਹਦੀ ਹੈ।

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ ਵਾਪਸ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਕਿਉਂਕਿ ਨੰਗਲ ਡੈਮ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਉਥੇ ਸੀਆਈਐਸਐਫ ਦੇ ਜਵਾਨਾਂ ਨੂੰ ਤਾਇਨਾਤ ਕਰਨ ਦੀ ਕੋਈ ਲੋੜ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਉਣਗੇ। ਕੇਂਦਰ ਦੇ ਪੱਤਰ ਦੀ ਇੱਕ ਕਾਪੀ ਦਿਖਾਉਂਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ  ਕਿਹਾ ਕਿ ਅਸੀਂ ਨਾ ਤਾਂ ਬੀਬੀਐੱਮਬੀ ਰਾਹੀਂ ਪੈਸੇ ਦੇਣ ਦੀ ਇਜਾਜ਼ਤ ਦੇਵਾਂਗੇ ਅਤੇ ਨਾ ਹੀ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਲਈ ਪੈਸੇ ਦੇਵਾਂਗੇ।

ਹਿਸਾਰ ਕੋਰਟ ਨੇ ਜੋਤੀ ਨੂੰ ਪੰਜ ਦਿਨਾ ਪੁਲਿਸ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਹਿਸਾਰ ਦੀ 33 ਸਾਲਾ ਯੂਟਿਊਬਰ ਜਯੋਤੀ ਮਲਹੋਤਰਾ ਦੀ ਗਿ੍ਰਫਤਾਰੀ ਨੇ ਪੂਰੇ ਦੇਸ਼ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ। ਟਰੈਵਲ ਬਲੌਗਿੰਗ ਦੀ ਆੜ ਵਿਚ ਦੇਸ਼ ਦੀ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਦੀ ਖੁਫੀਆ ਏਜੰਸੀਆਂ ਤੱਕ ਪਹੁੰਚਾਉਣ ਦੇ ਦੋਸ਼ ਵਿਚ ਗਿ੍ਰਫ਼ਤਾਰ ਜਯੋਤੀ ਨੂੰ ਹਿਸਾਰ ਕੋਰਟ ਨੇ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਯੋਤੀ ‘ਟਰੈਵਲ ਵਿਦ ਜੋ’ ਨਾਮ ਨਾਲ ਯੂਟਿਊਬ ਚੈਨਲ ਚਲਾਉਂਦੀ ਹੈ, ਜਿਸ ਦੇ 3.80 ਲੱਖ ਸਬਸਕ੍ਰਾਈਬਰ ਤੇ ਇੰਸਟਾਗ੍ਰਾਮ ’ਤੇ ਇਕ ਲੱਖ ਤੋਂ ਵੱਧ ਫਾਲੋਅਰਜ਼ ਹਨ। ਖ਼ੁਦ ਨੂੰ ‘ਘੁਮੱਕੜ’ ਦੱਸਦ ਵਾਲੀ ਜਯੋਤੀ ਪਿਛਲੇ ਦੋ ਸਾਲਾਂ ਵਿਚ ਤਿੰਨ ਵਾਰ ਪਾਕਿਸਤਾਨ ਜਾ ਚੁੱਕੀ ਹੈ ਤੇ ਚੌਥੀ ਫੇਰੀ ਦੀ ਤਿਆਰੀ ਵਿਚ ਸੀ। ਉਹ ਲਗਜ਼ਰੀ ਲਾਈਫ਼ ਦੀ ਸ਼ੌਕੀਨ ਸੀ।

 

ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ

ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਅਧੀਨ ਆਉਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਵਿਚ ਸ਼ਾਮਲ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਕਰ ਦਿੱਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਦੇ ਜਿਹੜੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ’ਚ ਮਾਣਕਪੁਰ, ਲੇਹਲਾ, ਗੁਰਦਿੱਤਪੁਰਾ, ਉਚਾ ਖੇੜਾ, ਖੇੜਾ ਗੱਜੂ, ਹਦਾਇਤਪੁਰਾ, ਉਰਨਾ ਅਤੇ ਚੰਗੇਰਾ ਪਿੰਡ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਦੇ ਚਲਦਿਆਂ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿਚ ਸ਼ਾਮਲ ਕਰਨ ਲਈ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਕਾਰਵਾਈ ਚੱਲ ਰਹੀ ਸੀ ਜੋ ਹੁਣ ਪੂਰੀ ਹੋ ਗਈ।

  

ਵੱਡੇ ਭਰਾ ਮਾਸਟਰ ਹਰਚਰਨ ਸਿੰਘ ਦਾ ਹੋਇਆ ਦੇਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕੇਂਦਰੀ  ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਵੱਡੇ ਭਰਾ ਮਾਸਟਰ ਹਰਚਰਨ ਸਿੰਘ ਗਿੱਲ ਦਾ ਅੱਜ ਸਵੇਰੇ ਕੈਨੇਡਾ ਦੇ ਸਹਿਰ ਟਰਾਂਟੋ ਵਿਖੇ ਅਕਾਲ ਚਲਾਣਾ ਕਰ ਗਏ ਹਨ। ਉਹ 1972 ਵਿਚ ਆਪਣੇ ਪਰਿਵਾਰ ਸਮੇਤ ਕੈਨੇਡਾ ਚਲੇ ਗਏ ਸਨ ਅਤੇ ਉੱਥੋਂ ਦੇ ਹੀ ਵਸਨੀਕ ਸਨ। ਐਮ.ਏ., ਬੀ.ਐਡ. ਕਰਨ ਤੋਂ ਬਾਅਦ ਉਹ ਆਪਣੇ ਪਿੰਡ ਦੇ ਹੀ ਸਰਕਾਰੀ ਸਕੂਲ ਰਾਮੂਵਾਲਾ ਨਵਾਂ ਵਿਚ ਅਧਿਆਪਕ ਰਹੇ ਅਤੇ ਉਨ੍ਹਾਂ ਦੀ ਧਰਮ ਪਤਨੀ ਜੋਗਿੰਦਰ ਕੌਰ ਵੀ ਅਧਿਆਪਕ ਸਨ। ਕੈਨੇਡਾ ਰਹਿਣ ਦੇ ਬਾਵਜੂਦ ਉਹ ਆਪਣੇ ਪਿੰਡ ਰਾਮੂਵਾਲਾ ਨਾਲ ਜੁੜੇ ਰਹੇ ਤੇ ਸਮੇਂ-ਸਮੇਂ ਪਿੰਡ ਆਉਂਦੇ ਅਤੇ ਆਪਣੇ ਭਰਾ ਬਲਵੰਤ ਸਿੰਘ ਰਾਮੂਵਾਲੀਆ ਵਲੋਂ ਪਿੰਡ ਵਿਚ ਕਰਵਾਏ ਜਾਂਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਆਦਿ ਯਤਨਾਂ ਦੀ ਅਗਵਾਈ ਕਰਦੇ ਰਹੇ। ਆਪਣੇ ਪਿੰਡ ਦੇ ਸਕੂਲ ਨੂੰ ਹਾਈ ਸੈਕੰਡਰੀ ਸਕੂਲ ਬਣਾਉਣ ਵਿਚ ਬਹੁਤ ਮਿਹਨਤ ਕੀਤੀ । ਉਨ੍ਹਾਂ ਦੀ ਇਕ ਲੜਕੀ ਹਰਮਨਦੀਪ ਕੌਰ ਪ੍ਰਸਿੱਧ ਗਾਇਕ ਹਰਭਜਨ ਮਾਨ ਦੇ ਨਾਲ ਵਿਆਹੀ ਹੋਈ ਹੈ ।

 

ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ

ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਰਾਜਸਥਾਨ ਦੇ ਬੀਕਾਨੇਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਦੇਸ਼ਨੋਕ ਤੋਂ 103 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕੀਤਾ ਅਤੇ ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਹਰੀ ਝੰਡੀ ਵੀ ਦਿਖਾਈ। ਇਸ ਤੋਂ ਇਲਾਵਾ ਉਨ੍ਹਾਂ 26 ਹਜ਼ਾਰ ਕਰੋੜ ਰੁਪਏ ਦੇ ਹੋਰਨਾਂ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 1300 ਤੋਂ ਜ਼ਿਆਦਾ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਜਦਕਿ ਮਾਲਗੱਡੀਆਂ ਦੇ ਲਈ ਅਲੱਗ ਤੋਂ ਵਿਸ਼ੇਸ਼ ਟਰੈਕ ਵੀ ਬਣਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਕਾਨੇਰ ਏਅਰਬੇਸ ’ਤੇ ਉਤਰੇ ਅਤੇ ਉਹ ਦੇਸ਼ਨੋਕ ਮੰਦਿਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਰਨੀ ਮੰਦਿਰ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਪੀਐਮ ਮੋਦੀ ਲੇ ਦੇਸ਼ਨੋਕ ’ਚ ਰਾਜਸਥਾਨ ਦੇ ਸੂਰਬੀਰਾਂ ਦੀ ਲੱਗੀ ਪ੍ਰਦਰਸ਼ਨ ਦਾ ਉਦਘਾਟਨ ਕੀਤਾ ਅਤੇ ਇਥੇ ਉਨ੍ਹਾਂ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ।

 

ਸਵਾਗਤ ’ਚ ਵੱਡੇ ਅਫ਼ਸਰਾਂ ਦੇ ਨਾ ਪਹੁੰਚਣ ’ਤੇ ਪ੍ਰਗਟਾਈ ਨਾਰਾਜ਼ਗੀ

ਮੁੰਬਈ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਬੀਆਰ ਗਵਈ ਨੇ ਐਤਵਾਰ ਨੂੰ ਆਪਣੇ ਮਹਾਰਾਸਟਰ ਦੌਰੇ ਦੌਰਾਨ ਸੂਬੇ ਦੇ ਮੁੱਖ ਸਕੱਤਰ, ਪੁਲੀਸ ਮੁਖੀ ਜਾਂ ਸਹਿਰ ਦੇ ਪੁਲੀਸ ਕਮਿਸਨਰ ਵੱਲੋਂ ਉਨ੍ਹਾਂ ਦੇ ਸਵਾਗਤ ਮੌਕੇ ਗੈਰਹਾਜਰ ਰਹਿਣ ’ਤੇ ਆਪਣੀ ਨਾਰਾਜਗੀ ਜਾਹਰ ਕੀਤੀ ਹੈ। ਜ਼ਿਕਰਯੋਗ ਹੈ ਕਿ ਜਸਟਿਸ ਗਵਈ ਦੇਸ਼ ਦੇ ਚੀਫ ਜਸਟਿਸ ਬਣਨ ਤੋਂ ਬਾਅਦ ਐਤਵਾਰ ਨੂੰ ਪਹਿਲੀ ਵਾਰ ਮਹਾਰਾਸ਼ਟਰ ਦੇ ਦੌਰੇ ’ਤੇ ਪੁੱਜੇ ਸਨ। ਗਵਈ ਨੇ 14 ਮਈ ਨੂੰ ਸੀਜੇਆਈ ਵਜੋਂ ਸਹੁੰ ਚੁੱਕੀ ਸੀ। ਉਹ ਮਹਾਰਾਸਟਰ ਅਤੇ ਗੋਆ ਬਾਰ ਕੌਂਸਲ ਦੇ ਇੱਕ ਸਨਮਾਨ ਪ੍ਰੋਗਰਾਮ ਲਈ ਮੁੰਬਈ ਵਿੱਚ ਸਨ। ਸਮਾਰੋਹ ਵਿੱਚ ਬੋਲਦਿਆਂ ਜਸਟਿਸ ਗਵਈ ਨੇ ਕਿਹਾ ਕਿ ਉਹ ਅਜਿਹੇ ਛੋਟੇ ਮੁੱਦਿਆਂ ਨੂੰ ਉਠਾਉਣਾ ਨਹੀਂ ਚਾਹੁੰਦੇ, ਪਰ ਨਾਲ ਹੀ ਜੋਰ ਦੇ ਕੇ ਕਿਹਾ ਕਿ ਲੋਕਤੰਤਰ ਦੇ ਤਿੰਨੋਂ ਥੰਮ੍ਹ ਬਰਾਬਰ ਹਨ ਅਤੇ ਉਨ੍ਹਾਂ ਨੂੰ ਇੱਕ ਦੂਜੇ ਨੂੰ ਮਿਲਣਾ ਚਾਹੀਦਾ ਹੈ ਤੇ ਇੱਕ ਦੂਜੇ ਨੂੰ ਸਤਿਕਾਰ ਦੇਣਾ ਚਾਹੀਦਾ ਹੈ।  ਗਵਈ ਨੇ ਕਿਹਾ ਕਿ ਦੇਸ਼ ਦਾ ਸੀਜੇਆਈ, ਜੋ ਖੁਦ ਮਹਾਰਾਸਟਰ ਨਾਲ ਸਬੰਧਤ ਹੈ ਤੇ ਪਹਿਲੀ ਵਾਰ ਸੂਬੇ ਵਿਚ ਆਇਆ ਹੈ, ਤਾਂ ਜੇ ਸੂਬੇ ਦੇ ਮੁੱਖ ਸਕੱਤਰ, ਡੀਜੀਪੀ ਜਾਂ ਮੁੰਬਈ ਪੁਲੀਸ ਕਮਿਸਨਰ ਉਨ੍ਹਾਂ ਦੇ ਸਵਾਗਤ ਵਿਚ ਨਹੀਂ ਆਉਣਾ ਚਾਹੁੰਦੇ, ਤਾਂ ਇਹ ਉਨ੍ਹਾਂ ‘ਤੇ ਨਿਰਭਰ ਕਰਦਾ ਹੈ ਕਿ ਉਹ ਸੋਚਣ ਕਿ ਅਜਿਹਾ ਸਹੀ ਹੈ ਜਾਂ ਨਹੀਂ। 

 

ਜਯੋਤੀ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਹੈ ਆਰੋਪ

ਹਿਸਾਰ/ਬਿਊਰੋ ਨਿਊਜ਼ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ’ਚ ਗਿ੍ਰਫ਼ਤਾਰ ਹਰਿਆਣਾ ਦੀ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਅੱਜ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ’ਚ ਜਯੋਤੀ ਮਲਹੋਤਰਾ ਦਾ ਰਿਮਾਂਡ ਵਧਾਉਣ ਨੂੰ ਲੈ ਕੇ ਲਗਭਗ ਡੇਢ ਘੰਟਾ ਬਹਿਸ ਚੱਲੀ, ਜਿਸ ਤੋਂ ਬਾਅਦ ਹਿਸਾਰ ਪੁਲਿਸ ਨੂੰ ਜਯੋਤੀ ਮਲਹੋਤਰਾ ਦਾ ਚਾਰ ਦਿਨਾਂ ਲਈ ਹੋਰ ਰਿਮਾਂਡ ਮਿਲ ਗਿਆ। ਪੇਸ਼ੀ  ਤੋਂ ਬਾਅਦ ਜਯੋਤੀ ਨੂੰ ਕਾਲੇ ਸ਼ੀਸ਼ਿਆਂ ਵਾਲੀ ਗੱਡੀ ’ਚ ਬਿਠਾ ਕੇ ਪੁਲਿਸ ਕੋਰਟ ’ਚੋਂ ਲੈ ਕੇ ਰਵਾਨਾ ਹੋ ਗਈ ਅਤੇ ਉਸ ਨੂੰ ਮੀਡੀਆ ਨਾਲ ਗੱਲਬਾਤ ਨਹੀਂ ਕਰਨ ਦਿੱਤੀ ਗਈ। ਜ਼ਿਕਰਯੋਗ ਹੈ ਕਿ ਲੰਘੀ 16 ਮਈ ਨੂੰ ਜਯੋਤੀ ਮਲਹੋਤਰਾ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ 5 ਦਿਨਾਂ ਦੇ ਰਿਮਾਂਡ ਦੌਰਾਨ ਹਿਸਾਰ ਪੁਲਿਸ ਤੋਂ ਇਲਾਵਾ ਐਨਆਈਏ, ਮਿਲਟਰੀ ਇੰਟੈਲੀਜੈਂਸੀ ਅਤੇ ਆਈਬੀ ਵਰਗੀਆਂ ਏਜੰਸੀਆਂ ਨੇ ਜਯੋਤੀ ਮਲਹੋਤਰਾ ਕੋਲੋਂ ਪੁੱਛਗਿੱਛ ਕੀਤੀ ਸੀ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ

ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ ਪਰ ਮਾਹੌਲ ਵਿਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਠੀਕ ਹੋਣ ਮਗਰੋਂ ਇਹ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਇਸ ਸਰਹੱਦ ਰਸਤੇ ਦੱਖਣੀ ਏਸ਼ੀਆ ਦੇ ਦੇਸ਼ਾਂ ਨਾਲ ਭਾਰਤ ਦਾ ਵਪਾਰ ਚਲਦਾ ਸੀ ਪਰ ਉਸ ਤੋਂ ਬਾਅਦ ਇਹ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਇਸ ਇਲਾਕੇ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਗਾ ਸਰਹੱਦ ਵਪਾਰ ਲਈ ਖੁੱਲ੍ਹਦੀ ਹੈ ਤਾਂ ਇਸ ਦਾ ਕੇਵਲ ਪੰਜਾਬ ਹੀ ਨਹੀਂ ਸਮੁੱਚੇ ਉੱਤਰੀ ਭਾਰਤ ਨੂੰ ਵੱਡਾ ਫਾਇਦਾ ਹੋਵੇਗਾ।

 

ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ

ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ ਜਲੰਧਰ ਦੀ ਸਾਬਕਾ ਪ੍ਰੋਫ਼ੈਸਰ ਅਤੇ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੀ ਸਾਬਕਾ ਸਕੱਤਰ ਡਾ. ਰਘਬੀਰ ਕੌਰ ਨੂੰ ਪੰਜਾਬੀ ਲੇਖਕ ਸਭਾ ਜਲੰਧਰ ਦੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬੀ ਆਲੋਚਕ ਡਾ. ਹਰਜਿੰਦਰ ਸਿੰਘ ਅਟਵਾਲ ਸਭਾ ਦੇ ਪ੍ਰਧਾਨ ਸਨ ਜੋ ਮਾਰਚ ਮਹੀਨੇ ਵਿੱਚ ਵਿਛੋੜਾ ਦੇ ਗਏ ਸਨ। 

ਸਿਰਮੌਰ ਕਥਾਕਾਰ ਡਾ. ਵਰਿਆਮ ਸਿੰਘ ਸੰਧੂ ਸਭਾ ਦੇ ਸਰਪ੍ਰਸਤ, ਡਾ. ਉਮਿੰਦਰ ਸਿੰਘ ਜੌਹਲ ਸਭਾ ਦੇ ਜਨਰਲ ਸਕੱਤਰ  ਅਤੇ ਉੱਘੇ ਲੇਖਕ ਬਲਬੀਰ ਪਰਵਾਨਾ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਹਨ। ਹੋਰ ਅਹੁਦੇਦਾਰਾਂ ਵਿੱਚ ਗੁਰਮੀਤ ਸਿੰਘ ਅਤੇ ਡਾ. ਸੁਰਿੰਦਰ ਕੌਰ ਨਰੂਲਾ ਮੀਤ ਪ੍ਰਧਾਨ, ਸੰਤ ਨਰੈਣ ਸਿੰਘ ਵਿੱਤ ਸਕੱਤਰ, ਡਾ. ਨਿਰਮਲਜੀਤ ਕੌਰ ਸਕੱਤਰ ਅਤੇ ਦੀਪਕ ਮਹਿਤਾ ਪ੍ਰੈਸ ਸਕੱਤਰ ਹਨ। ਡਾ. ਉਮਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਸਭਾ ਦੀ ਕਾਰਜਕਾਰਨੀ ਵਿੱਚ ਕੁਲਦੀਪ ਸਿੰਘ ਬੇਦੀ, ਸਤਨਾਮ ਸਿੰਘ ਮਾਣਕ, ਡਾ. ਲਖਵਿੰਦਰ ਸਿੰਘ ਜੌਹਲ, ਸਤਨਾਮ ਚਾਨਾ, ਸਵਰਨ ਟਹਿਣਾ, ਅਮਰਜੀਤ ਸਿੰਘ ਨਿੱਝਰ ਅਤੇ ਜਸਪਾਲ ਜ਼ੀਰਵੀ ਨੂੰ ਸ਼ਾਮਿਲ ਕੀਤਾ ਗਿਆ ਹੈ।   

ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ

ਹਿਸਾਰ/ਬਿਊਰੋ ਨਿਊਜ਼ : ਹਿਸਾਰ ਪੁਲੀਸ ਨੇ ਇੱਕ ਟਰੈਵਲ ਵਲੌਗਰ ਅਤੇ ਹਿਸਾਰ ਕਸਬੇ ਦੀ ਰਹਿਣ ਵਾਲੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਕਥਿਤ ਤੌਰ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀ ਤੋਂ ਪ੍ਰਾਪਤ ਜਾਣਕਾਰੀ ਅਤੇ ਹਿਸਾਰ ਪੁਲੀਸ ਦੇ ਸੀਆਈਏ ਸਟਾਫ ਵੱਲੋਂ ਕੀਤੀ ਗਈ ਪੁੱਛ ਪੜਤਾਲ ਤੋਂ ਬਾਅਦ ਜੋਤੀ ਨੂੰ ਨਿਊ ਅਗਰਸੈਨ ਐਕਸਟੈਂਸ਼ਨ ਸਥਿਤ ਉਸ ਦੇ ਘਰ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਹਿਸਾਰ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿੱਚ ਦਰਜ ਐੱਫਆਈਆਰ ਅਨੁਸਾਰ ਜੋਤੀ ‘ਟਰੈਵਲ ਵਿੱਦ ਜੋ’ ਨਾਮ ਹੇਠ ਇੱਕ ਯੂਟਿਊਬ ਟਰੈਵਲ ਚੈਨਲ ਚਲਾਉਂਦੀ ਹੈ। ਉਸ ਨੇ 2023 ਵਿੱਚ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਪਾਕਿਸਤਾਨੀ ਨਾਗਰਿਕਾਂ ਅਤੇ ਖੁਫ਼ੀਆ ਏਜੰਸੀਆਂ ਨਾਲ ਸੰਪਰਕ ਬਣਾਏ ਸਨ। ਐੱਫਆਈਆਰ ਅਨੁਸਾਰ  ਨੇ ਖੁਲਾਸਾ ਕੀਤਾ ਕਿ ਉਹ ਸ਼ੁਰੂ ਵਿੱਚ ਵੀਜ਼ਾ ਲਈ ਅਰਜ਼ੀ ਦੇਣ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਗਈ ਸੀ, ਜਿੱਥੇ ਉਹ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨੂੰ ਮਿਲੀ। ਮੁਲਾਕਾਤ ਮਗਰੋਂ ਉਹ ਉਸ ਦੇ ਸੰਪਰਕ ਵਿੱਚ ਰਹੀ ਅਤੇ ਬਾਅਦ ਵਿੱਚ ਦੋ ਵਾਰ ਪਾਕਿਸਤਾਨ ਗਈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.